ਪੰਜਾਬ ਵਿਧਾਨ ਸਭਾ ਦਾ ਸਰਚ ਇੰਜਨ ਲਾਂਚ
ਚੰਡੀਗੜ੍ਹ 11 ਮਾਰਚ : ਡਿਜੀਟਲਾਈਜੇਸ਼ਨ ਦੇ ਖੇਤਰ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਅਮਨ ਅਰੋੜਾ, ਬਿਜਲੀ ਮੰਤਰੀ ਹਰਭਜਨ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਅਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦਗੀ ਵਿੱਚ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ ਤੱਕ ਪਹੁੰਚ ਲਈ ਸਰਚਏਬਲ ਇੰਜਣ ਲਾਂਚ ਕੀਤਾ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਸਰਚੇਬਲ ਇੰਜਣ ਰਾਹੀਂ ਹੁਣ 1947 ਤੋਂ ਲੈ ਕੇ ਹੁਣ ਤੱਕ ਦੀਆਂ ਪੰਜਾਬ ਵਿਧਾਨ ਸਭਾ ਦੀਆਂ ਡਿਬੇਟਸ/ਕਾਰਵਾਈਆਂ ਵਿੱਚੋਂ ਕਿਸੇ ਵੀ ਵਿਸ਼ੇ ਨੂੰ ਖੋਜਣਾ ਅਤੇ ਕਿਸੇ ਵੀ ਤੱਥ ਨੂੰ ਲੱਭਣਾ ਆਸਾਨ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਇਹ ਸਰਚੇਬਲ ਇੰਜਣ ਪੰਜਾਬੀ ਯੂਨੀਵਰਸਿਟੀ ਪਟਿਆਲਾ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਸੀਡੈਕ ਨੋਇਡਾ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਪ੍ਰੋਜੈਕਟ ਨੂੰ ਨੇਪਰੇ ਚੜ੍ਹਾਉਣ ਲਈ ਡਾ. ਗੁਰਪ੍ਰੀਤ ਲਹਿਲ, ਪ੍ਰੋਫੈਸਰ ਅਤੇ ਕੰਸਲਟੈਂਟ, ਆਈ.ਆਈ.ਆਈ.ਟੀ. ਹੈਦਰਾਬਾਦ ਅਤੇ ਉਨ੍ਹਾਂ ਦੀ ...








