Friday, November 27Malwa News
Shadow

Tag: latest news

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਉੱਘੇ ਅਦਾਕਾਰ ਨਾਨਾ ਪਾਟੇਕਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪ੍ਰਸਿੱਧ ਭਾਰਤੀ ਅਦਾਕਾਰ ਅਤੇ ਫਿਲਮ ਨਿਰਮਾਤਾ ਨਾਨਾ ਪਾਟੇਕਰ (75) ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ । ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਸੰਧਵਾਂ ਨੇ ਕਿਹਾ ਕਿ ਅਦਾਕਾਰੀ ਦੇ ਖੇਤਰ ਵਿੱਚ  ਨਾਨਾ ਪਾਟੇਕਰ ਨੇ ਅਮਿੱਟ ਛਾਪ ਛੱਡੀ ਹੈ, ਅਤੇ ਉਨ੍ਹਾਂ ਦਾ ਕੰਮ ਆਉਣ ਵਾਲੇ ਕਲਾਕਾਰਾਂ ਨੂੰ ਪ੍ਰੇਰਿਤ ਕਰਦਾ ਰਹੇਗਾ।  ਇਸ ਮਹਾਨ ਅਦਾਕਾਰ ਦੀ ਗੌਰਵਮਈ ਵਿਰਾਸਤ ਦਾ ਜ਼ਿਕਰ ਕਰਦਿਆਂ ਸਪੀਕਰ ਨੇ ਕਿਹਾ, "ਨਾਨਾ ਪਾਟੇਕਰ ਇੱਕ ਬੇਮਿਸਾਲ ਕਲਾਕਾਰ ਸਨ,  ਅਦਾਕਾਰੀ ਦੀ ਵਿਲੱਖਣ  ਸ਼ੈਲੀ ਨਾਲ ਆਪਣੇ ਕਿਰਦਾਰਾਂ ਵਿੱਚ ਰੂਹ ਭਰ ਦਿੰਦੇ ਸਨ । ਉਨ੍ਹਾਂ ਦੇ ਜਾਣ ਨਾਲ ਫਿਲਮ ਜਗਤ ਵਿੱਚ ਇੱਕ ਡੂੰਘਾ ਖਲਾਅ ਪੈਦਾ ਹੋ ਗਿਆ ਹੈ ਜੋ ਕਦੇ ਵੀ ਭਰਿਆ ਨਹੀਂ ਜਾ ਸਕਦਾ। ਅਜਿਹੀ ਪ੍ਰਤਿਸ਼ਠਾਵਾਨ ਸ਼ਖਸੀਅਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾI ਉਹ ਹਮੇਸ਼ਾ ਸਾਡੇ ਦਿਲਾਂ ਵਿੱਚ ਜ਼ਿੰਦਾ ਰਹਿਣਗੇ।" ਸ. ਸੰਧਵਾਂ ਨੇ ਅਦਾਕਾਰ ਨਾਨਾ ਪਾਟੇਕਰ ਦੇ  ਪਰਿਵਾਰ, ਸਾਕ -ਸਬੰਧੀਆਂ...
ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

Hot News
ਸੰਗਰੂਰ 7 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਮਾਰੇ ਗਏ 12 ਘੰਟਿਆਂ ਦੇ ਛਾਪਿਆਂ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਏਜੰਸੀ ਦੀਆਂ ਟੀਮਾਂ ਖਾਲੀ ਹੱਥ ਵਾਪਸ ਪਰਤੀਆਂ ਹਨ ਅਤੇ ਪੂਰੇ ਪੰਜਾਬ ਵਿੱਚ ਵਿਆਪਕ ਤਲਾਸ਼ੀ ਦੇ ਬਾਵਜੂਦ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਇਹ ਨਤੀਜਾ ਸਰਕਾਰ ਦੀ ਇਮਾਨਦਾਰੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਭਾਜਪਾ 'ਤੇ ਦੋਸ਼ ਲਾਇਆ ਕਿ ਉਹ ਚੋਣਾਂ ਤੋਂ ਪਹਿਲਾਂ ਚੁਣੀ ਹੋਈ ਸਰਕਾਰ ਦੇ ਮੁੱਖ ਮੰਤਰੀ ਨੂੰ ਡਰਾਉਣ ਅਤੇ ਉਨ੍ਹਾਂ ਦਾ ਅਕਸ ਖਰਾਬ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਨਾ ਤਾਂ ਉਹ ਅਤੇ ਨਾ ਹੀ ਪੰਜਾਬ ਸਰਕਾਰ ਅਜਿਹੀਆਂ ਚਾਲਾਂ ਤੋਂ ਡਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਉਹ ਪੈਸਾ ਕਮਾਉਣ ਲਈ ਨਹੀਂ ਬਲਕਿ ਪੰਜਾਬ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਏ ਹਨ ਅਤੇ ਪੰਜਾਬੀ ਕਦੇ ਵੀ 'ਧੱਕੇਸ਼ਾਹੀ' ਬਰਦਾਸ਼ਤ ਨਹੀਂ ਕਰਨਗੇ। 'X' 'ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: "...
ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

Hot News
ਚੰਡੀਗੜ੍ਹ, 03 ਅਕਤੂਬਰ 2026: ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ ਹੀ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਲੀਟੇਸ਼ਨ ਕੇਂਦਰਾਂ ਵਿੱਚ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਪੰਜਾਬ ਵਿੱਚ ਨਸ਼ਿਆਂ ਦੀ ਦੁਰਵਰਤੋਂ ਅਤੇ ਸੰਚਾਰੀ ਬੀਮਾਰੀਆਂ ਵਿਰੁੱਧ ਜਾਰੀ ਲੜਾਈ ਨੂੰ ਹੋਰ ਮਜ਼ਬੂਤੀ ਮਿਲੇਗੀ। ਇਹ ਫ਼ੈਸਲਾ ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਹੈ ਅਤੇ ਇਸ ਦਾ ਉਦੇਸ਼ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਨੂੰ ਵਿਆਪਕ ਇਲਾਜ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸੂਬੇ ਵਿੱਚ ਖ਼ੂਨ ਰਾਹੀਂ ਫੈਲਣ ਵਾਲੀਆਂ ਲਾਗਾਂ ਦੀ ਰੋਕਥਾਮ ਕਰਨਾ ਹੈ। ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਵਰਗੀਆਂ ਵਾਇਰਲ ਲਾਗਾਂ ਸੰਕਰਮਿਤ ਸੂਈਆਂ ਅਤੇ ਸਰਿੰਜਾਂ ਸਾਂਝੀਆਂ ਕਰਨ ਵਰਗੀਆਂ ਜੋਖ਼ਮ ਭਰੀਆਂ ਗਤੀਵਿਧੀਆਂ ਰਾਹੀਂ ਫ਼ੈਲ ਸਕਦੀਆਂ ਹਨ ਅਤੇ ਇਨ੍ਹਾਂ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਇਲਾਜ ਨਸ਼ਿਆਂ ਦੀ ਲਤ ਤੋਂ ਉੱਭਰ ਰਹੇ ਲੋਕਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ। ਪਿਛਲੇ ਕਈ ਸਾਲਾਂ ਤੋਂ...
ਦਿਲ ਦੇ ਦੌਰੇ ਤੋਂ ਬਚਣ ਲਈ ਜੀਵਨ ਸ਼ੈਲੀ ‘ਚ ਜ਼ਰੂਰ ਕਰੋ ਇਹ ਖਾਸ ਬਦਲਾਅ…

ਦਿਲ ਦੇ ਦੌਰੇ ਤੋਂ ਬਚਣ ਲਈ ਜੀਵਨ ਸ਼ੈਲੀ ‘ਚ ਜ਼ਰੂਰ ਕਰੋ ਇਹ ਖਾਸ ਬਦਲਾਅ…

Health
PREVENTING HEART ATTACKS: ਅੰਕੜਿਆਂ ਮੁੁਤਾਬਕ ਸਾਡੇ ਦੇਸ਼ ਵਿੱਚ ਹਰ ਸਾਲ 28 ਲੱਖ ਲੋਕ ਦਿਲ ਦੀ ਬਿਮਾਰੀ ਕਾਰਨ ਆਪਣੀ ਜਾਨ ਗੁਆ ​​ਬੈਠਦੇ ਹਨ। ਇਨ੍ਹਾਂ ਵਿੱਚੋਂ 62 ਫੀਸਦੀ ਲੋਕ 40 ਤੋਂ 69 ਸਾਲ ਦੀ ਉਮਰ ਵਰਗ ਦੇ ਹੁੰਦੇ ਹਨ। 'ਨੈਸ਼ਨਲ ਫੈਮਿਲੀ ਹੈਲਥ ਸਰਵੇ' (NFHS) ਅਤੇ 'ਸੈਂਪਲ ਰਜਿਸਟ੍ਰੇਸ਼ਨ ਸਿਸਟਮ' (SRS) ਦੇ ਅੰਕੜੇ ਦਰਸਾਉਂਦੇ ਹਨ ਕਿ 2022 ਅਤੇ 2024 ਦਰਮਿਆਨ ਹੋਈਆਂ ਕੁੱਲ ਮੌਤਾਂ ਵਿੱਚੋਂ 60 ਫੀਸਦੀ ਮੌਤਾਂ ਗੈਰ-ਛੂਤਕਾਰੀ ਬਿਮਾਰੀਆਂ (non-communicable diseases) ਕਾਰਨ ਹੋਈਆਂ, ਜਿਨ੍ਹਾਂ ਵਿੱਚੋਂ 32 ਫੀਸਦੀ ਮੌਤਾਂ ਲਈ ਦਿਲ ਦੀ ਬਿਮਾਰੀ ਜ਼ਿੰਮੇਵਾਰ ਸੀ। ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਥਿਤੀ ਨੂੰ ਦੇਖਦੇ ਹੋਏ, ਦਿਲ ਦੀ ਬਿਮਾਰੀ ਤੋਂ ਬਚਾਅ ਲਈ ਉਪਾਅ ਅਪਣਾਉਣੇ ਬਹੁਤ ਜ਼ਰੂਰੀ ਹਨ। ਤਾਂ ਆਓ, ਜਾਣਦੇ ਹਾਂ ਕਿ ਦਿਲ ਦੇ ਦੌਰੇ (heart attack) ਨੂੰ ਰੋਕਣ ਲਈ ਕੀ ਕੀਤਾ ਜਾ ਸਕਦਾ ਹੈ... ਦਿਲ ਦੇ ਦੌਰੇ ਨੂੰ ਬਚਣ ਲਈ ਜੀਵਨਸ਼ੈਲੀ ਵਿੱਚ ਕਰੋ ਇਹ ਬਦਲਾਅ... ਮਾਹਰਾਂ ਦਾ ਕਹਿਣਾ ਹੈ ਕਿ ਹਫ਼ਤੇ ਵਿੱਚ ਤਿੰਨ ਤੋਂ ਚਾਰ ਵਾਰ ਇੱਕ ਮਿੰਟ ਜਾਗਿੰਗ ਅਤੇ ਦੋ ਮਿੰਟ ਤੁਰਨ ਦੇ ਵਿਚਕਾਰ ਬਦਲ...
ਪਾਲੀਵੁੱਡ ਵਿਹੜੇ ਸ਼ਾਨਦਾਰ ਦਸਤਕ ਦੇਣ ਲਈ ਤਿਆਰ ਦੋ ਨਵੇਂ ਨਿਰਦੇਸ਼ਕ, ਫਿਲਮਾਂ ਜਲਦ ਹੋਣਗੀਆਂ ਰਿਲੀਜ਼

ਪਾਲੀਵੁੱਡ ਵਿਹੜੇ ਸ਼ਾਨਦਾਰ ਦਸਤਕ ਦੇਣ ਲਈ ਤਿਆਰ ਦੋ ਨਵੇਂ ਨਿਰਦੇਸ਼ਕ, ਫਿਲਮਾਂ ਜਲਦ ਹੋਣਗੀਆਂ ਰਿਲੀਜ਼

Entertainment
ਚੰਡੀਗੜ੍ਹ: ਸਾਲ 2026 ਦਾ ਆਖ਼ਰੀ ਪੜ੍ਹਾਅ ਕਈ ਨਵੇਂ ਨਿਰਦੇਸ਼ਕਾਂ ਦੇ ਸੁਫ਼ਨਿਆਂ ਨੂੰ ਨਵੀਂ ਪਰਵਾਜ਼ ਦੇਣ ਜਾ ਰਿਹਾ ਹੈ, ਜਿੰਨਾਂ ਦੇ ਨਾਵਾਂ ਅਤੇ ਇੰਨਾਂ ਦੁਆਰਾ ਦਰਸ਼ਕਾਂ ਦੇ ਸਨਮੁੱਖ ਕੀਤੇ ਜਾ ਰਹੇ ਪੰਜਾਬੀ ਫਿਲਮ ਪ੍ਰੋਜੈਕਟਸ ਵੱਲ ਆਓ ਕਰਦੇ ਹਾਂ ਵਿਸ਼ੇਸ਼ ਨਜ਼ਰਸਾਨੀ: ਅਨੀਤ ਸੇਖੋਂ ਪੰਜਾਬੀ ਸਿਨੇਮਾ ਅਤੇ ਸਾਹਿਤ ਦੀ ਦੁਨੀਆ ਵਿੱਚ ਸਤਿਕਾਰਤ ਸਖਸ਼ੀਅਤ ਵਜੋਂ ਜਾਣੇ ਜਾਂਦੇ ਰਹੇ ਹਨ ਮਰਹੂਮ ਦਰਸ਼ਨ ਦਰਵੇਸ਼, ਜਿੰਨਾਂ ਦੇ ਹੋਣਹਾਰ ਪੁੱਤਰ ਬਤੌਰ ਅਜ਼ਾਦ ਨਿਰਦੇਸ਼ਕ ਅਪਣੇ ਕਰੀਅਰ ਦਾ ਸ਼ਾਨਦਾਰ ਅਗਾਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ, ਜੋ ਅਪਣੀ ਪਲੇਠੀ ਫਿਲਮ 'ਇਹ ਦਿਨ ਰੋਜ਼ ਨੀਂ ਆਉਂਣੇ' ਆਉਂਦੀ 09 ਅਕਤੂਬਰ ਨੂੰ ਦਰਸ਼ਕਾਂ ਦੇ ਸਨਮੁੱਖ ਕਰਨ ਜਾ ਰਹੇ ਹਨ, ਜਿਸ ਵਿੱਚ ਪੁਰਾਤਨ ਵੰਨਗੀਆਂ ਦੇ ਮੱਧਮ ਪਏ ਰੰਗਾਂ ਨੂੰ ਮੁੜ ਸੁਰਜੀਤੀ ਦੇਣ ਦਾ ਤਰੱਦਦ ਬਹੁਤ ਹੀ ਖੂਬਸੂਰਤੀ ਨਾਲ ਅੰਜ਼ਾਮ ਦਿੱਤਾ ਗਿਆ ਹੈ। ਮੂਲ ਰੂਪ ਵਿੱਚ ਮਾਲਵੇ ਦੇ ਜ਼ਿਲ੍ਹੇ ਮਾਨਸਾ ਨਾਲ ਸੰਬੰਧ ਰੱਖਦੇ ਹਨ ਇਹ ਪ੍ਰਤਿਭਾਵਾਨ ਨਿਰਦੇਸ਼ਕ, ਜੋ ਇਸ ਤੋਂ ਪਹਿਲਾਂ ਕਈ ਵੱਡੀਆਂ ਅਤੇ ਸਫ਼ਲਤਮ ਫਿਲਮਾਂ ਨੂੰ ਐਸੋਸੀਏਟ ਨਿਰਦੇਸ਼ਕ ਦੇ ਤੌਰ ‘ਤੇ ਵੀ ਚ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

Breaking News
ਧੂਰੀ, 7 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਅੰਦਰ ਬਣੇ ਘਰਾਂ ਦੇ ਮਾਲਕਾਨਾ ਹੱਕ ਦੇਣ ਨਾਲ ਲੋਕਾਂ ਦੀ ਦਹਾਕਿਆਂ ਪੁਰਾਣੀ ਉਡੀਕ ਖ਼ਤਮ ਹੋ ਗਈ ਹੈ। ਉਨ੍ਹਾਂ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਰਿਵਾਰਾਂ ਨੂੰ ਜਾਇਦਾਦ ਦੇ ਮਾਲਕਾਨਾ ਹੱਕ ਸਬੰਧੀ ਸਰਟੀਫਿਕੇਟ ਸੌਂਪਦਿਆਂ ਇਸ ਨੂੰ ਅਜਿਹੀ ਪ੍ਰਕਿਰਿਆ ਦੀ ਸ਼ੁਰੂਆਤ ਦੱਸਿਆ, ਜੋ ਲੋਕਾਂ ਨੂੰ ਕਾਨੂੰਨੀ ਤੌਰ ’ਤੇ ਦਰਜ ਮਾਲਕੀ, ਹੱਦਬੰਦੀ ਦੇ ਨਕਸ਼ੇ ਅਤੇ ਬੈਂਕ ਕਰਜ਼ਿਆਂ ਦੀ ਸਹੂਲਤ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਸਭ ਤੋਂ ਵੱਧ ਲਾਭ ਗ਼ਰੀਬਾਂ, ਦਲਿਤਾਂ ਅਤੇ ਬੇਜ਼ਮੀਨੇ ਪਰਿਵਾਰਾਂ ਨੂੰ ਮਿਲੇਗਾ, ਜਿਨ੍ਹਾਂ ਦੇ ਮਕਾਨ ਪਹਿਲਾਂ ਸਰਕਾਰੀ ਰਿਕਾਰਡ ਵਿੱਚ ਦਰਜ ਨਹੀਂ ਸਨ। ਦੂਜੇ ਪਾਸੇ, ਸਹੀ ਨਕਸ਼ਿਆਂ ਅਤੇ ਮਾਲ ਰਿਕਾਰਡ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਜਾਇਦਾਦ ਸਬੰਧੀ ਝਗੜੇ ਨਿਪਟਾਉਣ ਵਿੱਚ ਮਦਦ ਮਿਲੇਗੀ। ਧੂਰੀ ਵਿਖੇ ਮਾਲਕਾਨਾ ਹੱਕ ਸਰਟੀਫ਼ਿਕੇਟ ਵੰਡਣ ਮਗਰੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਪੰਜਾਬ ਨੂੰ ਲਾਲ ਲਕੀਰ ਤੋਂ ਮੁਕਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤ...
ਜ਼ਿਲ੍ਹੇ ਦੀਆਂ ਮੰਡੀਆਂ ’ਚ 44579 ਮੀਟ੍ਰਿਕ ਟਨ ਝੋਨੇ ਦੀ ਆਮਦ, 42083 ਮੀਟ੍ਰਿਕ ਟਨ ਖਰੀਦੀ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਦੀਆਂ ਮੰਡੀਆਂ ’ਚ 44579 ਮੀਟ੍ਰਿਕ ਟਨ ਝੋਨੇ ਦੀ ਆਮਦ, 42083 ਮੀਟ੍ਰਿਕ ਟਨ ਖਰੀਦੀ : ਡਿਪਟੀ ਕਮਿਸ਼ਨਰ

Local
ਹੁਸ਼ਿਆਰਪੁਰ, 7 ਅਕਤੂਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਲਗਾਤਾਰ ਚੱਲ ਰਹੀ ਝੋਨੇ ਦੀ ਖਰੀਦ ਦੀ ਅੱਜ ਇਥੇ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਕਰਦਿਆਂ ਦੱਸਿਆ ਕਿ ਹੁਣ ਤੱਕ 44579 ਮੀਟ੍ਰਿਕ ਟਨ ਝੋਨੇ ਦੀ ਆਮਦ ਮੰਡੀਆਂ ਵਿਚ ਦਰਜ ਕੀਤੀ ਗਈ ਹੈ ਜਿਸ ਵਿਚੋਂ 42083 ਮੀਟ੍ਰਿਕ ਟਨ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ।ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਝੋਨੇ ਦੀ ਖਰੀਦ ਬਾਰੇ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਫਸਲ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਤੈਅ ਸਮੇਂ ਵਿਚ ਖਰੀਦਣ ਦੇ ਨਾਲ-ਨਾਲ ਅਦਾਇਗੀਆਂ ਵੀ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਦੇ ਖਾਤਿਆਂ ਵਿਚ 36.02 ਕਰੋੜ ਰੁਪਏ ਟਰਾਂਸਫਰ ਕੀਤੇ ਜਾ ਚੁੱਕੇ ਹਨ ਅਤੇ ਅਗਲੇ ਦਿਨਾਂ ਵਿਚ ਵੀ ਇਹ ਪ੍ਰਕਿਰਿਆ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਵਿਚ ਸਥਾਪਿਤ 65 ਮੰਡੀਆਂ ਵਿਚ ਲੋੜੀਂਦੀਆਂ ਸਹੂਲਤਾਂ ਦੇ ਨਾਲ-ਨਾਲ ਲੋੜ ਅਨੁਸਾਰ ਬਾਰਦਾਨਾਂ ਵੀ ਮੁਹੱਈਆ ਕਰਵਾਇਆ ਗਿਆ ਹੈ ਤਾਂ ਜੋ ਫਸਲ ਦੀ ਨਿਰਵਿਘਨ ...
ਸੀ ਬੀ ਆਈ ਦੀ ਰੇਡ ਵਿਰੁੱਧ ‘ਆਪ’ ਲੀਡਰਸ਼ਿਪ ਵੱਲੋਂ ਬੀ ਜੇ ਪੀ ਦਫ਼ਤਰ ਅੱਗੇ ਤਿੱਖਾ ਵਿਰੋਧ ਪ੍ਰਦਰਸ਼ਨ

ਸੀ ਬੀ ਆਈ ਦੀ ਰੇਡ ਵਿਰੁੱਧ ‘ਆਪ’ ਲੀਡਰਸ਼ਿਪ ਵੱਲੋਂ ਬੀ ਜੇ ਪੀ ਦਫ਼ਤਰ ਅੱਗੇ ਤਿੱਖਾ ਵਿਰੋਧ ਪ੍ਰਦਰਸ਼ਨ

Local
ਲੁਧਿਆਣਾ, 07 ਅਕਤੂਬਰ 2026 : ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ ਐੱਸ ਡੀ (ਆਫਿਸਰ ਆਨ ਸਪੈਸ਼ਲ ਡਿਊਟੀ) ਅਤੇ ਹੋਰਨਾਂ ਨਜ਼ਦੀਕੀਆਂ ਦੇ ਘਰਾਂ 'ਤੇ ਹੋਈ ਸੀ ਬੀ ਆਈ  ਦੀ ਰੇਡ ਵਿਰੁੱਧ ਸਥਾਨਕ ਅਰੋੜਾ ਪੈਲੇਸ ਦਾਣਾ ਮੰਡੀ ਨੇੜੇ ਸਥਿਤ ਭਾਰਤੀ ਜਨਤਾ ਪਾਰਟੀ (ਬੀ ਜੇ ਪੀ) ਦੇ ਦਫ਼ਤਰ ਅੱਗੇ ਤਿੱਖਾ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਹੈ। ਵਿਰੋਧ ਪ੍ਰਦਰਸ਼ਨ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਜਤਿੰਦਰ ਸਿੰਘ ਖੰਗੂੜਾ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਲੋਕ ਸਭਾ ਇੰਚਾਰਜ ਸ਼ਰਨਪਾਲ ਸਿੰਘ ਮੱਕੜ, ਚੇਅਰਮੈਨ ਹੇਮਰਾਜ ਰਾਜੀ ਤੋਂ ਇਲਾਵਾ ਸੈਂਕੜਿਆਂ ਦੀ ਗਿਣਤੀ ਵਿੱਚ ‘ਆਪ’ ਵਲੰਟੀਅਰ ਵੀ ਮੌਜੂਦ ਸਨ। ਮੌਕੇ ’ਤੇ ਮੌਜੂਦ ‘ਆਪ’ ਲੀਡਰਸ਼ਿਪ ਨੇ ਇੱਕਸੁਰ ਵਿੱਚ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬੀਆਂ ਨੂੰ ਡਰਾ ਕੇ ਅਤੇ ਦਬਾ ਕੇ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ਜਿੱਤਣਾਂ ਚਾਹੁੰਦੀ ਹੈ ਜੋਕਿ ਬਿਲਕੁੱਲ ਵੀ ਸੰਭਵ ਨਹੀਂ ਹੈ। ਉਨ੍...
ਰੂਪਨਗਰ ਵਿੱਚ ਹਿੰਦੀ ਅਤੇ ਸਵੱਛਤਾ ਪੰਦਰਵਾੜੇ ਦਾ ਸ਼ਾਨਦਾਰ ਸਮਾਪਤੀ ਸਮਾਰੋਹ

ਰੂਪਨਗਰ ਵਿੱਚ ਹਿੰਦੀ ਅਤੇ ਸਵੱਛਤਾ ਪੰਦਰਵਾੜੇ ਦਾ ਸ਼ਾਨਦਾਰ ਸਮਾਪਤੀ ਸਮਾਰੋਹ

Local
ਰੂਪਨਗਰ: ਡਿਪਟੀ ਕਮਿਸ਼ਨਰੇਟ, ਰੂਪਨਗਰ ਵੱਲੋਂ ਹਿੰਦੀ ਪਖਵਾੜੇ ਅਤੇ ਸਵੱਛਤਾ ਪਖਵਾੜੇ ਦੇ ਸਮਾਪਤੀ ਮੌਕੇ ਸਤਲੁਜ ਦਰਿਆ ਦੇ ਕੰਢੇ ਸਥਿਤ ਹੈੱਡਵਰਕਸ ਵਿਖੇ ਸ਼ਾਨਦਾਰ ਸਮਾਪਤੀ ਸਮਾਰੋਹ ਕਰਵਾਇਆ ਗਿਆ। ਸਮਾਰੋਹ ਵਿੱਚ ਸ੍ਰੀ ਸੁਗ੍ਰੀਵ ਮੀਣਾ, ਪ੍ਰਧਾਨ ਕਮਿਸ਼ਨਰ, ਸੀਜੀਐਸਟੀ ਕਮਿਸ਼ਨਰੇਟ ਲੁਧਿਆਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸ਼੍ਰੀਮਤੀ ਸਮ੍ਰਿਤਾ ਕੌਰ ਗਿੱਲ, ਵਧੀਕ ਕਮਿਸ਼ਨਰ, ਡਿਪਟੀ ਕਮਿਸ਼ਨਰੇਟ ਰੂਪਨਗਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਸਮਾਰੋਹ ਦੌਰਾਨ ਹਿੰਦੀ ਪੰਦਰਵਾੜੇ ਅਤੇ ਸਵੱਛਤਾ ਪੰਦਰਵਾੜੇ ਤਹਿਤ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮਾਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਗਿਆ। ਹਿੰਦੀ ਪੰਦਰਵਾੜੇ ਤਹਿਤ ਹਿੰਦੀ ਸਹੁੰ, ਟਿੱਪਣੀ ਅਤੇ ਖਰੜਾ ਲੇਖਣ, ਕਾਵਿ ਪਾਠ, ਰਾਜ ਭਾਸ਼ਾ ਪੋਸਟਰ ਨਿਰਮਾਣ, ਨਾਅਰਾ ਲੇਖਣ ਅਤੇ ਲਘੂ ਨਾਟਕਾਂ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਹਿੰਦੀ ਲੇਖ ਲੇਖਣ, ਹਿੰਦੀ ਅਨੁਵਾਦ ਅਤੇ ਹਿੰਦੀ ਆਮ ਗਿਆਨ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਵਿੱਚ ਸਾਰੇ ਮੰਡਲਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾ...
ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਕੀਤੀ ਸਮੀਖਿਆ

ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਕੀਤੀ ਸਮੀਖਿਆ

Local
ਤਰਨ ਤਾਰਨ, 7 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਅੱਜ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦੌਰਾਨ ਸੜਕ ਸੁਰੱਖਿਆ ਉਪਰਾਲਿਆਂ ਦੀ ਸਮੀਖਿਆ ਕੀਤੀ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸੜਕ ਹਾਦਸਿਆਂ ਦੀ ਰੋਕਥਾਮ, ਟ੍ਰੈਫਿਕ ਪ੍ਰਬੰਧਨ, ਸੁਪਰੀਮ ਕੋਰਟ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹੇ ਵਿੱਚ ਪੀ.ਐਮ ਰਾਹਤ ਸਕੀਮ ਅਤੇ ਰਾਹ-ਵੀਰ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼, ਟ੍ਰੈਫਿਕ ਪੁਲਿਸ, ਟਰਾਂਸਪੋਰਟ ਤੇ ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਕੂਲਾਂ ਵਿੱਚ ਚੱਲ ਰਹੀਆਂ ਸਕੂਲੀ ਬੱਸਾਂ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਹਿੱਟ ਐਂਡ ਰਨ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਪ...