ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ – ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ
ਚੰਡੀਗੜ੍ਹ, 21 ਨਵੰਬਰ: ਜਿਵੇਂ-ਜਿਵੇਂ ਬੱਚੇ ਵੱਡੇ ਹੁੰਦੇ ਹਨ, ਉਨ੍ਹਾਂ ਦੇ ਬਾਇਓਮੈਟ੍ਰਿਕ ਵੇਰਵੇ , ਜਿਸ ਵਿੱਚ ਉਂਗਲਾਂ ਦੇ ਨਿਸ਼ਾਨ, ਆਇਰਿਸ ਪੈਟਰਨ ਅਤੇ ਚਿਹਰੇ ਦੀਆਂ ਵਿਸ਼ੇਸ਼ਤਾਵਾਂ ਸ਼ਾਮਿਲ ਹਨ, ਵੀ ਸਮੇਂ ਦੇ ਨਾਲ-ਨਾਲ ਵਿਕਸਿਤ ਹੁੰਦੇ ਰਹਿੰਦੇ ਹਨ। ਇਹ ਯਕੀਨੀ ਬਣਾਉਣ ਲਈ ਕਿ ਉਨ੍ਹਾਂ ਦੇ ਆਧਾਰ ਬਾਇਓਮੈਟ੍ਰਿਕ ਰਿਕਾਰਡ ਉਨ੍ਹਾਂ ਦੇ ਵਾਧੇ ਦੇ ਅਨੁਸਾਰ ਅੱਪਡੇਟ ਰਹਿਣ, ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂ. ਆਈ. ਡੀ. ਏ. ਆਈ.) ਵੱਲੋਂ 5 ਸਾਲ ਦੀ ਉਮਰ ਵਿੱਚ ਅਤੇ ਫਿਰ 15 ਸਾਲ ਦੀ ਉਮਰ ਵਿੱਚ ਬਾਇਓਮੈਟ੍ਰਿਕ ਅੱਪਡੇਟ ਨੂੰ ਲਾਜ਼ਮੀ ਬਣਾਇਆ ਗਿਆ ਹੈ।
ਯੂ. ਆਈ. ਡੀ. ਏ. ਆਈ. ਦੇ ਬੁਲਾਰੇ ਨੇ ਦੱਸਿਆ ਕਿ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਇਹ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਕਿ ਇਹ ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ (ਐਮ. ਬੀ. ਯੂ.) ਨਿਰਧਾਰਤ ਉਮਰ ਦੇ ਅੰਦਰ-ਅੰਦਰ ਪੂਰੇ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਬੱਚਿਆਂ ਨੂੰ ਪ੍ਰਮਾਣੀਕਰਨ ਨਾਲ ਸਬੰਧਤ ਸੰਭਾਵੀ ਮੁਸ਼ਕਿਲਾਂ ਤੋਂ ਬਚਾਇਆ ਜਾ ਸਕੇ।
ਲਾਜ਼ਮੀ ਬਾਇਓਮੈਟ੍ਰਿਕ ਅੱਪਡੇਟ ਬੱਚੇ ਦੀ ਆਧਾਰ ਬਾਇਓਮੈਟ੍ਰਿਕ ਜਾਣਕਾਰੀ ਨੂੰ ਅੱਪ ਟ...








