‘ਯੁੱਧ ਨਸ਼ਿਆਂ ਵਿਰੁੱਧ’: ਹੁਣ ਤੱਕ 2680 ਐਫਆਈਆਰ ਦਰਜ, 4542 ਤਸਕਰ ਗ੍ਰਿਫਤਾਰ
ਚੰਡੀਗੜ੍ਹ, 30 ਮਾਰਚ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ 1 ਮਾਰਚ ਤੋਂ 29 ਮਾਰਚ ਤੱਕ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ। ਲਾਲਜੀਤ ਭੁੱਲਰ ਨੇ ਐਤਵਾਰ ਨੂੰ ਚੰਡੀਗੜ੍ਹ ਪਾਰਟੀ ਦਫਤਰ ਵਿਖੇ ਇਸ ਮੁਹਿੰਮ ਸਬੰਧੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਪੂਰੇ ਸੂਬੇ ਵਿੱਚ ਇਹ ਮੁਹਿੰਮ ਬੜੀ ਸਫਲਤਾ ਨਾਲ ਚਲਾਈ ਜਾ ਰਹੀ ਹੈ। ਹੁਣ ਤੱਕ ‘ਯੁਧ ਨਸ਼ਿਆਂ ਵਿਰੁੱਧ’ ਤਹਿਤ ਐਨਡੀਪੀਐਸ ਦੀਆਂ 2680 ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 4542 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਦੇ ਨਾਲ ਹੀ 164 ਕਿਲੋ ਹੈਰੋਇਨ, 88 ਕਿਲੋ ਅਫੀਮ, 47 ਕਿਲੋ ਗਾਂਜਾ ਅਤੇ 5.84 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਗਈ ਹੈ। ਇਸ ਤੋਂ ਇਲਾਵਾ ਪੁਲਿਸ ਨੇ 8.60 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ, 2053 ਕਿਲੋਗ੍ਰਾਮ ਭੁੱਕੀ, 6.4 ਕਿਲੋਗ੍ਰਾਮ ਚਰਸ, 498 ਬੋਤਲਾਂ ਨਕਲੀ ਸ਼ਰਾਬ, ਕਰੀਬ 9.5 ਕਿਲੋ ਨਸ਼ੀਲਾ ਪਾਊਡਰ ਅਤੇ ...