ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰੁਜ਼ਗਾਰਮੁਖੀ ਸਿੱਖਿਆ, ਆਧੁਨਿਕ ਤਕਨੀਕ, ਗੁਣਵੱਤਾ ਸੁਧਾਰ ਅਤੇ ਬਿਹਤਰ ਬੁਨਿਆਦੀ ਸਹੂਲਤਾਂ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 25 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਨੂੰ ਸਿਰਫ ਡਿਗਰੀ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋ ਕੌਸ਼ਲ, ਰੁਜ਼ਗਾਰ, ਨਵਾਚਾਰ ਅਤੇ ਰਾਸ਼ਟਰ ਨਿਰਮਾਣ ਦਾ ਇੱਕ ਮਜ਼ਬੂਤ ਅਧਾਰ ਮੰਨਦੀ ਹੈ। 'ਹਰਿਆਣਾ ਵਿਜ਼ਨ-2047' ਤਹਿਤ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰ ਸੂਬੇ ਦੇ ਨੌਜਵਾਨਾਂ ਨੂੰ ਆਤਮ-ਨਿਰਭਰ, ਸਮਰੱਥ ਅਤੇ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕਰਨਗੇ ਅਤੇ ਹਰਿਆਣਾ ਨੂੰ ਦੇਸ਼ ਦੇ ਮੋਹਰੀ ਸਿੱਖਿਆ ਅਤੇ ਹੁਨਰ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਵੀਰਵਾਰ ਨੂੰ ਹਰਿਆਣਾ ਸਿਵਲ ਸਕੱਤਰੇਤ ਵਿਖੇ ਤਕਨੀਕੀ ਸਿੱਖਿਆ ਵਿਭਾਗ ਅਤੇ ਸਕੂਲ ਸਿੱਖਿਆ ਵਿਭਾਗ ਦੀ 'ਹਰਿਆਣਾ ਵਿਜ਼ਨ-2047' ਤਹਿਤ ਆਗਾਮੀ ਰੋਡਮੈਪ ਅਤੇ ਕਾਰਜ ਯੋਜਨਾ ਦੀ ਸਮੀਖਿਆ ਮੀਟਿੰਗ ਲੈ ਰਹੇ ਸਨ। ਇਸ ਦੌਰਾਨ ਦੋਵਾਂ ਵਿਭਾਗਾਂ ਨਾਲ ਸਬੰਧਤ ਬਜਟ ਘੋਸ਼ਣਾਵਾਂ, ਮੁੱਖ ਮੰਤਰੀ ਦੀਆਂ ਘੋਸ਼ਣਾਵਾਂ ਅਤੇ ਸਿੱਖਿਆ ਖੇਤਰ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੀ ਪ੍ਰਗਤੀ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮੁ...








