Friday, July 3Malwa News
Shadow

Tag: latest news

ਪੰਜ ਕਿੱਲੋ ਹੈਰੋਇਨ ਸਮੇਤ ਗ੍ਰੋਹ ਦਾ ਮੁਖੀ ਗ੍ਰਿਫਤਾਰ

Hot News
ਤਰਨਤਾਰਨ, 15 ਜਨਵਰੀ : ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਤਸਕਰਾਂ ਦੇ ਗ੍ਰੋਹ ਦੇ ਮੁਖੀ ਨੂੰ ਪੰਜ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਵਲੋਂ ਚਲਾਏ ਗਏ ਇਕ ਅਪ੍ਰੇਸ਼ਨ ਦੌਰਾਨ ਜਿਲਾ ਤਰਨਤਾਰਨ ਦੇ ਪਿੰਡ ਭਾਈ ਲੱਧੂ ਵਿਖੇ ਰਛਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਵਲੋਂ ਕੀਤੀ ਗਈ ਮੁਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਰਛਪਾਲ ਸਿੰਘ ਦੇ ਪਾਕਿਸਤਾਨ ਵਿਚ ਸਬੰਧ ਹਨ ਅਤੇ ਉਹ ਨਸ਼ਾ ਤਸਕਰੀ ਦਾ ਇਕ ਵੱਡਾ ਗ੍ਰੋਹ ਚਲਾ ਰਿਹਾ ਹੈ। ਉਹ ਪਾਕਿਸਤਾਨ ਵਿਚੋਂ ਨਸ਼ਾ ਮੰਗਵਾਉਂਦਾ ਸੀ ਅਤੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਨਸ਼ਾ ਸਪਲਾਈ ਕਰਦਾ ਸੀ। ਪੁਲੀਸ ਵਲੋਂ ਉਸ ਨੂੰ ਗ੍ਰਿਫਤਾਰ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵਲੋਂ ਉਸਦੇ ਸਾਰੇ ਨੈੱਟਵਰਕ ਦਾ ਪਤਾ ਲਗਾ ਕੇ ਉਸਦੇ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।...

ਪੰਜਾਬ ‘ਚ ਪਹਿਲੀ ਵਾਰ 265 ਲੜਕੀਆਂ ਨੂੰ ਫੌਜ ਤੇ ਪੁਲੀਸ ਦੀ ਸਿਖਲਾਈ ਦਿੱਤੀ

Breaking News
ਚੰਡੀਗੜ੍ਹ, 15 ਜਨਵਰੀ : ਲੜਕੀਆਂ ਨੂੰ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਲਈ ਉਤਿਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਸੀ ਪਾਈਟ ਕੈਂਪਾਂ ਰਾਹੀਂ ਪਹਿਲੀ ਵਾਰ ਪੰਜਾਬ ਦੀਆਂ 265 ਲੜਕੀਆਂ ਨੂੰ ਫੌਜ ਅਤੇ ਪੁਲੀਸ ਦੀ ਭਰਤੀ ਲਈ ਸਿਖਲਾਈ ਦਿੱਤੀ ਗਈ। ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦੀ ਵਧਾਈ ਦਿੰਦਿਆਂ ਰੋਜ਼ਗਾਰ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨ ਲੜਕੇ ਲੜਕੀਆਂ ਵਿਚ ਹਰ ਖੇਤਰ ਵਿਚ ਕੰਮ ਕਰਨ ਦੀ ਕਲਾ ਮੌਜੂਦ ਹੈ, ਪਰ ਇਸ ਕਲਾ ਨੂੰ ਨਿਖਾਰਨ ਦੀ ਲੋੜ ਹੁੰਦੀ ਹੈ।ਸੀ ਪਾਈਟ ਦੀ ਪੰਜਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਹਥਿਆਰਬੰਦ ਸੈਨਾਵਾਂ ਵਿਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਲਈ ਇਕ ਵਿਸ਼ੇਸ਼ ਸੀ ਪਾਈਟ ਕੈਂਪ ਖੋਲ੍ਹਿਆ ਜਾਵੇਗਾ ਅਤੇ ਇਸ ਸੀ ਪਾਈਟ ਕੈਂਪ ਵਿਚ ਪੂਰੇ ਦਾ ਪੂਰਾ ਮਹਿਲਾ ਸਟਾਫ ਨਿਯੁਕਤ ਕੀਤਾ ਜਾਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਜਿਲਾ ਪਠਾਨਕੋਟ ਵਿਚ ਇਕ ਹੋਰ ਸੀ ਪਾਈਟ ਕੈਂਪ ਸਥਾਪਿਤ ਕੀਤਾ ਜਾਵੇਗਾ, ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੁਲੀਸ, ਫੌਜ ਅਤੇ ਹੋਰ ਹਥਿਆਰਬੰਦ ਸੈਨਾਵਾਂ ਦੀ ਟਰੇ...

ਰਨਬਾਸ ਹੋਟਲਾ ਨਾਲ ਮਿਲੇਗਾ ਸੈਰ ਸਪਾਟਾ ਸਨਅਤ ਨੂੰ ਹੁਲਾਰਾ : ਭਗਵੰਤ ਮਾਨ

Breaking News, Punjab Development
ਚੰਡੀਗੜ੍ਹ, 15 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਵਿਖੇ ਸ਼ਾਹੀ ਇਮਾਰਤਸਾਜ਼ੀ ਦੇ ਵੱਡੇ ਨਮੂਨੇ ਵਜੋਂ ਸਥਾਪਿਤ ਕੀਤੇ ਗਏ ਪੰਜਾਬ ਦੇ ਪਹਿਲੇ ਬੁਟੀਕ ਹੋਟਲ 'ਰਨ ਬਾਸ ਦ ਪੈਲੇਸ' ਦਾ ਅੱਜ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਵਿਰਸਤ ਸਾਂਭਣ ਲਈ ਇਹ ਵੱਡਾ ਪ੍ਰੋਜੈਕਟ ਹਨ, ਜਿਥੇ ਪੰਜਾਬ ਦੀ ਇਮਾਰਤਸਾਜ਼ੀ ਦੇ ਨਾਲ ਨਾਲ ਪੰਜਾਬ ਦੀ ਪ੍ਰਾਹੁਣਚਾਰੀ ਅਤੇ ਪੰਜਾਬੀ ਖਾਣੇ ਦੇ ਨਮੂਨੇ ਵੀ ਉਪਲਭਦ ਹੋਣਗੇ।ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਚ ਇੰਨੀਆਂ ਸੋਹਣੀਆਂ ਸੋਹਣੀਆਂ ਥਾਵਾਂ ਹਨ, ਜਿਨ੍ਹਾਂ ਨੂੰ ਵਿਕਸਿਤ ਕਰਕੇ ਪੰਜਾਬ ਦੀ ਸ਼ਾਨ ਵੀ ਵਧਾਈ ਜਾ ਸਕਦੀ ਹੈ ਅਤੇ ਪੰਜਾਬ ਦੇ ਖਜਾਨੇ ਵਿਚ ਵੀ ਵੱਡਾ ਹਿੱਸਾ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਤੋਂ ਪਹਿਲਾਂ ਜਿਲਾ ਹੁਸ਼ਿਆਰਪੁਰ ਜਿਲੇ ਵਿਚ ਚੌਹਾਲ ਵਿਖੇ ਵੀ ਜੰਗਲਾਤ ਵਿਭਾਗ ਦੇ ਇਕ ਰਿਜ਼ੌਰਟ ਨੂੰ ਵਿਕਸਤ ਕੀਤਾ, ਜੋ ਪੰਜਾਬ ਦੇ ਸੈਰ ਸਪਾਟੇ ਲਈ ਨਵੀਂ ਮਿਸਾਲ ਪੈਦਾ ਹੋਈ ਹੈ। ਇਸੇ ਤਰਾਂ ਹੀ ਅੰਮ੍ਰਿਤਸਰ ਵਿਖੇ ਤਾਜ ਹੋਟਲ ਨਾਲ ਵੀ ਗੱਲਬਾਤ ਚ...

ਲੁਧਿਆਣਾ ਕੋਲ ਚਲਦੀ ਰੇਲ ਗੱਡੀ ‘ਚ ਲੱਗੀ ਅੱਗ

Hot News
ਲੁਧਿਆਣਾ, 14 ਜਨਵਰੀ : ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਸ਼ਾਨ-ਏ-ਪੰਜਾਬ ਐਕਸਪ੍ਰੈਸ (ਗੱਡੀ ਨੰਬਰ 12498) ਵਿੱਚ ਅੱਜ ਰੇਲ ਗੱਡੀ ਦੇ ਬ੍ਰੇਕ ਐਕਸਲ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ ਵਿੱਚ ਭਗਦੜ ਮੱਚ ਗਈ। ਇਹ ਘਟਨਾ ਲੁਧਿਆਣਾ ਅਤੇ ਖੰਨਾ ਦੇ ਵਿਚਕਾਰ ਦੀ ਹੈ।ਜਾਣਕਾਰੀ ਅਨੁਸਾਰ, ਰੇਲ ਗੱਡੀ ਲੁਧਿਆਣਾ ਤੋਂ ਖੰਨਾ ਵੱਲ ਜਾ ਰਹੀ ਸੀ। ਖੰਨਾ ਤੋਂ ਲਗਭਗ 10 ਕਿਲੋਮੀਟਰ ਪਹਿਲਾਂ ਯਾਤਰੀਆਂ ਨੇ ਡੱਬੇ ਵਿੱਚੋਂ ਧੂੰਆਂ ਨਿਕਲਦਾ ਵੇਖਿਆ। ਧੂੰਏਂ ਨੂੰ ਵੇਖਦਿਆਂ ਹੀ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਨ੍ਹਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੇਲਵੇ ਸਟਾਫ ਨੇ ਤੁਰੰਤ ਕਾਰਵਾਈ ਕਰਦਿਆਂ ਰੇਲ ਗੱਡੀ ਨੂੰ ਚਾਵਾ ਦੇ ਨੇੜੇ ਐਮਰਜੈਂਸੀ ਵਿੱਚ ਰੋਕ ਦਿੱਤਾ।ਰੇਲਵੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਅਤੇ ਡੱਬੇ ਦੇ ਹੇਠਾਂ ਐਕਸਲ ਲੈਦਰ ਵਿੱਚ ਲੱਗੀ ਅੱਗ 'ਤੇ ਕਾਬੂ ਪਾ ਲਿਆ। ਇਸ ਘਟਨਾ ਵਿੱਚ ਕਿਸੇ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਰੇਲਵੇ ਵਿਭਾਗ ਦੀ ਫੁਰਤੀਲੀ ਕਾਰਵਾਈ ਨਾਲ ਇੱਕ ਵੱਡੀ ਦੁਰਘਟਨਾ ਟਲ ਗਈ।...

ਅਕਾਲੀ ਦਲ ਨੇ ਕੀਤੀ ਮਾਘੀ ‘ਤੇ ਵੱਡੀ ਕਾਨਫਰੰਸ

Hot News, Punjab Politics
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਮਾਘੀ ਮੇਲੇ ਮੌਕੇ ਵਿਸ਼ਾਲ ਕਾਨਫਰੰਸ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਇਕੱਠ ਕੀਤਾ ਗਿਆ। ਇਸ ਕਾਨਫਰੰਸ ਵਿਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ, ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਵੱਖ ਵੱਖ ਆਗੂਆਂ ਨੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆ ਸਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਪਰਿਵਾਰ ਦਾ ਗੁਨਾਹ ਕੀ ਹੈ। ਉਨ੍ਹਾਂ ਨੇ ਕਿਹਾ ਕਿ 104 ਸਾਲ ਪੁਰਾਣੀ ਪਾਰਟੀ ਹੈ। ਇਸ ਵਿਚ 70 ਸਾਲ ਬਾਦਲ ਸਾਹਿਬ ਨੇ ਪਾਰਟੀ ਦੀ ਸੇਵਾ ਕੀਤੀ। ਏਜੰਸੀਆਂ ਦੇ ਲੋਕ ਬਾਦਲ ਸਾਹਿਬ ਖਿਲਾਫ ਪ੍ਰਚਾਰ ਕਰ ਰਹੇ ਹਨ। ਬਾਦਲ ਸਾਹਿਬ ਦਾ ਗੁਨਾਹ ਇਹੀ ਹੈ ਕਿ ਉਨ੍ਹਾਂ ਨੇ ਜ਼ਿੰਦਗੀ ਦੇ 18 ਸਾਲ ਜੇਲ੍ਹਾਂ ਵਿਚ ਕੱਟੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ। ਇਸ ਲਈ ਬਾਦਲ ਸਾਹਿਬ ਨੇ ਮੁਆਫੀ ਮੰਗੀ ਕਿ ਸਾਡੇ ਰਾਜ ਵਿਚ ਬੇਅਦਬੀ ਹੋਈ। ਹੁਣ ਰੋਜ਼ ਕਿਤੇ ਨਾ ਕਿ...

ਮਾਘੀ ਮੌਕੇ ਭਾਈ ਅੰਮ੍ਰਿਤਪਾਲ ਦੀ ਨਵੀਂ ਪਾਰਟੀ ਦਾ ਐਲਾਨ

Hot News
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਪੰਜਾਬ ਦੇ ਖਾਲਿਸਤਾਨ ਸਮਰਥਕ ਸਾਂਸਦ ਅੰਮ੍ਰਿਤਪਾਲ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਨਾਮ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰੱਖਿਆ ਗਿਆ ਹੈ। ਮੰਗਲਵਾਰ ਨੂੰ ਮੁਕਤਸਰ ਦੇ ਮਾਘੀ ਮੇਲੇ ਵਿੱਚ ਸਿਆਸੀ ਕਾਨਫਰੰਸ ਕਰਕੇ ਇਸ ਦੀ ਘੋਸ਼ਣਾ ਕੀਤੀ ਗਈ।ਪਾਰਟੀ ਦਾ ਪ੍ਰਧਾਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਾਂਸਦ ਅੰਮ੍ਰਿਤਪਾਲ ਨੂੰ ਬਣਾਇਆ ਗਿਆ ਹੈ। ਅੰਮ੍ਰਿਤਪਾਲ 'ਤੇ ਦੇਸ਼ਧ੍ਰੋਹ ਦੇ ਦੋਸ਼ਾਂ ਵਿੱਚ NSA ਲਗਾਇਆ ਗਿਆ ਹੈ। ਚੂੰਕਿ ਪ੍ਰਧਾਨ ਅੰਮ੍ਰਿਤਪਾਲ ਅਜੇ ਜੇਲ੍ਹ ਵਿੱਚ ਹਨ, ਇਸ ਲਈ ਪਾਰਟੀ ਨੂੰ ਚਲਾਉਣ ਲਈ ਕਮੇਟੀ ਬਣਾਈ ਗਈ ਹੈ।ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਸਾਂਸਦ ਸਰਬਜੀਤ ਸਿੰਘ ਵੀ ਮੌਜੂਦ ਰਹੇ। ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਪਾਰਟੀ ਲਈ 3 ਨਾਮ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਇਸ ਨਾਮ 'ਤੇ ਮੋਹਰ ਲੱਗੀ ਹੈ।ਉਨ੍ਹਾਂ ਕਿਹਾ ਕਿ ਇਹ ਦੋ ਵਿਚਾਰਧਾਰਾਵਾਂ ਦੀ ਜੰਗ ਹੈ। ਇੱਕ ਵਿਚਾਰਧਾਰਾ ਦਿੱਲੀ ਦੀ ਹੈ, ਜੋ ਕਿਸਾਨਾਂ ਦੀ ਜਾਨ ਲੈ ਰਹੀ ਹੈ। ਦਿੱਲੀ ਦੀ ਸੋਚ ਸ...

ਮੁੱਖ ਮੰਤਰੀ ਫਰੀਦਕੋਟ ‘ਚ ਲਹਿਰਾਉਣਗੇ ਕੌਮੀ ਝੰਡਾ

Breaking News
ਚੰਡੀਗੜ੍ਹ, 14 ਜਨਵਰੀ : ਦੇਸ਼ ਭਰ ਵਿਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗਣਤੰਤਰ ਦਿਵਸ ਵਾਲੇ ਦਿਨ ਲੁਧਿਆਣਾ ਵਿਖੇ ਪੰਜਾਬ ਦੇ ਰਾਜਪਾਲ ਗੋਲਾਬ ਚੰਦ ਕਟਾਰੀਆ ਕੌਮੀ ਝੰਡਾ ਲਹਿਰਾਉਣਗੇ।ਇਸੇ ਤਰਾਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਗਰੂਰ ਵਿਖੇ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਜਲੰਧਰ ਵਿਖੇ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਬਰਨਾਲਾ ਵਿਖੇ, ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਗੁਰਦਾਸਪੁਰ ਵਿਖੇ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੋਗਾ ਵਿਖੇ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਬਠਿੰਡਾ ਵਿਖੇ, ਖੁਰਾਕ ਸਪਲਾਈ ਮੰਤਰੀ ਲਾਲ ਚੰਦ ਮੁਕਤਸਰ ਵਿਖੇ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਫਾਜਿਲਕਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ...

ਮਾਘੀ ਮੇਲੇ ਮੌਕੇ ਪੁਲੀਸ ਨੇ ਲਾਇਆ ਲੰਗਰ

Hot News
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਪੰਜਾਬ ਪੁਲੀਸ ਵਲੋਂ ਇਥੇ ਮਾਘੀ ਮੇਲੇ ਮੌਕੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਅਤੇ ਇਸ ਮੌਕੇ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ, ਆਈ ਜੀ ਪੀ ਸੁਖਚੈਨ ਸਿੰਘ ਅਤੇ ਪੁਲੀਸ ਦੇ ਹੋਰ ਉੱਚ ਅਧਿਕਾਰੀ ਵੀ ਹਾਜਰ ਹੋਏ।40 ਮੁਕਤਿਆਂ ਦੀ ਯਾਦ ਵਿਚ ਹਰ ਸਾਲ ਲੋਹੜੀ ਤੋਂ ਅਗਲੇ ਦਿਨ ਮਾਘੀ ਵਾਲੇ ਦਿਨ ਮਨਾਏ ਜਾਂਦੇ ਇਸ ਤਿਉਹਾਰ ਮੌਕੇ ਪੰਜਾਬ ਪੁਲੀਸ ਸੇਵਾ ਕਮੇਟੀ ਵਲੋਂ ਲੰਗਰ ਲਗਾਇਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਪੁਲੀਸ ਸੇਵਾ ਕਮੇਟੀ ਦੇ ਜਵਾਨਾਂ ਨੇ ਪੂਰਾ ਦਿਨ ਸੰਗਤਾਂ ਨੂੰ ਲੰਗਰ ਵਰਤਾਇਆ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਯੋਧਿਆਂ ਦੀ ਧਰਤੀ ਹੈ। ਇਸ ਧਰਤੀ ਤੋਂ ਜਨਮ ਲੈਣ ਵਾਲੇ ਯੋਧੇ ਗਰੀਬ ਅਤੇ ਮਜਲੂਮਾਂ ਦੀ ਰੱਖਿਆ ਲਈ ਲੜਦੇ ਰਹੇ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗਰੀਬ ਅਤੇ ਮਜ਼ਲੂਮਾਂ ਦੀ ਰੱਖਿਆ ਲਈ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਅੱਜ ਪੰਜਾਬ ਦੇ ਲੋਕ ਗੁਰੂਆਂ ਦੀ ਸੋਚ ਨੂੰ ਅੱਗੇ ਵਧਾ ਰਹੇ ਹਨ।...

ਅਮਨ ਅਰੋੜਾ ਦੀ ਅਗਵਾਈ ‘ਚ ਆਪ ਆਗੂ ਮੇਲਾ ਮਾਘੀ ‘ਚ ਪਹੁੰਚੇ

Breaking News
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਆਪ ਆਗੂ ਅੱਜ 40 ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮੌਕੇ ਨਤਮਸਤਕ ਹੋਏ। ਇਸ ਮੌਕੇ ਆਪ ਆਗੂਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੇ ਭਲੇ ਲਈ ਅਰਦਾਸ ਕੀਤੀ।ਸ੍ਰੀ ਅਰੋੜਾ ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਲੋਕ ਸਭਾ ਮੈਂਬਰ ਮੀਤ ਹੇਅਰ, ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਵਿਧਾਇਕ ਅਮੋਲਕ ਸਿੰਘ, ਰਣਬੀਰ ਸਿੰਘ ਭੁੱਲਰ, ਜਗਦੀਪ ਕੰਬੋਜ ਗੋਲਡੀ ਅਤੇ ਹੋਰ ਆਗੂਆਂ ਨੇ ਵੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਚਾਲੀ ਮੁਕਤਿਆਂ ਦੀ ਧਰਤੀ ਵਿਖੇ ਪਾਰਟੀ ਦੇ ਆਗੂਆਂ ਦੀ ਟੀਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਣ ਲਈ ਆਈ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਧਰਤੀ 'ਤੇ ਆਪਣੇ 40 ਸਿੰਘਾਂ ਦਾ ਬੇਦਾਵਾ ਪਾੜ ਕੇ ਦੁਨੀਆਂ ਨੂੰ ਭੁੱਲਾਂ ਬਖਸ਼ਣ ਦਾ ਇਕ ਵੱਡਾ ਸੰਦੇਸ਼ ਦਿੱਤ...

ਅੰਮ੍ਰਿਤਸਰ ‘ਚ ਹੋਰ ਮਜਬੂਤ ਹੋਈ ਆਮ ਆਦਮੀ ਪਾਰਟੀ : ਦੋ ਕੌਂਸਲਰ ਹੋਏ ਆਪ ‘ਚ ਸ਼ਾਮਲ

Breaking News
ਅੰਮ੍ਰਿਤਸਰ, 14 ਜਨਵਰੀ : ਅੱਜ ਆਮ ਆਦਮੀ ਪਾਰਟੀ ਨੂੰ ਅੰਮ੍ਰਿਤਸਰ ਵਿਚ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦੋ ਆਜਾਦ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਨਗਰ ਨਿਗਮ ਅੰਮ੍ਰਿਤਸਰ ਦੇ ਵਾਰਡ ਨੰਬਰ 67 ਤੋਂ ਆਜ਼ਾਦ ਕੌਂਸਲਰ ਅਨੀਤਾ ਰਾਣੀ ਅਤੇ ਵਾਰਡ ਨੰਬਰ 63 ਤੋਂ ਊਸ਼ਾ ਰਾਣੀ ਨੇ ਅੱਜ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੋਵਾਂ ਕੌਂਸਲਰਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਆਪ ਸਰਕਾਰ ਦੇ ਸਾਫ ਸੁਥਰੇ ਤੇ ਪਾਰਦਰਸ਼ੀ ਪ੍ਰਸਾਸਨ ਤੋਂ ਲੋਕ ਬਹੁਤ ਖੁਸ਼ ਹਨ। ਇਸ ਲਈ ਲੋਕ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੇ ਹਨ। ਉਨ੍ਹਾਂ ਨੇ ਨਵੇਂ ਸ਼ਾਮਲ ਹੋਏ ਦੋਵੇਂ ਕੌਂਸਲਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਾਰਟੀ ਵਿਚ ਪੂਰਾ ਮਾਨ ਸਤਿਕਾਰ ਕੀਤਾ ਜਾਵੇਗਾ।ਇਸੇ ਦੌਰਾਨ ਹੀ ਨਵੀਂ ਚੁਣੀ ਗਈ ਨਗਰ ਪੰਚਾਇਤ ਦਿੜ੍ਹਬਾ ਦੇ ਆਹੁਦੇਦਾਰਾਂ ਦੀ ਸਰਵ ਸੰਮਤੀ ਨਾਲ ਚੋਣ ਕੀਤੀ ਗਈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿਚ ਮਨਜਿੰਦਰ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ ਅਤੇ ਜਸਪ੍ਰੀਤ ਕੌਰ ਨੂੰ ...