Thursday, May 14Malwa News
Shadow

Tag: latest news

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

Breaking News
ਚੰਡੀਗੜ੍ਹ, 17 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ (ਸੋਮਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ...
ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ ਪਰਵ ਤੇ ਲਾਲ ਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ

Punjab News
ਪਠਾਨਕੋਟ, 17 ਅਕਤੂਬਰ :  ਕੈਬਨਿਟ ਮੰਤਰੀ ਪੰਜਾਬ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਉੱਤੇ ਅੱਜ ਵਾਲਮੀਕਿ ਚੌਂਕ ਵਿਖੇ ਆਯੋਜਿਤ ਵਿਸ਼ੇਸ਼ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਦੀ ਮੂਰਤੀ ਨੂੰ ਨਮਨ ਕੀਤੀ। ਉਹ ਇਸ ਮੌਕੇ ਆਯੋਜਿਤ ਹਵਨ ਵਿੱਚ ਵੀ ਸ਼ਾਮਿਲ ਹੋਏ।       ਕੈਬਨਿਟ ਮੰਤਰੀ ਪੰਜਾਬ ਸ਼੍ਰੀ  ਲਾਲ ਚੰਦ ਕਟਾਰੂਚੱਕ ਨੇ ਕਿਹਾ, ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੇ ਸਿਧਾਂਤ ਲੋਕਾਂ ਨੂੰ ਸਮਾਜ ’ਚ ਬਰਾਬਰੀ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਹਨ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਸਿਧਾਂਤਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਮਹਾਰਾਜ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਆਪਣੀ ਮਹਾਨ ਰਚਨਾ ਰਾਮਾਇਣ ਰਾਹੀਂ ਬਦੀ ਤੇ ਨੇਕੀ ਦੀ ਜਿੱਤ ਦਾ ਸੰਦੇਸ਼ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪਵਿੱਤਰ ਗ੍ਰੰਥ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾ ਰਿਹਾ ਹੈ ਤੇ ਲੋਕਾਂ ਲਈ ਨੈਤਿਕ ਜੀਵਨ ਦਾ ਚਾਨਣ ਮੁਨਾਰਾ ਰਿਹਾ ਹ...
ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ

Hot News
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ 'ਤੇ ਚੱਲ ਰਹੀ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ “ਪਿਤਾਮਾ” ਅਤੇ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਨੇ ਆਪਣੀ ਅਮਰ ਅਤੇ ਮਹਾਨ ਰਚਨਾ "ਰਾਮਾਇਣ" ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾਉਂਦਾ ਆਇਆ ਹੈ ਅਤੇ ਲੋਕਾਂ ਲਈ ਨੈਤਿਕ ਜੀਵਨ ਜਾਚ ਦਾ ਚਾਨਣ ਮੁਨਾਰਾ ਰਿਹਾ ਹੈ, ਜੋ ਕਿ ਅਜੋਕੇ ਪਦਾਰਥਵਾਦੀ ਯੁੱਗ ਵਿੱਚ ਕਿਤੇ ਜ਼ਿਆਦਾ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੇ ਆਦਰਸ਼ ਰਾਜ ਜਾਂ ਸਮਾਜ ਦੀ ਸਿਰਜਣਾ ਲਈ ਆਦਰਸ਼ ਮਨੁੱਖ, ਆਦਰਸ਼ ਸ਼ਾਸਕ...
ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ – ਹਰਜੋਤ ਬੈਂਸ

ਅੱਜ ਹਰ ਪਿੰਡ-ਸ਼ਹਿਰ ਵਿੱਚ ਲੋਕ ਸਿੱਖਿਆ ਕ੍ਰਾਂਤੀ ਦੀਆਂ ਗੱਲਾਂ ਕਰ ਰਹੇ ਹਨ – ਹਰਜੋਤ ਬੈਂਸ

Breaking News
ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਨੂੰ ਸਿਖਲਾਈ ਲਈ ਫਿਨਲੈਂਡ ਭੇਜਣ 'ਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਹੁਤ ਸੁਧਾਰ ਹੋਇਆ ਹੈ। ਅੱਜ ਹਰ ਪਿੰਡ ਅਤੇ ਸ਼ਹਿਰ ਵਿੱਚ ਲੋਕ ਪੰਜਾਬ ਦੀ ਸਿੱਖਿਆ ਕ੍ਰਾਂਤੀ ਦੀ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2022 ਤੋਂ ਪਹਿਲਾਂ 8000 ਤੋਂ ਵੱਧ ਸਰਕਾਰੀ ਸਕੂਲਾਂ ਦੀਆਂ ਬਾਊਂਡਰੀ ਨਹੀਂ ਸਨ।  ਅਸੀਂ ਉਨ੍ਹਾਂ ਸਾਰੇ ਸਕੂਲਾਂ ਵਿੱਚ ਲਗਭਗ 1400 ਕਿਲੋਮੀਟਰ ਲੰਬੀ ਬਾਊਂਡਰੀ ਬਣਾਈ ਹੈ। 10,000 ਤੋਂ ਵੱਧ ਨਵੇਂ ਕਲਾਸਰੂਮ ਬਣਾਏ ਅਤੇ ਬੱਚਿਆਂ ਦੀ ਪੜ੍ਹਾਈ ਲਈ ਡੈਸਕ ਮੁਹੱਈਆ ਕਰਵਾਏ ਗਏ।  ਇਸ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਫਰਨੀਚਰ ਨਾ ਹੋਣ ਕਾਰਨ ਇੱਕ ਲੱਖ ਦੇ ਕਰੀਬ ਬੱਚੇ ਫਰਸ਼ 'ਤੇ ਬੈਠ ਕੇ ਪੜ੍ਹਦੇ ਸਨ। ਅਸੀਂ ਇਸ ਸਮੱਸਿਆ ਦਾ ਹੱਲ ਕੀਤਾ ਹੈ।  1400 ਸਕੂਲਾਂ ਵਿੱਚ ਲੜਕੀਆਂ ਲਈ ਬਾਥਰੂਮ ਨਹੀਂ ਸਨ। ਅਸੀਂ ਉਹ ਵੀ ਬਣਾਏ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਦੇ ਨਾਲ-ਨਾਲ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋ...
ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਏ.ਆਈ. ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ ‘ਤੇ ਜ਼ੋਰ

Punjab News
ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਜੇਲਾਂ ਬਾਰੇ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਸੂਬੇ ਦੀਆਂ ਜੇਲਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏ.ਆਈ) ਆਧਾਰਤ ਅਤੇ ਅਤਿ-ਆਧੁਨਿਕ ਤਕਨਾਲੌਜੀ ਅਪਨਾਉਣ 'ਤੇ ਜ਼ੋਰ ਦਿੱਤਾ ਹੈ। ਇਥੇ ਜੇਲ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਸੂਬੇ ਦੀਆਂ ਸਮੂਹ ਜੇਲਾਂ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜੇਲਾਂ ਨੂੰ ਪੂਰੀ ਤਰ੍ਹਾਂ ਅਪਰਾਧ-ਮੁਕਤ ਕਰਨ ਅਤੇ ਮੋਬਾਈਲ ਆਦਿ ਉਪਕਰਣਾਂ ਦੀ ਮੁਕੰਮਲ ਰੋਕਥਾਮ ਲਈ ਨਵੀਨਤਮ ਤਕਨਾਲੌਜੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਲਾਂ ਵਿੱਚ ਐਡਵਾਂਸਡ ਸਰਵੀਲੈਂਸ ਉਪਕਰਣ ਲਗਾਉਣ ਲਈ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ। ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਜੇਲ ਵਿਭਾਗ ਲਈ ਲੋੜੀਂਦੇ ਫ਼ੰਡਾਂ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਛੇਤੀ ਮੁਲਾਕਾਤ ਕਰਨਗੇ ਅਤੇ ਜੇਲਾਂ ਦੇ ਆਧੁਨਿਕੀਕਰਨ ਅਤੇ ਉਥੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਜੇਲਾਂ ਵਿੱਚ ਕੈਦੀਆਂ ਦੀ ਵੱਧ ਤਾਦਾਦ ਦ...
32.78 ਕਰੋੜ ਰੁਪਏ ਦੀ ਲਾਗਤ ਨਾਲ ਨੌਂ ਏਕੜ ਜ਼ਮੀਨ ਵਿੱਚ ਤਿਆਰ ਕੀਤਾ ਪ੍ਰੋਜੈਕਟ

32.78 ਕਰੋੜ ਰੁਪਏ ਦੀ ਲਾਗਤ ਨਾਲ ਨੌਂ ਏਕੜ ਜ਼ਮੀਨ ਵਿੱਚ ਤਿਆਰ ਕੀਤਾ ਪ੍ਰੋਜੈਕਟ

Hot News
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ। ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ ਸੀ, ਜਿਨ੍ਹਾਂ ਆਪਣੀ ਸਿਆਣਪ ਅਤੇ ਫ਼ਲਸਫ਼ੇ ਨਾਲ ਦੁਨੀਆ ਨੂੰ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਇਸ ਪਹਿਲੇ ਪੈਨੋਰਮਾ ਵਿੱਚ ਤਕਨਾਲੋਜੀ ਦਾ ਜਾਦੂ ਡੂੰਘੇ ਬਿਰਤਾਂਤ ਨਾਲ ਮੇਲ ਖਾਂਦਾ ਹੈ, ਜਿਸ ਨਾਲ ਸੈਲਾਨੀਆਂ ਲਈ ਇਲਾਹੀ ਮਾਹੌਲ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਸ਼ਾਨ, ਸੁਹਜ ਅਤੇ ਆਰਕੀਟੈਕਚਰ ਦਾ ਸੰਪੂਰਨ ਸੁਮੇਲ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੈਨੋਰਮਾ ਕੰਪਲੈਕਸ 9 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ ਅਤੇ ਇਸ ਦੀ ਉਸਾਰੀ 32.78 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ੍ਹਾ...
ਸਰਕਾਰ ਦਾ ਦੀਵਾਲੀ ਤੋਹਫਾ; ਸਹਿਕਾਰੀ ਬੈਂਕ ਵੱਲੋਂ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਹੀਂ

ਸਰਕਾਰ ਦਾ ਦੀਵਾਲੀ ਤੋਹਫਾ; ਸਹਿਕਾਰੀ ਬੈਂਕ ਵੱਲੋਂ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਹੀਂ

Breaking News
ਚੰਡੀਗੜ੍ਹ, 17 ਅਕਤੂਬਰ: ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ ਹੁੰਦਾ ਹੈ, ਜਦੋਂ ਲੋਕ ਖ਼ਰੀਦਦਾਰੀ ਕਰਦੇ ਹਨ ਅਤੇ ਇਹ ਪੇਸ਼ਕਸ਼ ਬੈਂਕ ਦੇ ਗਾਹਕਾਂ ਨੂੰ ਆਉਣ ਵਾਲੇ ਤਿਉਹਾਰਾਂ ਨੂੰ ਵੱਡੇ ਪੱਧਰ ਉੱਤੇ ਮਨਾਉਣ ਦੀ ਸਹੂਲਤ ਦੇਣ ਲਈ ਹੈ। ਇਸ ਕਦਮ ਦਾ ਉਦੇਸ਼ ਸਹਿਕਾਰੀ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣਾ ਵੀ ਹੈ। ਉਨ੍ਹਾਂ ਕਿਹਾ ਕਿ ਜ਼ੀਰੋ ਪ੍ਰੋਸੈਸਿੰਗ ਫੀਸ ਸੀਮਤ ਸਮੇਂ ਲਈ ਹੈ ਅਤੇ ਇਹ 15 ਅਕਤੂਬਰ ਤੋਂ 15 ਨਵੰਬਰ 2024 ਤੱਕ ਜਾਰੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੇਸ਼ਕਸ਼ ਬੈਂਕ ਵੱਲੋਂ ਚੰਡੀਗੜ੍ਹ ਵਿੱਚ ਆਪਣੀਆਂ 18 ਸ਼ਾਖਾਵਾਂ ਰਾਹੀਂ ਆਪਣੇ ਗਾਹਕਾਂ ਨੂੰ ਪਰਸਨਲ, ਕੰਜਿਊਮਰ ਅਤੇ ਵਾਹਨ ਲੋਨ ਦੀ ਸਹੂਲਤ ਦੇਣ ਲਈ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਪੇਸ਼ਕਸ਼ ਤਹਿਤ ਪੰਜਾ...
ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ ਨੇ ਵਿਰਸਾ ਸਿੰਘ ਵਲਟੋਹਾ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਖਿਲਾਫ ਅਪਮਾਨਜਨਕ ਟਿੱਪਣੀ ਦੀ ਕੀਤੀ ਨਿਖੇਧੀ

Hot News
ਚੰਡੀਗੜ੍ਹ, 17 ਅਕਤੂਬਰ : ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ।  ਮੀਡੀਆ ਨੂੰ ਜਾਰੀ ਇੱਕ ਬਿਆਨ ਵਿੱਚ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਆਗੂਆਂ ਦਾ ਇਹ ਵਤੀਰਾ ਜਿੱਥੇ ਉਹ ਗਿਆਨੀ ਰਘੁਬੀਰ ਸਿੰਘ ਨੂੰ ਉਨ੍ਹਾਂ ਦੇ ਘਰ ਜਾ ਕੇ ਧਮਕੀਆਂ ਦੇਣਾ ਅਤੇ ਗਿਆਨੀ ਹਰਪ੍ਰੀਤ ਸਿੰਘ ਪ੍ਰਤੀ ਅਜਿਹੀ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦੇ ਹਨ, ਪਾਰਟੀ ਦੀ ਗਿਰਦੀ਼ ਰਜਨੀਤਿਕ ਸਾਖ ਨੂੰ ਦਰਸਾਉਂਦਾ ਹੈ। ਬਾਦਲ ਪਰਿਵਾਰ ਨੇ ਨਿੱਜੀ ਲਾਭ ਲਈ ਸਿੱਖ ਸੰਸਥਾਵਾਂ ਦੀ ਦੁਰਵਰਤੋਂ ਕਰਨ ਦਾ ਲਗਾਤਾਰ ਨਮੂਨਾ ਦਿਖਾਇਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ।   ਕੰਗ ਨੇ ਅੱਗੇ ਕਿਹਾ ਕਿ ਜਿਵੇਂ ਕਿ ਬਾਦਲ ਪਰਿਵਾਰ ਆਪਣੀ ਸਾਖ ਨੂੰ ਕਾਇਮ ਰੱਖਣ ਲਈ ਸੰਘਰਸ਼ ਕਰ ਰਿਹਾ ਹੈ, ਅਤੇ ਹਾਲੀਆ ਚੋਣਾਂ ਵਿੱਚ ਸਿਰਫ ਇੱਕ ਸੀਟ ਜਿੱਤ ਕੇ, ਇਹ ਸਪੱਸ਼ਟ ਹੈ ਕਿ ਉਹਨਾਂ ਦੀਆਂ ਪੁਰਾਣੀਆਂ ਚਾਲਾਂ ਅਤੇ ਹੰਕਾਰ ਨੇ ਉਹਨਾਂ ਨੂੰ ਉਸੇ ਸ...
ਐਸ.ਜੀ.ਪੀ.ਸੀ. ਨੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਨਾਮਨਜ਼ੂਰ

ਐਸ.ਜੀ.ਪੀ.ਸੀ. ਨੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਨਾਮਨਜ਼ੂਰ

Breaking News
ਅੰਮ੍ਰਿਤਸਰ— ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ ਅਸਤੀਫਾ ਰੱਦ ਕਰ ਦਿੱਤਾ ਗਿਆ ਹੈ ਜੋ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਹਨ।ਸ਼ੋ੍ਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅਸਤੀਫ਼ਾ ਰੱਦ ਕਰਨ ਦੇ ਨਾਲ—ਨਾਲ ਇਹ ਵੀ ਕਿਹਾ ਹੈ ਕਿ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪ੍ਰਬੰਧਕ ਕਮੇਟੀ ਨੂੰ ਅੱਗੇ ਵੀ ਬਹੁਤ ਲੋੜ ਹੈ ਅਤੇ ਹਰਪ੍ਰੀਤ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਦੇ ਨਾਲ ਜੁੜੇ ਰਹਿਣ ਦੀ ਬੇਨਤੀ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ।ਇਸ ਦਾ ਕਾਰਨ ਵਿਰਸਾ ਸਿੰਘ ਵਲਟੋਹਾ ਸਨ,ਜੋ ਕਿ ਹਰਪ੍ਰੀਤ ਸਿੰਘ *ਤੇ ਕਾਫ਼ੀ ਸਮੇਂ ਤੋਂ ਬਿਨਾ ਮਤਲਬ ਦੇ ਸਵਾਲ ਉਠਾ ਰਹੇ ਸਨ।ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਇੰਨ੍ਹਾਂ ਸਵਾਲਾਂ ਤੋਂ ਤੰਗ ਆ ਕੇ ਇੱਕ ਵੀਡਿਓ ਰਾਹੀ ਆਪਣੇ ਅਸਤੀਫੇ ਬਾਰੇ ਸੂਚਨਾ ਦਿੱਤੀ।ਉਨ੍ਹਾਂ ਨੇ ਵੀਡਿਓ ਵਿੱਚ ਇਹ ਵੀ ਜਾਣਕਾਰੀ ਦਿੱਤੀ ਇਸ ਫੈਸਲੇ ਦਾ ਕਾਰਨ ਵਿਰਸਾ ਸਿੰਘ ਵਲਟੋਹਾ ਹਨ।ਜੱਥੇਦਾਰ ਹਰਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਵਲਟੋਹਾ ਨੇ ਉਨ੍ਹਾਂ *ਤੇ ਝੂਠੇ ਇਲਜ਼ਾਮ ਲਗਾਏ ਗਏ ਹਨ ਅਤੇ ਕੁਝ ਗੰਦੇ ਸ਼ਬਦਾਂ ਦਾ ਇਸਤੇਮਾਲ ਕ...
ਫਰੀਦਕੋਟ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਫਰੀਦਕੋਟ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Local
ਫਰੀਦਕੋਟ 17 ਅਕਤੂਬਰ : ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੋਹਰੀ ਹਨ, ਜ਼ਿਕਰਯੋਗ ਹੈ ਕਿ ਪੰਜਾਬ ਬੋਰਡ ਵਿੱਦਿਅਕ ਸਕੂਲ ਖੇਡਾਂ 6 ਅਕਤੂਬਰ 2024 ਤੋਂ 10 ਅਕਤੂਬਰ 2024 ਤੱਕ ਪਠਾਨਕੋਟ ਵਿਖੇ ਕਰਵਾਈਆਂ ਗਈਆਂ ਸਨ। ਜਿਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ, ਜਿਸ ਵਿੱਚ ਪੰਜਾਬ ਭਰ ਦੇ ਹੋਣਹਾਰ ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਖੇਡਾਂ ਵਿੱਚ ਮਾਊਂਟ ਲਿਟਰਾ ਜ਼ੀ ਸਕੂਲ ਫਰੀਦਕੋਟ ਦੇ ਹੋਣਹਾਰ ਵਿਦਿਆਰਥੀ ਅਨਿਕੇਤ ਤਿਵਾਰੀ ਨੇ ਤਾਈਕੋਵੋਂਡੋ ਅੰਡਰ-19 ਭਾਰ 73 ਕਿਲੋਗ੍ਰਾਮ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਹਾਸਲ ਕਰਕੇ ਸ਼ਾਨਦਾਰ ਜਿਤ ਪ੍ਰਾਪਤ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਪੰਕਜ ਜੀ ਨੇ ਦੱਸਿਆ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀ ਅਨਿਕੇਤ ਤਿਵਾਰੀ ਨੇ ਪੂਰੇ ਪੰਜਾਬ ਵਿੱਚ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਅੰਤ ਵਿੱਚ ਸਕੂਲ ਦੇ ਚੇਅਰਮੈਨ ਇੰਜ ਸ਼੍ਰੀ ਚਮਨ ਲਾਲ ਗੁਲਾਟੀ ਜੀ ਅਤੇ ਪ੍ਰਿੰਸੀਪਲ ਡਾ.ਸੁਰੇਸ਼ ਸ਼ਰਮਾ ਨੇ ਅਨਿਕੇਤ ਤਿਵਾਰੀ ...