Saturday, May 16Malwa News
Shadow

Tag: latest news

ਫਰੀਦਕੋਟ ‘ਚ ਈਟ ਰਾਈਟ ਇੰਡੀਆ ਸਾਈਕਲਥੋਨ

ਫਰੀਦਕੋਟ ‘ਚ ਈਟ ਰਾਈਟ ਇੰਡੀਆ ਸਾਈਕਲਥੋਨ

Local
ਫਰੀਦਕੋਟ, 23 ਫਰਵਰੀ : ਸਿਹਤ ਵਿਭਾਗ ਫਰੀਦਕੋਟ ਅਤੇ ਫਰੀਦਕੋਟ ਸਾਈਕਲਿੰਗ ਗਰੁੱਪ ਵਲੋਂ ਅੱਜ ਕਰਵਾਏ ਗਏ ਈਟ ਰਾਈਟ ਇੰਡੀਆ ਸਾਈਕਲਥੋਨ ਨੂੰ ਇਥੋਂ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਕਿਹਾ ਕਿ ਜਦੋਂ ਅਸੀਂ ਚੰਗਾ ਖਾਣਾ ਖਾਂਦੇ ਹਾਂ ਅਤੇ ਕਸਰਤ ਕਰਦੇ ਹਾਂ ਤਾਂ ਸਾਰੀਆਂ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ। ਮਨੁੱਖ ਦੀ ਤੰਦਰੁਸਤੀ ਲਈ ਸਾਈਕਲਿੰਗ, ਸੈਰ ਆਦਿ ਬਹੁਤ ਜਰੂਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 28 ਫਰਵਰੀ ਨੂੰ ਬਾਬਾ ਫਰੀਦ ਸਭਿਆਚਾਰਕ ਕੇਂਦਰ ਵਿਖੇ ਈਟ ਰਾਈਟ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਮੇਲੇ ਵਿਚ ਨੁੱਕੜ ਨਾਟਕ, ਸਭਿਆਚਾਰਕ ਪ੍ਰੋਗਰਾਮ, ਪੌਸ਼ਟਿਕ ਭੋਜਨ ਦੇ ਫੂਡ ਸਟਾਲ, ਫੂਡ ਸੇਫਟੀ ਆਨ ਵੀਲਸ ਪ੍ਰਦਰਸ਼ਨੀ ਅਤੇ ਸਕੂਲੀ ਬੱਚਿਆਂ ਦੇ ਪੋਸਟਰ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਹੋਏ।...
ਬੋਰਡ ਪ੍ਰੀਖਿਆਵਾਂ ਲਈ ਬਣਾਏ 278 ਉਡਣ ਦਸਤੇ : ਬੈਂਸ

ਬੋਰਡ ਪ੍ਰੀਖਿਆਵਾਂ ਲਈ ਬਣਾਏ 278 ਉਡਣ ਦਸਤੇ : ਬੈਂਸ

Breaking News
ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਅੱਠਵੀਂ, ਦਸਵੀਂ ਅਤੇ ਬਾਰਵੀਂ ਕਲਾਸ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਪੂਰੀ ਤਰਾਂ ਨਕਲ ਰਹਿਤ ਹੋਣਗੀਆਂ ਅਤੇ ਨਕਲ ਰੋਕਣ ਲਈ ਪੰਜਾਬ ਵਿਚ 278 ਉਡਣ ਦਸਤੇ ਬਣਾਏ ਗੲੈ ਹਨ।ਬੋਰਡ ਦੀਆਂ ਪ੍ਰੀਖਿਆਵਾਂ ਪੂਰੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀ ਪ੍ਰੀਖਿਆ ਕੇਂਦਰਾਂ ਵਿਚ ਪੂਰੀ ਸਖਤੀ ਕੀਤੀ ਜਾਵੇਗੀ। ਸਿੱਖਿਆ ਮੰਤਰੀ ਨੇ ਦੱਸਿਆ ਕਿ ਨਕਲ ਰੋਕਣ ਲਈ ਬਣਾਏ ਗਏ ਉਡਣ ਦਸਤਿਆਂ ਦੀ ਅਗਵਾਈ ਜਿਲਾ ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰਾਂ ਅਤੇ ਬੋਰਜਡ ਦੀ ਅਕਾਦਮਿਕ ਕੌਂਸਲ ਦੇ ਮੈਂਬਰਾਂ ਵਲੋਂ ਕੀਤੀ ਜਾਵੇਗੀ। ਹਰ ਉਡਣ ਦਸਤੇ ਵਿਚ ਤਿੰਨ ਮੈਂਬਰ ਹੋਣਗੇ।ਇਹ ਉਡਣ ਦਸਤੇ ਅਚਾਨਕ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰਨਗੇ ਅਤੇ ਜਿਥੇ ਵੀ ਨਕਲ ਦਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਨਕਲ ਵਰਗੇ ਸੌਖੇ ਰਾਹ ਲੱਭਣ ਦੀ ਥਾਂ ਪ੍ਰੀਖਿਆਵਾਂ ਲਈ ਪੂਰੀ ਮਿਹਨਤ ਕੀਤੀ ਜਾਵੇ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ...
ਸੀਵਰੇਜ਼ ਦੀ ਸਫਾਈ ਲਈ ਅਧੁਨਿਕ ਮਸ਼ੀਨਰੀ ਨੂੰ ਹਰੀ ਝੰਡੀ

ਸੀਵਰੇਜ਼ ਦੀ ਸਫਾਈ ਲਈ ਅਧੁਨਿਕ ਮਸ਼ੀਨਰੀ ਨੂੰ ਹਰੀ ਝੰਡੀ

Breaking News
ਸੰਗਰੂਰ, 22 ਫਰਵਰੀ : ਪੰਜਾਬ ਦੇ ਸ਼ਹਿਰਾਂ ਵਿਚ ਸਫਾਈ ਅਤੇ ਸੀਵਰੇਜ਼ ਦੇ ਕੰਮ ਨੂੰ ਅਧੁਨਿਕ ਢੰਗ ਨਾਲ ਕੀਤੇ ਜਾਣ ਲਈ ਪਹਿਲਕਦਮੀ ਕਰਦਿਆਂ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 216 ਅਧੁਨਿਕ ਮਸ਼ੀਨਾਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਪੰਜਾਬ ਦੇ ਸੱਤ ਜਿਲਆਂ ਵਿਚ ਅਧੁਨਿਕ ਢੰਗ ਨਾਲ ਸੀਵਰੇਜ਼ ਦੀ ਸਫਾਈ ਕਰਨਗੀਆਂ।ਰਣਬੀਰ ਕਾਲਜ ਸੰਗਰੂਰ ਵਿਖੇ ਕਰਵਾਏ ਗਏ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੰਗਰੂਰ, ਬਰਨਾਲਾ, ਬਠਿੰਡਾ, ਮਲੇਰਕੋਟਲਾ, ਮਾਨਸਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਜਿਲਿਆਂ ਵਿਚ ਸਫਾਈ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ ਇਹ ਅਧੁਨਿਕ ਮਸ਼ੀਨਾਂ ਖਰੀਦੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿਚ ਸਫਾਈ ਸਹੂਲਤਾਂ ਲਈ 40 ਕਰੋੜ ਰੁਪਏ ਦੀ ਲਾਗਤ ਨਾਲ 730 ਹੋਰ ਮਸ਼ੀਨਾਂ ਖਰੀਦੀਆਂ ਜਾ ਰਹੀਆਂ ਹਨ। ਇਹ ਅਧੁਨਿਕ ਸੁਪਰ ਸੰਕਸ਼ਨ ਕਮ ਜੈਟਿੰਗ ਮਸ਼ੀਨੀਰੀ ਨਾਲ ਸ਼ਹਿਰਾਂ ਦੀ ਸਫਾਈ ਦਾ ਕੰਮ ਹੋਰ ਵੀ ਆਸਾਨ ਹੋ ਜਾਵੇਗਾ। ਇਸ ਮਸ਼ੀਨਰੀ ਨਾਲ ਹੁਣ ਸੀਵਰੇਜ਼ ਦੀ ਸਫਾਈ ਲਈ ਕਾਮਿਆਂ ਨੂੰ ਪਹਿਲਾਂ ਵਾਂਗ ਮੇਨਹੋਲ ਵ...
ਪੰਜਾਬ ‘ਚ ਗੈਰਕਾਨੂੰਨੀ ਮਾਈਨਿੰਗ ਨਹੀਂ ਹੋਵੇਗੀ ਬਰਦਾਸ਼ਤ : ਬੈਂਸ

ਪੰਜਾਬ ‘ਚ ਗੈਰਕਾਨੂੰਨੀ ਮਾਈਨਿੰਗ ਨਹੀਂ ਹੋਵੇਗੀ ਬਰਦਾਸ਼ਤ : ਬੈਂਸ

Breaking News
ਚੰਡੀਗੜ੍ਹ, 22 ਫਰਵਰੀ : ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਗੈਰਕਾਨੂੰਨੀ ਖਣਨ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਅੱਜ ਜਿਲਾ ਰੋਪੜ ਵਿਚ ਗੈਰਕਾਨੂੰਨੀ ਖਨਣ ਦੇ ਮਾਮਲੇ ਵਿਚ ਤਿੰਨ ਪੁਲੀਸ ਕੇਸ ਦਰਜ ਕੀਤੇ ਗਏ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਵਿਚੋਂ ਗੈਰਕਾਨੂੰਨੀ ਮਾਈਨਿੰਗ ਬਿੱਲਕੁੱਲ ਬੰਦ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਸ ਲਈ ਇਸ ਸਬੰਧੀ ਸਾਰੇ ਅਧਿਕਾਰੀਆਂ ਨੂੰ ਸਖਤੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਅੱਜ ਹਰਜੋਤ ਸਿੰਘ ਬੈਂਸ ਨੇ ਜਿਲਾ ਰੋਪੜ ਦੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਸੀ ਕਿ ਇਸ ਮਾਮਲੇ ਵਿਚ ਜੀਰੋ ਟੌਲਰੈਂਸ ਪਾਲਿਸੀ ਅਪਣਾਈ ਜਾਵੇ। ਇਸ ਸਖਤੀ ਪਿਛੋਂ ਥਾਣਾ ਨੰਗਲ ਵਿਖੇ ਦੋ ਪਰਚੇ ਦਰਜ ਕੀਤੇ ਗਏ ਹਨ। ਇਸੇ ਤਰਾਂ ਇਕ ਹੋਰ ਪਰਚਾ ਪੁਲੀਸ ਚੌਥੀ ਕਲਵਾਂ ਵਿਖੇ ਦਰਜ ਕੀਤਾ ਗਿਆ ਹੈ।ਹਰਜੋਤ ਸਿੰਘ ਬੈਂਸ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕਰੱਸ਼ਰਾਂ 'ਤੇ ਛਾਪੇਮਾਰੀ ਕਰਕੇ ਬਰੀਕੀ ਨਾਲ ਜਾਂਚ ਕੀਤੀ ਜਾਵ...
ਸ਼ਹੀਦ ਜਵਾਨ ਦੇ ਪਰਿਵਾਰ ਨੂੰ ਮੁੱਖ ਮੰਤਰੀ ਵਲੋਂ ਇਕ ਕਰੋੜ ਦਾ ਚੈੱਕ

ਸ਼ਹੀਦ ਜਵਾਨ ਦੇ ਪਰਿਵਾਰ ਨੂੰ ਮੁੱਖ ਮੰਤਰੀ ਵਲੋਂ ਇਕ ਕਰੋੜ ਦਾ ਚੈੱਕ

Hot News
ਭਵਾਨੀਗੜ੍ਹ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਹੋਏ ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਇਕ ਕਰੋੜ ਰੁਪਏ ਦੀ ਸਹਾਇਤਾ ਦਾ ਚੈੱਕ ਭੇਂਟ ਕੀਤਾ। ਹਰਸ਼ਵੀਰ ਸਿੰਘ ਨੇ ਸੜਕ ਸੁਰੱਖਿਆ ਫੋਰਸ ਵਿਚ ਡਿਊਟੀ ਨਿਭਾਉਂਦਿਆਂ ਸ਼ਹੀਦੀ ਪ੍ਰਾਪਤ ਕੀਤੀ ਸੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਹਰ ਤਰਾਂ ਦੀ ਸਹਾਇਤ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਕ ਕਰੋੜ ਰੁਪਏ ਦੀ ਰਾਸ਼ੀ ਪੰਜਾਬ ਸਰਕਾਰ ਵਲੋਂ ਐਕਸਗ੍ਰੇਸ਼ੀਆ ਗਰਾਂਟ ਵਜੋਂ ਦਿੱਤੀ ਗਈ ਹੈ ਅਤੇ ਐਚ.ਡੀ.ਐਫ.ਸੀ. ਬੈਂਕ ਵਲੋਂ ਵੀ ਇਕ ਕਰੋੜ ਰੁਪਏ ਦੀ ਬੀਮਾ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਸੇਵਾ ਲਈ ਕੁਰਬਾਨੀ ਦੇਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਵਲੋਂ ਹਰ ਤਰਾਂ ਦੀ ਸਹਾਇਤਾ ਦਿੱਤੀ ਜਾਂਦੀ ਰਹੇਗੀ।...
ਪੰਜਾਬ ਕੋਲ ਤੁਪਕਾ ਵੀ ਵਾਧੂ ਪਾਣੀ ਨਹੀਂ : ਭਗਵੰਤ ਮਾਨ

ਪੰਜਾਬ ਕੋਲ ਤੁਪਕਾ ਵੀ ਵਾਧੂ ਪਾਣੀ ਨਹੀਂ : ਭਗਵੰਤ ਮਾਨ

Breaking News
ਸੰਗਰੂਰ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਹੈ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਤਲੁਜ ਸਮੁਨਾ ਲਿੰਕ ਨਹਿਰ ਕਦੇ ਵੀ ਨਹੀਂ ਬਣ ਸਕਦੀ।ਅੱਜ ਤਹਿਸੀਲ ਕੰਪਲੈਕਸ ਭਵਾਨੀਗੜ੍ਹ ਦਾ ਉਦਘਾਟਨ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀ਼ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲ ਹੀ ਵਿਚ ਰਾਵੀ ਬਿਆਸ ਟ੍ਰਿਬਿਊਨਲ ਕੋਲ ਇਹ ਮਾਮਲਾ ਉਠਾਇਆ ਸੀ ਅਤੇ ਮੰਗ ਕੀਤੀ ਸੀ ਕਿ ਕੌਮਾਂਤਰੀ ਨੇਮਾ ਮੁਤਾਬਿਕ ਪੰਜਾਬ ਵਿਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣਾ ਕਰਨ ਦੀ ਲੋੜ ਹੈ। ਹੁਣ ਜਿਆਦਾਤਰ ਇਲਾਕਿਆਂ ਵਿਚ ਪਾਣੀ ਦਾ ਪੱਧਰ ਬਹੁਤ ਹੇਠਾਂ ਚਲਾ ਗਿਅ ਹੈ।ਪੰਜਾਬ ਦੇ ਵਿਕਾਸ ਕਾਰਜਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ ਵੱਖ ਜਿਲਿਆਂ ਵਿਚ ਬਹੁਤ ਸਾਰੇ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲੀ ਅਜਿਹੀ ਸਰਕਾਰ ਹੈ ਜੋ ਲਗਾਤਾਰ ਵਿਕਾਸ ਕਾਰਜਾਂ 'ਤੇ ਜੋਰ ਦੇ ਰਹੀ ਹੈ। ਉਨ੍ਹਾਂ...
ਪੰਜਾਬ ‘ਚ ਫਸਲੀ ਵਿਭਿੰਨਤਾ ਨਾਲ ਚੰਗੀ ਕਮਾਈ

ਪੰਜਾਬ ‘ਚ ਫਸਲੀ ਵਿਭਿੰਨਤਾ ਨਾਲ ਚੰਗੀ ਕਮਾਈ

Punjab Development
ਚੰਡੀਗੜ੍ਹ, 22 ਫਰਵਰੀ : ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਨਾਲ ਪੰਜਾਬ ਵਿਚ ਕਿਸਾਨਾਂ ਵਲੋਂ ਫਸਲੀ ਵਿਭਿੰਨਤਾ ਨੂੰ ਅਪਣਾਇਆ ਜਾ ਰਿਹਾ ਹੈ। ਇਸ ਨਾਲ ਜਿਥੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋ ਰਿਹਾ ਹੈ ਉਥੇ ਹੀ ਪੰਜਾਬ ਖੁਸ਼ਹਾਲੀ ਵੱਲ ਵੀ ਵਧ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਜਿਲਾ ਮਾਨਸਾ ਦੇ ਪਿੰਡ ਮੌਜੋ ਖੁਰਦ ਦੇ ਇਕ ਕਿਸਾਨ ਸੁਖਪਾਲ ਸਿੰਘ ਨੇ ਆਪਣੇ 11 ਏਕੜ ਖੇਤ ਵਿਚ ਫਸਲੀ ਵਿਭਿੰਨਤਾ ਅਪਣਾਈ ਹੋਈ ਹੈ। ਉਸ ਨੇ ਚਾਰ ਏਕੜ ਵਿਚ ਰਵਾਇਤੀ ਖੇਤੀ ਜਾਰੀ ਰੱਖੀ ਹੈ ਅਤੇ ਬਾਕੀ 7 ਏਕੜ ਵਿਚ ਸਬਜੀਆਂ ਉਗਾਈਆਂ ਗਈਆਂ ਹਨ, ਜਿਸ ਤੋਂ ਉਹ ਕਾਫੀ ਕਮਾਈ ਕਰ ਰਿਹਾ ਹੈ। ਹੁਣ ਉਸ ਨੇ ਖੁੰਬਾਂ ਦੀ ਖੇਤੀ ਵੀ ਸ਼ੁਰੂ ਕੀਤੀ ਹੈ। ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਬਹੁਤ ਸਾਰੇ ਕਿਸਾਨ ਰਵਾਇਤੀ ਫਸਲਾਂ ਨੂੰ ਛੱਡ ਕੇ ਬਾਗਬਾਨੀ ਵੱਲ ਵੀ ਆ ਰਹੇ ਹਨ ਅਤੇ ਸਰਕਾਰ ਵਲੋਂ ਵੀ ਉਨ੍ਹਾਂ ਦਾ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।...
ਸਰਕਾਰ ਵਲੋਂ 99 ਪ੍ਰਤੀਸ਼ਤ ਸ਼ਿਕਾਇਤਾਂ ਦਾ ਨਿਪਟਾਰਾ

ਸਰਕਾਰ ਵਲੋਂ 99 ਪ੍ਰਤੀਸ਼ਤ ਸ਼ਿਕਾਇਤਾਂ ਦਾ ਨਿਪਟਾਰਾ

Hot News
ਚੰਡੀਗੜ੍ਹ, 22 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਲੋਕਾਂ ਨੂੰ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸੇ ਸਿਲਸਲੇ ਵਿਚ ਹੀ ਜਲ ਸਪਲਾਈ ਤੇ ਸੈਨੀਟੇਸ਼ਨ ਤੇ ਸ਼ਿਕਾਇਤ ਨਿਵਾਰਨ ਕੇਂਦਰ ਵਲੋਂ 99.70 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਵਿਭਾਗ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿਚ ਪਿਛਲੇ ਲੰਮੇ ਸਮੇਂ ਤੋਂ ਸ਼ਿਕਾਇਤ ਨਿਵਾਰਨ ਕੇਂਦਰ ਦੀ ਸਥਾਪਨਾ ਕੀਤੀ ਹੋਈ ਹੈ, ਜਿਸ ਵਿਚ ਪਿਛਲੇ ਮਹੀਨੇ ਤੱਕ ਇਕ ਲੱਖ 38 ਹਜਾਰ 331 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਇਨ੍ਹਾਂ ਵਿਚੋਂ ਹੁਣ ਤੱਕ 99.70 ਪ੍ਰਤੀਸ਼ਤ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਦੱਸਿਆ ਕਿ ਕੋਈ ਵਿਅਕਤੀ ਜਲ ਸਪਲਾਈ ਵਿਭਾਗ ਸਬੰਧੀ ਆਪਣੀ ਸ਼ਿਕਾਇਤ ਟੌਲ ਫਰੀ ਨੰਬਰ 'ਤੇ ਦਰਜ ਕਰਵਾ ਸਕਦਾ ਹੈ।...
ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

Hot News
ਜਲੰਧਰ, 22 ਫਰਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਭਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਅਧੀਨ ਕਾਰਵਾਈ ਕਰਦਿਆਂ ਇਕ ਹੌਲਦਾਰ ਕੁਲਵਿੰਦਰ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਹੌਲਦਾਰ ਪੁਲੀਸ ਥਾਣਾ ਡਵੀਜ਼ਨ ਨੰਬਰ ਪੰਜ ਵਿਖੇ ਤਾਇਨਾਤ ਸੀ। ਭਾਰਗੋ ਕੈਂਪ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਮੁੱਖ ਮੰਤਰੀ ਵਲੋਂ ਜਾਰੀ ਕੀਤੇ ਗਏ ਭਰਿ਼ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 'ਤੇ ਸ਼ਿਕਾਇਤ ਦਰਜ ਕਰਵਾਈ ਸੀ। ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਹੌਲਦਾਰ ਨੂੰ ਮੁਕੱਦਮੇ ਵਿਚ ਮੱਦਦ ਕਰਨ ਬਦਲੇ 4500 ਰੁਪਏ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ।...
ਆਮਦਨ ਕਰ ਵਿਭਾਗ ਨੇ ਲਾਇਆ ਖੂਨ ਦਾਨ ਕੈਂਪ

ਆਮਦਨ ਕਰ ਵਿਭਾਗ ਨੇ ਲਾਇਆ ਖੂਨ ਦਾਨ ਕੈਂਪ

Hot News
ਚੰਡੀਗੜ੍ਹ, 21 ਫਰਵਰੀ : ਆਮਦਨ ਕਰ ਵਿਭਾਗ ਚੰਡੀਗੜ੍ਹ ਵਲੋਂ ਜੀ.ਜੀ.ਡੀ.ਐਸ.ਡੀ. ਕਾਲਜ ਦੇ ਸਹਿਯੋਗ ਨਾਲ ਇਕ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 150 ਯੂਨਿਟ ਖੂਨ ਦਾਨ ਕੀਤਾ ਗਿਆ।ਇਸ ਖੂਨਦਾਨ ਕੈਂਪ ਦਾ ਉਦਘਾਟਨ ਡੀ.ਜੀ.ਆਈ.ਟੀ. (ਇਨਵ) ਐਨ ਡਬਲਯੂ. ਆਰ. ਮੋਨਿਕਾ ਨੇ ਕੀਤਾ ਅਤੇ ਉਨ੍ਹਾਂ ਨੇ ਖੁਦ ਖੂਨ ਦਾਨ ਕਰਕੇ ਨਿਵੇਕਲੀ ਮਿਸਲਾ ਪੇਸ਼ ਕੀਤੀ। ਪ੍ਰਿੰਸੀਪਲ ਚੀਫ ਕਮਿਸ਼ਨਰ ਆਫ ਇਨਕਮ ਟੈਕਸ ਅਮਰਪਾਲੀ ਅਤੇ ਪ੍ਰਿੰਸੀਪਲ ਕਮਿਸ਼ਨਰ ਆਫ ਇਨਕਮ ਟੈਕਸ–1 ਸ਼ਾਲਿਨੀ ਭਾਰਗਵ ਕੌਸ਼ਲ ਦੀ ਅਗਵਾਈ ਵਿਚ ਲਗਾਏ ਗਏ ਇਸ ਖੂਨਦਾਨ ਕੈਂਪ ਵਿਚ ਪੀ.ਜੀ.ਆਈ. ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਨੇ ਬਹੁਤ ਹੀ ਬਾਰੀਕੀ ਨਾਲ ਖੂਨ ਦੀ ਜਾਂਚ ਕਰਨ ਪਿਛੋਂ ਖੂਨ ਇਕੱਤਰ ਕੀਤਾ। ਇਸ ਮੌਕੇ ਮੁੱਖ ਮਹਿਮਾਨ ਮੋਨਿਕਾ ਭਾਟੀਆ ਨੇ ਖੂਨ ਦਾਨ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਖੂਨ ਦਾਨੀਆਂ ਲਈ ਪੌਸ਼ਟਿਕ ਖੁਰਾਕ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਮੁੱਖ ਮਹਿਮਾਨ ਵਲੋਂ ਆਏ ਹੋਏ ਮਹਿਮਾਨਾਂ ਅਤੇ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਡਾ. ਤਰੁਣਦੀਪ ਕੌਰ ਸੀ.ਆਈ.ਟੀ. (ਓ.ਐਸ.ਡੀ.) ਚੰਡੀਗੜ੍ਹ, ਕਾਲਜ ਪ੍ਰਿੰਸੀਪਲ ਡਾ. ਅਜੇ ਸ਼ਰ...