ਚੰਡੀਗੜ੍ਹ ‘ਚ ਕੌਮਾਂਤਰੀ ਮੇਗਾ ਵਪਾਰ ਮੇਲਾ ਸ਼ੁਰੂ
ਚੰਡੀਗੜ੍ਹ, 1 ਮਾਰਚ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਚੰਡੀਗੜ੍ਹ ਦੇ ਪਰੇਡ ਗਰਾਊਂਡ ਵਿਖੇ ਦੂਜੇ ਭਾਰਤ ਅੰਤਰਰਾਸ਼ਟਰੀ ਮੈਗਾ ਵਪਾਰ ਮੇਲੇ ਦਾ ਉਦਘਾਟਨ ਕੀਤਾ। ਵਿੱਤ ਮੰਤਰੀ ਨੇ ਇਸ ਪਹਿਲਕਦਮੀ ਦੀ ਆਰਥਿਕ ਵਿਕਾਸ, ਇਨੋਵੇਸ਼ਨ ਅਤੇ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਸ਼ਲਾਘਾ ਕੀਤੀ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੈਗਾ ਵਪਾਰ ਮੇਲੇ ਸਾਡੇ ਦੇਸ਼ ਅਤੇ ਸੂਬੇ ਦੀ ਵਿਕਾਸ ਸਮਰੱਥਾ ਨੂੰ ਦਰਸਾਉਣ ਅਤੇ ਵਪਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਇਵੈਂਟ ਕਾਰੋਬਾਰੀਆਂ ਨੂੰ ਆਪਣੇ ਉਤਪਾਦਾਂ, ਸੇਵਾਵਾਂ ਅਤੇ ਇਨੋਵੇਸ਼ਨਜ਼ ਦਾ ਪ੍ਰਦਰਸ਼ਨ ਕਰਨ, ਸੰਪਰਕ ਸਥਾਪਤ ਕਰਨ, ਗਿਆਨ ਸਾਂਝਾ ਕਰਨ ਅਤੇ ਵਿਕਾਸ ਦੇ ਨਵੇਂ ਮੌਕਿਆਂ ਦੀ ਖੋਜ ਕਰਨ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਦੇ ਹਨ।ਵਿੱਤ ਮੰਤਰੀ ਨੇ ਉਦਯੋਗ ਅਤੇ ਵਪਾਰ ਵਿੱਚ ਪੰਜਾਬ ਦੀ ਅਮੀਰ ਵਿਰਾਸਤ ਦਾ ਜਿਕਰ ਕਰਦਿਆਂ ਕਿਹਾ ਕਿ ਸੂਬਾ ਹਮੇਸ਼ਾ ਹੀ ਉੱਦਮੀਆਂ, ਖੋਜਕਾਰਾਂ ਅਤੇ ਵਪਾਰੀਆਂ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ...







