Tuesday, July 7Malwa News
Shadow

Tag: latest news

ਸਪੀਕਰ ਨੇ ਕੀਤਾ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ

Hot News
ਕੋਟਕਪੂਰਾ 31 ਮਾਰਚ : ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਅਚਨਚੇਤ ਸਿਵਲ ਹਸਪਤਾਲ ਕੋਟਕਪੂਰਾ ਦਾ ਦੌਰਾ ਕੀਤਾ ਅਤੇ ਇਲਾਜ ਕਰਵਾ ਰਹੇ ਮਰੀਜ਼ਾਂ ਦੇ ਵਾਰਸਾਂ ਤੋਂ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਪੀਕਰ ਸ . ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾ ਰਹੀ। ਉਹਨਾਂ ਕਿਹਾ ਕਿ ਵਿਕਾਸ, ਸਿੱਖਿਆ ਦੇ ਨਾਲ-ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਵਿਚ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਲਈ ਜ਼ੋਰਦਾਰ ਯਤਨ ਜਾਰੀ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਸਪਤਾਲ ਦੀਆਂ ਘਾਟਾਂ ਬਾਰੇ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਪੇਸ਼ ਕਰਨ ਨੂੰ ਕਿਹਾ ਤਾਂ ਜੋ ਮਰੀਜ਼ਾਂ ਨੂੰ ਹੋਰ ਵਧੀਆ ਇਲਾਜ ਉਪਲਬਧ ਕਰਵਾਇਆ ਜਾ ਸਕੇ। ਉਨ੍ਹਾਂ ਮੌਕੇ ਤੇ ਮੌਜੂਦ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।ਉਨ੍ਹਾਂ ਹਸ...

Union Home Minister unveils grand statue of Maharaja Agrasen at Agroha Medical College

English, Haryana
Chandigarh March 31 – Union Home Minister, Sh. Amit Shah on Monday unveiled the grand statue of Maharaja Agrasen in a programme organized at Maharaja Agrasen Medical College, Agroha Hisar. On this occasion, he also inaugurated the newly constructed ICU block and laid the foundation stone for the PG hostel. Haryana Chief Minister, Sh. Nayab Saini also remained present on this occasion. At Maharaja Agrasen Medical College, Agroha, Home Minister Amit Shah unveiled a grand 20-foot-tall and 800-kilogram statue of Maharaja Agrasen. The statue, made of fiberglass and mild steel, was constructed at an estimated cost of around Rs. 2 crore. It stands on a 10-foot-high platform, enhancing its grandeur and visual impact. The unveiling of this statue will establish a new historical identity in the regi...

15 ਕਿੱਲੋ ਹੈਰੋਇਨ ਸਮੇਤ ਤਸਕਰ ਕਾਬੂ

Hot News
ਤਰਨਤਾਰਨ, 31 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਕਰਾਰਾ ਝਟਕਾ ਦਿੰਦਿਆਂ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਅਤੇ ਅਮਰੀਕਾ ਅਧਾਰਿਤ ਡਰੱਗ ਸਿੰਡੀਕੇਟ ਨਾਲ ਸਬੰਧਤ ਨਸ਼ਾ ਤਸਕਰ ਨੂੰ 15 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਸ਼ਪ੍ਰੀਤ ਸਿੰਘ ਵਾਸੀ ਰੋੜਾਂਵਾਲਾ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲੀਸ ਟੀਮਾਂ ਵੱਲੋਂ ਮੁਲਜ਼ਮ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਚਿੱਟੇ ਰੰਗ ਦੀ ਐਕਟਿਵਾ ਸਕੂਟਰ (ਪੀਬੀ 02 ਸੀਜੇ 4165) ਵੀ ਜ਼ਬਤ ਕੀਤੀ ਗਈ ਹੈ। ਇਹ ਸਫਲਤਾ ਤਰਨਤਾਰਨ ਪੁਲਿਸ ਵੱਲੋਂ 6 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ਕਰਨ ਦੇ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂ...

ਵੱਢੀ ਲੈਣ ਵਾਲਾ ਐਸ ਐਚ ਓ ਆ ਗਿਆ ਵਿਜੀਲੈਂਸ ਦੇ ਕਾਬੂ

Hot News
ਚੰਡੀਗੜ੍ਹ, 31 ਮਾਰਚ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਸਲਪੁਰ ਦੇ ਇੱਕ ਨਿਵਾਸੀ ਦੁਆਰਾ ਦਾਇਰ ਕੀਤੀ ਗਈ ਇੱਕ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀਆਂ ਗਈਆਂ ਹਨ।ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸਦੇ ਭਤੀਜੇ ਵਿਰੁੱਧ ਐਨਡੀਪੀਐਸ ਕਾਨੂੰਨ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਉਸਦੇ ਪੁੱਤਰ ਨੂੰ ਐਨਡੀਪੀਐਸ ਕਾਨੂੰਨ ਦੀ ਧਾਰਾ 29 ਤਹਿਤ ਇਸ ਮੁਕੱਦਮੇ ਵਿੱਚ ਫਸਾਉਣ ਦੀ ਧਮਕੀ ਦੇ ਰਹੇ ਸਨ। ਸ਼ਿਕਾਇਤ ਅਨੁਸਾਰ, ਉਕਤ ਏਐਸਆਈ ਨ...

Vigilance Bureau arrests SHO, ASI for demanding Rs 1,50,000 bribe

English
Chandigarh, March 31, 2025: The Punjab Vigilance Bureau (VB), during its ongoing campaign against corruption in the state, arrested a Sub-Inspector (SI) Raman Kumar, posted as Station House Officer (SHO) at Police Station Bulowal in Hoshiarpur district, along with his subordinate, Assistant Sub-Inspector (ASI) Gurdeep Singh, on Sunday for demanding a bribe of Rs 1,50,000. An official spokesperson of the VB disclosed today that the arrests followed an inquiry into an online complaint filed by a resident of Asalpur village in Hoshiarpur district on the Chief Minister’s Anti-Corruption Action Line.The complainant alleged that an FIR had been registered at the said police station against his nephew under the NDPS Act and the accused police personnel were threatening to implicate his son in the...

ਸਪੀਕਰ ਨੇ ਪਿੰਡ ਸੰਧਵਾਂ ਦੇ ਸਲਾਈ ਸੈਂਟਰ ਵਿਖੇ ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

Hot News
ਕੋਟਕਪੂਰਾ 30 ਮਾਰਚ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਆਪਣੇ ਪਿੰਡ ਸੰਧਵਾਂ ਵਿਖੇ ਚੱਲ ਰਹੇ ਸਲਾਈ ਸੈਂਟਰ ਵਿਖੇ ਸਿਲਾਈ ਦੀ ਸਿਖਲਾਈ ਪ੍ਰਾਪਤ ਕਰ ਰਹੀਆਂ 23 ਲੜਕੀਆਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਲਾਈ ਸੈਂਟਰ ਲਈ ਜਰੂਰੀ ਵਸਤੂਆਂ ਜਿਵੇਂ ਇੰਟਰਲੋਕ ਮਸ਼ੀਨ, ਪੀਕੋ ਮਸ਼ੀਨ ,ਪਾਣੀ ਲਈ ਵਾਟਰ ਕੂਲਰ,ਪ੍ਰੈਸ, ਕੂਲਰ ਅਤੇ ਪੱਖੇ ਆਦਿ ਦੀ ਡਿਮਾਂਡ ਵੀ ਜਲਦ ਪੂਰੀ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਿਲਾਈ ਸੈਂਟਰ ਵਿੱਚ ਬਣੀਆ ਵੱਖ-ਵੱਖ ਆਈਟਮਾਂ ਵੇਖੀਆਂ ਅਤੇ ਉਨ੍ਹਾਂ ਦੀ ਭਰਪੂਰ ਸ਼ਲਾਂਘਾ ਕੀਤੀ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਹੁਣ ਸਿਲਾਈ ਮਸ਼ੀਨਾਂ ਨਾਲ ਬੱਚੀਆਂ ਆਪਣਾ ਕੰਮ ਖੁਦ ਕਰ ਸਕਣਗੀਆਂ ਅਤੇ ਖੁਦ ਆਪਣੀ ਰੋਜ਼ੀ-ਰੋਟੀ ਕਮਾ ਕੇ ਆਪਣੇ ਘਰ ਨੂੰ ਆਸਰਾ ਦੇ ਸਕਣਗੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਉਹ ਸਮਾਜ ਵਿੱਚ ਆਪਣਾ ਸਿਰ ਉੱਚਾ ਕਰਕੇ ਜਿਉਂ ਸਕਣਗੀਆਂ। ਉਨ੍ਹਾਂ ਕਿਹਾ ਕਿ ਅੱਗੇ ਵੀ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਜ਼ਿਲ੍ਹਾ ਭਲਾਈ ਅਫਸਰ ਸ.ਗੁਰਮੀਤ ਸਿੰਘ ਬਰਾੜ, ਤਹਿਸੀਲ ਭਲਾਈ ਅਫਸਰ ਸ.ਗੁਰਮੀਤ ਸਿੰਘ ਕੜਿਆਲਵੀ, ਐਡਵੋ...

ਪਿਛਲੀਆਂ ਸਰਕਾਰਾਂ ਦੇ ਕੂੜੇ ਨੂੰ ਆਪ ਸਰਕਾਰ ਨੇ ਸਾਫ ਕੀਤਾ : ਮਨੀਸ਼ ਸਿਸੋਦੀਆ

Punjab Politics
ਪਟਿਆਲਾ/ਚੰਡੀਗੜ੍ਹ, 30 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਅਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੇ ਨਵਰਾਤਰੀ ਦੇ ਪਹਿਲੇ ਦਿਨ ਪਟਿਆਲਾ ਦੇ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕਿਆ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਨਾਲ ਸਿਸੋਦੀਆ ਨੇ ਦੇਵੀ ਮਾਤਾ ਤੋਂ ਆਸ਼ੀਰਵਾਦ ਮੰਗਿਆ ਅਤੇ ਪੰਜਾਬ ਦੀ ਖੁਸ਼ਹਾਲੀ,ਅਤੇ ਨਸ਼ਿਆਂ ਵਿਰੁੱਧ ਲੜਾਈ ਵਿਚ ਬਲ ਦੀ ਅਰਦਾਸ ਕੀਤੀ। ਇਸ ਮੌਕੇ 'ਤੇ ਸਿਸੋਦੀਆ ਨੇ ਆਪਣੀ ਸ਼ਰਧਾ ਜ਼ਾਹਰ ਕਰਦਿਆਂ ਕਿਹਾ, "ਇਹ ਸਿਰਫ਼ ਇੱਕ ਤਿਉਹਾਰ ਨਹੀਂ ਹੈ, ਨਵਰਾਤਰੀ ਇੱਕ ਅਧਿਆਤਮਿਕ ਯਾਤਰਾ ਹੈ। ਇਹ ਨੌਂ ਦਿਨ ਉਹ ਹਨ ਜਦੋਂ ਅਸੀਂ ਆਪਣੇ ਅੰਦਰ ਮੌਜੂਦ ਬ੍ਰਹਮ ਊਰਜਾਵਾਂ ਨਾਲ ਡੂੰਘੇ ਤੌਰ 'ਤੇ ਜੁੜਦੇ ਹਾਂ ਅਤੇ ਚੁਣੌਤੀਆਂ ਨੂੰ ਪਾਰ ਕਰਨ ਦੀ ਤਾਕਤ ਪਾਉਂਦੇ ਹਾਂ।"ਸਿਸੋਦੀਆ ਨੇ ਬੁਰਾਈਆਂ ਦੇ ਖਾਤਮੇ ਵਿੱਚ ਮਾਂ ਕਾਲੀ ਦੀ ਭੂਮਿਕਾ ਬਾਰੇ ਚਾਨਣਾ ਪਾਇਆ ਅਤੇ ਨਸ਼ਿਆਂ ਅਤੇ ਹੋਰ ਸਮਾਜਿਕ ਚੁਣੌਤੀਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਸਮਾਨੰਤਰ ਜ਼ਿਕਰ ਕੀਤਾ। ਉਨ੍ਹਾਂ ਕਿਹਾ, "ਭੂਤਾਂ ਅਤੇ ਬੁਰਾਈਆਂ ਨੂੰ ਨਸ਼ਟ ਕਰਨ ਲ...

ਸਾਡੀ ਏਕਤਾ ਹੀ ਸਾਡੀ ਤਾਕਤ ਹੈ : ਅਰੋੜਾ

Punjab Politics
ਹੁਸ਼ਿਆਰਪੁਰ, 30 ਮਾਰਚ : ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹੁਸ਼ਿਆਰਪੁਰ ਵਿੱਚ ਅਰੋੜਾ ਭਾਈਚਾਰੇ ਵੱਲੋਂ ਆਯੋਜਿਤ 'ਪਰਿਵਾਰ ਮਿਲਣੀ' ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਏਕਤਾ ਦੀ ਮਹੱਤਤਾ ਨੂੰ ਉਜਾਗਰ ਕਰਦੇ ਹੋਏ, ਅਮਨ ਅਰੋੜਾ ਨੇ ਕਿਹਾ, "ਕੋਈ ਵੀ ਭਾਈਚਾਰਾ ਜੋ ਇੱਕਜੁੱਟ ਰਹਿੰਦਾ ਹੈ, ਉਹ ਮਜ਼ਬੂਤ ​​ਹੁੰਦਾ ਹੈ।"ਸਮਾਜ ਵਿੱਚ ਅਰੋੜਾ ਭਾਈਚਾਰੇ ਦੇ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ, ਉਨ੍ਹਾਂ ਕਿਹਾ, "ਅਰੋੜਾ ਭਾਈਚਾਰਾ ਹਮੇਸ਼ਾ ਤਰੱਕੀ ਅਤੇ ਸੇਵਾ ਲਈ ਖੜ੍ਹਾ ਰਿਹਾ ਹੈ। ਇਹ ਇੱਕ ਅਜਿਹਾ ਭਾਈਚਾਰਾ ਹੈ ਜਿਸਨੇ ਸਮਾਜ ਨੂੰ ਨਿਰਸਵਾਰਥ ਵਾਪਸ ਦਿੱਤਾ ਹੈ।" ਉਨ੍ਹਾਂ ਆਪਣੀ ਨਿੱਜੀ ਅਤੇ ਪੇਸ਼ੇਵਰ ਸਫਲਤਾ ਦਾ ਸਿਹਰਾ ਆਪਣੇ ਭਾਈਚਾਰੇ ਦੇ ਅਟੁੱਟ ਸਮਰਥਨ ਨੂੰ ਦਿੰਦੇ ਹੋਏ ਕਿਹਾ, "ਮੈਂ ਆਪਣੀਆਂ ਪ੍ਰਾਪਤੀਆਂ ਆਪਣੇ ਭਾਈਚਾਰੇ ਅਤੇ ਆਪਣੇ ਭਰਾਵਾਂ ਨੂੰ ਦਿੰਦਾ ਹਾਂ ਜੋ ਹਮੇਸ਼ਾ ਮੇਰੇ ਨਾਲ ਖੜ੍ਹੇ ਰਹੇ ਹਨ।" ਆਪਣੇ ਸੰਬੋਧਨ ਦੌਰਾਨ, ਅਮਨ ਅਰੋੜਾ ਨੇ ਇਸ ਭਾਈਚਾਰੇ ਦੀਆਂ ਮੁੱਖ ਮੰਗਾਂ ਨੂੰ ਪੂਰਾ ਕਰਨ ਲਈ ਕੰਮ ਕਰਨ ਦਾ ਵਾਅਦਾ ਕੀਤਾ, ਜਿਸ ਵਿੱਚ ਪਠਾਨਕੋਟ ਵਿੱਚ ਜ਼ਮੀਨ ਅਤੇ ਅਰੋੜਾ-ਖਤਰੀ ਬੋਰਡ ਦੀ ਸਥਾਪਨਾ ਸ਼ਾਮਲ ਹੈ। ਇਸ ਸਮ...

ਜੰਡਿਆਲਾ ਗੁਰੂ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝੱਟਕਾ!

Hot News
ਚੰਡੀਗੜ੍ਹ, 30 ਮਾਰਚ : ਜੰਡਿਆਲਾ ਗੁਰੂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ ਵਿੱਚ ਸੈਂਕੜੇ ਕਾਂਗਰਸੀ ਅਤੇ ਭਾਜਪਾ ਵਰਕਰ ਪਾਰਟੀ ਵਿੱਚ ਸ਼ਾਮਲ ਹੋਏ। ਮੁੱਖ ਤੌਰ ’ਤੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਜਗਰੂਪ ਸਿੰਘ ਰੂਬੀ ਓਬੀਸੀ ਵਿੰਗ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਰਹਿ ਚੁੱਕੇ ਹਨ। ਇਸੇ ਤਰ੍ਹਾਂ ਤਜਿੰਦਰ ਸਿੰਘ ਚੰਦੀ ਭਾਜਪਾ ਦੇ ਓਬੀਸੀ ਮੋਰਚੇ ਦੇ ਮੌਜੂਦਾ ਸਕੱਤਰ ਹਨ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮੌਜੂਦਾ ਨੀਤੀਆਂ ਨੂੰ ਦੇਖਦਿਆਂ ਹੋਰਨਾਂ ਪਾਰਟੀਆਂ ਦੇ ਵਰਕਰ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। ਲੋਕ ਵੀ ਇਸ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਆਮ ਆਦਮੀ ਪਾਰਟੀ ਹਮੇਸ਼ਾ ਆਮ ਲੋਕਾਂ ਦੇ ਨਾਲ ਖੜੀ ਹੈ।ਆਪ 'ਚ ਸ਼ਾਮਲ ਹੋਣ ਤੋਂ ਬਾਅਦ ਜਗਰੂਪ ਸਿੰਘ ਰੂਬੀ...

ਨੌਜਵਾਨ ਬਦਲਾਅ ਦੀ ਮਸ਼ਾਲ ਹਨ: ਮਨੀਸ਼ ਸਿਸੋਦੀਆ

Breaking News
ਚੰਡੀਗੜ੍ਹ, 30 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਨੌਜਵਾਨਾਂ ਨਾਲ ਪ੍ਰੇਰਨਾਦਾਇਕ ਅਤੇ ਸਾਰਥਕ ਗੱਲਬਾਤ ਕੀਤੀ। ਇਸ ਮੌਕੇ 'ਆਪ' ਦੇ ਯੂਥ ਵਿੰਗ, ਵਿਦਿਆਰਥੀ ਵਿੰਗ (ਸੀ.ਵਾਈ.ਐੱਸ.ਐੱਸ.), ਯੂਥ ਕਲੱਬਾਂ ਅਤੇ ਹੋਰ ਵੱਖ-ਵੱਖ ਫਰੰਟਾਂ ਦੇ ਯੂਥ ਆਗੂਆਂ ਨੇ ਸ਼ਿਰਕਤ ਕੀਤੀ। ਸਿਸੋਦੀਆ ਦੀ ਨੌਜਵਾਨਾਂ ਨਾਲ ਗੱਲਬਾਤ ਵਿੱਚ ਬੇਰੁਜ਼ਗਾਰੀ, ਨਸ਼ਾਖੋਰੀ ਅਤੇ ਸਿੱਖਿਆ, ਉਨ੍ਹਾਂ ਦੇ ਸੁਪਨੇ, ਪੇਂਡੂ ਨੌਜਵਾਨਾਂ ਦੀਆਂ ਇੱਛਾਵਾਂ, ਭਵਿੱਖ ਲਈ ਉਨ੍ਹਾਂ ਦੀ ਦ੍ਰਿਸ਼ਟੀ ਅਤੇ ਉਨ੍ਹਾਂ ਦੇ ਹਾਲਾਤਾਂ ਨੂੰ ਬਦਲਣ ਲਈ ਉਨ੍ਹਾਂ ਦੇ ਦ੍ਰਿੜ ਇਰਾਦੇ ਵਰਗੇ ਮੁੱਦੇ ਸ਼ਾਮਲ ਸਨ।ਨੌਜਵਾਨਾਂ ਦੇ ਜਨੂੰਨ ਅਤੇ ਦ੍ਰਿੜ ਇਰਾਦੇ ਦੀ ਪ੍ਰਸ਼ੰਸਾ ਕਰਦੇ ਹੋਏ ਮਨੀਸ਼ ਸਿਸੋਦੀਆ ਨੇ ਕਿਹਾ, "ਇਹ ਸੁਣਨਾ ਕਿ ਕਿਵੇਂ ਇਹ ਨੌਜਵਾਨ ਦਿਮਾਗ ਆਪਣੀ ਅਸਲੀਅਤ ਨੂੰ ਬਦਲਣਾ ਚਾਹੁੰਦੇ ਹਨ ਅਤੇ ਅਰਥਪੂਰਨ ਤਬਦੀਲੀ ਲਿਆਉਣ ਲਈ ਸਿਸਟਮ ਦਾ ਹਿੱਸਾ ਬਣਨਾ ਚਾਹੁੰਦੇ ਹਨ। ਅੱਜ ਦੇ ਸੰਵਾਦ ਨੇ ਇੱਕ ਸਪੱਸ਼ਟ ਅਹਿਸਾਸ ਲਿਆਇਆ ਕਿ ਜੇਕਰ ਅਸੀਂ ਦੇਸ਼ ਨੂੰ ਬਦਲਣਾ ਚਾਹੁੰਦੇ ਹਾਂ, ਤਾਂ ਸਾਨੂੰ ਨੌਜਵਾਨਾਂ ਦੀ ਆਵਾ...