ਸੌਂਦ ਵੱਲੋਂ ਕਿਰਤੀ ਕਾਮਿਆਂ ਦੀਆਂ ਭਲਾਈ ਸਕੀਮਾਂ ਦੇ ਲੰਬਿਤ ਕੇਸਾਂ ਦਾ ਨਿਪਟਾਰਾ 30 ਨਵੰਬਰ ਤੱਕ ਕਰਨ ਦੇ ਹੁਕਮ
ਚੰਡੀਗੜ੍ਹ, 28 ਅਕਤੂਬਰ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਰਤੀ ਕਾਮਿਆਂ ਦੇ ਰਜਿਸਟ੍ਰੇਸ਼ਨ/ਨਵੀਨੀਕਰਨ/ਪ੍ਰਵਾਨਗੀ ਸਬੰਧੀ ਲੰਬਿਤ ਪਏ ਕੇਸਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਉੱਤੇ ਕੀਤਾ ਜਾਵੇ।
ਮੁਹਾਲੀ ਦੇ ਕਿਰਤ ਭਵਨ ਵਿਖੇ ਪੰਜਾਬ ਲੇਬਰ ਵੈਲਫੇਅਰ ਬੋਰਡ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਅਧਿਕਾਰੀਆਂ ਨਾਲ ਵਿਭਾਗ ਦੀ ਸਮੀਖਿਆ ਮੀਟਿੰਗ ਕਰਦੇ ਹੋਏ ਸੌਂਦ ਨੇ ਆਦੇਸ਼ ਕੀਤੇ ਕਿ ਕਿਰਤ ਵਿਭਾਗ ਦੇ ਅਧਿਕਾਰੀਆਂ ਕੋਲ ਜੋ ਵੀ ਭਲਾਈ ਸਕੀਮਾਂ 31 ਅਕਤੂਬਰ, 2024 ਤੱਕ ਲੰਬਿਤ ਹੋਣਗੀਆਂ, ਉਨ੍ਹਾਂ ਦਾ 30 ਨਵੰਬਰ, 2024 ਤੱਕ ਨਿਪਟਾਰਾ ਕੀਤਾ ਜਾਵੇ।
ਕਿਰਤ ਮੰਤਰੀ ਨੇ ਇਹ ਵੀ ਆਦੇਸ਼ ਦਿੱਤੇ ਕਿ ਵੱਖ-ਵੱਖ ਸ਼ਹਿਰਾਂ ਵਿਚ ਜੋ ਲੇਬਰ ਚੌਂਕ ਬਣੇ ਹੋਏ ਹਨ, ਉਥੇ ਵਿਭਾਗ ਦੀਆਂ ਭਲਾਈ ਸਕੀਮਾਂ ਦੇ ਫਲੈਕਸ ਬੋਰਡ ਸਰਲ ਭਾਸ਼ਾ ਵਿਚ ਲਾਏ ਜਾਣ।
ਕਿਰਤ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਕਰਮਚਾਰੀ/ਅਧਿਕਾਰੀ 18 ਨਵੰਬਰ ਤੋਂ ਲੈ ਕੇ 22 ਨਵੰਬਰ, 2024 ਤੱਕ ਹਰ ਰੋਜ਼ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਲੇਬਰ ...






