ਚੱਲ ਰਹੇ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 22 ਜੂਨ : ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਬਿਜਲੀ ਦੀ ਪਿਛਲੇ ਸਾਲ ਦੀ ਵੱਧ ਤੋਂ ਵੱਧ 15,325 ਮੈਗਾਵਾਟ ਦੀ ਮੰਗ ਨੂੰ ਪਾਰ ਕਰਦਿਆਂ ਇਸ ਸਾਲ 19 ਜੂਨ ਨੂੰ 16,078 ਮੈਗਾਵਾਟ ਦੀ ਆਪਣੀ ਹੁਣ ਤੱਕ ਦੀ ਸਭ ਤੋਂ ਉੱਚੀ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਮੁਹੱਈਆ ਨਿਰਵਿਘਨ ਬਿਜਲੀ ਸਪਲਾਈ ਕਰਵਾਉਣ ਦੇ ਨਾਲ-ਨਾਲ ਕਿਸੇ ਵੀ ਖਪਤਕਾਰ ਵਰਗ 'ਤੇ ਕੋਈ ਕੱਟ ਨਹੀਂ ਲਗਾਏ ਗਏ।
ਬਿਜਲੀ ਮੰਤਰੀ ਨੇ ਦੱਸਿਆ ਕਿ ਰਾਜ ਭਰ ਵਿੱਚ 11 ਕੇਵੀ ਦੇ 13340 ਫੀਡਰ ਹਨ ਜਿਨ੍ਹਾਂ ਵਿੱਚੋਂ 6954 ਫੀਡਰ ਕਰੀਬ 14 ਲੱਖ ਟਿਊਬਵੈੱਲ ਕੁਨੈਕਸ਼ਨਾਂ ਨੂੰ ਖੇਤੀਬਾੜੀ ਸਪਲਾਈ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਬਿਜਲੀ ਉਪਲਬਧਤਾ ਦੇ ਪ੍ਰਬੰਧ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਦੇ ਕੰਮਾਂ ਸਮੇਤ ਕਈ ਕਦਮ ਚੁੱਕੇ ਹਨ।
ਬਿਜਲੀ ਮੰਤਰੀ ਹ...







