ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਕੀਤਾ ਸਨਮਾਨਿਤ
ਫਿਰੋਜ਼ਪੁਰ; 15 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 80ਵੇਂ ਆਜ਼ਾਦੀ ਦਿਵਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 29 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ। ਉਨ੍ਹਾਂ ਨੇ ਅੱਜ ਇੱਥੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਵੱਕਾਰੀ ‘ਮੁੱਖ ਮੰਤਰੀ ਰਕਸ਼ਕ ਪਦਕ’ ਅਤੇ ਸ਼ਾਨਦਾਰ ਸੇਵਾਵਾਂ ਲਈ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨਿਤ ਕੀਤਾ।ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਸਟੇਟ ਅਵਾਰਡ ਉਨ੍ਹਾਂ ਉੱਘੀਆਂ ਸ਼ਖਸੀਅਤਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦੇ ਹਨ, ਜਿਨ੍ਹਾਂ ਨੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ਵਿੱਚ ਅਣਥੱਕ ਮਿਹਨਤ ਕੀਤੀ ਹੈ। ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ, ਮਾਹਰ, ਸਰਕਾਰੀ ਅਧਿਕਾਰੀ ਅਤੇ ਹੋਰ ਸ਼ਖਸੀਅਤਾਂ ਸ਼ਾਮਲ ਹਨ, ਜਿਨ੍ਹਾਂ ਨੇ ਸਮਾਜ ਭਲਾਈ ਵਿੱਚ ਸਾਰਥਕ ਯੋਗਦਾਨ ਪਾਇਆ ਹੈ।"ਮੁੱਖ ਮੰਤਰੀ ਨੇ ਬਹਾਦਰੀ ਲਈ ਬਠਿੰਡਾ ਦੇ ...








