Thursday, July 9Malwa News
Shadow

Tag: latest news

ਨਸ਼ਾ ਮੁਕਤੀ ਯਾਤਰਾ ਤਹਿਤ ਮਾਈ ਗੋਦੜੀ ਸਾਹਿਬ ਅਤੇ ਭਾਨ ਸਿੰਘ ਕਲੋਨੀ ਵਿਖੇ ਸਮਾਗਮ ਦਾ ਆਯੋਜਨ

Local
ਫ਼ਰੀਦਕੋਟ 22 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ ਅਤੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨੌਜਵਾਨ ਵੀ ਸਵੈ ਇੱਛਾ ਨਾਲ ਨਸ਼ਿਆਂ ਦਾ ਤਿਆਗ ਕਰ ਰਹੇ ਹਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਮਾਈ ਗੋਦੜੀ ਸਾਹਿਬ ਅਤੇ ਭਾਨ ਸਿੰਘ ਕਲੋਨੀ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਆਯੋਜਿਤ ਕੀਤੇ ਸਮਾਗਮ ਦੌਰਾਨ ਕੀਤਾ । ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿਥੇ ਨਸ਼ਿਆਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ਤੇ ਖੜੇ ਵੀ ਕਰ ਰਹੀ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜਿੰਦਗੀ ਬਤੀ...

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ 22 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸਦੀ ਦੁਕਾਨ 'ਤੇ ਆਇਆ ...

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ 22 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ...

‘‘ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 22 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, 82 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕ...

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

Hot News
ਚੰਡੀਗੜ੍ਹ, 22 ਮਈ: ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਪਟਿਆਲਾ ਵਿਖੇ ਕਰਵਾਈ ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਅਤੇ ਇਸ ਵਿੱਚ ਪਿੰਡ ਸਿੱਧੂਵਾਲ ਨੇੜੇ ਭਾਖੜਾ ਮੇਨ ਲਾਈਨ ਉੱਤੇ ਇੱਕ ਸਟੀਲ ਪੁਲ ਅਤੇ ਮੌਜੂਦਾ ਸੜਕ ਨੂੰ ਚਾਰ-ਮਾਰਗੀ ਕਰਨਾ ਸ਼ਾਮਲ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਕੁੱਲ 25 ਫ਼ੀਸਦ ਕੰਮ ਮੁਕੰਮਲ ਹੋ ਚੁੱਕਾ ਹੈ, ਜਿਸ ਵਿੱਚ 32 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸਿੱਧੂਵਾਲ ਨੇੜੇ ਸਟੀਲ ਪੁਲ ਮੁਕੰਮਲ ਹੋ ਚੁੱਕਾ ਹੈ ਅਤੇ ਆਵਾਜਾਈ ਲਈ ਉਲਪੱਬਧ ਹੈ। ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜ...

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

Breaking News
ਧੂਰੀ (ਸੰਗਰੂਰ), 22 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ। ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।...

ਮੁੱਖ ਮੰਤਰੀ ਵੱਲੋਂ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਮਿਸਾਲ ਕਾਇਮ ਕਰਨ ਵਾਲੀਆਂ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ

Breaking News
ਧੂਰੀ (ਸੰਗਰੂਰ), 22 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਨੇ 99% ਤੋਂ ਵੱਧ ਕਰਜ਼ਿਆਂ ਦੀ ਵਸੂਲੀ ਕਰਕੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਸਾਇਟੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਤਾਂ ਕਿ ਦੂਜਿਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਨ੍ਹਾਂ ਸੁਸਾਇਟੀਆਂ ਨੇ ਉਸ ਵੇਲੇ ਇਹ ਸ਼ਾਨਦਾਰ ਕੰਮ ਕੀਤਾ ਹੈ, ਜਦੋਂ ਸੂਬੇ ਭਰ ਦੀਆਂ ਬਹੁਤੀਆਂ ਸੁਸਾਇਟੀਆਂ ਆਪਣੇ ਬਕਾਇਆ ਕਰਜ਼ੇ ਦੀ ਵਸੂਲੀ ਕਰਨ ਵਿੱਚ ਅਸਫਲ ਰਹੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਇਹ ਕਿਸਾਨਾਂ ਅਤੇ ਹੋਰ ਭਾਈਵਾਲਾਂ ...

ਮਹਾਰਾਜਾ ਅਗਰਸੇਨ ਨੇ ਲੋਕਤਾਂਤਰਿਕ ਸ਼ਾਸਨ ਦੀ ਸਾਮਜਿਕ ਆਰਥਕ ਅਤੇ ਸਿਆਸੀ ਵਿਵਸਥਾ ਦਾ ਕੀਤਾ ਸੂਤਰਪਾਤ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 22 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਨੇ ਲੋਕਤਾਂਤਰਿਕ ਸ਼ਾਸਨ ਦੀ ਇੱਕ ਨਵੀਂ ਸਮਾਜਿਕ-ਆਰਥਕ ਅਤੇ ਸਿਆਸੀ ਵਿਵਸਥਾ ਦਾ ਸੂਤਰਪਾਤ ਕੀਤਾ। ਉਨ੍ਹਾਂ ਦਾ ਦਰਸ਼ਨ ਅੱਜ ਵੀ ਉਨ੍ਹਾਂ ਹੀ ਪ੍ਰਾਸੰਗਿਕ ਹੈ। ਮਹਾਰਾਜਾ ਅਗਰਸੇਨ ਦੇ ਸਮਾਨਤਾ ਤੇ ਸਮਾਜਿਕ ਸਮਰਸਤਾ ਦੇ ਸਿਦਾਂਤਾਂ ਦੇ ਅਨੁਕੂਲ ਹੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸੱਭਕਾ ਸਾਥ-ਸੱਭਕਾ ਵਿਕਾਸ, ਸੱਭਕਾ ਵਿਸ਼ਵਾਸ ਅਤੇ ਸੱਭਕਾ ਪ੍ਰਯਾਸ ਦਾ ਮੂਲ ਮੰਤਰ ਦਿੱਤਾ ਹੈ। ਮੁੱਖ ਮੰਤਰੀ ਅੱਜ ਮਹਾਰਾਜਾ ਅਗਰਸੇਨ ਸਥਾਪਨਾ ਦਿਵਸ ਮੌਕੇ 'ਤੇ ਨਵੀਂ ਦਿੱਲੀ, ਭਾਰਤ ਮੰਡਪਮ ਵਿੱਚ ਦਿੱਲੀ ਹਰਿਆਣਾ ਮੈਤਰੀ ਸੰਘ ਵੱਲੋਂ ਪ੍ਰਬੰਧਿਤ ਪ੍ਰੋਗਰਾਮ ਵਿੱਚ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਨੇ ਕਿਹਾ ਕਿ ਅਗਰ ਸਮਾਜ ਦਾ ਇਤਿਹਾਸ ਸਿਰਫ ਵਪਾਰ ਅਤੇ ਕਾਰੋਬਾਰ ਤੱਕ ਸੀਮਤ ਨਹੀਂ ਹੈ। ਇਹ ਸਮਾਜ ਸਦੀਆਂ ਤੋਂ ਭਾਰਤ ਦੀ ਸਮਾਜਿਕ, ਸਭਿਆਚਾਰਕ ਅਤੇ ਅਧਿਆਤਮਕ ਚੇਤਨਾ ਦਾ ਵਾਹਕ ਰਿਹਾ ਹੈ। ਤਿਆਗ, ਸੇਵਾ, ਸਬਰ ਅਤੇ ਸਦਾਚਾਰ , ਇਹ ਸਿਰਫ ਸ਼ਬਦ ਨਹੀਂ ਸਗੋ ਅਗਰ ਸਮਾਜ ਦੇ ਜੀਵਨ ਮੁੱਲ ਹਨ। ਇਹ ਸਮਾਜ ਹਮੇਸ਼ਾ ਰਾਸ਼ਟਰ...

ਸਿੱਖਿਆ ਮੰਤਰੀ ਬੈਂਸ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ 1.49 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ

Hot News
ਕੀਰਤਪੁਰ ਸਾਹਿਬ, 22 ਮਈ: ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ 1.49 ਕਰੋੜ ਰੁਪਏ ਤੋਂ ਵੱਧ ਦੇ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਵਿਕਾਸ ਪ੍ਰੋਜੈਕਟ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਪਰਿਵਰਤਨ ਲਿਆਉਣਗੇ ਜੋ ਸੂਬੇ ਸਰਕਾਰ ਦੀ ਵਿਦਿਅਕ ਉੱਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਇਸ ਵੇਲੇ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਅਤੇ ਇਹ ਜਲਦ ਹੀ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰ ਦੇ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਇਹਨਾਂ ਸਕੂਲਾਂ ਨੂੰ ਕਰੋੜਾਂ ਰੁਪਏ ਦੀਆਂ ਹੋਰ ਗ੍ਰਾਂਟਾਂ ਵੀ ਅਲਾਟ ਕੀਤੀਆਂ ਜਾਣਗੀਆਂ।ਉਨ੍ਹਾਂ ਨੇ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਸੇਵਾਲ ਵਿੱ...

ਫਿਰੋਜ਼ਪੁਰ ਵਿੱਚ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

Hot News
ਚੰਡੀਗੜ੍ਹ, 22 ਮਈ: ਸੂਬੇ ਵਿੱਚ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਨਾਰਕੋ-ਹਵਾਲਾ ਗਠਜੋੜ ’ਤੇ ਇੱਕ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਵਿਅਕਤੀਆਂ, ਨੂੰ 12.07 ਕਿਲੋਗ੍ਰਾਮ ਹੈਰੋਇਨ ਅਤੇ 25.12 ਲੱਖ ਰੁਪਏ ਡਰੱਗ-ਹਵਾਲਾ ਮਨੀ ਸਮੇਤ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਕੁਮਾਰ ਉਰਫ਼ ਘੰਨੀ (22), ਰੋਹਿਤ ਭੱਟੀ (24), ਅਤੇ ਆਕਾਸ਼ਦੀਪ ਉਰਫ਼ ਆਕਾਸ਼ (24)- ਸਾਰੇ ਵਾਸੀ ਫਿਰੋਜ਼ਪੁਰ ਦੇ ਬੁੱਕਣ ਖਾਨ ਵਾਲਾ, ਵਜੋਂ ਹੋਈ ਹੈ। ਦੋਸ਼ੀ ਕਰਨ ਕੁਮਾਰ ਅਤੇ ਆਕਾਸ਼ਦੀਪ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਅਪਰਾਧਿਕ ਮਾਮਲੇ ਦਰਜ ਹਨ।ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਅਰਟੀਗਾ ਕਾਰ, ਜਿਸਦਾ ਰਜਿਸਟਰੇਸ਼ਨ ਨੰਬਰ ਪੀਬੀ-01-ਐਫ-1618 ਸੀ, ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਲਈ ਕਰ ਰਹੇ ਸਨ...