Sunday, July 5Malwa News
Shadow

Tag: latest news

ਈ.ਟੀ.ਟੀ. ਅਧਿਆਪਕਾਂ ਨੂੰ ਜਲਦੀ ਮਿਲਣਗੇ ਨਿਯੁਕਤੀ ਪੱਤਰ : ਭਗਵੰਤ ਮਾਨ

Breaking News
ਚੰਡੀਗੜ੍ਹ, 21 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਜਲਦੀ ਹੀ 3381 ਐਲੀਮੈਂਟਰੀ ਅਧਿਆਪਕਾਂ ਨੂੰ ਪੱਕੀ ਭਰਤੀ ਦੇ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ। ਅੱਜ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਹੋਈ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜਲਦੀ ਹੀ ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇ ਦਿੱਤੇ ਜਾਣ।ਇਸ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਅਧਿਆਪਕਾਂ ਭਰਤੀ ਪ੍ਰਕਿਰਿਆ ਲਗਭਗ ਮੁਕੰਮਲ ਕਰ ਲਈ ਗਈ ਹੈ। ਇਹ ਭਰਤੀ ਪ੍ਰਕਿਰਿਆ ਦੋ ਹਿੱਸਿਆਂ ਵਿਚ ਮੁਕੰਮਲ ਕੀਤੀ ਜਾਵੇਗੀ। ਪਹਿਲੇ ਬੈਚ ਵਿਚ 951 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਅਤੇ 2430 ਅਧਿਆਪਕਾਂ ਨੂੰ ਦੂਜੇ ਬੈਚ ਵਿਚ ਨਿਯੁਕਤੀ ਪੱਤਰ ਦਿੱਤੇ ਜਾਣਗੇ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਸਰਕਾਰ ਹੈ ਜਿਸ ਨੇ ਸੱਤਾ ਸੰਭਾਲਨ ਪਿਛੋਂ 35 ਮਹੀਨਿਆਂ ਵਿਚ ਹੀ ਰਿਕਾਰਡ 50892 ਸਰਕਾਰੀ ਨੌਕਰੀਆਂ ਦੇ ਦਿੱਤੀਆਂ ਹਨ। ਇਨ੍ਹਾਂ ਵਿਚੋਂ ਗਿਆਰਾਂ ਹਜਾਰ ਤੋਂ ਵੱਧ ਨੌਕਰੀਆਂ ਕੇਵਲ ਸਿੱਖਿਆ ਵਿਭਾਗ ਵਿਚ ਹੀ ਦਿੱਤੀਆਂ ਗਈਆਂ ਹਨ। ਇਸ ਸਪਸ਼ਟ ਉਦਾਹਰਨ ਹੈ ਕਿ ਪੰਜਾਬ ਸਰਕਾਰ ਦੀ...

ਟਾਰਗੈਟ ਕਿਲਿੰਗ ਵਾਲੇ ਦੋ ਗੈਂਗਸਟਰ ਰਾਜਪੁਰਾ ‘ਚ ਕਾਬੂ

Breaking News
ਪਟਿਆਲਾ, 21 ਫਰਵਰੀ : ਪੁਲੀਸ ਨੇ ਵਿਦੇਸ਼ ਵਿਚ ਬੈਠੇ ਗੈਂਗਸਟਰ ਗੋਲਡੀ ਢਿੱਲੋਂ ਵਲੋਂ ਚਲਾਏ ਜਾ ਰਹੇ ਟਾਰਗੈੱਟ ਕਿਲਿੰਗ ਦੇ ਨੈਟਵਰਕ ਵਿਚ ਸ਼ਾਮਲ ਦੋ ਗੈਂਗਸਟਰਾਂ ਨੂੰ ਅੱਜ ਰਾਜਪੁਰਾ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਨੇ ਮਲਕੀਤ ਸਿੰਘ ਉਰਫ ਮੈਕਸ ਅਤੇ ਸੰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮਲਕੀਤ ਸਿੰਘ ਜਿਲਾ ਅੰਮ੍ਰਿਤਸਰ ਦੇ ਪਿੰਡ ਰੋਡਾਲਾ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਫਤਿਹਗੜ੍ਹ ਸਾਹਿਬ ਦੇ ਪਿੰਡ ਸੇਮਪਾਲੀ ਵਿਚ ਰਹਿੰਦਾ ਹੈ। ਇਸੇ ਤਰਾਂ ਸੰਦੀਪ ਸਿੰਘ ਉਰਫ ਦੀਪ ਜਿਲਾ ਫਤਿਹਗੜ੍ਹ ਸਾਹਿਬ ਵਿਚ ਸਰਹਿੰਦ ਵਿਖੇ ਰਹਿੰਦਾ ਹੈ।ਇਨ੍ਹਾਂ ਦੋਵਾਂ ਗੈਂਗਸਟਰਾਂ ਦੇ ਕਬਜੇ ਵਿਚੋਂ ਪੰਜ ਪਿਸਤੌਲ ਅਤੇ 15 ਕਾਰਤੂਸ਼ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 1300 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਇਹ ਦੋਵੇਂ ਜਬਰੀ ਵਸੂਲੀ ਦੇ ਕਈ ਮਾਮਲਿਆਂ ਵਿਚ ਸ਼ਾਮਲ ਹਨ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਵਿਦੇਸ਼ ਤੋਂ ਆਪਣਾ ਨੈਟਵਰਕ ਚਲਾ ਰਹੇ ਗੋਲਡੀ ਢਿੱਲੋਂ ਨੇ ਇਨ੍ਹਾਂ ਦੋਵਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿਚ ਕਤਲਾਂ ...

ਠੱਗੀਆਂ ਮਾਰਨ ਵਾਲੇ ਨਕਲੀ ਸਰਕਾਰੀ ਅਧਿਕਾਰੀ ਨੂੰ ਕੀਤਾ ਕਾਬੂ

Breaking News
ਲੁਧਿਆਣਾ, 20 ਫਰਵਰੀ : ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁੱਲਾਂਪੁਰ ਦਾਖਾ ਦੇ ਵਸਨੀਕ ਜਗਤ ਰਾਮ ਨਾਂ ਦੇ ਵਿਅਕਤੀ ਨੂੰ ਸਰਕਾਰੀ ਅਧਿਕਾਰੀ ਹੋਣ ਦਾ ਝੂਠਾ ਦਾਅਵਾ ਕਰ 42.60 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੱਖੋਵਾਲ ਰੋਡ ਸਥਿਤ ਐੱਸਬੀਐੱਸ ਨਗਰ ਦੇ ਵਸਨੀਕ ਰਾਕੇਸ਼ ਸਚਦੇਵਾ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨਿਰੋਧਕ ਕਾਰਵਾਈ ਲਾਈਨ ਰਾਹੀਂ ਸ਼ਿਕਾਇਤ ਦਰਜ ਕਰਵਾਈ ਸੀ। ਇਸੇ ਦੇ ਆਧਾਰ 'ਤੇ ਦੋਸ਼ੀ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਜਗਤ ਰਾਮ ਨੇ ਲੁਧਿਆਣਾ ਇੰਪਰੂਵਮੈਂਟ ਟਰੱਸਟ (LIT) ਕੋਲ ਲੰਬਿਤ ਨੋ ਆਬਜੈਕਸ਼ਨ ਸਰਟੀਫਿਕੇਟ (NOC) ਪ੍ਰਾਪਤ ਕਰਨ ਲਈ ਉਸ ਤੋਂ 42.60 ਲੱਖ ਰੁਪਏ ਲਏ। ਸ਼ਿਕਾਇਤ ਅਨੁਸਾਰ, ਲੁਧਿਆਣਾ ਦੇ ਏਸੀ ਮਾਰਕੀਟ ਵਿੱਚ ਗਾਰਮੈਂਟ ਦੀ ਦੁਕਾਨ ਚਲਾਉਣ ਵਾਲੇ ਸਚਦੇਵਾ ਨੇ LIT ਦੀ LDP ਯੋਜਨਾ ਤਹਿਤ ਕ੍ਰਮਵਾਰ 2017, 2019 ਅਤੇ 2022 ਵਿੱਚ ਤਿੰਨ ਜਾਇਦਾਦਾਂ ਖਰੀਦੀਆਂ ਸਨ।ਉਨ੍ਹਾਂ ਨੇ ਜਾਇਦਾਦਾਂ ਨੂੰ ਆਪਣੇ ਨਾਮ 'ਤੇ ਤਬਦੀਲ ਕਰਨ ਲਈ NOC ਹਾਸਲ ਕਰਨ ਲਈ LIT ਨ...

ਤਲੀਆਂ ‘ਚ ਨਸ਼ਾ ਛੁਪਾ ਕੇ ਜੇਲ ‘ਚ ਪਹੁੰਚੀ ਔਰਤ ਗ੍ਰਿਫਤਾਰ

Breaking News
ਲੁਧਿਆਣਾ, 20 ਫਰਵਰੀ : ਸੈਂਟਰਲ ਜੇਲ੍ਹ ਲੁਧਿਆਣਾ ਵਿੱਚ ਆਪਣੇ ਪਤੀ ਨੂੰ ਮਿਲਣ ਲਈ ਨਸ਼ੀਲਾ ਪਾਊਡਰ ਲੈ ਕੇ ਗਈ ਇੱਕ ਔਰਤ ਨੂੰ ਜੇਲ੍ਹ ਕਰਮਚਾਰੀਆਂ ਨੇ ਫੜ ਲਿਆ। ਔਰਤ ਨੇ ਆਪਣੇ ਪੈਰਾਂ ਦੇ ਤਲਵਿਆਂ ਹੇਠ ਨਸ਼ੀਲਾ ਪਦਾਰਥ ਛੁਪਾ ਰੱਖਿਆ ਸੀ। ਜੇਲ੍ਹ ਕਰਮਚਾਰੀਆਂ ਨੇ ਉਸ ਕੋਲੋਂ 2 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ। ਜੇਲ੍ਹ ਦੇ ਅਸਿਸਟੈਂਟ ਸੁਪਰਿੰਟੈਂਡੈਂਟ ਸੁਖਦੇਵ ਸਿੰਘ ਦੀ ਸ਼ਿਕਾਇਤ 'ਤੇ ਡਿਵੀਜ਼ਨ ਨੰਬਰ 7 ਪੁਲਿਸ ਸਟੇਸ਼ਨ ਨੇ ਦੋਸ਼ੀ ਔਰਤ ਗੁਰਪ੍ਰੀਤ ਕੌਰ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਫੜੀ ਗਈ ਔਰਤ ਜਗਰਾਓਂ ਦੇ ਮੁੱਲਾਂਪੁਰ ਦਾਖਾ ਦੇ ਵੜੈਚ ਪਿੰਡ ਦੀ ਰਹਿਣ ਵਾਲੀ ਹੈ।ਜਾਂਚ ਅਧਿਕਾਰੀ ਦਿਨੇਸ਼ ਕੁਮਾਰ ਨੇ ਦੱਸਿਆ ਕਿ ਘਟਨਾ ਸ਼ਾਮ ਕਰੀਬ 4:15 ਵਜੇ ਹੋਈ, ਜਦੋਂ ਗੁਰਪ੍ਰੀਤ ਕੌਰ ਆਪਣੇ ਪਤੀ ਸਵਰਨਜੀਤ ਸਿੰਘ ਨੂੰ ਮਿਲਣ ਜੇਲ੍ਹ ਪਹੁੰਚੀ। ਔਰਤ ਦਾ ਪਤੀ ਐਨਡੀਪੀਐਸ ਐਕਟ ਤਹਿਤ ਜੇਲ੍ਹ ਵਿੱਚ ਬੰਦ ਹੈ। ਨਿਯਮਤ ਸੁਰੱਖਿਆ ਜਾਂਚ ਦੌਰਾਨ ਜੇਲ੍ਹ ਕਰਮੀਆਂ ਨੂੰ ਉਸਦੇ ਪੈਰਾਂ ਦੇ ਤਲਵਿਆਂ ਨਾਲ ਚਿਪਕੇ ਪਾਰਦਰਸ਼ੀ ਪੈਕੇਟ ਮਿਲੇ। ਜਾਂਚ ਕਰਨ 'ਤੇ ਪਤਾ ਲੱਗਾ ਕਿ ਪੈਕੇਟ ਵਿੱਚ 2 ਗ੍ਰਾਮ ਨਸ਼ੀਲਾ ਪਾਊਡਰ ਹੈ।ਮਾਮਲੇ ਦੀ ਜਾਂ...

ਕਣਕ ਦੀ ਜਨਤਕ ਵੰਡ ਪ੍ਰਣਾਲੀ ਲਈ ਸਖਤ ਹਦਾਇਤਾਂ ਜਾਰੀ

Hot News
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜਨਵਰੀ ਤੋਂ ਮਾਰਚ ਤੱਕ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਹਰ ਹਾਲਤ ਵਿਚ ਸਾਰੇ ਡਿਪੂਆਂ 'ਤੇ ਪਹੁੰਚ ਜਾਣੀ ਚਾਹੀਦੀ ਹੈ। ਅੱਜ ਇਥੇ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਚੰਗੀਆਂ ਅਤੇ ਪਾਰਦਰਸ਼ੀ ਸੇਵਾਵਾਂ ਮੁਹਈਆ ਕਰਵਾਉਣ ਲਈ ਸਾਰੇ ਦਫਤਰਾਂ ਵਿਚ ਪੂਰੀ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਫੀਲਡ ਵਾਲੇ ਮੁਲਾਜ਼ਮਾਂ ਦੀ ਸਮੇਂ ਸਿਰ ਪਹੁੰਚ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਸਖਤ ਹਦਾਇਤਾਂ ਕੀਤੀਆਂ ਕਿ ਅਗਲੇ ਕਣਕ ਦੇ ਸੀਜ਼ਨ ਦੌਰਾਨ ਖਰੀਦੀ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣ। ਉਨ੍ਹਾਂ ਨੇ ਕਿਹਾ ਕਿ ਖਰੀਦ ਸੀਜਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਵੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ।...

ਪੰਜਾਬ ਦੇ ਉਦਯੋਗਾਂ ਨੂੰ ਵਿਸ਼ਵ ਪੱਧਰ ‘ਤੇ ਪ੍ਰਫੁੱਲਿਤ ਕਰਾਂਗੇ : ਸੌਂਦ

Hot News
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਸਨਅਤ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਉਦਯੋਗਪਤੀਆਂ ਅਤੇ ਉਦਮੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਪੰਜਾਬ ਵਿਚ ਉਦਯੋਗਾਂ ਦੀ ਤਰੱਕੀ ਲਈ ਚਰਚਾ ਕੀਤੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਪੰਜਾਬ ਦੇ ਉਦਯੋਗਾਂ ਨੂੰ ਕੌਮਾਤਰੀ ਪੱਧਰ 'ਤੇ ਪ੍ਰਫੁੱਲਿਤ ਕਰਨਾ ਹੈ ਅਤੇ ਇਸ ਮਕਸਦ ਲਈ ਪੰਜਾਬ ਦੇ ਉਦਯੋਗਪਤੀ ਵੱਡਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਨੇ ਉਦਯੋਗਪਤੀਆਂ ਨਾਲ ਚਰਚਾ ਕੀਤੀ ਕਿ ਪੰਜਾਬ ਦੇ ਉਦਯੋਗਾਂ ਨੂੰ ਦੁਨੀਆਂ ਪੱਧਰ 'ਤੇ ਪ੍ਰਫੁੱਲਿਤ ਕਰਨ ਲਈ ਕਿਹੜੇ ਕਦਮ ਚੁੱਕੇ ਜਾ ਸਕਦੇ ਹਨ। ਇਸ ਮੀਟਿੰਗ ਵਿਚ ਉਦਯੋਗ ਵਿਭਾਗ ਦੇ ਅਧਿਕਾਰੀ ਵੀ ਹਾਜਰ ਸਨ।...

30 ਹਜਾਰ ਰਿਸ਼ਵਤ ਲੈਣ ਵਾਲਾ ਪੀਸੀਐਸ ਅਫਸਰ ਗ੍ਰਿਫਤਾਰ

Hot News
ਹੁਸ਼ਿਆਰਪੁਰ, 20 ਫਰਵਰੀ : ਵਿਜੀਲੈਂਸ ਬਿਊਰੋ ਨੇ ਤਿੰਨ ਮਹੀਨੇ ਤੋਂ ਭਗੌੜੇ ਇਕ ਪੀ ਸੀ ਐਸ ਅਫਸਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਅਸਲ ਵਿਚ ਹਰਪ੍ਰੀਤ ਸਿੰਘ ਸਹਾਇਕ ਕਿਰਤ ਕਮਿਸ਼ਨਰ ਦੇ ਆਹੁਦੇ 'ਤੇ ਹੁਸ਼ਿਆਰਪੁਰ ਵਿਚ ਕੰਮ ਕਰ ਰਿਹਾ ਸੀ ਜਦੋਂ ਉਸ 'ਤੇ 30 ਹਜਾਰ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿਚ ਪਰਚਾ ਦਰਜ ਕੀਤਾ ਗਿਆ ਸੀ। ਉਸਦੇ ਦਫਤਰ ਵਿਚ ਤਾਇਨਾਤ ਮਹਿਲਾ ਕੰਪਿਊਟਰ ਅਪਰੇਟਰ ਅਲਕਾ ਸ਼ਰਮਾਂ ਨੂੰ ਹਰਪ੍ਰੀਤ ਸਿੰਘ ਦੇ ਨਾਮ 'ਤੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਜਾ ਚੁੱਕਾ ਸੀ। ਇਸ ਤੋਂ ਬਾਅਦ ਹਰਪ੍ਰੀਤ ਸਿੰਘ ਲਗਾਤਾਰ ਭਗੌੜਾ ਚੱਲ ਰਿਹਾ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਉਸਦੀ ਜ਼ਮਾਨਤ ਦੀ ਅਰਜੀ ਵੀ ਰੱਦ ਹੋ ਚੁੱਕੀ ਹੈ। ਇਸ ਲਈ ਅੱਜ ਹਰਪ੍ਰੀਤ ਸਿੰਘ ਨੇ ਹੁਸ਼ਿਆਰਪੁਰ ਦੀ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ, ਜਿਸਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਸ ਨੂੰ ਅਦਾਲਤ ਵਿਚ ਹੀ ਗ੍ਰਿਫਤਾਰ ਕਰ ਲਿਆ।...

ਕੈਬਨਿਟ ਸਬ ਕਮੇਟੀ ਨੇ ਕੀਤੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

Hot News
ਚੰਡੀਗੜ੍ਹ, 20 ਫਰਵਰੀ : ਪੰਜਾਬ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵਫਦਾਂ ਨਾਲ ਮੀਟਿੰਗਾਂ ਕੀਤੀਆਂ। ਇਸ ਦੌਰਾਨ ਵਿੱਤ ਮੰਤਰੀ ਨੇ ਹਦਾਇਤ ਕੀਤੀ ਕਿ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਕੂਲ ਸਿੱਖਿਆ ਵਿਭਾਗ ਵਲੋਂ ਬਣਾਈ ਗਈ ਅਫਸਰ ਕਮੇਟੀ ਦੇ ਮੈਂਬਰਾਂ ਨੂੰ 27 ਫਰਵਰੀ ਨੂੰ ਹੋਣ ਵਾਲੀ ਸਬ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਕੀਤਾ ਜਾਵੇ। ਅੱਜ ਦੀ ਮੀਟਿੰਗ ਵਿਚ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਹਾਜਰ ਸਨ।ਇਸ ਮੀਟਿੰਗ ਸਕੂਲ ਸਿੱਖਿਆ ਵਿਭਾਗ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਨੇ ਵੀ ਆਪਣੀਆਂ ਮੰਗਾਂ ਰੱਖੀਆਂ। ਇਸ ਮੌਕੇ ਸਰਵ ਸਿੱਖਿਆ ਅਭਿਆਨ, ਮਿਡ ਡੇ ਮੀਲ ਦਫਤਰੀ ਮੁਲਾਜ਼ਮ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਵੀ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ।...

ਸਰਕਾਰ ਦੀ ਨਵੀਂ ਪਹਿਲਕਦਮੀ, ਬਾਰਵੀਂ ਦੇ ਵਿਦਿਆਰਥੀਆਂ ਤੋਂ ਭਰਾਏ ਜਾਣਗੇ ਆਨਲਾਈਨ ਫਾਰਮ

Breaking News
ਚੰਡੀਗੜ੍ਹ, 20 ਫਰਵਰੀ : ਪੰਜਾਬ ਸਰਕਾਰ ਨੇ ਵਿਦਿਆਰਥੀਆਂ ਲਈ ਨਵੀਂ ਪਹਿਲਕਦਮੀ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਪਾਸੋਂ ਆਨਲਾਈਨ ਫਾਰਮ ਭਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬਾਰਵੀਂ ਦੀ ਪ੍ਰੀਖਿਆ ਦੇ ਰਹੇ ਵਿਦਿਆਰਥੀਆਂ ਲਈ ਭੇਜੇ ਗਏ ਇਸ ਫਾਰਮ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਇਕ ਸ਼ੁਭਇੱਛਾਵਾਂ ਵਾਲਾ ਸੰਦੇਸ਼ ਵੀ ਭੇਜਿਆ ਜਾ ਰਿਹਾ ਹੈ। ਇਸ ਫਾਰਮ ਵਿਚ ਵਿਦਿਆਰਥੀਆਂ ਪਾਸੋਂ ਉਨ੍ਹਾਂ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਪਾਸੋਂ ਅਗਲੇਰੀ ਪੜ੍ਹਾਈ ਦੇ ਖੇਤਰ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ, ਤਾਂ ਜੋ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਅਗਲੇਰੀ ਪੜ੍ਹਾਈ ਅਤੇ ਚੰਗੇ ਭਵਿੱਖ ਲਈ ਮਾਰਗਦਰਸ਼ਨ ਕੀਤਾ ਜਾ ਸਕੇ। ਇਸ ਫਾਰਮ ਰਾਹੀਂ ਵਿਦਿਆਰਥੀਆਂ ਦੇ ਅਗਲੇ ਸੁਪਨਿਆਂ ਬਾਰੇ ਜਾਣਕਾਰੀ ਹਾਸਲ ਹੋ ਸਕੇਗੀ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ ਜਾਵੇਗੀ।ਸਿੱਖਿਆ ਮੰਤਰੀ ਨੇ ਦੱਸਿਆ ਕਿ ਸਾਰੇ ਸਕੂਲਾਂ ਦੇ ਮੁਖੀਆਂ ਨੂੰ ਹਦਾਇਤ...

ਆਨੰਦਪੁਰ ਸਾਹਿਬ ‘ਚ ਹੋਵੇਗਾ 22 ਨੂੰ ਸਨਮਾਨ ਸਮਾਰੋਹ

Global News
ਸ੍ਰੀ ਆਨੰਦਪੁਰ ਸਾਹਿਬ, 20 ਫਰਵਰੀ : ਜਗਤ ਪੰਜਾਬੀ ਸਭਾ ਕੈਨੇਡਾ, ਪੰਜਾਬੀ ਬਿਜਨਸ ਪ੍ਰੋਫੈਸ਼ਨਲ ਐਸੋਸੀਏਸ਼ਨ ਅਤੇ ਓਂਟਾਰੀਓ ਫਰੈਡ ਕਲੱਬ ਵਲੋਂ 22 ਫਰਵਰੀ ਨੂੰ ਵਿਰਾਸਤ ਏ ਖਾਲਸਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਤ ਪੰਜਾਬੀ ਸਭਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਨੇ ਦੱਸਿਆ ਕਿ ਇਸ ਸਨਮਾਨ ਸਮਾਰੋਹ ਵਿਚ ਤਿੰਨ ਵੱਖ ਵੱਖ ਪੜਾਵਾਂ ਅਧੀਨ ਵੱਖ ਵੱਖ ਸ਼ਖਸ਼ੀਅਤਾ ਦੇ ਸਨਮਾਨ ਕੀਤੇ ਜਾਣਗੇ। ਜਿਸ ਵਿਚ ਪੰਜਾਬੀ ਨਾਇਕ, ਪੰਜਾਬੀ ਸਾਹਿਤਕਾਰ, ਵਿਦਵਾਨ, ਸਮਾਜ ਸੇਵੀ ਅਤੇ ਜਗਤ ਪੰਜਾਬੀ ਸਭਾ ਦੇ ਸਰਗਰਮ ਸਾਰੇ ਮੈਂਬਰ ਸ਼ਾਮਲ ਹੋਣਗੇ। ਫਰਵਰੀ 2025 ਨੂੰ ਕਰਵਾਏ ਜਾਣ ਵਾਲੇ ਇਸ ਸਮਾਗਮ 'ਚ ਵਿਧਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸ. ਚੱਠਾ ਨੇ ਦੱਸਿਆ ਕਿ ਸਮਾਗਮ ਦੀਆ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਨਮਾਨਿਤ ਹੋਣ ਵਾਲੀਆਂ ਸਤਿਕਾਰਯੋਗ ਸਖਸ਼ੀਅਤਾਂ ਨੂੰ ਅਦਬ ਸਹਿਤ ਸੱਦਾ ਪੱਤਰ ਭੇਜੇ ਜਾ ਚੁੱਕੇ...