Thursday, July 9Malwa News
Shadow

Tag: latest news

ਪੰਜਾਬ ਨੇ ਮਾਣਯੋਗ ਹਾਈ ਕੋਰਟ ਨੂੰ ਗੁੰਮਰਾਹ ਕਰਨ ਲਈ ਬੀ.ਬੀ.ਐਮ.ਬੀ. ਚੇਅਰਮੈਨ ਵਿਰੁੱਧ ਕਾਨੂੰਨੀ ਕਾਰਵਾਈ ਦੀ ਕੀਤੀ ਮੰਗ

Breaking News
ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਚੇਅਰਮੈਨ ਸ੍ਰੀ ਮਨੋਜ ਤ੍ਰਿਪਾਠੀ ਵਿਰੁੱਧ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਗੇ ਜਾਣਬੁੱਝ ਕੇ ਤੱਥਾਂ ਦੀ ਗਲਤ ਪੇਸ਼ਕਾਰੀ ਕਰਨ ਦੇ ਦੋਸ਼ ਵਿੱਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ

ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਸਿੱਖਿਆ ਲਈ ਨਵੇਂ ਮਾਪਦੰਡ ਨਿਰਧਾਰਤ

Hot News
ਚੰਡੀਗੜ੍ਹ, 12 ਮਈ: ਖੇਤੀਬਾੜੀ ਸਿੱਖਿਆ ‘ਚ ਇਕਸਾਰਤਾ ਲਿਆਉਣ ਅਤੇ ਇਸਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ, 2023 (ਸੋਧ) ਨੂੰ ਅਪਣਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਫੈਸਲਾ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ (ਪੀ.ਐਸ.ਸੀ.ਏ.ਈ.) ਦੀ ਮੀਟਿੰਗ ਵਿੱਚ ਲਿਆ ਗਿਆ, ਜਿਸਦੀ ਪ੍ਰਧਾਨਗੀ ਪੀ.ਐਸ.ਸੀ.ਏ.ਈ. ਦੇ ਚੇਅਰਪਰਸਨ-ਕਮ-ਪ੍ਰਬੰਧਕੀ ਸਕੱਤਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਬਸੰਤ ਗਰਗ ਨੇ ਕੀਤੀ।ਡਾ. ਗਰਗ ਨੇ ਦੱਸਿਆ ਕਿ ਪੰਜਾਬ ਵਿੱਚ ਬੀ.ਐਸ.ਸੀ (ਆਨਰਜ਼) ਐਗਰੀਕਲਚਰ ਲਈ ਆਈ.ਸੀ.ਏ.ਆਰ. ਮਾਡਲ ਐਕਟ 2023 (ਸੋਧ) ਨੂੰ ਲਾਗੂ ਕਰਨ ਸਬੰਧੀ ਵਿਸਥਾਰਤ ਚਰਚਾ ਤੋਂ ਬਾਅਦ ਸਰਬਸੰਮਤੀ ਨਾਲ ਇਸ ਐਕਟ ਨੂੰ ਅਪਣਾਉਣ ਦਾ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਬੀ.ਐਸ.ਸੀ (ਆਨਰਜ਼) ਐਗਰੀਕਲਚਰ (120 ਵਿਦਿਆਰਥੀ/ ਇੱਕ ਯੂਨਿਟ) ਲਈ ਸੋਧੇ ਹੋਏ ਘੱਟੋ-ਘੱਟ ਮਾਪਦੰਡਾਂ ਵਿੱਚ 35 ਫੈਕਲਟੀ ਮੈਂਬਰ, 43 ਸਹਾਇਕ ਸਟਾਫ਼ ਤੋਂ ਇਲਾਵਾ ਖਾਸ ਜ਼ਮੀਨੀ ਲੋੜਾਂ ਪੂਰੀਆਂ ਕਰਨਾ ਸ਼ਾਮਲ ਹਨ, ਜਿਸ ਵਿ...
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

Hot News
ਚੰਡੀਗੜ੍ਹ, 12 ਮਈ: ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੰਮ੍ਰਿਤਸਰ ਦੇ ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਅੰਮ੍ਰਿਤਸਰ ਸ਼ਹਿਰ ਦੀ ਸਾਫ-ਸਫਾਈ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨੇ ਆਪਣੀ ਡਿਊਟੀ ਨਿਭਾਉਣ ‘ਚ ਅਣਗਹਿਲੀ ਤੇ ਕੁਤਾਹੀ ਕੀਤੀ ਹੈ, ਜਿਸ ਕਰਕੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀ ਨੂੰ ਸ਼ੋਅ-ਕਾਜ ਨੋਟਿਸ ਜਾਰੀ ਕਰਕੇ 24 ਘੰਟਿਆਂ ‘ਚ ਆਪਣਾ ਜਵਾਬ ਦਾਖ਼ਲ ਕਰਨ ਦੀ ਹਦਾਇਤ ਕੀਤੀ ਗਈ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ, ‘’ਮੈਨੂੰ ਅੰਮ੍ਰਿਤਸਰ ਵਿੱਚ ਸਫ਼ਾਈ ਸੰਬੰਧੀ ਨਾਗਰਿਕਾਂ ਅਤੇ ਮੀਡੀਆ ਵੱਲੋਂ ਕਈ ਸ਼ਿਕਾਇਤਾਂ ਮਿਲੀਆਂ ਹਨ, ਇਸ 'ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ।’’ ਉਨ੍ਹਾਂ ਕਿਹਾ ਕਿ, ‘’ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਅੰਮ੍ਰਿਤਸਰ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ...
ਹਰਿਆਣਾ ਨੇ ਐਸਜੀਐਸਟੀ ਸੰਗ੍ਰਹਿ ਵਿੱਚ ਹਾਸਲ ਕੀਤੀ ਮਹਤੱਵਪੂਰਣ ਉਪਲਬਧੀ – ਸੀਐਮ ਨਾਇਬ ਸਿੰਘ ਸੈਣੀ

ਹਰਿਆਣਾ ਨੇ ਐਸਜੀਐਸਟੀ ਸੰਗ੍ਰਹਿ ਵਿੱਚ ਹਾਸਲ ਕੀਤੀ ਮਹਤੱਵਪੂਰਣ ਉਪਲਬਧੀ – ਸੀਐਮ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 12 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਨੇ ਰਾਜ ਵਸਤੂ ਅਤੇ ਸੇਵਾ ਟੈਕਸ (ਅੇਸਜੀਐਸਟੀ) ਸੰਗ੍ਰਹਿ ਵਿੱਚ ਰਾਸ਼ਟਰੀ ਵਾਧਾ ਦਰ ਨੂੰ ਪਾਰ ਕਰਦੇ ਹੋਏ ਇੱਕ ਮਹਤੱਵਪੂਰਣ ਉਪਲਬਧੀ ਹਾਸਲ ਕੀਤੀ ਹੈ ਅਤੇ ਵਿੱਤੀ ਸਾਲ 2024-25 ਵਿੱਚ ਵਰਨਣਯੋਗ ਰਿਕਾਰਡ ਸਥਾਪਿਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵੱਲੋਂ ਇੱਕਲੇ ਅਪ੍ਰੈਲ 2025 ਵਿੱਚ ਜੀਐਸਟੀ ਸੰਗ੍ਰਹਿ ਵਿੱਚ 16 ਫੀਸਦੀ ਦਾ ਵਾਧਾ ਦਰਜ ਕਰਦੇ ਹੋਏ ਦੇਸ਼ ਵਿੱਚ ਚੌਥਾ ਸਥਾਨ ਹਾਸਲ ਕੀਤਾ ਹੈ। ਮੁੱਖ ਮੰਤਰੀ ਨੇ ਅੱਜ ਆਪਣੇ ਨਿਵਾਸ ਸੰਤ ਕਬੀਰ ਕੁਟੀਰ ਵਿੱਚ ਚਾਰਟਰਡ ਅਕਾਊਂਟੇਂਟ (ਸੀਏ) ਦੇ ਇੱਕ ਵਫਦ ਨਾਲ ਮੀਟਿੰਗ ਦੌਰਾਨ ਇਹ ਗੱਲ ਕਹੀ। ਮੀਟਿੰਗ ਵਿੱਚ ਜੀਐਸਟੀ ਅਤੇ ਉਦਯੋਗਿਕ ਖੇਤਰ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ ਗਈ। ਵਫਦ ਨੇ ਮੁੱਖ ਮੰਤਰੀ ਦੇ ਪ੍ਰਤੀ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੇ ਯਤਨਾਂ ਨਾਲ ਕਈ ਸੁਧਾਰ ਲਾਗੂ ਕੀਤੇ ਹਨ, ਜਿਸ ਨਾਲ ਫਰਮ ਰਜਿਸਟ੍ਰੇਸ਼ਣ ਪ੍ਰਕ੍ਰਿਆ ਸਰਲ ਹੋਈ ਹੈ ਅਤੇ ਟੈਕਸ ਭੁਗਤਾਨ ਸੁਵਿਵਸਥਿਤ ਹੋਇਆ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨੂੰ 1 ਜੁਲਾਈ ਨੂੰ ਚਾਰਟਰ...
ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

Hot News
ਮਾਲੇਰਕੋਟਲਾ, 11 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਮਹੱਤਵਪੂਰਨ ਸਫ਼ਲਤਾ ਹਾਸਲ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਨਵੀਂ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ 'ਚ ਤਾਇਨਾਤ ਅਧਿਕਾਰੀ ਨੂੰ ਖੁਫ਼ੀਆ ਜਾਣਕਾਰੀ ਲੀਕ ਕਰਨ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਹੇਠ 31 ਸਾਲਾ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਜ਼ਾਲਾ (ਔਰਤ) ਅਤੇ ਯਾਮੀਨ ਮੁਹੰਮਦ ਵਜੋਂ ਹੋਈ ਹੈ, ਜੋ ਦੋਵੇਂ ਮਲੇਰਕੋਟਲਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।ਇਹ ਸਫ਼ਲਤਾ ਪੁਲਿਸ ਵੱਲੋਂ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਨਾਮੀ ਦੋ ਵਿਅਕਤੀਆਂ ਵੱਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਫੌਜ ਦੇ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਲਈ ਉਨ੍ਹਾਂ ਨੂੰ ਗ੍ਰਿਫਤਾਰ...

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਨਵੇਂ ਚੁਣੇ ਮੈਂਬਰ

Haryana
ਚੰਡੀਗੜ੍ਹ, 11 ਮਈ : ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦਾ ਵਫ਼ਦ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਉਨ੍ਹਾਂ ਦੇ ਨਿਵਾਸ ਸੰਤ ਕਬੀਰ ਕੁਟੀਰ 'ਤੇ ਮਿਲਿਆ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਕਮੇਟੀ ਦੇ ਨਵੇਂ ਚੁਣੇ ਮੈਂਬਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਇਹ ਸਿੱਖ ਸਮਾਜ ਲਈ ਇੱਕ ਇਤਿਹਾਸਿਕ ਲੰਮ੍ਹਾ ਹੈ। ਮੌਜੂਦਾ ਸਰਕਾਰ ਦੇ ਤੀਜੀ ਵਾਰ ਗਠਨ ਦੇ ਬਾਅਦ ਪਹਿਲੀ ਵਾਰ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਨ ਕਮੇਟੀ ਦੇ ਚੋਣ ਸ਼ਾਂਤੀਪੂਰਣ ਰੂਪ ਨਾਲ ਸਪੰਨ ਹੋਏ ਹਨ। ਇਹ ਕਮੇਟੀ ਰਾਜ ਵਿੱਚ ਸਿੱਖ ਗੁਰੂਦੁਆਰਿਆਂ ਦੇ ਸੰਚਾਲਨ ਅਤੇ ਪ੍ਰਬੰਧਨ ਵਿੱਚ ਅਹਿਮ ਭੁਮਿਕਾ ਨਿਭਾਏਗੀ। ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਕਮੇਟੀ ਦੇ 40 ਮੈਂਬਰ ਚੁਣੇ ਹੋਏ ਸਨ। ਹੁਣ ਹੋਰ 9 ਮੈਂਬਰ ਸਰਵਸੰਮਤੀ ਨਾਲ ਚੁਣੇ ਗਏ ਹਨ, ਜਿਨ੍ਹਾਂ ਵਿੱਚੋਂ ਕਈ ਮੈਂਬਰ ਅੱਜ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਸ੍ਰੀ ਸੈਣੀ ਨੇ ਵਫ਼ਦ ਤੋਂ ਆਸ ਵਿਅਕਤ ਕੀਤੀ ਕਿ ਉਹ ਗੁਰੂ ਘਰਾਂ ਦੇ ਕੰਮਾਂ ਨੂੰ ਪਾਰਦਰਸ਼ਿਤਾ ਅਤੇ ਨਿਸ਼ਕਾਮ ਭਾਵ ਨਾਲ ਕਰਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ...

ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇ

Breaking News
ਨੰਗਲ (ਰੂਪਨਗਰ), 11 ਮਈ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਅਹਿਦ ਲਿਆ। ਮੁੱਖ ਮੰਤਰੀ ਅੱਜ ਨੰਗਲ ਵਿਖੇ ਬੀ.ਬੀ.ਐਮ.ਬੀ. ਵੱਲੋਂ ਪਾਣੀ ਛੱਡਣ ਦੇ ਖਿਲਾਫ ਹੋਏ ਪ੍ਰਦਰਸ਼ਨ ਵਿੱਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਹਾਜ਼ਰ ਸਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਇੱਕ ਪਾਸੇ ਪੰਜਾਬ ਕੌਮਾਂਤਰੀ ਸਰਹੱਦਾਂ 'ਤੇ ਦੁਸ਼ਮਣ ਦਾ ਬਹਾਦਰੀ ਨਾਲ ਸਾਹਮਣਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਨੂੰ ਉਸ ਦੇ ਪਾਣੀਆਂ ਤੋਂ ਵਾਂਝਾ ਕਰਨ ਲਈ ਘਟੀਆ ਖੇਡਾਂ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਕਿਉਂਕਿ ਪੰਜਾਬ ਪੁਲਿਸ ਅਤੇ ਸੂਬਾ ਵਾਸੀ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਸਰਹੱਦ ਦੀ ਰਾਖੀ ਲਈ ਫੌਜ ਦੀ ਮਦਦ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹ...

CM Nayab Singh Saini meets newly elected members of Haryana Sikh Gurdwara Parbandhak Committee in Chandigarh

English, Haryana
Chandigarh, May 11 : A delegation of the Haryana Sikh Gurdwara Parbandhak Committee (HSGPC) met Chief Minister Sh. Nayab Singh Saini at his residence here today. On this occasion, the Chief Minister congratulated the newly elected members of the committee and said this is a historic moment for the Sikh community. For the first time after the formation of the present government for the third time, the elections of HSGPC have been conducted peacefully. This committee will play an important role in the operation and management of Sikh gurdwaras in the state. It is noteworthy that earlier, 40 members of the committee were elected. Now, 9 other members have been unanimously chosen, many of whom came to meet the Chief Minister today. During the meeting, the Chief Minister expressed hope that the...
Talented youth of country will play an important role in making India a developed nation: Mahipal Dhanda

Talented youth of country will play an important role in making India a developed nation: Mahipal Dhanda

English, Haryana
Chandigarh, May 11 : Haryana Education Minister Sh. Mahipal Dhanda has said that the talented youth of the country will play an important role in realizing the dream of Prime Minister Sh. Narendra Modi to make India a developed nation by the year 2047. Sh. Mahipal Dhanda was addressing the students and staff as the chief guest at the annual art exhibition award ceremony of Dada Lakhmi Chand State University of Performing and Visual Arts, Rohtak today. He said the students of the university have presented every subject in the art exhibition in detail. A wonderful exhibition has been presented here, on the basis of which it can be said that India will become a developed nation.He said the university has been named after a great personality like Dada Lakhmi Chand, who has no match in the whol...

ਰਾਜ ਵਿਆਪੀ ਸਿਵਿਲ ਸੁਰੱਖਿਆ ਅਭਿਆਸ-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਉੱਚ ਪੱਧਰੀ ਮੀਟਿੰਗ

Haryana
ਚੰਡੀਗੜ੍ਹ, 10 ਮਈ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਨਤਾ ਨੂੰ ਡਰਨ ਅਤੇ ਘਬਰਾਉਣ ਦੀ ਲੋੜ ਨਹੀਂ ਹੈ, ਸੂਬੇ ਵਿੱਚ ਸਥਿਤੀ ਕੰਟ੍ਰੋਲ ਵਿੱਚ ਹੈ। ਸਿਰਫ ਸਾਵਧਾਨੀ ਦੇ ਤੌਰ 'ਤੇ ਕਦਮ ਚੁੱਕੇ ਜਾ ਰਹੇ ਹਨ। ਸਰਕਾਰ ਜਨ ਸੁਰੱਖਿਆ ਪ੍ਰਤੀ ਪੂਰੀ ਤਰਾਂ੍ਹ ਵਚਨਬੱਧ ਹੈ। ਰਾਜ ਵਿੱਚ ਖੁਰਾਕ ਸੱਮਗਰੀ, ਦਵਾਇਆਂ, ਬਾਲਣ ਅਤੇ ਹੋਰ ਲੋੜਮੰਦ ਚੀਜਾਂ ਦੀ ਕੋਈ ਘਾਟ ਨਹੀਂ ਹੈ, ਇਸ ਲਈ ਨਾਗਰਿਕ ਕਿਸੀ ਵੀ ਪ੍ਰਕਾਰ ਦੀ ਅਫਵਾਹਾਂ 'ਤੇ ਧਿਆਨ ਨਾ ਦੇਣ। ਸਰਕਾਰ ਹਰ ਸਥਿਤੀ 'ਤੇ ਨਜਰ ਰੱਖੇ ਹੋਏ ਹੈ। ਮੁੱਖ ਮੰਤਰੀ ਮੌਜੂਦਾ ਹਾਲਾਤਾਂ ਦੇ ਮੱਦੇਨਜਰ ਸ਼ਨਿਵਾਰ ਨੂੰ ਵੀਡਿਓ ਕਾਨਫ੍ਰੇਂਸਿੰਗ ਰਾਹੀਂ ਡਿਪਟੀ ਕਮੀਸ਼ਨਰਾਂ, ਪੁਲਿਸ ਕਮੀਸ਼ਨਰਾਂ ਅਤੇ ਪੁਲਿਸ ਸੁਪਰੀਡੈਂਟਾਂ ਸਮੇਤ ਪ੍ਰਸ਼ਾਸਨਿਕ ਸਕੱਤਰਾਂ ਨਾਲ ਮੁੱਖ ਮੀਟਿੰਗ ਕਰ ਸੂਬੇ ਵਿੱਚ ਸਿਵਿਲ ਸੁਰੱਖਿਆ ਅਭਿਆਸ ਦੀ ਸਮੀਖਿਆ ਕਰ ਰਹੇ ਸਨ। ਮੀਟਿੰਗ ਵਿੱਚ ਵਿਭਾਗਾਂ ਵਿੱਚਕਾਰ ਤਾਲਮੇਲ ਸਥਾਪਿਤ ਕਰਦੇ ਹੋਏ ਐਮਰਜੈਂਸੀ ਰਿਸਪਾਂਸ ਅਤੇ ਸਾਵਧਾਨੀ ਉਪਾਆਂ ਨੂੰ ਮਜਬੂਤ ਕਰਨਾ ਅਤੇ ਐਮਰਜੈਂਸੀ ਮਾਮਲੇ ਵਿੱਚ ਪ੍ਰਭਾਵੀ ਪ੍ਰਤੀਕਿਰਿਆ ਯਕੀਨੀ ਕਰਨ 'ਤੇ ਜੋਰ ਦਿੱਤਾ ਗਿਆ।ਮੁੱਖ ਮ...