ਹਰਜੋਤ ਸਿੰਘ ਬੈਂਸ ਨੇ ਸਿੱਖਿਆ ਸੁਧਾਰਾਂ ‘ਤੇ ਸੌੜੀ ਸਿਆਸਤ ਕਰਨ ਵਾਲੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਿਆ
ਚੰਡੀਗੜ੍ਹ, 11 ਅਪ੍ਰੈਲ: ਸੂਬੇ ਦੇ ਸਰਕਾਰੀ ਸਕੂਲਾਂ ਵਿੱਚ "ਸਿੱਖਿਆ ਕ੍ਰਾਂਤੀ" ਮੁਹਿੰਮ ਤਹਿਤ ਉਦਘਾਟਨ ਉਪਰੰਤ ਸਪਰਪਿਤ ਕੀਤੇ ਜਾ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟਾਂ 'ਤੇ ਕੋਝੀ ਅਤੇ ਸੌੜੀ ਸਿਆਸਤ ਕਰਨ ਲਈ ਵਿਰੋਧੀਆਂ 'ਤੇ ਵਰ੍ਹਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲਾਂ ਨੂੰ ਦਹਾਕਿਆਂ ਤੋਂ ਨਜਰਅੰਦਾਜ਼ ਕਰਨ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਆਗੂਆਂ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਤਾਂ ਵਿਦਿਆਰਥੀਆਂ ਨੂੰ ਪਖਾਨੇ ਅਤੇ ਚਾਰਦੀਵਾਰੀ ਵਰਗੀਆਂ ਮੁੱਢਲੀਆਂ ਸਹੂਲਤਾਂ ਵੀ ਨਸੀਬ ਨਹੀਂ ਸਨ ਹੋਈਆਂ। ਇਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪਿਛਲੇ ਅਰਸੇ ਦੌਰਾਨ ਸਰਕਾਰੀ ਸਕੂਲਾਂ ਦੇ ਦੌਰਿਆਂ ਸਮੇਂ ਕੁਝ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਨ੍ਹਾਂ ਨੂੰ ਪਖ਼ਾਨੇ, ਚਾਰਦੀਵਾਰੀ ਅਤੇ ਡੈਸਕ ਵਰਗੀਆਂ ਮੁੱਢਲੀਆਂ ਸਹੂਲਤਾਂ ਦੀ ਘਾਟ ਬਾਰੇ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਨੂੰ ਪਖ਼ਾਨੇ ਲਈ ਸਕੂਲ ਤੋਂ ਬਾਹਰ ਜਾਣਾ ਪੈਂਦਾ ਸੀ ਅਤੇ ਡੈਸਕ ਨਾ ਹੋਣ ਕਾਰਨ ਵਿਦਿਆਰਥੀਆਂ ਨੂੰ ਜ਼ਮੀਨ 'ਤ...








