ਅੰਮ੍ਰਿਤਪਾਲ ਦੀ ਪਾਰਟੀ ਦੇ ਆਗੂ ਪਹੁੰਚੇ ਸ੍ਰੀ ਅਕਾਲ ਤਖਤ ਸਾਹਿਬ
ਅੰਮ੍ਰਿਤਸਰ, 18 ਜਨਵਰੀ : ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਮਾਘੀ ਮੇਲੇ ਦੌਰਾਨ ਬਣਾਈ ਗਈ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਮੁੱਖ ਆਗੂ ਤੇ ਮੈਂਬਰ ਸ਼ਨੀਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਇੱਥੇ ਸਾਰੇ ਮੈਂਬਰਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੱਖਾਂ ਦੀ ਰਿਹਾਈ ਲਈ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਜਲਦ ਹੀ ਪਾਰਟੀ ਲਈ ਮੈਂਬਰਸ਼ਿਪ ਡਰਾਈਵ ਸ਼ੁਰੂ ਕੀਤੀ ਜਾਵੇਗੀ।ਇਸ ਦੌਰਾਨ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਨਾਲ ਸਨ। ਸਰਬਜੀਤ ਸਿੰਘ ਖਾਲਸਾ ਨੇ ਜਾਣਕਾਰੀ ਦਿੱਤੀ ਹੈ ਕਿ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਰੂਰ ਹਿੱਸਾ ਲਵੇਗੀ। ਇੰਨਾ ਹੀ ਨਹੀਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੀ ਆਪਣੇ ਉਮੀਦਵਾਰ ਉਤਾਰੇਗੀ। ਪਾਰਟੀ ਦੇ ਐਲਾਨ ਤੋਂ ਬਾਅਦ ਲਗਾਤਾਰ ਫੋਨ ਆ ਰਹੇ ਹਨ ਕਿ ਮੈਂਬਰਸ਼ਿਪ ਫਾਰਮ ਭੇਜੋ, ਤਾਂ ਜੋ ਲੋਕ ਪਾਰਟੀ ਨਾਲ ਜੁੜ ਸਕਣ।ਨਾਲ ਹੀ, ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨਾ ਮੰਨਣ ਵਾ...