ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ
ਅੰਮ੍ਰਿਤਸਰ, 12 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਮੁਕਤ, ਸੁਚਾਰੂ, ਪ੍ਰੇਸ਼ਾਨੀ ਰਹਿਤ ਅਤੇ ਪਾਰਦਰਸ਼ੀ ਸੇਵਾਵਾਂ ਦੇਣ ਵਿੱਚ ਸਫਲਤਾ ਦਾ ਨਵਾਂ ਮੁਕਾਮ ਹਾਸਲ ਕੀਤਾ ਹੈ। ਦੋਵਾਂ ਆਗੂਆਂ ਨੇ ਕਿਹਾ ਕਿ ਇਸ ਸ਼ੁਰੂਆਤ ਨਾਲ ਮਾਲ ਵਿਭਾਗ ਦੀਆਂ ਪ੍ਰਮੁੱਖ ਸੇਵਾਵਾਂ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਹੈ। ਇਨ੍ਹਾਂ ਸੇਵਾਵਾਂ ਨਾਲ ਹਰੇਕ ਸਾਲ ਲੱਖਾਂ ਲੋਕਾਂ ਦਾ ਸਿੱਧਾ ਵਾਹ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਨੇ 'ਈਜ਼ੀ ਰਜਿਸਟਰੀ' ਦੀ ਸ਼ੁਰੂਆਤ ਕੀਤੀ ਸੀ, ਜਿਸਦਾ ਉਦੇਸ਼ ਜਾਇਦਾਦ ਦੀ ਰਜਿਸਟਰੀ ਨੂੰ ਸਰਲ ਅਤੇ ਪਾਰਦਰਸ਼ੀ ਬਣਾਉਣਾ ਅਤੇ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ’ਤੇ ਖਤਮ ਕਰਨਾ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਮੋਹਾਲੀ ਵਿੱਚ 'ਈਜ਼ੀ ਰਜਿਸਟਰੀ' ਦਾ ਉਪਰਾਲਾ ਸ਼ੁਰੂ ਕੀਤਾ ਸੀ ਅਤੇ ਇਹ ਲੋ...





