ਪੰਜਾਬ ‘ਚ ਵਧ ਰਹੀ ਹੈ ਸੈਰ ਸਪਾਟਾ ਸਨਅਤ : ਸੌਂਦ
ਚੰਡੀਗੜ੍ਹ, 11 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿੱਚ ਸੈਰ-ਸਪਾਟੇ ਅਤੇ ਸੱਭਿਆਚਾਰਕ ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ ਰਾਜ ਸਰਕਾਰ ਵੱਲੋਂ ਇਤਿਹਾਸਕ ਅਤੇ ਸੱਭਿਆਚਾਰਕ ਯਾਦਗਾਰਾਂ ਦੇ ਪੁਨਰ ਨਿਰਮਾਣ, ਆਧੁਨਿਕੀਕਰਨ ਅਤੇ ਸੰਭਾਲ ਲਈ ਲਗਭਗ 73 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਮਹੱਤਵਪੂਰਨ ਨਿਵੇਸ਼ ਨਾਲ ਮੁੱਖ ਵਿਰਾਸਤੀ ਸਥਾਨਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।ਸੌਂਦ ਨੇ ਦੱਸਿਆ ਕਿ ਸਾਲ 2025 ਦੀ ਸ਼ੁਰੂਆਤ ਤੋਂ ਹੀ ਪੰਜਾਬ ਆਪਣੇ ਮੇਲਿਆਂ ਅਤੇ ਤਿਉਹਾਰਾਂ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਨਾਲ ਦੁਨੀਆ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕੀਤਾ ਜਾ ਸਕੇਗਾ। ਇਸ ਸਾਲ ਦੀ ਸ਼ੁਰੂਆਤ ਫਿਰੋਜ਼ਪੁਰ ਵਿੱਚ ਬਸੰਤ ਮੇਲੇ ਅਤੇ ਕਿਲਾ ਰਾਏਪੁਰ ਦੀ ਪੇਂਡੂ ਓਲੰਪਿਕ ਵਰਗੇ ਆਯੋਜਨਾਂ ਨਾਲ ਹੋਈ। ਉਨ੍ਹਾਂ ਦੱਸਿਆ ਕਿ ...