ਲੁਧਿਆਣਾ ਚ ਹੋਇਆ ਹਰਜੀਤ ਸਿੰਘ ਗਰੇਵਾਲ ਦਾ ਸਨਮਾਨ
ਲੁਧਿਆਣਾਃ 17 ਅਗਸਤ, 2024 -ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਸਰੀ (ਕੈਨੇਡਾ) ਵੱਸਦੇ ਗ਼ਜ਼ਲਗੋ ਗੁਰਮੀਤ ਸਿੰਘ ਸਿੱਧੂ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਪਿੰਡ ਤੋਂ ਬ੍ਰਹਿਮੰਡ’ ਲੋਕ ਅਰਪਿਤ ਕੀਤਾ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰੋ. ਗੁਰਭਜਨ ਸਿੰਘ ਗਿੱਲ ਚੇਅਰਮੈਨ ਪੰਜਾਬੀ ਲੋਕ ਵਿਰਾਸਤ ਅਕਾਡਮੀ, ਲੁਧਿਆਣਾ ਨੇ ਕੀਤੀ। ਆਰੰਭ ਵਿਚ ਡਾ. ਸ. ਪ. ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਪ੍ਰਧਾਨ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ, ਲੁਧਿਆਣਾ ਨੇ ਸਭ ਨੂੰ ਰਸਮੀ ਤੌਰ ਤੇ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਖ਼ੁਸ਼ੀ ਹੈ ਕਿ ਵਿਦੇਸ਼ਾਂ ਵਿਚ ਵੱਸਦੇ ਪਰਵਾਸੀ ਪੰਜਾਬੀ ਲੇਖਕ ਪਰਵਾਸੀ ਸਾਹਿਤ ਅਧਿਐਨ ਕੇਂਦਰ ਨਾਲ ਜੁੜੇ ਹੋਏ ਹਨ ਅਤੇ ਕੇਂਦਰ ਦੀਆਂ ਗਤੀਵਿਧੀਆਂ ਦੇਖਦੇ ਹੋਏ ਸਾਹਿਤਕ ਪ੍ਰੋਗਰਾਮ ਕਰਨ ਲਈ ਸਾਡੀ ਸੰਸਥਾ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਨੇ ਇਸ ਪੁਸਤਕ ਦੇ ਸਿਰਲੇਖ ਬਾਰੇ ਵਿਚਾਰ ਚਰਚਾ ਕਰਦੇ ਹੋਏ ਪਿੰਡ ਅਤੇ ਬ੍ਰਹਿਮੰਡ ਦਾ ਸੰਕਲਪ, ਪਰਵਾਸੀਆਂ ਦੇ ਮਾਨਸਿਕ ਤੇ ਪਦਾਰਥਿਕ ਦਵੰਦ ਬਾਰੇ ਵਿਚਾਰ ਚਰਚਾ ...






