ਲੂਅ (ਗਰਮੀ) ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਓ: ਡਾ ਪਰਦੀਪ ਕੁਮਾਰ ਮਹਿੰਦਰਾ ਸਿਵਲ ਸਰਜਨ ਮੋਗਾ
ਮੋਗਾ : ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਡਾ ਪਰਦੀਪ ਕੁਮਾਰ ਮਹਿੰਦਰਾ ਸਿਵਲ ਸਰਜਨ ਮੋਗਾ ਵੱਲੋਂ ਜਿਲ੍ਹਾ ਨਿਵਾਸੀਆਂ ਨੂੰ ਲੂਅ ਤੋਂ ਬਚਣ ਲਈ ਅਡਵਾਈਜ਼ਰੀ ਜਾਰੀ ਕੀਤੀ ਹੈ।ਇਸ ਸਮੇਂ ਡਾ ਜੋਤੀ, ਡਾ ਰੀਤੂ ਜੈਨ, ਡਾ ਨਰੇਸ਼ ਆਮਲਾ ਜਿਲ੍ਹਾ ਐਪੀਡਮੈਲੋਜਿਸਟ ਮੌਜੂਦ ਸਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ ਪਰਦੀਪ ਕੁਮਾਰ ਮਹਿੰਦਰਾ ਨੇ ਦੱਸਿਆ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀ ਹੈ। ਜ਼ਿਆਦਾ ਗਰਮੀ ਹੋਣ ’ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਜਾਂ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ’ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹ...