ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀ ਮੰਤਰੀ ਨਾਲ ਮੀਟਿੰਗ
ਚੰਡੀਗੜ੍ਹ 6 ਮਾਰਚ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਦੀ ਹਾਜ਼ਰੀ ਵਿੱਚ ਮਿਉਂਸਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਦੇ ਨਾਲ ਸੁਣਿਆ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਹਲ ਕਰਨ ਦਾ ਆਸ਼ਵਾਸਨ ਦਿੱਤਾ। ਡਾ: ਰਵਜੋਤ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਮੀਟਿੰਗ ਸਦਭਾਵਨਾ ਅਤੇ ਸਕਾਰਾਤਮਕ ਮਾਹੌਲ ਵਿੱਚ ਹੋਈ। ਗੱਲਬਾਤ ਦੌਰਾਨ ਮੰਤਰੀ ਨੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣ ਦੇ ਸੰਕਲਪ ਨੂੰ ਦੁਹਰਾਇਆ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਸਫਾਈ ਸੇਵਕਾਂ ਅਤੇ ਸੀਵਰਮ...








