ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, ‘ਆਪ’ 13-0 ਨਾਲ ਜਿੱਤ ਰਹੀ ਹੈ: ਭਗਵੰਤ ਮਾਨ
ਸ੍ਰੀ ਆਨੰਦਪੁਰ ਸਾਹਿਬ, 29 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਪ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਪਹਿਲਾਂ ਮੁੱਖ ਮੰਤਰੀ ਨੇ ਮੋਰਿੰਡਾ ਵਿੱਚ ਇੱਕ ਜਨਤਕ ਰੈਲੀ ਨੂੰ ਸੰਬੋਧਨ ਕੀਤਾ, ਜਿੱਥੇ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂਆਂ 'ਤੇ ਹਮਲਾ ਬੋਲਿਆ ਅਤੇ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕੀਤਾ। ਰੈਲੀ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਨਾਲ ਨੰਗਲ, ਬੰਗਾ ਅਤੇ ਬਲਾਚੌਰ ਵਿੱਚ ਵਿਸ਼ਾਲ ਰੋਡ ਸ਼ੋਅ ਕੀਤਾ। ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਦੀ ਹਮਾਇਤ ਕਰਕੇ ਉਸ ਨੂੰ ਆਪਣੇ ਨੁਮਾਇੰਦੇ ਵਜੋਂ ਸੰਸਦ ਵਿੱਚ ਭੇਜਣ।
ਨੰਗਲ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੀਐਮ ਮਾਨ ਨੇ ਕਿਹਾ ਕਿ ਸਰਵੇ ਆ ਰਹੇ ਹਨ, ਪੰਜਾਬ ਦੇ ਲੋਕਾਂ ਨੇ ਫ਼ੈਸਲਾ ਕਰ ਲਿਆ ਹੈ, ਪੰਜਾਬ ਵਿੱਚ ਆਮ ਆਦਮੀ ਪਾਰਟੀ 13-0 ਨਾਲ ਜਿੱਤ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਲਵਿੰਦਰ ਕੰਗ ਨੂੰ ਭਾਰੀ ਵੋਟਾਂ ਨਾਲ ਜਿਤਾਉਣ। ਉਨ੍ਹਾਂ ਕਿਹਾ ਕਿ ਮਲਵਿੰਦਰ ਕੰਗ ਨੂੰ ਪਾਰਲੀਮੈਂਟ ਵਿੱਚ ਭੇਜ...








