ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ
ਪਟਿਆਲਾ, 13 ਅਪਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ 'ਖਾਲਸਾ ਪੰਥ ਦੇ ਸਾਜਨਾ ਦਿਵਸ' ਅਤੇ 'ਵਿਸਾਖੀ' ਦੇ ਪਵਿੱਤਰ ਮੌਕੇ 'ਤੇ ਵਧਾਈ ਦਿੱਤੀ। ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਦੀ ਪੂਰੀ ਨਿਮਰਤਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਜਾਤ, ਰੰਗ, ਨਸਲ ਤੇ ਧਰਮ ਦੇ ਵਿਤਕਰੇ ਤੋਂ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਤਾਂ ਜੋ ਇੱਕ ਸਦਭਾਵਨਾ ਵਾਲਾ ਸਮਾਜ ਸਿਰਜਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਪਰਮਾਤਮਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਇਮਾਨਦਾਰੀ, ਸਮਰਪਣ ਅਤੇ ਵਚਨਬੱਧਤਾ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।ਵਿਸਾਖੀ ਦੇ ਪਵਿੱਤਰ ਮੌਕੇ 'ਤੇ ਮੁੱਖ ਮੰਤਰੀ ਨੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁ...





