Sunday, October 4Malwa News
Shadow

Tag: latest news

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

ਪਿਛਲੀਆਂ ਸਰਕਾਰਾਂ ਜੋ ਦਹਾਕਿਆਂ ‘ਚ ਨਾ ਕਰ ਸਕੀਆਂ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਸਾਢੇ ਚਾਰ ਸਾਲਾਂ ਵਿੱਚ ਕਰ ਵਿਖਾਇਆ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 18 ਅਗਸਤ: ਸਕੂਲ ਸਿੱਖਿਆ ਦਾ ਸਾਢੇ ਚਾਰ ਸਾਲਾਂ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 2,300 ਕਰੋੜ ਰੁਪਏ ਦੇ ਨਿਵੇਸ਼ ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਦੀ ਨੁਹਾਰ ਬਦਲ ਦਿੱਤੀ ਹੈ, ਜਿਸ ਨਾਲ ਪੰਜਾਬ ਨੀਤੀ ਆਯੋਗ ਸਾਲ 2026-27 ਦੀ ਰਿਪੋਰਟ ਵਿੱਚ ਕੇਰਲਾ ਨੂੰ ਪਛਾੜ ਕੇ ਸਕੂਲੀ ਸਿੱਖਿਆ ਵਿੱਚ ਮੋਹਰੀ ਬਣਿਆ ਹੈ। ਅੱਜ ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪ੍ਰਗਤੀ ਰਿਪੋਰਟ ਪੇਸ਼ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 2022 ਤੋਂ ਹੁਣ ਤੱਕ 3.64 ਲੱਖ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋਏ ਹਨ, ਜੋ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਇਸ ਬਦਲਾਅ ਦਾ ਸਿਹਰਾ ਮਾਰਚ 2022 ਵਿੱਚ “ਆਪ” ਦੀ ਅਗਵਾਈ ਵਾਲੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਮਜ਼ਬੂਤ ਅਤੇ ਸੁਧਾਰ ਦੀ ਦਿਸ਼ਾ ਵਿੱਚ ਲਗਾਤਾਰ ਕੀਤੇ ਜਾ...
ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਵਿੱਚ ਗਲੋਬਲ ਸੈਮੀਨਾਰ ਦੌਰਾਨ ਪੰਜਾਬ ਦੇ ਪੋਸ਼ਣ ਬਾਗਾਂ ਅਤੇ ਖੇਤੀ-ਨਿਰਯਾਤ ਸੰਭਾਵਨਾਵਾਂ ਕੀਤੀਆਂ ਉਜਾਗਰ

Hot News
ਚੰਡੀਗੜ੍ਹ, 18 ਅਗਸਤ: ਪੰਜਾਬ ਦੇ ਖੇਤੀਬਾੜੀ ਅਤੇ ਪੋਸ਼ਣ ਮਾਡਲ ਨੂੰ ਆਲਮੀ ਨਕਸ਼ੇ ’ਤੇ ਪੇਸ਼ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਨੇ ਕੈਨੇਡਾ ਦੇ ਓਂਟਾਰੀਓ ਵਿਖੇ ‘ਪੰਜਾਬ ਦੇ ਭੋਜਨ ਅਤੇ ਪੋਸ਼ਣ ਸੁਰੱਖਿਆ ਦਾ ਵਿਸ਼ਵੀਕਰਨ’ ਵਿਸ਼ੇ ’ਤੇ ਇੱਕ ਅੰਤਰਰਾਸ਼ਟਰੀ ਸੈਮੀਨਾਰ ਵਿੱਚ ਸੂਬੇ ਦੀ ਵੱਡੇ ਪੱਧਰ ’ਤੇ  ਚੱਲ ਰਹੀ ਨਿਊਟ੍ਰੀਸ਼ਨ ਗਾਰਡਨ (ਪੋਸ਼ਣ ਬਗ਼ੀਚੀਆਂ) ਮੁਹਿੰਮ ਅਤੇ ਪੰਜਾਬ ਦੀਆਂ ਸਰਦ ਰੁੱਤ ਸਬਜ਼ੀਆਂ ਦੀਆਂ ਅਥਾਹ ਨਿਰਯਾਤ ਸੰਭਾਵਨਾਵਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਨਿਊਟ੍ਰੀਸ਼ਲ ਗਾਰਡਨ (ਪੋਸ਼ਣ ਬਗੀਚੀਆਂ) ਅਤੇ ਆਂਗਣਵਾੜੀ ਪੋਸ਼ਣ ਵਾਟਿਕਾ ਵਰਗੀਆਂ ਪਹਿਲਕਦਮੀਆਂ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰ ਰਹੀਆਂ ਹਨ ਉੱਥੇ ਹੀ ਸਰਦੀਆਂ ਦੀਆਂ ਸਬਜ਼ੀਆਂ ਵਿੱਚ ਪੰਜਾਬ ਦੇ ਕਿਸਾਨਾਂ ਲਈ ਆਲਮੀ ਬਾਜ਼ਾਰਾਂ ਵਿੱਚ ਨਵੇਂ ਰਾਹ ਖੋਲ੍ਹਣ ਦੀ ਭਾਰੀ ਸੰਭਾਵਨਾ ਹੈ। ਇਸ ਮੌਕੇ ਸ਼੍ਰੀਮਤੀ ਨੀਨਾ ਤਾਂਗੜੀ, ਵਪਾਰ ਵਿਕਾਸ ਮੰਤਰੀ, ਓਂਟਾਰੀਓ ਸਰਕਾਰ ਅਤੇ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਮੁੱਖ ਮਹਿਮਾ...
ਡੀਜੀਪੀ ਗੌਰਵ ਯਾਦਵ ਵੱਲੋਂ “ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ” ਵਿਸ਼ੇ ‘ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

ਡੀਜੀਪੀ ਗੌਰਵ ਯਾਦਵ ਵੱਲੋਂ “ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ” ਵਿਸ਼ੇ ‘ਤੇ ਤੀਜੇ ਗੇੜ ਦੇ ਲਿੰਗ ਸੰਵੇਦਨਸ਼ੀਲਤਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ

Hot News
ਚੰਡੀਗੜ੍ਹ/ਜਲੰਧਰ, 18 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੱਕ ਸਮਾਵੇਸ਼ੀ, ਪੀੜਤ-ਕੇਂਦਰਿਤ ਅਤੇ ਲਿੰਗ-ਸੰਵੇਦਨਸ਼ੀਲ ਪੁਲਿਸ ਪ੍ਰਣਾਲੀ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇਥੇ ਫ਼ਿਲੌਰ ਸਥਿਤ 134 ਸਾਲ ਪੁਰਾਣੀ ਇਤਿਹਾਸਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐੱਮ.ਆਰ.ਐੱਸ.ਪੀ.ਪੀ.ਏ.) ਵਿਖੇ ਲਿੰਗ ਸੰਵੇਦਨਸ਼ੀਲਤਾ ਪ੍ਰੋਜੈਕਟ, "ਮੇਨਸਟਰੀਮਿੰਗ ਆਫ਼ ਵੁਮੈਨ ਇਨ ਪੰਜਾਬ ਪੁਲਿਸ" ਅਧੀਨ ਤੀਜੇ ਗੇੜ ਦੇ ਤਿੰਨ ਦਿਨਾ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕੀਤਾ। ਇਹ ਪਹਿਲਕਦਮੀ ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀ.ਏ.ਡੀ.) ਵੱਲੋਂ ਜੇ-ਪਾਲ ਸਾਊਥ ਏਸ਼ੀਆ ਅਤੇ ਹਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਇੱਕ ਵਿਆਪਕ ਇੰਪੈਕਟ ਅਸੈਸਮੈਂਟ ਟ੍ਰੇਨਿੰਗ ਪ੍ਰੋਗਰਾਮ ਹੈ। ਦਸੰਬਰ 2025 ਤੋਂ ਚਲਾਈ ਜਾ ਰਹੀ ਲਿੰਗ ਸੰਵੇਦਨਸ਼ੀਲ ਸਿਖਲਾਈ ਦਾ ਇਹ ਤੀਜਾ ਅਤੇ ਆਖ਼ਰੀ ਗੇੜ ਹੈ। ਇਸ ਗੇੜ ਦੀ ਸਿਖਲਾਈ ਵਿੱਚ ਵਿਸ਼ੇਸ਼ ਗਰੁੱਪਾਂ ਅਧੀਨ ਕੁੱਲ 1,453 ਨਾਮਜ਼...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਹੋਏ ਨਤਮਸਤਕ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਹੋਏ ਨਤਮਸਤਕ

Hot News
ਫਿਲੌਰ (ਜਲੰਧਰ), 17 ਅਗਸਤ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਅੱਜ ਭਾਦੋਂ ਮਹੀਨੇ ਦੀ ਸੰਗਰਾਦ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ, ਫਿਲੌਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਆਗੂ ਹਰਜੋਤ ਕੌਰ ਲੌਹਟੀਆ ਵੀ ਮੌਜੂਦ ਸਨ।  ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਸ਼੍ਰੀ ਗੜ੍ਹੀ ਨੇ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜੋ ਉਨ੍ਹਾਂ ਨੂੰ ਭਾਦੋਂ ਮਹੀਨੇ ਦੀ ਪਵਿੱਤਰ ਸੰਗਰਾਦ ਮੌਕੇ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਕਰਵਾਏ ਗਏ ਸਮਾਗਮ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮੁੱਚੀ ਲੋਕਾਈ ਨੂੰ ਮਨੁੱਖਤਾ ਦੀ ਭਲਾਈ ਅਤੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਯਤਨ ਕਰਨਾ ਚਾਹੀਦਾ ਹੈ ਤਾਂ ਜੋ ਆਦਰਸ਼ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨੈਗੋਸ਼ੀਏਸ਼ਨ ਕਰਕੇ ਤੈਅ ਦਰਾਂ ਤੋਂ ਘੱਟ ਵਿੱਚ ਖ਼ਰੀਦ ਨੂੰ ਦਿੱਤੀ ਹਰੀ ਝੰਡੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਨੈਗੋਸ਼ੀਏਸ਼ਨ ਕਰਕੇ ਤੈਅ ਦਰਾਂ ਤੋਂ ਘੱਟ ਵਿੱਚ ਖ਼ਰੀਦ ਨੂੰ ਦਿੱਤੀ ਹਰੀ ਝੰਡੀ

Haryana
ਚੰਡੀਗੜ੍ਹ, 17 ਅਗਸਤ -ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹਰਿਆਣਾ ਨਿਵਾਸ ਵਿਖੇ ਹੋਈ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਵਿੱਚ ਸੂਬੇ ਦੀ ਬਿਜਲੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਬਿਜਲੀ ਨਿਗਮਾਂ ਵਾਸਤੇ 26161 ਟਰਾਂਸਫਾਰਮਰਾਂ ਦੀ ਖ਼ਰੀਦ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਕੰਮ ਕਰ ਰਹੇ ਲਾਈਨਮੈਨਾਂ ਅਤੇ ਸਹਾਇਕ ਲਾਈਨਮੈਨਾਂ ਦੀ ਸੁਰੱਖਿਆ ਲਈ 5000 ਤੋਂ 7500 ਦੀ ਗਿਣਤੀ ਵਿੱਚ ਟੀ ਐਂਡ ਪੀ ਕਿੱਟਾਂ ਦੀ ਖ਼ਰੀਦ ਨੂੰ ਵੀ ਪ੍ਰਵਾਨਗੀ ਪ੍ਰਦਾਨ ਕੀਤੀ ਗਈ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸੈਣੀ ਦੀ ਪ੍ਰਧਾਨਗੀ ਹੇਠ ਆਯੋਜਿਤ ਇਸ ਮੀਟਿੰਗ ਵਿੱਚ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ, ਰਾਜਸਵ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਕੁਮਾਰ ਗੁਪਤਾ ਸਮੇਤ ਹੋਰ ਉੱਚ ਅਧਿਕਾਰੀ ਵੀ ਮੌਜੂਦ ਸਨ। ਇਸ ਦੌਰਾਨ ਹਾਈ ਪਾਵਰਡ ਵਰਕਸ ਪਰਚੇਜ਼ ਕਮੇਟੀ ਵੱਲ...
ਹਰਿਆਣਾ ਨੂੰ ਮੋਹਰੀ ਨਿਰਮਾਣ ਕੇਂਦਰ ਬਣਾਉਣ ਲਈ ਉਦਯੋਗਿਕ ਪਰਿਯੋਜਨਾਵਾਂ ਨੂੰ ਤੇਜ਼ੀ ਨਾਲ ਜ਼ਮੀਨੀ ਪੱਧਰ ‘ਤੇ ਉਤਾਰ ਰਹੀ ਹੈ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਹਰਿਆਣਾ ਨੂੰ ਮੋਹਰੀ ਨਿਰਮਾਣ ਕੇਂਦਰ ਬਣਾਉਣ ਲਈ ਉਦਯੋਗਿਕ ਪਰਿਯੋਜਨਾਵਾਂ ਨੂੰ ਤੇਜ਼ੀ ਨਾਲ ਜ਼ਮੀਨੀ ਪੱਧਰ ‘ਤੇ ਉਤਾਰ ਰਹੀ ਹੈ ਸਰਕਾਰ: ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 17 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ कि ਸੂਬਾ ਸਰਕਾਰ ਪ੍ਰਦੇਸ਼ ਨੂੰ ਦੇਸ਼ ਦਾ ਮੋਹਰੀ ਨਿਰਮਾਣ ਕੇਂਦਰ ਬਣਾਉਣ ਲਈ ਪ੍ਰਮੁੱਖ ਉਦਯੋਗਿਕ ਅਤੇ ਲੌਜਿਸਟਿਕਸ ਪਰਿਯੋਜਨਾਵਾਂ ਨੂੰ ਤੇਜ਼ੀ ਨਾਲ ਜ਼ਮੀਨੀ ਪੱਧਰ 'ਤੇ ਉਤਾਰ ਰਹੀ ਹੈ। ਮੁੱਖ ਮੰਤਰੀ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਾਸ਼ਟਰੀ ਉਦਯੋਗਿਕ ਕੋਰੀਡੋਰ ਵਿਕਾਸ ਅਤੇ ਅਮਲੀਕਰਨ ਟਰੱਸਟ ਦੀ ਉਚ ਮਾਨੀਟਰਿੰਗ ਅਥਾਰਟੀ ਦੀ ਤੀਜੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਦਯੋਗਿਕ ਅਤੇ ਨਿਰਮਾਣ ਪ੍ਰੋਜੈਕਟਾਂ ਦੇ ਅਮਲੀਕਰਨ ਦੀ ਸਮੀਖਿਆ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਨੇ ਕੀਤੀ। ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਸ੍ਰੀ ਪੀਯੂਸ਼ ਗੋਇਲ ਅਤੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀ ਅਤੇ ਸੀਨੀਅਰ ਅਧਿਕਾਰੀ ਵੀ ਮੀਟਿੰਗ ਨਾਲ ਜੁੜੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੀਟਿੰਗ ਵਿੱਚ ਹਰਿਆਣਾ ਦੇ ਨਾਂਗਲ ਚੌਧਰੀ ਦੇ ਇੰਟੀਗ੍ਰੇਟੇਡ ਮਲਟੀ ਮਾਡਲ ਲੌਜਿਸਟਿਕਸ ਹੱਬ (IMLH) ਅਤੇ ਹਿ...
ਜਿਲ੍ਹਾ ਮੈਜਿਸਟ੍ਰੇਟ  ਵੱਲੋਂ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਜਿਲ੍ਹਾ ਮੈਜਿਸਟ੍ਰੇਟ  ਵੱਲੋਂ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

Local
ਫਰੀਦਕੋਟ, 17 ਅਗਸਤ  (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ,ਸ੍ਰੀ ਰਾਹੁਲ ਚਾਬਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ / ਮੁਰੰਮਤ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਹੈ। ਹੁਕਮਾਂ ਦੇ ਅਨੁਸਾਰ ਜਿਲ੍ਹਾ ਫਰੀਦਕੋਟ ਦੀ ਹੱਦ ਅੰਦਰ ਜਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ ਗ੍ਰਾਮ ਪੰਚਾਇਤ, ਨਗਰ ਕੌਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ ਨੂੰ 15 ਦਿਨ ਪਹਿਲਾ ਸੂਚਿਤ ਕਰੇਗਾ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾ...
ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਲਈ ਵਚਨਬੱਧ, ਬਲੱਡ ਬੈਂਕ ਦੀਆਂ ਸੇਵਾਵਾਂ ਨਿਰਵਿਘਨ ਚਾਲੂ

ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸਹੂਲਤਾਂ ਲਈ ਵਚਨਬੱਧ, ਬਲੱਡ ਬੈਂਕ ਦੀਆਂ ਸੇਵਾਵਾਂ ਨਿਰਵਿਘਨ ਚਾਲੂ

Local
ਬਰਨਾਲਾ, 17 ਅਗਸਤ-         ਜ਼ਿਲ੍ਹਾ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਪਿਛਲੇ ਕੁਝ ਸਮੇਂ ਦੌਰਾਨ ਬਲੱਡ ਬੈਂਕ ਦੀਆਂ ਸੇਵਾਵਾਂ ਰੁਕਣ ਕਾਰਨ ਮਰੀਜ਼ਾਂ ਨੂੰ ਆ ਰਹੀ ਪ੍ਰੇਸ਼ਾਨੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਕੀਤੀ ਪਹੁੰਚ ਬਦੌਲਤ ਸਿਵਲ ਹਸਪਤਾਲ ਵਿਚ ਬਲੱਡ ਸੈਂਟਰ ਮੁੜ ਸ਼ੁਰੂ ਹੋ ਗਿਆ ਹੈ ਅਤੇ ਸੇਵਾਵਾਂ ਲਗਾਤਾਰ ਚਾਲੂ ਹਨ। ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਬਲੱਡ ਬੈਂਕ ਦਾ ਦੌਰਾ ਕੀਤਾ ਗਿਆ। ਓਹਨਾਂ ਦੱਸਿਆ ਕਿ ਬਲੱਡ ਬੈਂਕ ਕੁਝ ਕਾਰਨਾਂ ਕਰਕੇ ਪਿਛਲੇ ਕੁਝ ਮਹੀਨਿਆਂ ਤੋਂ ਬੰਦ ਸੀ ਹਾਲਾਂਕਿ ਇਸ ਸਮੇਂ ਦੌਰਾਨ ਬਲੱਡ ਸਟੋਰੇਜ ਯੂਨਿਟ ਚਾਲੂ ਸੀ। ਓਹਨਾਂ ਕਿਹਾ ਬਰਨਾਲਾ ਵਾਸੀਆਂ ਦੀਆਂ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਐਮਪੀ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਸੈਂਟਰਲ ਡਰਗਜ਼ ਸਟੈਂਡਰਡ ਕੰਟਰੋਲ ਆਰਗਨਾਈਜੇਸ਼ਨ ( CDSCO) ਨਵੀਂ ਦਿੱਲੀ ਨਾਲ ਲਗਾਤਾਰ ਰਾਬਤਾ ਕੀਤਾ ਗਿਆ। ਓਹਨਾਂ ਦੱਸਿਆ ਕਿ ਬਲੱਡ ਬੈਂਕ ਨੂੰ ਮਰੀਜ਼ਾਂ ਦੀ ਸਹੂਲਤ ਲਈ ਤੀਜੀ ਮੰਜ਼ਿਲ ਤੋਂ ਪਹਿਲੀ ਮੰਜ਼ਿਲ 'ਤੇ ਤਬਦੀਲ ਕੀਤ...
ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ

ਗੁਰਦਾਸਪੁਰ ਅਤੇ ਸਬ-ਡਵੀਜ਼ਨ, ਬਟਾਲਾ ਵਿਖੇ ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ

Local
ਗੁਰਦਾਸਪੁਰ, 17 ਅਗਸਤ-    ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ  ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਸੈਸ਼ਨਜ਼ ਡਵੀਜਨ, ਗੁਰਦਾਸਪੁਰ ਅਧੀਨ ਸਮੂਹ ਨਿਆਇਕ ਅਦਾਲਤਾਂ ਗੁਰਦਾਸਪੁਰ ਅਤੇ ਸਬ-ਡਵੀਜਨ, ਬਟਾਲਾ ਵਿਖੇ  ਕੇਸਾਂ ਦੇ ਨਿਪਟਾਰੇ ਲਈ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ। ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ।  ਇਸ ਤੋਂ ਇਲਾਵਾ ਪ੍ਰੀ-ਲੀਟੀਗੇਟਿਵ ਕੇਸ ਜਿਵੇਂ...
ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ

ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਵੱਲੋਂ ਸਮੀਖਿਆ ਮੀਟਿੰਗ

Local
ਸੰਗਰੂਰ, 17 ਅਗਸਤ: ਪੰਜਾਬ ਸਟੇਟ ਟ੍ਰੇਡਰ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਅਨਿਲ ਠਾਕੁਰ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਦੇ ਨਿਪਟਾਰੇ ਸਬੰਧੀ ਇੱਕ ਅਹਿਮ ਸਮੀਖਿਆ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ।  ਇਸ ਮੌਕੇ ਸ੍ਰੀ ਅਨਿਲ ਠਾਕੁਰ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਵਪਾਰ ਕਮਿਸ਼ਨ ਲਈ 40 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ। ਇਸ ਰਾਸ਼ੀ ਵਿੱਚੋਂ ਹਰੇਕ ਜ਼ਿਲ੍ਹੇ ਨੂੰ ਕਰੀਬ 02-02 ਕਰੋੜ ਰੁਪਏ ਵੰਡੇ ਗਏ ਹਨ। ਇਸ ਵਿਸ਼ੇਸ਼ ਫੰਡ ਨਾਲ ਸੂਬੇ ਦੇ ਵਪਾਰਕ ਬਾਜ਼ਾਰਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਇਸ ਫੰਡ ਤਹਿਤ ਬਾਜ਼ਾਰਾਂ ਵਿੱਚ ਆਧੁਨਿਕ ਵਾਸ਼ਰੂਮਾਂ ਦੀ ਉਸਾਰੀ ਅਤੇ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਮੁਰੰਮਤ, ਬਿਜਲੀ ਨਾਲ ਸਬੰਧਤ ਸਮੱਸਿਆਵਾਂ ਦੇ ਨਿਪਟਾਰੇ ਅਤੇ ਹੋਰ ਲੋੜੀਂਦੀਆਂ ਨਾਗਰਿਕ ਸਹੂਲਤਾਂ ਦੇ ਵਿਕਾਸ ਲਈ ਕੰਮ ਕਰਵਾਏ ਜਾਣਗੇ, ਜਿਸ ਨਾਲ ਵਪਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲ...