ਦੁਸਹਿਰੇ ਅਤੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ’ਚ ਰੈੱਡ ਅਲਰਟ ਜਾਰੀ
ਜਲੰਧਰ, 11 ਅਕਤੂਬਰ: ਸੂਬੇ ’ਚ ਦੁਸਹਿਰਾ ਦੇ ਜਸ਼ਨਾਂ ਅਤੇ ਆਗਾਮੀ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲੀਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ’ਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਨਾਗਰਿਕਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਇਹ ਅਲਰਟ ਜਾਰੀ ਕੀਤਾ ਗਿਆ ।
ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਲੰਧਰ ਦਾ ਅਚਨਚੇਤ ਦੌਰਾ ਕਰਦਿਆਂ ਸਪੈਸ਼ਲ ਡੀਜੀਪੀ (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ 600 ਤੋਂ ਵੱਧ ਹਾਈਟੈਕ ਮਜ਼ਬੂਤ ਨਾਕੇ ਲਗਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਨਾਕਿਆਂ ’ਤੇ ਤਾਇਨਾਤ ਪੁਲਿਸ ਕਰਮੀਆਂ ਨੂੰ ਸਾਰੇ ਦੋਪਹੀਆ ਵਾਹਨਾਂ ਅਤੇ ਸ਼ੱਕੀ ਵਾਹਨਾਂ ਦੀ ਵਿਆਪਕ ਚੈਕਿੰਗ ਕਰਨ ਅਤੇ ਸ਼ੱਕੀ ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਾਰੀਆਂ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸਰਹੱਦਾਂ ਨੂੰ ਸੀਲ...








