Thursday, July 9Malwa News
Shadow

Tag: latest news

4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

Breaking News
ਚੰਡੀਗੜ੍ਹ, 13 ਮਈ : ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ, 'ਆਪ' ਵਿਧਾਇਕਾਂ ਅਤੇ ਸੂਬੇ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਆਗੂਆਂ ਨੇ ਅੱਜ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਦੇ ਪਾਣੀਆਂ ਨੂੰ ਦੂਜੇ ਰਾਜਾਂ ਨੂੰ ਦਿੱਤੇ ਜਾਣ ਦੇ ਮੁੱਦੇ 'ਤੇ ਆਪਣਾ ਸਖ਼ਤ ਵਿਰੋਧ ਪ੍ਰਗਟ ਕੀਤਾ।ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹਰਿਆਣਾ ਨੂੰ 21 ਮਈ ਤੋਂ ਪਹਿਲਾਂ ਕੋਈ ਵਾਧੂ ਪਾਣੀ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਮਨੁੱਖੀ ਹਮਦਰਦੀ ਵਜੋਂ ਹਰਿਆਣਾ ਨੂੰ ਆਪਣੇ ਨਿਰਧਾਰਤ ਕੋਟੇ ਤੋਂ ਵੱਧ 4000 ਕਿਊਸਿਕ ਪਾਣੀ ਪ੍ਰਦਾਨ ਕਰ ਰਿਹਾ ਹੈ। ਇਸ ਵਾਧੂ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀਆਂ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ, ਹਰਿਆਣਾ ਨੇ ਧਿਆਨ ਨਹੀਂ...
ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਨੇ ਡਰੋਨ ਹਮਲੇ ਦੀ ਪੀੜਤ ਸੁਖਵਿੰਦਰ ਕੌਰ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

Breaking News
ਚੰਡੀਗੜ੍ਹ, 13 ਮਈ : ਫਿਰੋਜ਼ਪੁਰ ਵਿਖੇ ਕੁਝ ਦਿਨ ਪਹਿਲਾਂ ਹੋਏ ਪਾਕਿਸਤਾਨੀ ਡਰੋਨ ਹਮਲੇ ਕਾਰਨ ਮ੍ਰਿਤਕ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ 10 ਲੱਖ ਰੁਪਏ ਵਿੱਚੋਂ ਪੰਜ ਲੱਖ ਰੁਪਏ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੇ ਜਾਣਗੇ, ਜਦੋਂ ਕਿ ਪੰਜ ਲੱਖ ਰੁਪਏ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਦਿੱਤੇ ਜਾਣਗੇ। ਪੀੜਤ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਵੱਡੇ ਅਤੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਤਾਕਤ ਦੇਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ।...

ਚੋਣ ਕਮਿਸ਼ਨ ਵੱਲੋਂ ਇੱਕ ਹੋਰ ਸਿਆਸੀ ਪਾਰਟੀ ਦੇ ਵਫ਼ਦ ਨਾਲ ਵਿਚਾਰ ਵਟਾਂਦਰਾ

Hot News
ਚੰਡੀਗੜ੍ਹ, 13 ਮਈ: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਮੰਗਲਵਾਰ ਨੂੰ ਨਿਰਵਾਚਨ ਸਦਨ, ਦਿੱਲੀ ਵਿਖੇ ਨੈਸ਼ਨਲ ਪੀਪਲਜ਼ ਪਾਰਟੀ ਦੇ ਪ੍ਰਧਾਨ ਕੋਂਰਾਡ ਸੰਗਮਾ ਨਾਲ ਆਏ ਪਾਰਟੀ ਵਫ਼ਦ ਨਾਲ ਵਿਚਾਰ ਵਟਾਂਦਰਾ ਕੀਤਾ। ਇਹ ਗੱਲਬਾਤ ਚੋਣ ਕਮਿਸ਼ਨ ਵੱਲੋਂ ਵੱਖ-ਵੱਖ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਨਾਲ ਕੀਤੇ ਜਾ ਰਹੇ ਵਿਚਾਰ ਵਟਾਂਦਰੇ ਦੀ ਲੜੀ ਦਾ ਹਿੱਸਾ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਬਸਪਾ, ਭਾਜਪਾ ਅਤੇ ਸੀਪੀਆਈ (ਐਮ) ਦੇ ਵਫ਼ਦ ਨਾਲ ਵੀ ਮੁਲਾਕਾਤ ਕਰ ਚੁੱਕਾ ਹੈ।...

ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

Hot News
ਤੇਪਲਾ,(ਪਟਿਆਲਾ), 13 ਮਈ: ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ ਦੀ ਵਰਤੋਂ ਨਾਜਾਇਜ਼ ਸ਼ਰਾਬ ਦੇ ਉਤਪਾਦਨ ਵਿੱਚ ਕੀਤੇ ਜਾਣ ਦਾ ਸ਼ੱਕ ਹੈ। ਇਹ ਖੁਲਾਸਾ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕੀਤਾ। ਬਾਬਾ ਬੰਦਾ ਸਿੰਘ ਬਹਾਦਰ ਸ਼ੰਭੂ-ਬਨੂੜ ਰੋਡ ‘ਤੇ ਤੇਪਲਾ ਪੁਲਿਸ ਚੌਕੀ ਨੇੜੇ ਫੜੇ ਗਏ ਟਰੱਕ ਕੋਲ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਟਿਆਲਾ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਇਹ ਬਰਾਮਦਗੀ ਕੀਤੀ ਹੈ।ਐਸ ਐਸ ਪੀ ਨੇ ਦੱਸਿਆ ਕਿ ਅੱਜ ਸਵੇਰੇ ਅੰਮ੍ਰਿਤਸਰ ਦੇ ...

ਮਜੀਠਾ ਦੁਖਾਂਤ: ਸਰਕਾਰ ਦੀ ਤੁਰੰਤ ਕਾਰਵਾਈ, ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ

Breaking News
ਮਜੀਠਾ (ਅੰਮ੍ਰਿਤਸਰ), 13 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ। ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਸਿਰਫ਼ ਹਾਦਸਾ ਨਹੀਂ ਹੈ, ਸਗੋਂ ਕਤਲ ਹੈ, ਜੋ ਕੁਝ ਵਿਅਕਤੀਆਂ ਦੇ ਲਾਲਚ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸਪੱਸ਼ਟ ਕਤਲ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ 17 ਕੀਮਤੀ ਜਾਨਾਂ ਚਲੀਆਂ ਗਈਆਂ ਹਨ ਅਤੇ ਇਸ ਲਈ ਜ਼ਿੰਮੇਵਾਰ ਲੋਕ ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਨੇ ਇਹ ਅਪਰਾਧ ਸੋਚ-ਸਮਝ ਕੇ ਕੀਤਾ ਹੈ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ਤੇ ਕਿਹਾ ਕਿ ਇਹ ਅਪਰਾਧ ਸ਼ਕਤੀਸ਼ਾਲੀ ਸਿਆਸਤਦਾਨਾਂ ਦੀ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਨਹੀਂ ਕ...

ਪੱਕੀਆਂ ਸੜਕਾਂ, ਪੱਕੇ ਇਰਾਦੇ: ‘ਆਪ ਸਰਕਾਰ’ ਦਾ ਭ੍ਰਿਸ਼ਟਾਚਾਰ ਮੁਕਤ ਸੜਕ ਮਿਸ਼ਨ

Breaking News
ਚੰਡੀਗੜ੍ਹ, 12 ਮਈ: ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਉਲੀਕੀ ਨੀਤੀ ਤਹਿਤ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹਾਲੀਆ ਬਜਟ ਵਿੱਚ 18,900 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਕੁਝ ਦਿਨਾਂ ਬਾਅਦ ਹੀ ਪਹਿਲੇ ਪੜਾਅ ਤਹਿਤ ਅੱਜ 828 ਕਿਲੋਮੀਟਰ ਲੰਬੀਆਂ ਪੇਂਡੂ ਸੰਪਰਕ ਸੜਕਾਂ ਦੇ ਨਿਰਮਾਣ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ 4 ਜ਼ਿਲ੍ਹਿਆਂ ਬਰਨਾਲਾ, ਫਰੀਦਕੋਟ, ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਨੂੰ ਇਸ ਦਾ ਸਿੱਧਾ ਲਾਭ ਹੋਵੇਗਾ। ਉਨ੍ਹਾਂ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਭਦੌੜ, ਮਹਿਲ ਕਲਾਂ, ਫਰੀਦਕੋਟ, ਕੋਟਕਪੁਰਾ, ਜੈਤੋ, ਬਲਾਚੌਰ, ਬੰਗਾ, ਨਵਾਂ ਸ਼ਹਿਰ, ਭੋਆ, ਪਠਾਨਕੋਟ ਤੇ ਸੁਜਾਨਪੁਰ ਵਿਧਾਨ ਸਭਾ ਹਲਕਿਆਂ ਦੀਆਂ 828 ਕਿਲੋਮੀਟਰ ਲੰਬੀਆਂ ਸੜਕਾਂ ਲਈ ਟੈਂਡਰ ਜਾਰੀ ਕਰ ...

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

Breaking News
ਚੰਡੀਗੜ੍ਹ, 12 ਮਈ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ ਕਾਗਜ਼ੀ ਲੈਣ-ਦੇਣ ਨਾਲ ਸਬੰਧਤ 1549 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ ਕਰਦਿਆਂ 108.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾਅਵਿਆਂ ‘ਤੇ ਰੋਕ ਲਗਾ ਦਿੱਤੀ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਰ ਵਿਭਾਗ ਦੁਆਰਾ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਬਾਰੇ ਵੇਰਵੇ ਦਿੱਤੇ। ਉਨ੍ਹਾਂ ਖੁਲਾਸਾ ਕੀਤਾ ਕਿ ਵਿਭਾਗ ਨੇ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੇ ਜਾਅਲੀ ਇਨਵੌਇਸਾਂ ਦਾ ਪਰਦਾਫਾਸ਼ ਕਰਕੇ 21 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਮੋਹਾਲੀ, ਖਰੜ ਅਤੇ ਕੋਟਕਪੂਰਾ ਵਿੱਚ ਕੋਲੇ ਦੇ ਲੈਣ-ਦੇਣ ਵਿੱਚ 226 ਕਰੋੜ ਰੁਪਏ ਦੇ ਧੋਖਾਧੜੀ ਇਨਵੌਇਸਾਂ ਦਾ ਪਤਾ ਲਗਾਉਣ ਤੋਂ ਬਾਅਦ 12 ਕਰੋੜ ਰੁਪਏ ਦੇ ਆਈਟੀਸ...

ਮਾਨਸੂਨ ਤੋਂ ਹਿਲਾਂ ਸਾਰੇ ਛੋਟੇ ਸਮੇਂ ਦੀਆਂ ਪਰਿਯੋਜਨਾਵਾਂ ਪੂਰੀਆਂ ਕਰਨ ਵਿਭਾਗ : ਮੁੱਖ ਮੰਤਰੀ

Haryana
ਚੰਡੀਗੜ੍ਹ, 12 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਗਾਮੀ ਮਾਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਸੂਬੇ ਵਿੱਚ ਚੱਲ ਰਹੀ ਘੱਟ ਸਮੇਂ ਦੀ ਪਰਿਯੋਜਨਾਵਾਂ ਦੀ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਤੋਂ ਪਹਿਲਾਂ ਸਾਰੇ ਜਰੂਰੀ ਕੰਮਾਂ ਨੂੰ ਪ੍ਰਾਥਮਿਕਤਾ ਆਧਾਰ 'ਤੇ ਪੂਰਾ ਕੀਤਾ ਜਾਵੇ। ਇਸ ਵਿੱਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਇਏੱਥੇ ਸਿੰਚਾਈ ਅਤੇ ਜਲ੍ਹ ਸੰਸਾਧਨ, ਜਨ ਸਿਹਤ ਇੰਜੀਨੀਅਰਿੰਗ ਅਤੇ ਸ਼ਹਿਰੀ ਸਥਾਨਕ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਸਾਰੇ ਡ੍ਰੇਨਾਂ ਅਤੇ ਮਾਈਨਰਾਂ ਦੀ ਤੁਰੰਤ ਸਫਾਈ ਸਕੀਨੀ ਕੀਤੀ ਜਾਵੇ, ਤਾਂ ਜੋ ਬਰਸਾਤ ਦੌਰਾਨ ਕਿਸੇ ਵੀ ਤਰ੍ਹਾ ਦੀ ਜਲਭਰਾਵ ਜਾਂ ਹੜ੍ਹ ਵਰਗੀ ਸਥਿਤੀ ਉਤਪਨ ਨਾ ਹੋਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ਸ਼ ਦਿੱਤੇ ਕਿ ਸਰਸਵਤੀ ਨਦੀ, ਮਾਰਕੰਡਾ ਨਦੀ ਅਤੇ ਟਾਂਗਰੀ ਨਦੀਆਂ ਦੀ ਵੀ ਡਿਸਿਲਟਿੰਗ ਕਰ ਕੇ ਡੁੰਘਾਈ ਯਕੀਨੀ ਕਰਦੇ ਹੋਏ ਰਿਵਰ ਬੇਡ ਨੂੰ ਮਜਬੂਤ ਕੀਤਾ ਜਾਵੇ, ਜਿਸ ਨਾਲ ਜਲਧਾਰਾਵਾਂ ਦਾ ਕੁਦ...

ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ; ਫਾਜ਼ਿਲਕਾ ਵਿੱਚ ਟ੍ਰਾਮਾਡੋਲ ਦੀਆਂ 60 ਹਜ਼ਾਰ ਗੋਲੀਆਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ

Hot News
ਫਾਜ਼ਿਲਕਾ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਫਾਰਮਾ ਓਪੀਓਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ, ਫਾਜ਼ਿਲਕਾ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਟ੍ਰਾਮਾਡੋਲ ਹਾਈਡ੍ਰੋਕਲੋਰਾਈਡ (100 ਮਿਲੀਗ੍ਰਾਮ) ਦੀਆਂ 60,000 ਗੋਲੀਆਂ ਬਰਾਮਦ ਕੀਤੀਆਂ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ ਕੁਮਾਰ ਵਾਸੀ ਮੋਹਕਮ ਅਰਾਈਆਂ, ਜਲਾਲਾਬਾਦ, ਸੰਦੀਪ ਕੁਮਾਰ ਉਰਫ਼ ਸੰਜੂ ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਦੋਵੇਂ ਵਾਸੀ ਕਾਮਰੇਵਾਲਾ, ਜਲਾਲਾਬਾਦ ਵਜੋਂ ਹੋਈ ਹੈ। ਨਸ਼ੀਲੇ ਫਾਰਮਾਸਿਊਟੀਕਲ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਆਲਟੋ ਕਾਰ (ਡੀਐਲ-2ਏਐਫ-7049) ਜਿਸ ਵਿੱਚ ਉਹ ਜਾ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜ...
ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ: ਕੇਵਲ 72 ਦਿਨਾਂ ਵਿੱਚ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

Hot News
ਚੰਡੀਗੜ੍ਹ, 12 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਏ ਗਏ "ਯੁੱਧ ਨਸ਼ਿਆਂ ਵਿਰੁੱਧ" ਦੇ 72 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 6280 ਐਫਆਈਆਰਜ਼ ਦਰਜ ਕੀਤੀਆਂ ਹਨ ਅਤੇ 10444 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਸੀ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਹੇਠ ਵੱਖ-ਵੱਖ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਸੂਬੇ ਭਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ, ਨਾਈਟ ਡੋਮੀਨੇਸ਼ਨ ਅਤੇ ਡਰੱਗ ਹੌਟਸਪੌਟਸ 'ਤੇ ਛਾਪੇਮਾਰੀ ਸ਼ਾਮਲ ਹੈ। ਇਨ੍ਹਾਂ ਕਾਰਵਾਈਆਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿ...