ਹੁਣ ਪੰਜਾਬ ‘ਚ ਵੀ ਚੱਲਣਗੀਆਂ ਈ.ਵੀ. ਬੱਸਾਂ
ਚੰਡੀਗੜ੍ਹ, 3 ਅਪਰੈਲ: ਪੰਜਾਬ ਸਰਕਾਰ ਨੇ ਸੂਬੇ ‘ਚ ਈ.ਵੀ. ਬੱਸਾਂ ਨੂੰ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਲਈ ਕਦਮ ਪੁੱਟੇ ਹਨ। ਇਸ ਉਪਰਾਲੇ ਨਾਲ ਜਿੱਥੇ ਸੂਬੇ ਨੂੰ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਾਉਣ ‘ਚ ਸਹਾਇਤਾ ਮਿਲੇਗੀ, ਉਥੇ ਹੀ ਨਾਗਰਿਕਾਂ ਨੂੰ ਚੰਗਾ ਵਾਤਾਵਰਣ ਅਤੇ ਆਵਾਜਾਈ ਸਹੂਲਤਾਂ ਮਿਲਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸਥਾਨਕ ਸਰਕਾਰਾਂ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਨੂੰ ਈ.ਵੀ. ਬੱਸਾਂ ਚਲਾਉਣ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਸਬੰਧੀ ਸਰਵੇ ਕਰਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਨਾਗਰਿਕਾਂ ਨੂੰ ਸਾਫ ਵਾਤਾਵਰਣ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਈ.ਵੀ. ਬੱਸਾਂ ਚਲਾਉਣਾ ਅਤੇ ਈਕੋ ਸਿਸਟਮ ਨੂੰ ਪ੍ਰਮੋਟ ਕਰਨ ਦਾ ਸਮਾਂ ਆ ਚੁੱਕਾ ਹੈ ਅਤੇ ਇਸ ਉਦੇਸ਼ ਦੀ ਪੂਰਤੀ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਤੁਰੰਤ ਕਾਰਜਸ਼ੀਲ ਹੋਣ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ‘ਚ ਅੰਮ੍ਰਿਤਸਰ, ਜਲੰਧਰ, ਲੁਧਿ...







