Sunday, October 4Malwa News
Shadow

Tag: latest news

ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ ‘ਤੇ ਮਾਣ ਹੈ- ਕੇਜਰੀਵਾਲ

ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ ‘ਤੇ ਮਾਣ ਹੈ- ਕੇਜਰੀਵਾਲ

Hot News
ਨਵੀਂ ਦਿੱਲੀ, 17 ਅਗਸਤ= ਆਮ ਆਦਮੀ ਪਾਰਟੀ ਨੇ ਆਜ਼ਾਦੀ ਦਿਹਾੜੇ 'ਤੇ ਪ੍ਰਧਾਨ ਮੰਤਰੀ ਵੱਲੋਂ ਦੇਸ਼ ਵਿੱਚ ਸਰਕਾਰ ਖਿਲਾਫ਼ ਉੱਠਣ ਵਾਲੀ ਹਰ ਆਵਾਜ਼ ਨੂੰ 'ਦਿਮਾਗੀ ਨਕਸਲ' ਕਹਿਣ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਖ਼ੁਦ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਹਾਂ, ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ ਇਸ 'ਤੇ ਮਾਣ ਹੈ। ਇਸ ਦੇਸ਼ ਵਿੱਚ ਜੋ ਸਵਾਲ ਚੁੱਕੇ, ਗਲੀ-ਸੜੀ ਵਿਵਸਥਾ ਬਦਲਣਾ ਚਾਹੇ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦਾ ਸਪਨਾ ਦੇਖੇ, ਪ੍ਰਧਾਨ ਮੰਤਰੀ ਦੇ ਹਿਸਾਬ ਨਾਲ ਉਹ ਦਿਮਾਗੀ ਨਕਸਲ ਹੈ। ਅੱਜ ਜੇਕਰ ਭਗਤ ਸਿੰਘ ਅਤੇ ਬਾਬਾ ਸਾਹਿਬ ਅੰਬੇਡਕਰ ਜਿਊਂਦੇ ਹੁੰਦੇ, ਤਾਂ ਪ੍ਰਧਾਨ ਮੰਤਰੀ ਉਨ੍ਹਾਂ ਨੂੰ ਵੀ ਨਾ ਛੱਡਦੇ ਅਤੇ ਉਨ੍ਹਾਂ ਨੂੰ ਵੀ ਦਿਮਾਗੀ ਨਕਸਲ ਕਹਿੰਦੇ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਖਿਲਾਫ਼ ਕੋਈ ਕੁਝ ਕਰੇਗਾ ਜਾਂ ਬੋਲੇਗਾ, ਤਾਂ ਮੈਂ ਆਪਣੀ ਪੂਰੀ ਤਾਕਤ ਨਾਲ ਉਸ ਦਾ ਮੁਕਾਬਲਾ ਕਰਾਂਗਾ। ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦ...
ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁੱਖ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Hot News
ਚੰਡੀਗੜ੍ਹ 17 ਅਗਸਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਾਂਗਰਸ ਦੇ ਕਈ ਪ੍ਰਮੁੱਖ ਆਗੂ, ਸਾਬਕਾ ਅਹੁਦੇਦਾਰ, ਚੁਣੇ ਹੋਏ ਨੁਮਾਇੰਦੇ ਅਤੇ ਸਮਾਜਿਕ ਸ਼ਖਸੀਅਤਾਂ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਪੰਜਾਬ 'ਆਪ' ਮੀਡੀਆ ਇੰਚਾਰਜ ਬਲਤੇਜ ਪੰਨੂ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਗਏ। 'ਆਪ' ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸਨਮੀਕ ਸਿੰਘ ਹੈਨਰੀ (ਮੈਂਬਰ, ਪੀਪੀਸੀਸੀ ਅਤੇ ਕੋਆਰਡੀਨੇਟਰ, ਹਲਕਾ ਦਿੜ੍ਹਬਾ), ਪ੍ਰਭ ਨੂਰ ਸਿੱਧੂ (ਸੂਬਾ ਸਕੱਤਰ, ਯੂਥ ਕਾਂਗਰਸ ਅਤੇ ਸਾਬਕਾ ਮੀਤ ਪ੍ਰਧਾਨ, ਜ਼ਿਲ੍ਹਾ ਸੰਗਰੂਰ), ਐਡਵੋਕੇਟ ਰਜਨੀਸ਼ ਗੁਪਤਾ (ਮੈਂਬਰ, ਪੰਜਾਬ ਰਾਜ ਸ਼ਿਕਾਇਤ ਨਿਵਾਰਨ ਕਮੇਟੀ ਅਤੇ ਮਿਉਂਸਪਲ ਕੌਂਸਲਰ, ਵਾਰਡ ਨੰ. 6, ਲਹਿਰਾਗਾਗਾ), ਗੁਰਸੇਵਕ ਸਿੰਘ (ਸਾਬਕਾ ਸਰਪੰਚ, ਰੋੜੇਵਾਲਾ ਅਤੇ ਮੀਤ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ), ਲਖਵਿੰਦਰ ਸਿੰਘ (ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ), ਮੰਦੀਪ ਸਿੰਘ (ਜਨਰਲ ਸਕੱਤਰ, ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਪ੍ਰਧਾਨ, ਐਸਏਪੀ ਸਟੂ...
ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਜ਼ਮੀਨੀ ਪੱਧਰ ਦੇ ਵਲੰਟੀਅਰਾਂ ਨੂੰ ਕੀਤਾ ਸਨਮਾਨਿਤ

Hot News
ਚੰਡੀਗੜ੍ਹ; 17 ਅਗਸਤ 2026: ਭਗਵੰਤ ਮਾਨ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਯੋਗਦਾਨ ਪਾਉਣ ਵਾਲੀਆਂ ਗ੍ਰਾਮ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਸਨਮਾਨ ਸਮਾਗਮਾਂ ਦੇ ਨਾਲ ਹੀ ਦੋ ਹਫ਼ਤਿਆਂ ਦੀ ਇੱਕ ਸੁਚੱਜੀ ਕਾਰਵਾਈ ਅਤੇ ਸਮੀਖਿਆ ਪ੍ਰਕਿਰਿਆ ਸ਼ੁਰੂ ਕੀਤੀ ਗਈ, ਜਿਸ ਦਾ ਸਮਾਪਨ 31 ਅਗਸਤ ਨੂੰ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਣ ਵਾਲੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਨਾਲ ਹੋਵੇਗਾ। ਭਗਵੰਤ ਮਾਨ ਸਰਕਾਰ ਦੀ ਇਸ ਪਹਿਲਕਦਮੀ ਨੂੰ ਸ਼ਾਸਨ ਦੇ ਸਾਰੇ ਪੱਧਰਾਂ ਤੱਕ ਪਹੁੰਚਾਉਣ ਲਈ ਕੌਮੀ ਦਿਵਸਾਂ ਅਤੇ ਹੋਰ ਮਹੱਤਵਪੂਰਨ ਸਰਕਾਰੀ ਮੌਕਿਆਂ ’ਤੇ ਹੋਣ ਵਾਲੇ ਸਾਰੇ ਸਮਾਗਮਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਦੀਆਂ ਗਤੀਵਿਧੀਆਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕੀਤਾ ਜਾਵੇਗਾ। ਇਸ ਸਬੰਧੀ ਫ਼ੈਸਲਾ 2 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਲਿਆ ਗਿਆ ਸੀ। ਇਸ ਪਹਿਲਕਦਮੀ ਤਹਿਤ, ਸੂਬੇ ਭਰ ਵਿੱਚ ਗ੍ਰਾਮ ਰੱਖਿਆ ਕਮੇਟੀਆਂ (VDCs) ਅਤੇ ਵਾਰਡ ਰੱਖਿਆ ਕਮੇਟੀਆਂ (WDCs) ਦੇ ਬਿਹਤਰੀਨ ਮੈਂਬਰਾਂ ਨੂ...
ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ

ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ ਅਤੇ ਹੱਕ ਨੂੰ ਦਿੱਤੀ ਪਹਿਲ

Hot News
ਅਮਰਗੜ੍ਹ ਹਲਕੇ ਵਿੱਚ ਅੱਜ ਤੀਆਂ ਦੇ ਪਵਿੱਤਰ ਤਿਉਹਾਰ 'ਤੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਕਰਵਾਏ ਗਏ ਤੀਆਂ ਦੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਉਤਸ਼ਾਹ ਨਾਲ ਲਿਆ ਹਿੱਸਾ। ਰੰਗ-ਬਿਰੰਗੇ ਪਾਰੰਪਰਿਕ ਪਹਿਰਾਵੇ, ਲੋਕ ਗੀਤਾਂ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਨਾਲ ਪੂਰਾ ਪ੍ਰੋਗਰਾਮ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਨਜ਼ਰ ਆਇਆ। ਪ੍ਰੋਗਰਾਮ ਵਿੱਚ ਔਰਤਾਂ ਨੇ ਤੀਜ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਵੀ ਚਰਚਾ ਕੀਤੀ। ਔਰਤਾਂ ਨੇ ਕਿਹਾ ਕਿ ਪਹਿਲੀ ਵਾਰ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਅਤੇ ਆਰਥਿਕ ਸਨਮਾਨ ਨਾਲ ਜੁੜੇ ਮੁੱਦਿਆਂ ਨੂੰ ਸਰਕਾਰ ਦੀਆਂ ਨੀਤੀਆਂ ਵਿੱਚ ਇੰਨੀ ਮੁੱਖਤਾ ਮਿਲੀ ਹੈ। ਜੁਲਾਈ 2026 ਵਿੱਚ ਸ਼ੁਰੂ ਹੋਈ ਇਸ ਯੋਜਨਾ ਤਹਿਤ ਯੋਗ ਔਰਤਾਂ ਨੂੰ ਮਹੀਨਾਵਾਰ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਮੌਕੇ ਵਿਧਾਇਕ ਗੱਜਣਮਾਜਰਾ ਨੇ ਕਿਹਾ ਕਿ ਤੀਆਂ ਕੇਵਲ ਇੱਕ ਤਿਉਹਾਰ ਨਹੀਂ, ਸਗੋਂ ਪੰਜਾਬ ਦੀਆਂ ਧੀਆਂ ਅਤੇ ਔਰਤਾਂ ਦੀਆਂ ਖੁਸ਼ੀਆਂ, ਸਨਮਾਨ ਅਤੇ ਸੱਭਿਆਚਾਰਕ ਵਿਰਾਸਤ ਨਾਲ ਜੁੜਿਆ ਤਿਓਹਾਰ ਹੈ। ਉਨ੍ਹਾਂ ਕਿਹਾ ਕਿ ਮੁੱਖ...
ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 209ਵਾਂ ਦਿਨ: ਪੰਜਾਬ ਪੁਲਿਸ ਵੱਲੋਂ 494 ਥਾਈਂ ਛਾਪੇਮਾਰੀ; 232 ਕਾਬੂ

Hot News
ਚੰਡੀਗੜ੍ਹ, 17 ਅਗਸਤ:       ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 494 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 209ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 61,578 ਹੋ ਗਈਆਂ। ਇਸ ਤੋਂ ਇਲਾਵਾ 167 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀ...
ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨੇ ਵਿੱਚ ਕਾਫ਼ਲੇ ਵਿੱਚ 100 ਵਿਸ਼ਵ ਪੱਧਰੀ ‘ਪੀ.ਆਰ.ਟੀ.ਸੀ. ਜੂਨੀਅਰ’ ਬੱਸਾਂ ਸ਼ਾਮਲ ਕਰੇਗੀ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ; 17 ਅਗਸਤ 2026 ਪੇਂਡੂ ਖੇਤਰਾਂ ਵਿੱਚ ਜਨਤਕ ਆਵਾਜਾਈ ਦੀ ਪਹੁੰਚ ਨੂੰ ਬਿਹਤਰ ਬਣਾਉਣ ਅਤੇ ਵਿਸ਼ਾਲ ਕਰਨ ਲਈ, ਪੰਜਾਬ ਦੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਇਸ ਸਾਲ ਸਤੰਬਰ ਦੇ ਮੱਧ ਤੱਕ 100 ਵਿਸ਼ਵ ਪੱਧਰੀ 'ਪੀ.ਆਰ.ਟੀ.ਸੀ. ਜੂਨੀਅਰ' ਬੱਸਾਂ ਅਧਿਕਾਰਤ ਤੌਰ 'ਤੇ ਪੀ.ਆਰ.ਟੀ.ਸੀ. (ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ। ਇਹ ਐਲਾਨ ਚੱਲ ਰਹੇ ਬੁਨਿਆਦੀ ਢਾਂਚੇ ਦੇ ਅਪਗ੍ਰੇਡੇਸ਼ਨ ਅਤੇ ਸੇਵਾ ਦੇ ਵਿਸਥਾਰ ਦਾ ਮੁਲਾਂਕਣ ਕਰਨ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਗਈ ਇੱਕ ਵਿਆਪਕ ਸਮੀਖਿਆ ਮੀਟਿੰਗ ਤੋਂ ਬਾਅਦ ਕੀਤਾ ਗਿਆ। ਟਰਾਂਸਪੋਰਟ ਮੰਤਰੀ ਨੇ ਖੁਲਾਸਾ ਕੀਤਾ ਕਿ ਇਹ ਪੂਰੀ ਤਰ੍ਹਾਂ ਤਿਆਰ ਕੀਤੀਆਂ ਮਿਡੀ ਬੱਸਾਂ ਆਇਸ਼ਰ ਦੁਆਰਾ ਤਿਆਰ ਅਤੇ ਡਿਲੀਵਰ ਕੀਤੀਆਂ ਜਾ ਰਹੀਆਂ ਹਨ। ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ, ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਟਰਾਂਸਪੋਰਟ ਵਿਭਾਗ ਨੂੰ ਖਾਸ ਤੌਰ 'ਤੇ ਜਨਤਕ ਟਰਾਂਸਪੋਰਟ ਸੇਵਾਵਾਂ ਦੀ ਗੁਣਵੱਤਾ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਨਵ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

Breaking News
ਚੰਡੀਗੜ੍ਹ; 17 ਅਗਸਤ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਟਰਾਂਸਪੋਰਟ ਅਤੇ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।ਪੰਜਾਬ ਰੋਡਵੇਜ਼ ਪਨਬੱਸ / ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਐਸੋਸੀਏਸ਼ਨ ਅਤੇ ਸੋਸ਼ਲ ਇੰਪਲਾਈਜ਼ ਯੂਨੀਅਨ ਨਾਲ ਹੋਈਆਂ ਮੀਟਿੰਗਾਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸਡ ਪ੍ਰਬੰਧਾਂ ਤੋਂ ਸਿੱਧੇ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲੀ ਬਾਰੇ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਬਿੱਲ ਪਾਸ ਹੋਣ ਤੋਂ ਬਾਅਦ, ਸਬੰਧਤ ਵਿਭਾਗਾਂ ਵੱਲੋਂ ਲੋੜੀਂਦੀਆਂ ਪ੍ਰਸ਼ਾਸਕੀ ਪ੍ਰਕਿਰਿਆਵਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਅੰਤਿਮ ਰੂપ ਦੇ ਦਿੱਤਾ ਜਾਵੇਗਾ।” ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ...
ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ

ਡਾ. ਬਲਜੀਤ ਕੌਰ ਵੱਲੋਂ ਗੁਰਦਾਸਪੁਰ ਦੇ ਘੱਟ ਗਿਣਤੀ ਬਹੁਲ ਖੇਤਰਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 8.33 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਮਾਵੇਸ਼ੀ ਵਿਕਾਸ ਲਈ ਵਚਨਬੱਧ

Breaking News
ਚੰਡੀਗੜ੍ਹ, 17 ਅਗਸਤ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਘੱਟ ਗਿਣਤੀ ਬਹੁਲ ਖੇਤਰਾਂ ਵਿੱਚ ਅਹਿਮ ਬੁਨਿਆਦੀ ਢਾਂਚਾਗਤ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ 8.33 ਕਰੋੜ ਰੁਪਏ ਮਨਜ਼ੂਰ ਕਰਕੇ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਸੂਬਾ ਸਰਕਾਰ ਵੱਲੋਂ ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਦ੍ਰਿੜ ਵਚਨਬੱਧਤਾ ਦਾ ਪ੍ਰਤੀਕ ਹਨ, ਜਿਸ ਨਾਲ ਸਮਾਵੇਸ਼ੀ  ਵਿਕਾਸ ਨੂੰ ਹੋਰ ਗਤੀ ਮਿਲੇਗੀ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਰਾਸ਼ੀ ਗੁਰਦਾਸਪੁਰ, ਕਲਾਨੌਰ, ਡੇਰਾ ਬਾਬਾ ਨਾਨਕ ਅਤੇ ਧਾਰੀਵਾਲ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਊਨਿਟੀ ਕੰਪਲੈਕਸਾਂ ਅਤੇ 6 ਐਡੀਸ਼ਨਲ ਕਲਾਸ ਰੂਮਾਂ ਦੇ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਭਾਈਚਾਰਕ ਬੁਨਿਆਦੀ...
ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 52 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
*ਚੰਡੀਗੜ੍ਹ, 17 ਅਗਸਤ:* ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਵਿਭਾਗ ਵਿੱਚ ਭਰਤੀ ਕੀਤੇ 52 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਭਰਤੀ ਨਾਲ ਨਾ ਸਿਰਫ਼ ਵਿਭਾਗ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਮਿਲੇਗੀ, ਸਗੋਂ ਸੂਬੇ ਭਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਵੀ ਤੇਜ਼ੀ ਆਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਲੋੜੀਂਦੀ ਮਨੁੱਖੀ ਸ਼ਕਤੀ ਬੇਹੱਦ ਜ਼ਰੂਰੀ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਅਤੇ ਤਰਸ ਦੇ ਆਧਾਰ ’ਤੇ ਨਿਯੁਕਤੀ ਨੀਤੀ ਤਹਿਤ ਗਰੁੱਪ ਬੀ, ਸੀ ਅਤੇ ਡੀ ਦੀਆਂ ਆਸਾਮੀਆਂ ਲਈ 52 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਨਵ-ਨਿਯੁਕਤ ਮੁਲਾਜ਼ਮਾਂ ਵਿੱਚ 2 ਜੂਨੀਅਰ ਇੰਜੀਨੀਅਰ, 2 ਜੂਨੀਅਰ ਟੈਕਨੀਸ਼ੀਅਨ, 9 ਕਲਰ...
ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਵਿੱਚ 75% ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ , ਕੰਮਕਾਜੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉਣ ਵਾਲਿਆਂ ਵਿੱਚ 75% ਲਾਭਪਾਤਰੀ 18–45 ਉਮਰ ਵਰਗ ਨਾਲ ਸਬੰਧਤ , ਕੰਮਕਾਜੀ ਆਬਾਦੀ ਲਈ ਸਮੇਂ ਸਿਰ ਮਾਨਸਿਕ ਸਿਹਤ ਸੇਵਾਵਾਂ ਪ੍ਰਦਾਨ ਕਰਨ ਤੇ ਦਿੱਤਾ ਜਾ ਰਿਹੈ ਵਿਸ਼ੇਸ਼ ਧਿਆਨ

Hot News
ਚੰਡੀਗੜ੍ਹ; 17 ਅਗਸਤ :ਗੰਭੀਰ ਸਿਹਤ ਸਮੱਸਿਆ ਸਿਰਫ਼ ਵਿਅਕਤੀ ਦੀ ਸਿਹਤ ਅਤੇ ਤੰਦਰੁਸਤੀ ਨੂੰ ਹੀ ਪ੍ਰਭਾਵਿਤ ਨਹੀਂ ਕਰਦੀ, ਸਗੋਂ ਪੂਰੇ ਪਰਿਵਾਰ ’ਤੇ ਭਾਰੀ ਭਾਵਨਾਤਮਕ ਅਤੇ ਵਿੱਤੀ ਬੋਝ ਵੀ ਪਾ ਸਕਦੀ ਹੈ। ਜਦੋਂ ਬੀਮਾਰੀ ਮਾਨਸਿਕ ਸਿਹਤ ਨਾਲ ਸਬੰਧਤ ਹੋਵੇ ਤਾਂ ਸਮਾਜਿਕ ਦਬਾਅ , ਜਾਗਰੂਕਤਾ ਦੀ ਘਾਟ ਅਤੇ ਇਲਾਜ ਦੀ ਲਾਗਤ ਸਬੰਧੀ ਚਿੰਤਾਵਾਂ ਵਾਧੂ ਰੁਕਾਵਟਾਂ ਪੈਦਾ ਕਰ ਸਕਦੀਆਂ ਹਨ, ਜਿਸ ਕਾਰਨ ਅਕਸਰ ਪੇਸ਼ੇਵਰ ਮਦਦ ਲੈਣ ਵਿੱਚ ਦੇਰੀ ਹੋ ਜਾਂਦੀ ਹੈ। ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐੱਮਐੱਮਐੱਸਵਾਈ) ਮਾਨਸਿਕ ਸਿਹਤ ਨਾਲ ਸਬੰਧਤ ਕਵਰ ਕੀਤੇ ਇਲਾਜ ਨੂੰ ਵਿੱਤੀ ਤੌਰ ’ਤੇ ਪਹੁੰਚਯੋਗ ਬਣਾ ਕੇ ਇਸ ਚੁਣੌਤੀ ਦੇ ਮਹੱਤਵਪੂਰਨ  ਢੰਗ ਨਾਲ ਨਜਿੱਠਣ ਵਿੱਚ ਮਦਦ ਕਰ ਰਹੀ ਹੈ। ਪੰਜਾਬ ਰਾਜ ਸਿਹਤ ਏਜੰਸੀ (ਐੱਸਐੱਚਏ) ਦੇ 11 ਅਗਸਤ 2026 ਤੱਕ ਦੇ ਅੰਕੜਿਆਂ ਅਨੁਸਾਰ, ਪਿਛਲੇ ਸੱਤ ਮਹੀਨਿਆਂ  ਦੌਰਾਨ 709 ਲਾਭਪਾਤਰੀਆਂ ਨੇ ਯੋਜਨਾ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਇਆ, ਜਿਸ ’ਤੇ 83.36 ਲੱਖ ਰੁਪਏ ਦਾ ਖ਼ਰਚ ਆਇਆ। ਉਮਰ ਵਰਗ ਦੇ ਅੰਕੜੇ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਜਾਣਕਾਰੀ ਸਾਹਮਣੇ ਲਿਆਉਂਦੇ ...