ਮੁੱਖ ਮੰਤਰੀ ਭਗਵੰਤ ਮਾਨ ਨੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ
ਦੂਧਨ ਸਾਧਾਂ (ਪਟਿਆਲਾ), 9 ਜੂਨ: ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ। ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜਨਵਰੀ 2023 ਵਿੱਚ ਰੱਖਿਆ ਗਿਆ ਸੀ ਅਤੇ ਇਸ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ ਅਤੇ ਨਾਲ ਹੀ ਇਹ ਲੋਕਾਂ ਨੂੰ ਆਪਣੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਹਾਸਲ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਅਤੇ ਊਰਜਾ ਬਚੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਧਨ ਸਾਧਾਂ ਮੁੱਖ ਤੌਰ `ਤੇ ਇਕ ਪੇਂਡੂ ਖੇਤਰ ਹੈ ਅਤੇ ਪਹਿਲਾਂ ਐਸ.ਡੀ.ਐਮ. ਦਾ ਦਫ਼ਤਰ ਮਿੰਨੀ ਸਕੱਤਰੇਤ ਪਟਿਆਲਾ ਵਿੱਚ ਸਥਿਤ...







