Sunday, July 5Malwa News
Shadow

Tag: latest news

ਭਰਿਸ਼ਟ ਪਟਵਾਰੀ ਚੜ੍ਹਿਆ ਵਿਜੀਲੈਂਸ ਦੇ ਧੱਕੇ

Hot News
ਨਵਾਂਸ਼ਹਿਰ, 15 ਫਰਵਰੀ : ਵਿਜੀਲੈਂਸ ਬਿਊਰੋ ਨੇ ਪਟਵਾਰੀ ਦੇ ਸਹਿਯੋਗੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਮਕਾਨ ਦੇ ਇੰਤਕਾਲ ਦੇ ਬਦਲੇ 5 ਹਜ਼ਾਰ ਰੁਪਏ ਮੰਗੇ ਜਾ ਰਹੇ ਸਨ। ਪਟਵਾਰੀ ਦਾ ਸਹਿਯੋਗੀ 2 ਹਜ਼ਾਰ ਰੁਪਏ ਐਡਵਾਂਸ ਲੈ ਚੁੱਕਾ ਸੀ। ਇੱਕ ਹਜ਼ਾਰ ਰੁਪਏ ਹੋਰ ਮੰਗ ਰਿਹਾ ਸੀ। ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਪਟਵਾਰੀ ਮੌਕੇ ਤੋਂ ਭੱਜ ਗਿਆ। ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਇਹ ਕਾਰਵਾਈ ਸ਼ਨੀਵਾਰ (15 ਫਰਵਰੀ) ਨੂੰ ਕੀਤੀ ਗਈ। ਨਵਾਂਸ਼ਹਿਰ-1 ਵਿੱਚ ਤੈਨਾਤ ਪਟਵਾਰੀ ਵਿਪਨ ਕੁਮਾਰ ਦੇ ਸਹਿਯੋਗੀ ਰਾਮਪਾਲ ਦੇ ਖ਼ਿਲਾਫ਼ ਨਵੀਂ ਆਬਾਦੀ ਦੇ ਰਹਿਣ ਵਾਲੇ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਵਿੱਚ ਸ਼ਿਕਾਇਤ ਦੇ ਕੇ ਦੱਸਿਆ ਸੀ ਕਿ ਪਟਵਾਰੀ ਵਿਪਨ ਕੁਮਾਰ ਨੇ ਉਨ੍ਹਾਂ ਦੇ ਪਿਤਰੀ ਮਕਾਨ ਦਾ ਇੰਤਕਾਲ ਕਰਨ ਦੇ ਬਦਲੇ 5 ਹਜ਼ਾਰ ਰੁਪਏ ਮੰਗੇ। ਪ੍ਰਦੀਪ ਨੇ ਦੱਸਿਆ ਕਿ ਪਟਵਾਰੀ ਦੇ ਕਹਿਣ 'ਤੇ ਉਸ ਨੇ ਏਜੰਟ ਰਾਮਪਾਲ ਨੂੰ 2 ਹਜ਼ਾਰ ਰੁਪਏ ਦੇ ਦਿੱਤੇ। ਹੁਣ 3 ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਮੰਗੀ ਜਾ ਰਹੀ ਸੀ। ਜਿਸ ਦੀ ਸ਼ਿਕਾਇਤ ਉਸ ਨੇ ਵਿਜੀਲੈਂਸ ਬਿਊਰੋ ਨੂੰ ਕੀਤੀ ਸੀ।...

ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਸਮਾਪਤ : ਅਗਲੀ ਮੀਟਿੰਗ 22 ਨੂੰ

Breaking News
ਚੰਡੀਗੜ੍ਹ, 14 ਫਰਵਰੀ : ਕਿਸਾਨੀ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਦੀ ਇਕ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਪੰਜਾਬ ਸਰਾਕਰ ਨੇ ਕੜੀ ਦਾ ਕੰਮ ਕੀਤਾ।ਮੈਗਸੀਪਾ ਵਿਖੇ ਹੋਈ ਮੀਟਿੰਗ ਵਿਚ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ, ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਪੰਜਾਬ ਦੇ ਖੁਰਾਕ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਯੁਕਤ ਕਿਸਾਨ ਮੋਰਚਾ (ਐਸ ਕੇ ਐਮ ਗੈਰਸਿਆਸੀ) ਅਤੇ ਕਿਸਾਨ ਮਜਦੂਰ ਮੋਰਚਾ ਦੇ ਬੈਨਰ ਹੇਠ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਆਗੂ ਜਗਜੀਤ ਸਿੰਘ ਡੱਲੇਵਾਲਾ, ਸਰਵਣ ਸਿੰਘ ਪੰਧੇਰ ਅਤੇ ਹੋਰ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਭ ਤੋਂ ਪਹਿਲਾਂ ਪਿਛਲੇ 81 ਦਿਨਾਂ ਤੋਂ ਭੁੱਖ ਹੜਤਾਲ 'ਤੇ ਚੱਲ ਰਹੇ ਜਗਜੀਤ ਸਿੰਘ ਡੱਲੇਵਾਲਾ ਦਾ ਹਾਲਚਾਲ ਪੁੱਛਿਆ ਅਤੇ ਸ੍ਰ ਡੱਲੇਵਾਲਾ ਦੀ ਭੈਣ ਦੀ ਪੋਤਰੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕੀਤਾ। ਇਸੇ ਤਰਾਂ ਕਿਸਾਨ ਅੰਦੋਲਨ ਦੌਰਾ...

ਅੰਮ੍ਰਿਤਸਰ ‘ਚ ਅਮਰੀਕੀ ਜਹਾਜ ਉਤਾਰਨਾ ਮੋਦੀ ਦੀ ਵੱਡੀ ਸਾਜਿਸ਼ : ਮਾਨ

Breaking News
ਅੰਮ੍ਰਿਤਸਰ, 14 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਸ਼ ਲਾਇਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਲਈ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਗੈਰਕਾਨੂੰਨੀ ਭਾਰਤੀਆਂ ਨੂੰ ਲਿਆ ਰਹੇ ਜਹਾਜ ਨੂੰ ਕੇਵਲ ਅੰਮ੍ਰਿਤਸਰ ਵਿਖੇ ਹੀ ਕਿਉਂ ਉੱਤਰਨ ਦੀ ਇਜਾਜਤ ਦਿੱਤੀ ਜਾਂਦੀ ਹੈ। ਇਹ ਕੇਵਲ ਪੰਜਾਬ ਦਾ ਵਿਸ਼ਵ ਪੱਧਰ 'ਤੇ ਅਕਸ ਖਰਾਬ ਕਰਨ ਦੀ ਇਕ ਸਾਜਿਸ਼ ਹੈ। ਉਨ੍ਹਾਂ ਨੇ ਕਿਹਾ ਕਿ ਡਿਪੋਰਟ ਹੋਣ ਵਾਲੇ ਭਾਰਤੀ ਕੇਵਲ ਪੰਜਾਬ ਦੇ ਹੀ ਵਾਸੀ ਤਾਂ ਨਹੀਂ, ਉਹ ਸਾਰੇ ਰਾਜਾਂ ਦੇ ਹੀ ਵਾਸੀ ਹਨ। ਇਸ ਲਈ ਇਹ ਜਹਾਜ ਅੰਮ੍ਰਿਤਸਰ ਵਿਖੇ ਹੀ ਕਿਉਂ ਉਤਾਰਿਆ ਜਾਂਦਾ ਹੈ। ਇਹ ਜਹਾਜ ਦਿੱਲੀ ਵੀ ਉਤਾਰਿਆ ਜਾ ਸਕਦਾ ਹੈ ਜਾਂ ਹੋਰ ਕਿਸੇ ਰਾਜ ਵਿਚ ਵੀ ਉਤਾਰਿਆ ਜਾ ਸਕਦਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਬੰਧੀ ਉਹ ਕੇਂਦਰ ਸਰਕਾਰ ਨਾਲ ਪਹਿਲਾਂ ਹੀ ਰੋਸ ਜਾਹਿਰ ਕਰ ਚੁੱਕੇ ਹਨ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਇਹ ਮੁੱਦਾ ਉੱਠਾ ਚੁੱਕੇ ਹਨ, ਪਰ ਕੇਂਦਰ ਸਰਕਾਰ ਵਲੋਂ ਕੋਈ ਸਾਕਾਰਾਤਮਕ ਜਵਾਬ ਨਹੀਂ ਮਿਲਿਆ। ਉਨ੍ਹਾਂ ਨੇ...

ਪਿੰਡਾਂ ਦੇ ਵਿਕਾਸ ਕਾਰਜਾਂ ‘ਚ ਢਿੱਲ ਬਰਦਾਸ਼ਤ ਨਹੀਂ ਕਰਾਂਗੇ : ਸੌਂਦ

Breaking News
ਚੰਡੀਗੜ੍ਹ, 14 ਫਰਵਰੀ : ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਪੂਰਾ ਕਰਨ ਦੀਆਂ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਕਿਸ ਵੀ ਤਰਾਂ ਦੀ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਅੱਜ ਪੰਚਾਇਤ ਭਵਨ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਜਿਲਾ ਪੱਧਰ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਲਿਆ ਗਿਆ ਸੁਪਨਾ ਬਹੁਤ ਜਲਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਪ੍ਰੋਜੈਕਟਾਂ ਦੀ ਪੂਰੀ ਨਿਗਰਾਨੀ ਕੀਤੀ ਜਾਵੇ ਅਤੇ ਸਮੇਂ ਸਿਰ ਪੂਰੇ ਕੀਤੇ ਜਾਣੇ। ਉਨ੍ਹਾਂ ਨੇ ਹਦਾਇਤ ਕੀਤੀ ਕਿ ਪਿੰਡਾਂ ਦੇ ਸਰਪੰਚਾਂ ਅਤੇ ਹੋਰ ਲੋਕ ਨੁਮਾਇੰਦਿਆਂ ਨਾਲ ਮੀਟਿੰਗਾਂ ਕਰਕੇ ਵਿਕਾਸ ਕਾਰਜਾਂ ਦਾ ਹੇਠਲੇ ਪੱਧਰ 'ਤੇ ਜਾਇਜ਼ਾ ਲਿਆ ਜਾਵੇ। ਹਰ ਪ੍ਰੋਜੈਕਟ ਪੂਰੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖਤੀ ਨਾਲ ਹਦਾਇਤ ਕੀਤੀ ਕਿ...

ਸਰਕਾਰੀ ਸਕੂਲਾਂ ‘ਚ ਡਿਜੀਟਲ ਸਿੱਖਿਆ ਲਈ ਨਵੀਂ ਪਹਿਲਕਦਮੀ

Breaking News
ਲੁਧਿਆਣਾ, 14 ਫਰਵਰੀ : ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਖੇਤਰ ਵਿਚ ਨਵੀਂ ਕ੍ਰਾਂਤੀ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਕੂਲਾਂ ਵਿਚ ਡਿਜੀਟਲ ਸਿੱਖਿਆ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਮਕਸਦ ਨਾਲ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਿਲਾ ਲੁਧਿਆਣਾ ਦੇ ਪ੍ਰਸਾਸ਼ਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਅਧੁਨਿਕ ਸਹੂਲਤਾਂ ਨਾਲ ਲੈਂਸ ਕੀਤਾ ਜਾਵੇਗਾ। ਲੁਧਿਆਣਾ ਦੇ ਸਕੂਲਾਂ ਵਿਚ ਡਿਜੀਟਲ ਸਿੱਖਿਆ ਦਾ ਮਹੌਲ ਪੈਦਾ ਕਰਨ ਲਈ ਲੋੜੀਂਦੇ ਉਪਕਰਨ ਮੁਹਈਆ ਕਰਵਾਉਣ ਦੀ ਪਹਿਲ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਜਿਲਾ ਲੁਧਿਆਣਾ ਦੇ 14 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੰਡੇ ਜਾ ਰਹੇ ਲੈਪਟਾਪ ਵਿਦਿਆਰਥੀਆਂ ਦੀ ਪੜ੍ਹਾਈ ਦੀਆਂ ਲੋੜਾਂ ਮੁਤਾਬਿਕ ਤਿਆਰ ਕੀਤੇ ਗਏ ਹਨ ਅਤੇ ਵਿਦਿਆਰਥੀਆਂ ਦੀ ਸਿੱਖਿਆ ਨਾਲ ਸਬੰਧਿਤ ਸੌਫਟਵੇਰ ਵੀ ਇੰਸਟਾਲ ਕੀਤੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਅਧੁਨਿਕ ਸਹੂਲਤਾਂ ...

ਪਾਕਿਸਤਾਨ ਤੋਂ ਲਿਆਂਦੀ 30 ਕਿੱਲੋ ਹੈਰੋਇਨ ਕਾਬੂ

Hot News
ਅੰਮ੍ਰਿਤਸਰ, 14 ਫਰਵਰੀ : ਪੰਜਾਬ ਪੁਲੀਸ ਨੇ ਅੱਜ ਪਾਕਿਸਤਾਨ ਤੋਂ ਲਿਆਂਦੀ ਗਈ 30 ਕਿੱਲੋ ਹੈਰੋਇਨ ਬਰਾਮਦ ਕਰਕੇ ਸਾਲ 2025 ਦਾ ਰਿਕਾਰਡ ਕਾਇਮ ਕੀਤਾ ਹੈ। ਇਸ ਸਾਲ ਦੀ ਇਹ ਸਭ ਤੋਂ ਵੱਡੀ ਰਿਕਵਰੀ ਹੈ।ਪੰਜਾਬ ਪੁਲੀਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਜਾਣਕਾਰੀ ਮਿਲੀ ਸੀ ਕਿ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਪਹੁੰਚੀ ਹੈ, ਜਿਸ ਕਾਰਨ ਵੱਖ ਵੱਖ ਟੀਮਾਂ ਬਣਾ ਕੇ ਚੈਕਿੰਗ ਸ਼ੁਰੂ ਕਰ ਦਿੱਤੀ ਗਈ। ਇਸ ਦੌਰਾਨ ਇਕ ਫੋਰਡ ਫੀਸਟਾ ਗੱਡੀ ਨੂੰ ਰੋਕਿਆ ਗਿਆ ਅਤੇ ਤਲਾਸ਼ੀ ਦੌਰਾਨ ਇਕ ਕਾਲੇ ਰੰਗ ਦਾ ਬੈਗ ਮਿਲਿਆ ਜਿਸ ਵਿਚ ਹੈਰੋਇਨ ਦੇ ਚਾਰ ਪੈਕੇਟ ਬੰਦ ਕੀਤੇ ਹੋਏ ਸਨ। ਹਰ ਪੈਕੇਟ ਵਿਚ 7.5 ਕਿੱਲੋ ਹੈਰੋਇਨ ਸੀ। ਇਸ ਦੌਰਾਨ ਪੁਲੀਸ ਨੇ ਗੱਡੀ ਸਮੇਤ ਗੁਰਸਿਮਰਨਜੀਤ ਸਿੰਘ ਉਰਫ ਸਿਮਰਨ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ ਗਿਆ। ਸਿਮਰਨ ਜਿਲਾ ਅੰਮ੍ਰਿਤਸਰ ਵਿਚ ਪੈਂਦੇ ਥਾਣਾ ਘਰਿੰਡਾ ਦੇ ਪਿੰਡ ਬਾਸਰਕੇ ਗਿੱਲਾਂ ਦਾ ਵਾਸੀ ਹੈ। https://youtu.be/EpD3T8HZ-Vs...

ਭਰਿਸ਼ਟਾਚਾਰ ਲਈ ਇਲਾਕੇ ਦੇ ਅਧਿਕਾਰੀ ਖਿਲਾਫ ਹੋਵੇਗੀ ਕਾਰਵਾਈ

Breaking News, Hot News
ਚੰਡੀਗੜ੍ਹ, 14 ਫਰਵਰੀ : ਪੰਜਾਬ ਸਰਕਾਰ ਵਲੋਂ ਭਰਿਸ਼ਟਾਚਾਰ ਵਿਰੁੱਧ ਸਿਕੰਜਾ ਹੋਰ ਕਸਦਿਆਂ ਅੱਜ ਸਾਰੇ ਜਿਲਿਆਂ ਦੇ ਡਿਪਟੀ ਕਿਮਸ਼ਨਰਾਂ ਅਤੇ ਜਿਲਾ ਪੁਲੀਸ ਮੁਖੀਆਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਜਿਸ ਵੀ ਇਲਾਕੇ ਵਿਚ ਭਰਿਸ਼ਟਾਚਾਰ ਦਾ ਮਾਮਲਾ ਸਾਹਮਣੇ ਆਵੇਗਾ, ਉਸ ਇਲਾਕੇ ਦੇ ਸਬੰਧਿਤ ਅਧਿਕਾਰੀ ਨੂੰ ਜੁੰਮੇਵਾਰ ਮੰਨਿਆ ਜਾਵਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਐਲਾਨ ਕੀਤਾ ਸੀ, ਜਿਸ ਬਾਰੇ ਅੱਜ ਸਰਕਾਰ ਨੇ ਸਰਕਾਰੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।ਸਰਕਾਰ ਵਲੋਂ ਜਨਤਕ ਸੇਵਾਵਾਂ ਵਿਚ ਪਾਰਦਰਸ਼ਤਾ ਲਿਆਉਣ ਲਈ ਕੀਤੇ ਜਾ ਰਹੇ ਯਤਨਾਂ ਅਧੀਨ ਸਾਰੇ ਜਿਲਾ ਪੁਲੀਸ ਮੁਖੀ, ਡੀ.ਐਸ.ਪੀ., ਐਸ.ਐਚ.ਓ., ਐਸ.ਡੀ.ਐਮ. ਆਪਣੇ ਆਪਣੇ ਇਲਾਕੇ ਵਿਚ ਭਰਿਸ਼ਟਾਚਾਰ ਲਈ ਜੁੰਮੇਵਾਰ ਹੋਣਗੇ। ਸਰਕਾਰ ਵਲੋਂ ਭਰਿਸਟਾਚਾਰ ਦੇ ਮਾਮਲਿਆਂ ਵਿਚ ਸਬੰਧਿਤ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਅਦੇਸ਼ ਵਿਚ ਕਿਹਾ ਗਿਆ ਹੈ ਕਿ ਸਾਰੇ ਸਰਕਾਰੀ ਦਫਤਰਾਂ ਵਿਚ ਚੱਲ ਰਹੇ ਕੰਮ ਕਾਜ ਬਾਰੇ ਵਿਧਾਇਕਾਂ, ਫੀਲਡ ਕਰਮਚਾਰੀਆਂ ਅਤੇ ਆਮ ਲੋਕਾਂ ਪਾਸੋਂ ਫੀਡਬੈਕ ਲਈ ਜਾਵੇਗੀ। ਜੇਕਰ ਕਿਸੇ ਇਲਾਕੇ ਵਿਚ ਭਰਿਸ਼ਟਾਚ...

ਥਾਣੇਦਾਰਨੀ ਗੁਰਮੀਤ ਕੌਰ ਰਿਸ਼ਵਤ ਲੈਂਦੀ ਕਾਬੂ

Hot News
ਚੰਡੀਗੜ੍ਹ, 14 ਫਰਵਰੀ : ਵਿਜੀਲੈਂਸ ਬਿਊਰੋ ਨੇ ਪੁਲੀਸ ਦੀ ਇਕ ਏ ਐਸ ਆਈ ਗੁਰਮੀਤ ਕੌਰ ਅਤੇ ਉਸਦੇ ਇਕ ਸਾਥੀ ਹਰਪ੍ਰੀਤ ਸਿੰਘ ਨੂੰ ਚਾਲੀ ਹਜਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਅੰਮ੍ਰਿਤਸਰ ਦੀ ਤਹਿਸੀਲ ਬਾਬਾ ਬਕਾਲਾ ਦੇ ਪਿੰਡ ਵਜੀਰ ਭੁੱਲਰ ਦੇ ਵਾਸੀ ਸਿਕੰਦਰ ਸਿੰਘ ਨੇ ਦੋਸ਼ ਲਾਇਆ ਸੀ ਕਿ ਏ ਐਸ ਆਈ ਵਲੋਂ ਇਕ ਪੁਲੀਸ ਕੇਸ ਦੇ ਸਬੰਧ ਵਿਚ ਸਿਕੰਦਰ ਸਿੰਘ, ਉਸਦੇ ਪਿਤਾ ਅਤੇ ਉਸਦੇ ਭਰਾ ਦੀ ਮੱਦਦ ਕਰਨ ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਹ ਏ ਐਸ ਆਈ ਪਹਿਲਾਂ ਗੂਗਲ ਪੇਅ ਰਾਹੀਂ 10 ਹਜਾਰ ਰੁਪਏ ਰਿਸ਼ਵਤ ਲੈ ਚੁੱਕੀ ਸੀ। ਵਿਜੀਲੈਂਸ ਦੀ ਟੀਮ ਨੇ ਜਾਲ ਵਿਛਾ ਕੇ ਏ ਐਸ ਆਈ ਅਤੇ ਉਸਦੇ ਸਾਥੀ ਨੂੰ ਚਾਲੀ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। https://youtu.be/S3OcDwhj8MM...

ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ 14 ਹਜਾਰ ਕਰੋੜ ਦੇ ਬਕਾਏ ਨੂੰ ਮਨਜੂਰੀ

Breaking News
ਚੰਡੀਗੜ੍ਹ, 13 ਫਰਵਰੀ: ਸੂਬਾ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇੱਕ ਵੱਡਾ ਤੋਹਫ਼ਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਮੰਤਰੀ ਮੰਡਲ ਨੇ ਅੱਜ ਉਨ੍ਹਾਂ ਦੇ 14,000 ਕਰੋੜ ਰੁਪਏ ਦੇ ਬਕਾਏ ਜਾਰੀ ਕਰਨ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ-1 ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਤਿੰਨ ਲੱਖ ਮੁਲਾਜ਼ਮਾਂ ਅਤੇ ਤਿੰਨ ਲੱਖ ਪੈਨਸ਼ਨਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਨੇ ਇਕ ਜਨਵਰੀ, 2016 ਤੋਂ 30 ਜੂਨ, 2022 ਤੱਕ ਦੇ ਸਮੇਂ ਦੀ ਸੋਧੀ ਹੋਈ ਤਨਖਾਹ/ਪੈਨਸ਼ਨ ਤੇ ਲੀਵ ਇਨਕੈਸ਼ਮੈਂਟ ਦਾ ਬਕਾਇਆ ਅਤੇ ਇਕ ਜੁਲਾਈ, 2021 ਤੋਂ 31 ਮਾਰਚ, 2024 ਤੱਕ ਦੇ ਡੀ.ਏ./ਡੀ.ਆਰ. ਦਾ ਬਕਾਇਆ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬਕਾਏ ਲਈ 14000 ਕਰੋੜ ਦੀ ਰਾਸ਼ੀ ਪੜਾਅਵਾਰ ਜਾਰੀ ਕੀਤੀ ਜਾਵੇਗੀ ਜਿਸ ਨਾਲ ਮੁਲਾਜ਼ਮਾਂ ਅਤੇ ਪੈਨਸ਼ਰਾਂ ਨੂੰ ਅਤਿ ਲੋੜੀਂਦੀ ਰਾਹਤ ਮ...

ਸੜਕ ਹਾਦਸਿਆਂ ਦੇ ਡਾਟੇ ਬਾਰੇ ਨਵਾਂ ਸੌਫਟਵੇਅਰ

Breaking News
ਚੰਡੀਗੜ੍ਹ, 13 ਫਰਵਰੀ : ਪੰਜਾਬ ਵਿਚ ਹੁੰਦੇ ਸੜਕ ਹਾਦਸਿਆਂ ਵਿਚ ਕਮੀ ਲਿਆਉਣ ਅਤੇ ਹਾਦਸਿਆਂ ਦੀ ਰਿਪੋਰਟਿੰਗ ਦਾ ਡਾਟਾ ਇਕੱਠਾ ਕਰਨ ਲਈ ਇਲੈਕਟ੍ਰਾਨਿਕ ਡੀਟੇਲਡ ਐਕਸੀਡੈਂਟ ਰਿਪੋਰਟ (ਈ.ਡੀ.ਏ.ਆਰ.) ਸਾਫਟਵੇਅਰ ਤਿਆਰ ਕੀਤਾ ਗਿਆ ਹੈ। ਅੱਜ ਇਥੇ ਇਸ ਸਾਫਟਵੇਅਰ ਬਾਰੇ ਵਿਸਥਾਰ ਵਿਚ ਜਾਣਕਾਰੀ ਮੁਹਈਆ ਕਰਵਾਉਣ ਲਈ ਇਕ ਰੋਜ਼ਾ ਸਿਖਲਾਈ ਸੈਸ਼ਨ ਕਰਵਾਇਆ ਗਿਆ।ਸੁਪਰੀਮ ਕੋਰਟ ਅਤੇ ਕੇਂਦਰੀ ਸੜਕ ਮੰਤਰਾਲੇ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਗਏ ਇਸ ਸੈਸ਼ਨ ਵਿਚ ਟਰਾਂਸਪੋਰਟ ਵਿਭਾਗ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀਆਂ ਤੋਂ ਇਲਾਵਾ ਸੜਕ ਸੁਰੱਖਿਆ ਫੋਰਸ ਨਾਲ ਸਬੰਧਿਤ ਅਧਿਕਾਰੀ ਵੀ ਸ਼ਾਮਲ ਹੋਏ। ਇਸ ਮੌਕੇ ਸੌਫਟਵੇਅਰ ਵਿਚ ਇੰਟਰੀਆਂ ਦਰਜ ਕਰਨ ਪੂਰੀ ਜਾਣਕਾਰੀ ਦਰਜ ਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਨਾਲ ਸੜਕ ਹਾਦਸਿਆਂ ਦੇ ਮੁਆਵਜੇ ਦੇ ਕੇਸਾਂ ਦੇ ਸਮੇਂ ਸਿਰ ਨਿਪਟਾਰੇ ਵਿਚ ਵੀ ਮੱਦਦ ਮਿਲੇਗੀ।...