Thursday, July 9Malwa News
Shadow

Tag: latest news

ਪਾਣੀ ਦੇ ਮੁੱਦੇ ‘ਤੇ ਬੀਬੀਐਮਬੀ ਅਤੇ ਹਰਿਆਣਾ ਨੂੰ ਹਾਈ ਕੋਰਟ ਦੇ ਨੋਟਿਸ ਦਾ ‘ਆਪ’ ਮੰਤਰੀਆਂ ਨੇ ਕੀਤਾ ਸਵਾਗਤ

Punjab Politics
ਚੰਡੀਗੜ੍ਹ, 14 ਮਈ : ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਅਤੇ ਕੈਬਨਿਟ ਮੰਤਰੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ 'ਤੇ ਪੰਜਾਬ ਦੇ ਹੱਕ ਵਿੱਚ ਟਿੱਪਣੀ ਕਰਨ ਲਈ ਹਾਈ ਕੋਰਟ ਦੀ ਪ੍ਰਸ਼ੰਸਾ ਕੀਤੀ ਅਤੇ ਅਦਾਲਤ ਦਾ ਧੰਨਵਾਦ ਕੀਤਾ। 'ਆਪ' ਆਗੂਆਂ ਅਤੇ ਮੰਤਰੀਆਂ ਨੇ ਆਪਣੇ ਟਵਿੱਟਰ (x) ਅਕਾਊਂਟਾਂ 'ਤੇ "ਪੰਜਾਬ ਦਾ ਪਾਣੀ ਪੰਜਾਬ ਦਾ ਹੱਕ" ਹੈਸ਼ਟੈਗ ਨਾਲ ਹਾਈ ਕੋਰਟ ਦੇ ਫੈਸਲੇ 'ਤੇ ਪ੍ਰਤੀਕਿਰਿਆ ਦਿੱਤੀ ਅਤੇ ਪੰਜਾਬ ਦੇ ਪਾਣੀ ਅਤੇ ਕੁਦਰਤੀ ਸਰੋਤਾਂ ਦੀ ਰੱਖਿਆ ਲਈ 'ਆਪ' ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਟਵੀਟ ਕੀਤਾ, "ਬੀਜੇਪੀ ਤੇ ਬੀਬੀਐਮਬੀ ਦੀ ਧੱਕੇਸ਼ਾਹੀ ‘ਤੇ ਲੱਗੀ ਬ੍ਰੇਕ!ਹਾਈਕੋਰਟ ਨੇ ਬੀਬੀਐਮਬੀ ਤੋਂ ਸਪੱਸ਼ਟ ਪੁੱਛਿਆ—ਹਰਿਆਣੇ ਨੂੰ ਵਾਧੂ ਪਾਣੀ ਦੀ ਲੋੜ ਕਿਉਂ?ਸੀਐਮ ਭਗਵੰਤ ਮਾਨ ਜੀ ਦੀ ਅਗਵਾਈ ‘ਚ ਹੁਣ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨਾ ਮੁਸ਼ਕਿਲ ਹੀ ਨਹੀਂ ਨਾ-ਮੁਮਕਿਨ ਹੈ। ਪੰਜਾਬ ਦੇ ਹੱਕਾਂ ਦੀ ਰਾਖੀ ਸੀਐਮ ਸਾਬ੍ਹ ਆਪ ਅੱਗੇ ਹੋ ਕੇ ਕਰਦੇ ਹਨ।"ਕੁਲਦੀਪ ਧਾਲੀਵਾਲ- ਪੰਜਾਬ ਦੇ ਹੱਕ ਦੀ ਆਵਾਜ਼ ਇੱਕ ਵਾਰ...

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

Breaking News
ਚੰਡੀਗੜ੍ਹ, 14 ਮਈ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 6 ਮਈ 2025 ਨੂੰ ਭਾਖੜਾ ਨੰਗਲ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਸਬੰਧੀ ਦਿੱਤੇ ਗਏ ਹੁਕਮ ਨੂੰ ਰੱਦ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿੱਚ ਰੀਵਿਊ ਪਟੀਸ਼ਨ ਦਾਇਰ ਕੀਤੀ ਗਈ ਸੀ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮੀਤ ਗੋਇਲ ਦੀ ਅਗਵਾਈ ਵਾਲੇ ਹਾਈ ਕੋਰਟ ਦੇ ਬੈਂਚ ਨੇ 20 ਮਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਦਾਇਰ ਅਰਜ਼ੀ ‘ਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ), ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਤੋਂ ਜਵਾਬ ਮੰਗੇ ਹਨ। ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ ਨੇ ਮਾਣਯੋਗ ਅਦਾਲਤ ਵਿੱਚ ਇਹ ਦਲੀਲ ਦਿੰਦਿਆਂ ਕਿ ਕੇਂਦਰੀ ਗ੍ਰਹਿ ਸਕੱਤਰ ਕੋਲ ਬੀ.ਬੀ.ਐਮ.ਬੀ.ਦੇ ਨਿਯਮਾਂ ਅਧੀਨ ਪਾਣੀ ਦੀ ਵੰਡ ਬਾਰੇ ਫੈਸਲਾ ਲੈਣ ਦਾ ਅਧਿਕਾਰ ਖੇਤਰ ਨਹੀਂ ਹੈ, ਕੇਂਦਰ ਸਰਕਾਰ ਵੱਲੋਂ 2 ਮਈ ਨੂੰ ਲਏ ਗਏ ਫੈਸਲੇ 'ਤੇ ਸਖ਼ਤ ਇਤਰਾਜ਼ ਜਤਾਇਆ ਗਿਆ।ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਅਤੇ ਵਧੀਕ ਐਡਵੋਕੇਟ ਜਨਰਲ ਚੰਚਲ ਸਿੰਗਲਾ ਦੇ ਨਾਲ ਪੇਸ਼ ਹੋਏ ਸੀਨੀਅਰ ਵਕੀਲ ਗੁਰਮਿੰਦ...

ਆਪ’ ਸਰਕਾਰ ਨੇ ਵਿਸ਼ਵਵਿਆਪੀ ਪੰਜਾਬੀ ਭਾਈਵਾਲੀ ਲਈ ਦਰਵਾਜ਼ੇ ਖੋਲ੍ਹੇ

Hot News
ਚੰਡੀਗੜ੍ਹ, 14 ਮਈ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਕਦਮ ਪੁੱਟਦਿਆਂ "ਰੰਗਲਾ ਪੰਜਾਬ ਸੋਸਾਇਟੀ" ਦੀ ਸਥਾਪਨਾ ਕੀਤੀ ਹੈ, ਜੋ ਸੂਬੇ ਦੇ ਵਿਕਾਸ ਵਿੱਚ ਜਨਤਕ ਯੋਗਦਾਨ ਨੂੰ ਦਿਸ਼ਾ ਦੇਣ ਲਈ ਇੱਕ ਮੋਹਰੀ ਪਲੇਟਫਾਰਮ ਵਜੋਂ ਕੰਮ ਕਰੇਗਾ। ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਨ ਦੌਰਾਨ ਇਹ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਰੰਗਲਾ ਪੰਜਾਬ ਸੁਸਾਇਟੀ’ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਨਾਗਰਿਕਾਂ ਨੂੰ ਸਸ਼ਕਤ ਬਣਾਉਣ ਅਤੇ ਇੱਕ ਖੁਸ਼ਹਾਲ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪੰਜਾਬ ਬਣਾਉਣ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਇਸ ਉਪਰਾਲੇ ਰਾਹੀਂ ਆਮ ਲੋਕਾਂ ਦੀਆਂ ਇਛਾਵਾਂ ਨੂੰ ਤਰਜੀਹ ਦਿੱਤੀ ਗਈ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਸਿਰਫ ਗੱਲੀਬਾਤੀ ਵੱਡੇ ਦਾਅਵੇ ਕਰਕੇ ਖਾਨਾਪੂਰਤੀ ਕਰਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਸੁਸਾਇਟੀ ਰਾਹੀਂ ਲੋਕਾਂ ਦੀ ਇੱਛਾ ਨੂੰ ਸੰਸਥਾਗਤ ਰੂਪ ਦੇ ਕੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਉਨ੍ਹਾਂ ਵੱਲੋਂ ਪਾਇਆ ਗਿਆ ਯ...
ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

ਝੋਨੇ ਦੀ ਸਿੱਧੀ ਬਿਜਾਈ ਹੇਠ 5 ਲੱਖ ਏਕੜ ਲਿਆਉਣ ਦਾ ਟੀਚਾ, ਮਾਨ ਸਰਕਾਰ ਨੇ 40 ਕਰੋੜ ਰੁਪਏ ਰਾਖਵੇਂ ਰੱਖੇ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 14 ਮਈ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਟਿਕਾਊ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਸਤੇ ਇਸ ਸਾਉਣੀ ਸੀਜ਼ਨ ਦੌਰਾਨ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਅਧੀਨ ਲਿਆਉਣ ਦਾ ਟੀਚਾ ਮਿੱਥਿਆ ਹੈ ਅਤੇ ਝੋਨੇ ਦੀ ਸਿੱਧੀ ਬਿਜਾਈ 15 ਮਈ ਤੋਂ ਸ਼ੁਰੂ ਹੋਵੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨ ਵੀਰਵਾਰ (15ਮਈ) ਤੋਂ ਸਿੱਧੀ ਬਿਜਾਈ ਤਕਨੀਕ ਦੀ ਵਰਤੋਂ ਕਰਕੇ ਝੋਨੇ ਦੀ ਕਾਸ਼ਤ ਸ਼ੁਰੂ ਕਰ ਸਕਦੇ ਹਨ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦੇ ਰਹੀ ਹੈ। ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਵਿੱਤੀ ਸਾਲ 2025-26 ਲਈ 40 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਕਿਸਾਨ 10 ਮਈ ਤੋਂ 30 ਜੂਨ, 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਡੀ.ਐਸ.ਆਰ. ਸਕੀਮ ਲਈ ਰਜਿਸਟਰ ਕਰ ਸਕਦੇ ਹਨ।ਖੇਤੀਬ...

ਮੁੱਖ ਮੰਤਰੀ ਨਾਇਬ ਸਿੰਘ ਸੇਣੀ ਨੇ 25 ਨਵੇਂ-ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ (ਬੀਡੀਪੀਓ) ਨੂੰ ਸੌਂਪੇ ਨਿਯੁਕਤੀ ਪੱਤਰ

Haryana
ਚੰਡੀਗੜ੍ਹ, 14 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ 25 ਨਵੇਂ ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਨੇ ਇਸ ਉਪਲਬਧੀ 'ਤੇ ਬੀਡੀਪੀਓ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਗ੍ਰਾਮੀਣ ਹਰਿਆਣਾ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਮਹਤੱਵਪੂਰਣ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਆਵਾਸ ਸੰਤ ਕਬੀਰ ਕੁਟੀਰ 'ਤੇ ਪ੍ਰਬੰਧਿਤ ਪ੍ਰੋਗਰਾਮ ਵਿੱਚ ਨਵੇਂ-ਨਿਯੁਕਤ ਅਧਿਕਾਰੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ 2047 ਤੱਕ ਭਾਰਤ ਨੂੰ ਵਿਕਸਿਤ ਭਾਰਤ ਬਨਾਉਣ ਦੇ ਵਿਜਨ ਨੁੰ ਸਾਕਾਰ ਕਰਨ ਵਿੱਚ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਮਹਤੱਵਪੂਰਣ ਭੁਮਿਕਾ ਹੋਵੇਗੀ। ਵਿਕਸਿਤ ਭਾਰਤ ਦੀ ਯਾਤਰਾ ਲਿਖਣ ਦੀ ਪਟਕਥਾ ਦਾ ਕੰਮ ਤੁਹਾਡੇ ਹੱਥ ਨਾਲ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਅਧਿਕਾਰੀਆਂ ਦੇ ਨਿਯੁਕਤ ਹੋਣ ਨਾਲ ਵਿਭਾਗ ਵਿੱਚ ਬੀਡੀਪੀਓ ਦੀ ਕਮੀ ਪੂਰੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਗ੍ਰਾਮੀਣ ਪ੍ਰਸਾਸ਼ਨ ਦੇ ਅਗਰਿਮ ਲਾਇਨ ਦੇ ਅਧਿਕਾਰੀ ਹੋਣ ਦੇ ਨਾਤੇ ਤੁਹਾਡੀ ਸਾਰਿਆਂ ਦੀ ਭੁਮਿਕਾ ਸਿਰਫ ਪ...

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

Hot News
ਚੰਡੀਗੜ੍ਹ, 14 ਮਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ। ਸਿੱਖਿਆ ਮੰਤਰੀ ਨੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਰਬੋਤਮ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਹਰਸੀਰਤ ਕੌਰ ਨੇ 500 ‘ਚੋਂ 500 ਅੰਕ ਹਾਸਲ ਕਰਕੇ ਸੂਬੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਐਸ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕੱਸੋਆਣਾ (ਫਿਰੋਜ਼ਪੁਰ) ਦੀ ਮਨਵੀਰ ਕੌਰ ਨੇ 500 ‘ਚੋਂ 498 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਭੀਖੀ (ਮਾਨਸਾ) ਦੀ ਅਰਸ਼ ਨੇ 500 ‘ਚੋਂ 498 ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍...

ਮੁੱਖ ਮੰਤਰੀ ਮਾਨ ਨੇ 13 ਕਰੋੜ ਰੁਪਏ ਦੇ ਵੱਡੇ ਸ਼ਹਿਰੀ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

Hot News
ਲੁਧਿਆਣਾ, 14 ਮਈ: ਲੁਧਿਆਣਾ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਖ-ਵੱਖ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਕੇ ਲੁਧਿਆਣਾ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾ ਦਿੱਤਾ। ਇਹ ਪ੍ਰਾਜੈਕਟ ਪੰਜਾਬ ਦੀ ਨੁਹਾਰ ਬਦਲਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮੁੱਖ ਮੰਤਰੀ ਵੱਲੋਂ ਖੁਦ ਕੀਤੀ ਜਾ ਰਹੀ ਨਿਰੰਤਰ ਨਿਗਰਾਨੀ ਕਾਰਨ ਆਮ ਆਦਮੀ ਦੀ ਸਹੂਲਤ ਅਤੇ ਸ਼ਹਿਰ ਵਿੱਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਇਹ ਪ੍ਰਾਜੈਕਟ ਸਮੇਂ ਸਿਰ ਪੂਰੇ ਹੋ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਯੋਜਨਾਬੱਧ ਅਤੇ ਨਿਰਵਿਘਨ ਢੰਗ ਨਾਲ ਲਾਗੂ ਕੀਤਾ ਗਿਆ ਹੈ ਕਿਉਂਕਿ ਸ਼ਹਿਰ ਵਾਸੀਆਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨਾ ਸਮੇਂ ਦੀ ਲੋੜ ਸੀ। ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾ ਕੇ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਨੇ ਸਲੇਮ ਟਾਬਰੀ ਇਲਾਕੇ ਵਿੱਚ 5187.50 ਵਰਗ ਫੁੱਟ...

ਅਸੀਂ ਆਮ ਜਨਤਾ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾਈ: ਮੁੱਖ ਮੰਤਰੀ

Breaking News
ਲੁਧਿਆਣਾ, 14 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਨੂੰ ਨੱਥ ਪਾ ਕੇ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਹੋ ਰਹੀ ਬੇਲੋੜੀ ਪ੍ਰੇਸ਼ਾਨੀ ਅਤੇ ਅਸੁਵਿਧਾ ਨੂੰ ਰੋਕਿਆ ਹੈ। ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਮਾਲ ਅਧਿਕਾਰੀਆਂ ਤੇ ਵਿਅੰਗ ਕਸਿਆ, ਜੋ ਸਮੂਹਿਕ ਛੁੱਟੀਆਂ ਜਾਂ ਹੜਤਾਲਾਂ ਦੇ ਬਹਾਨੇ ਆਮ ਆਦਮੀ ਨੂੰ ਤੰਗ ਕਰਦੇ ਸਨ। ਉਨ੍ਹਾਂ ਕਿਹਾ ਕਿ ਆਪਣੇ ਪਾਪਾਂ ਲਈ ਪੁਲਿਸ ਕਾਰਵਾਈ ਦਾ ਸਾਹਮਣਾ ਕਰ ਰਹੇ ਭ੍ਰਿਸ਼ਟ ਅਧਿਕਾਰੀਆਂ ਅੱਗੇ ਸੂਬਾ ਸਰਕਾਰ ਨਹੀਂ ਝੁਕੀ। ਉਨ੍ਹਾਂ ਕਿਹਾ ਕਿ ‘ਆਪ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਰੱਖਦੀ ਹੈ ਪਰ ਸਿਤਮਜ਼ਰੀਫ਼ੀ ਇਹ ਹੈ ਕਿ ਸਮੂਹਿਕ ਛੁੱਟੀਆਂ ਤੇ ਜਾ ਕੇ ਇਹ ਅਧਿਕਾਰੀ ਭ੍ਰਿਸ਼ਟਾਚਾਰ ਦਾ ਲਾਇਸੈਂਸ ਮੰਗ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਲੈਕਮੇਲਿੰਗ ਨੂੰ ਬਰਦਾਸ਼ਤ ਨਹੀਂ ਕੀਤਾ ਗਿਆ ਅਤੇ ਇਨ੍ਹਾਂ ਭ੍ਰਿਸ਼ਟ ਤੇ ਹੰਕਾਰੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭ੍ਰਿਸ਼ਟ ਅਧਿਕਾਰੀਆਂ ਦੇ ਦਬਾਅ ਦੀਆਂ ਚਾਲਾਂ ਨੂੰ ਕਿਸੇ ਵ...

ਸੂਬੇ ਦੇ ਪਾਣੀਆਂ ਦੀ ਰਾਖੀ ਸਬੰਧੀ ਮੋਰਚੇ ਨੂੰ ਪੰਜਾਬ ਦੇ ਹਰ ਵਰਗ ਤੋਂ ਪੂਰਨ ਸਮਰਥਨ ਮਿਲਿਆ: ਹਰਜੋਤ ਸਿੰਘ ਬੈਂਸ

Punjab Politics
ਕੀਰਤਪੁਰ ਸਾਹਿਬ, 14 ਮਈ: ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਚੱਲ ਰਹੇ ਮੋਰਚੇ ਨੂੰ ਅੱਜ ਕੀਰਤਪੁਰ ਸਾਹਿਬ ਵਿਖੇ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਸਕੂਲ ਤੇ ਉਚੇਰੀ ਸਿੱਖਿਆ, ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਕੈਬਨਿਟ ਸਾਥੀ ਲਾਲ ਚੰਦ ਕਟਾਰੂਚੱਕ ਨਾਲ ਕੀਰਤਪੁਰ ਸਾਹਿਬ ਦੇ ਲੋਹੰਡ ਖੱਡ ਵਿਖੇ ਲੱਗੇ ਧਰਨੇ ਵਿੱਚ ਹਿੱਸਾ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੇ ਕੀਮਤੀ ਜਲ ਸਰੋਤਾਂ ਦੀ ਰਾਖੀ ਲਈ ਕੀਰਤਪੁਰ ਸਾਹਿਬ ਵਿਖੇ 24 ਘੰਟੇ ਨਿਰੰਤਰ ਨਜ਼ਰ ਰੱਖ ਰਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਵਰਗੀ ਸਥਿਤੀ ਦੌਰਾਨ ਪੰਜਾਬ ਦੇ ਜਾਗਰੂਕ ਲੋਕ ਦਿਨ-ਰਾਤ ਧਰਨੇ 'ਤੇ ਬੈਠੇ ਰਹੇ, ਜਦੋਂ ਕਿ ਹਾਲਾਤਾਂ ਦਾ ਫਾਇਦਾ ਉਠਾਉਂਦੇ ਹੋਏ ਬੀਬੀਐਮਬੀ ਦੇ ਚੇਅਰਮੈਨ ਹਮੇਸ਼ਾ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮੌਕੇ ਦੀ ਤਲਾਸ਼ ਵਿੱਚ ਰਹੇ ਤਾਂ ਜੋ ਉਹ ਕੇਂਦਰ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦਾ ਪਾਣੀ ਦੂਜੇ ਰਾਜਾਂ ਨੂੰ ਦੇ ਸਕਣ। ਉਨ੍ਹਾਂ ਅ...

ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨਾਲ ਤਰੱਕੀ ਨੂੰ ਰਫਤਾਰ ਦੇ ਰਹੇ ਹਾਂ: ਭਗਵੰਤ ਮਾਨ

Breaking News
ਲੁਧਿਆਣਾ, 14 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਨੂੰ ਤੇਜ਼ ਆਰਥਿਕ ਵਿਕਾਸ ਦੇ ਪੰਧ ਉਤੇ ਪਾਉਣ ਲਈ ਕਈ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਸ਼਼ੁਰੂ ਕਰ ਕੇ ਇਤਿਹਾਸ ਰਚਿਆ ਹੈ। ਇੱਥੇ 13 ਕਰੋੜ ਰੁਪਏ ਦੇ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ ਇਸ ਦੇ ਨਿਰਮਾਣ ਕਰਨ ਵਿੱਚ ਸ਼ਾਮਲ ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਜਵਾਬਦੇਹੀ ਯਕੀਨੀ ਬਣਾ ਕੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਕ ਪਾਸੇ ਵੱਡੇ ਜਨਤਕ ਹਿੱਤਾਂ ਅਤੇ ਦੂਜੇ ਪਾਸੇ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੁਲਾਰਾ ਦੇਣ ਨੂੰ ਧਿਆਨ ਵਿੱਚ ਰੱਖਦੇ ਹੋਏ ਉਲੀਕੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰਾਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ।ਬੁੱਢੇ ਨਾਲੇ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪ...