ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ
ਚੰਡੀਗੜ੍ਹ 8 ਅਕਤੂਬਰ- ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਚੁੱਕੇ ਅਤੇ ਸ੍ਰੀ ਅਨੰਦਪੁਰ ਸਾਹਿਬ ਸਰਾਂ ਮਾਮਲੇ 'ਤੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਇਸ ਦੇ "ਮੁੱਖ ਸਰਪ੍ਰਸਤ" ਸੁਖਬੀਰ ਸਿੰਘ ਬਾਦਲ ਤੋਂ ਜਵਾਬ ਮੰਗਿਆ। ਉਨ੍ਹਾਂ ਨੇ ਐਸਜੀਪੀਸੀ ਸਰਾਂ ਵਿੱਚ ਮਹਿਲਾ ਦੇ ਠਹਿਰਨ, ₹1 ਲੱਖ ਦੇ ਇਲਾਜ ਦੇ ਭੁਗਤਾਨ ਅਤੇ ਰਜਿਸਟਰ ਵਿੱਚ ਗੜਬੜੀਆਂ ਬਾਰੇ ਐਸਜੀਪੀਸੀ ਪ੍ਰਧਾਨ ਦੁਆਰਾ ਦਿੱਤੇ ਸਪੱਸ਼ਟੀਕਰਨਾਂ 'ਤੇ ਸਵਾਲ ਚੁੱਕੇ।
ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾਂਚ ਲਈ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ। ਐਸਆਈਟੀ ਦੀ ਅਗਵਾਈ ਪੰਜਾਬ ਪੁਲਿਸ ਅਧਿਕਾਰੀ ਗੁਰਬੰਸ ਸਿੰਘ ਬੈਂਸ ਕਰ ਰਹੇ ਹਨ, ਜਦੋਂ ਕਿ ਸਿਮਰਨਜੀਤ ਸਿੰਘ ਲੰਗ ਅਤੇ ਕਰਨ ਸਿੰਘ ਸੰਧੂ ਇਸ ਦੇ ਮੈਂਬਰ ਹਨ। ਇਹ ਜਾਂਚ ਉਨ੍ਹਾਂ ਬਹੁਤ ਸਾਰੇ ਸ...








