Friday, July 3Malwa News
Shadow

Tag: latest news

ਖੇਡਾਂ ਦਾ ਖੇਤਰ ਵਿਚ ਪੰਜਾਬ ਬਣਿਆ ਦੇਸ਼ ਦਾ ਮੋਹਰੀ ਸੂਬਾ

Breaking News, Punjab Development
ਚੰਡੀਗੜ੍ਹ, 25 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਾਲ 2024 ਦੌਰਾਨ ਖੇਡਾਂ ਦੇ ਖੇਤਰ ਵਿਚ ਪੰਜਾਬ ਨੂੰ ਸਿਖਰ 'ਤੇ ਲਿਆ ਖੜ੍ਹਾ ਕੀਤਾ ਹੈ। ਇਸ ਵੇਲੇ ਪੂਰੇ ਭਾਰਤ ਵਿਚੋਂ ਖੇਡਾਂ ਦੇ ਖੇਤਰ ਵਿਚ ਪੰਜਾਬ ਨੰਬਰ ਇਕ 'ਤੇ ਆ ਚੁੱਕਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਿਛਲੇ ਸਾਲ ਪੰਜਾਬ ਸਰਕਾਰ ਵਲੋਂ ਬਣਾਈ ਗਈ ਨਵੀਂ ਖੇਡ ਨੀਤੀ ਕਾਰਨ ਹੀ ਪੰਜਾਬ ਨੇ ਇੰਨੀਆਂ ਵੱਡੀਆਂ ਪ੍ਰਾਪਤੀਆਂ ਕੀਤੀਆਂ। ਇਸ ਸਾਲ ਪੈਰਿਸ ਓਲੰਪਿਕਸ ਵਿਚ ਭਾਰਤ ਦੇ ਕੁੱਲ 100 ਖਿਡਾਰੀਆਂ ਵਿਚੋਂ 19 ਖਿਡਾਰੀ ਤਾਂ ਇਕੱਲੇ ਪੰਜਬ ਵਿਚੋਂ ਹੀ ਸਨ। ਇਨ੍ਹਾਂ ਪੰਜਾਬ ਦੇ ਖਿਡਾਰੀਆਂ ਵਿਚ 10 ਹਾਕੀ ਖਿਡਾਰੀ, ਨਿਸ਼ਾਨੇਬਾਜੀ ਵਿਚ 6 ਖਿਡਾਰੀ, ਐਥਲੈਟਿਕਸ ਵਿਚ ਦੋ ਖਿਡਾਰੀ ਅਤੇ ਗੌਲਫ ਵਿਚ ਇਕ ਖਿਡਾਰੀ ਓਲੰਪਿਕ ਖੇਡਾਂ ਵਿਚ ਗਿਆ। ਇਸੇ ਤਰਾਂ ਪੰਜਾਬ ਦੇ ਤਿੰਨ ਖਿਡਾਰੀਆਂ ਨੇ ਪੈਰਿਸ ਪੈਰਾ ਉਲੰਪਿਕਸ ਵਿਚ ਵੀ ਹਿੱਸਾ ਲਿਆ ਸੀ। ਪੰਜਾਬ ਸਰਕਾਰ ਦੀ ਨਵੀਂ ਖੇਡ ਨੀਤੀ ਤਹਿਤ 22 ਖਿਡਾਰੀਆਂ ਨੂੰ ਤਿਆਰੀ ਕਰਨ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇ ਹਿਸਾਬ ਨਾਲ ਸਰਕਾ...

ਜ਼ਮੀਨਦੋਜ਼ ਪਾਈਪਾਂ ਲਈ ਖਰਚੇ 277 ਕਰੋੜ ਰੁਪਏ : ਗੋਇਲ

Breaking News
ਚੰਡੀਗੜ੍ਹ, 25 ਦਸੰਬਰ : ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਖੁਸ਼ਹਾਲੀ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਸਾਲ 2024 ਦੌਰਾਨ ਫਸਲਾਂ ਦੀ ਸਿੰਜਾਈ ਲਈ 277.57 ਕਰੋੜ ਰੁਪਏ ਖਰਚੇ ਗਏ ਹਨ। ਇਸ ਨਾਲ ਨਾਬਾਰਡ ਫੰਡਿਡ ਦੋ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ, ਜਿਸ ਨਾਲ 40 ਹਜਾਰ ਏਕੜ ਰਕਬੇ ਦੀ ਸਿੰਜਾਈ ਕੀਤੀ ਜਾ ਸਕੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਵਿਚ ਸਿੰਜਾਈ ਸਹੂਲਤਾਂ ਦਾ ਪੱਧਰ ਉੱਚਾ ਚੁੱਕਣ ਲਈ ਸਿਰਤੋੜ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪੰਜਾਬ ਦੇ ਕਿਸਾਨਾਂ ਫਸਲਾਂ ਦੀ ਸਿੰਜਾਈ ਲਈ ਕੋਈ ਸਮੱਸਿਆ ਨਾ ਆਵੇ ਅਤੇ ਫਸਲਾਂ ਦੇ ਝਾੜ ਵਧ ਸਕਣ। ਉਨ੍ਹਾਂ ਨੇ ਦੱਸਿਆ ਕਿ ਜ਼ਮੀਨਦੋਜ਼ ਪਾਈਪ ਲਾਈਨਾਂ ਪਾਉਣ ਲਈ ਵਿਸ਼ੇਸ਼ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ 50 ਕਰੋੜ ਤੋਂ ਵੀ ਵੱਧ ਬੱਜਟ ਵਾਲੇ 18 ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਅਧੀਨ ਸੀਵਰੇਜ਼ ਟਰੀਟਮੈਂਟ ਪਲਾਟਾਂ ਰਾਹੀਂ 67 ਐਮ ਐਲ ਡੀ ਸ਼ੁੱਧ ਪਾਣੀ ਕਿਸਾਨਾਂ ਨੂੰ ਮੁਹਈਆ ਕਰਵਾਇਆ ਜਾ ਰਿਹਾ ਹੈ,ਜਿਸ ਨਾਲ 2233 ਹੈਕਟੇਅਰ ਰਕਬੇ ਦੀ ਸਿੰਜਾਈ ਕੀਤੀ ਜਾ ਰਹੀ...

ਉਮੀਦਵਾਰਾਂ ਤੋਂ ਰਿਸ਼ਵਤ ਲੈਣ ਵਾਲੇ ਰਿਟਰਨਿੰਗ ਅਫ਼ਸਰ ਖ਼ਿਲਾਫ਼ ਪਰਚਾ ਦਰਜ

Hot News
ਫਿਰੋਜ਼ਪੁਰ, 25 ਦਸੰਬਰ: ਪੰਜਾਬ ਵਿੱਚ ਹੋਈਆਂ ਪੰਚਾਇਤ ਚੋਣਾਂ ਦੌਰਾਨ ਸਰਪੰਚ ਅਤੇ ਪੰਚਾਇਤ ਮੈਂਬਰ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਕਾਗਜ ਨਾ ਰੱਦ ਕਰਨ ਬਦਲੇ 23 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿਚ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ ਅਤੇ ਇਕ ਹੋਟਲ ਮਾਲਕ ਖਿਲਾਫ ਪਰਚਾ ਦਰਜ ਕਰ ਕੇ ਹੋਟਲ ਮਾਲਕ ਰਾਹੁਲ ਨਾਰੰਗ ਨੂੰ ਗਿ੍ਫਤਾਰ ਕਰ ਲਿਆ ਹੈ। ਵਿਜੀਲੈਂਸ ਪੁਲੀਸ ਦੇ ਇਕ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਫਿਰੋਜ਼ਪੁਰ ਜ਼ਿਲੇ ਦੇ ਨਹਿਰੀ ਵਿਭਾਗ ਦੇ ਐਸ ਡੀ ਓ ਗੁਲਾਬ ਸਿੰਘ ਜ਼ੋ ਉਸ ਵੇਲੇ ਰਿਟਰਨਿੰਗ ਅਫ਼ਸਰ ਸੀ, ਖੇਤੀਬਾੜੀ ਵਿਭਾਗ ਦੇ ਸਬ ਇੰਸਪੈਕਟਰ ਦਵਿੰਦਰ ਸਿੰਘ ਜ਼ੋ ਉਸ ਵੇਲੇ ਸਹਾਇਕ ਰਿਟਰਨਿੰਗ ਅਫ਼ਸਰ ਸੀ ਅਤੇ ਫਿਰੋਜ਼ਪੁਰ ਦੇ ਹੀ ਨਿਵੇਦਿਅਮ ਹੋਟਲ ਦੇ ਮਾਲਕ ਰਾਹੁਲ ਨਾਰੰਗ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਤੂਤ ਵਿਚ ਪੰਚਾਇਤੀ ਚੋਣਾਂ ਸਮੇਂ ਹਰਦੀਪ ਸਿੰਘ ਅਤੇ ਉਸ ਦੇ ਭਰਾ ਜਗਦੇਵ ਸਿੰਘ ਨੇ ਸਰਪੰਚੀ ਦੇ ਉਮੀਦਵਾਰ ਵਜੋਂ ਕਾਗਜ ਦਾਖਲ ਕੀਤੇ ਸਨ। ਇਸ ਤੋਂ ਇਲਾਵਾ ਸੁਖਜੀਤ ਕੌਰ, ਰਛਪਾਲ ਸਿੰਘ, ਜਗਮੋਹਨ ਸਿੰਘ ਅਤੇ ਮਨਜੀਤ...

ਕੇਂਦਰ ਸਰਕਾਰ ਨੇ ਰੋਕਿਆ ਪੰਜਾਬ ਦਾ ਸੱਤ ਹਜ਼ਾਰ ਕਰੋੜ ਰੁਪਏ

Breaking News
ਨਵੀਂ ਦਿੱਲੀ, 25 ਦਸੰਬਰ: ਪੰਜਾਬ ਵਿੱਚ ਮੰਡੀਕਰਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੰਮੇ ਤੋਂ ਲਟਕਾਏ ਜਾਣ ਰਹੇ ਆਰ ਡੀ ਐਫ ਅਤੇ ਐਮ ਡੀ ਐਫ ਦੀ ਤੁਰੰਤ ਅਦਾਇਗੀ ਕਰਨ ਦੀ ਮੰਗ ਕੀਤੀ। ਪੰਜਾਬ ਦੇ ਉਚ ਪੱਧਰੀ ਵਫ਼ਦ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਚੀਫ ਸੈਕਟਰੀ ਕੇ ਏ ਪੀ ਸਿਨਹਾ ਸ਼ਾਮਲ ਸਨ। ਇਸ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦਾ ਮੰਡੀਕਰਨ ਢਾਂਚਾ ਲੰਮੇ ਸਮੇਂ ਵਿੱਚ ਵਿਕਸਤ ਹੋਇਆ ਹੈ। ਪੰਜਾਬ ਦੇ ਪਿੰਡਾਂ ਵਿਚ ਵੀ ਮੰਡੀਆਂ ਬਣਾਈਆਂ ਗਈਆਂ ਹਨ। ਇਸ ਲਈ ਪੰਜਾਬ ਦੇ ਮੰਡੀਕਰਨ ਢਾਂਚੇ ਦੀ ਕਿਸੇ ਹੋਰ ਰਾਜ਼ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਢਾਂਚੇ ਨੂੰ ਹੋਰ ...
ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪੰਜਾਬ ਵਿਚ ਆਵੇਗੀ ਉਦਯੋਗਿਕ ਕ੍ਰਾਂਤੀ : ਭਗਵੰਤ ਮਾਨ

ਹਰੀ ਕ੍ਰਾਂਤੀ ਤੋਂ ਬਾਅਦ ਹੁਣ ਪੰਜਾਬ ਵਿਚ ਆਵੇਗੀ ਉਦਯੋਗਿਕ ਕ੍ਰਾਂਤੀ : ਭਗਵੰਤ ਮਾਨ

Breaking News
ਚੰਡੀਗੜ੍ਹ, 24 ਦਸੰਬਰ : ਹਰੀ ਕ੍ਰਾਂਤੀ ਵਿਚ ਪੰਜਾਬ ਵਲੋਂ ਮੋਹਰੀ ਭੂਮਿਕਾ ਨਿਭਾਅ ਕੇ ਪੂਰੇ ਦੇਸ਼ ਲਈ ਅਨਾਜ ਦੇ ਢੇਰ ਲਾਉਣ ਪਿਛੋਂ ਹੁਣ ਪੰਜਾਬ ਉਦਯੋਗਿਕ ਖੇਤਰ ਵਿਚ ਵੀ ਨਵੀਆਂ ਪੁਲਾਂਘਾਂ ਪੁੱਟਣ ਲੱਗਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਯਤਨਾਂ ਨਾਲ ਪੰਜਾਬ ਦੇ ਉਦਯੋਗਿਕ ਖੇਤਰ ਵਿਚ 86 ਹਜਾਰ ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵਲੋਂ ਪੰਜਾਬ ਦੇ ਉਦਯੋਗਾਂ ਨੂੰ ਹੁਲਾਰਾ ਦੇਣ ਲਈ ਯਤਨਸ਼ੀਲ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਿਚ ਉਦਯੋਗਿਕ ਵਿਕਾਸ ਦੇ ਨਾਲ ਨਾਲ ਇਥੋਂ ਦੇ ਤਿੰਨ ਲੱਖ 92 ਹਜਾਰ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲੇਗਾ, ਜੋ ਕਿ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਿਛਲੇ 30 ਮਹੀਨਿਆਂ ਵਿਚ ਪੰਜਾਬ ਸਰਕਾਰ ਵਲੋਂ ਬਣਾਈਆਂ ਨਵੀਆਂ ਉਦਯੋਗਿਕ ਨੀਤੀਆਂ ਕਾਰਨ ਹੁਣ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਕਈ ਵੱਡੀਆਂ ਕੰਪਨੀਆਂ ਪੰਜਾਬ ਵਿਚ ਕਾਰਖਾਨੇ ਲਗਾਉਣ ਲਈ ਤਿਆਰ ਹੋ ਗਈਆਂ ਹਨ। ਅਗਲੇ ਥੋੜੇ ਸਮੇਂ ਵਿਚ ਹੀ ਇਨ੍ਹਾਂ ਸਾਰੀਆਂ ਵੱਡੀਆਂ ਕੰਪਨੀਆਂ ਵਲੋਂ ਪੰਜਾਬ ਵਿਚ...

ਸ਼੍ਰੋਮਣੀ ਕਮੇਟੀ ਦੀ ਐਮਰਜੈਂਸੀ ਮੀਟਿੰਗ 30 ਨੂੰ

Hot News
ਅੰਮ੍ਰਿਤਸਰ, 21 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੇ ਚੱਲ ਰਹੇ ਵਿਵਾਦਾਂ ਦੌਰਾਨ 30 ਦਸੰਬਰ ਨੂੰ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਤੋਂ ਪਹਿਲਾਂ ਇਹ ਐਮਰਜੈਂਸੀ ਮੀਟਿੰਗ 23 ਦਸੰਬਰ ਨੂੰ ਬੁਲਾਈ ਗਈ ਸੀ, ਪਰ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਸੀ। ਹੁਣ 30 ਦਸੰਬਰ ਨੂੰ ਸੱਦੀ ਗਈ ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਕੋਈ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।ਪਿਛਲੇ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਿਰਾਜ਼ਗੀ ਦੀ ਵੀ ਚਰਚਾ ਚੱਲ ਰਹੀ ਹੈ। ਇਥੇ ਵਰਨਣਯੋਗ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਾਢੂ ਗੁਰਪ੍ਰੀਤ ਸਿੰਘ ਵਲੋਂ ਜਥੇਦਾਰ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ। ਇਸ ਪਿਛੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਰਾਹਾ ਵਿਖੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਵਲੋਂ ਲਗਾਏ ਦੋਸ਼ਾਂ ਦੀ ਜਾਂਚ ਲਈ ਇਕ ਕਮੇਟੀ ਬਣਾਈ ਗਈ ਸੀ। ਇਸ ...

ਭਾਰਤ ਵਿੱਚ ਪਹਿਲੀ ਵਾਰ ਹੋਈਆਂ ਪੀਥੀਅਨ ਗੇਮਾਂ

Global News
ਪੰਚਕੁੱਲਾ, 23 ਦਸੰਬਰ : ਭਾਰਤ ਵਿਚ ਪਹਿਲੀ ਵਾਰ ਕਰਵਾਈਆਂ ਗਈਆਂ ਪੀਥੀਅਨ ਗੇਮਾਂ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਸਮਾਪਤ ਹੋ ਗਈਆਂ। ਪੀਥੀਅਨ ਰਾਸ਼ਟਰੀ ਕਲਚਰਲ ਜੇਮਜ਼ 2024 ਦੇ ਨਾਮ ਨਾਲ ਕਰਵਾਈਆਂ ਗਈਆਂ ਇਨ੍ਹਾਂ ਗੇਮਾਂ ਵਿਚ ਵਿਰਾਸਤੀ ਖੇਡਾਂ ਅਤੇ ਮਾਰਸ਼ਲ ਆਰਟ ਤੋਂ ਇਲਾਵਾ ਹੋਰ ਕਈ ਕਲਾਵਾਂ ਦੇ ਮੁਕਾਬਲੇ ਕਰਵਾਏ ਗਏ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੁਖਚੈਨ ਸਿੰਘ ਕਲਸਾਣੀ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਭਾਰਤ ਵਿਚ ਪਹਿਲੀ ਵਾਰ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਝਾਰਖੰਡ ਦੇ ਸਾਬਕਾ ਮੰਤਰੀ ਅਤੇ ਇੰਟਰਨੈਸ਼ਨਲ ਪੀਥੀਅਨ ਕੌਂਸਲ ਦੇ ਇੰਡੀਆ ਪ੍ਰਧਾਨ ਡਾ ਬਜਿੰਦਰ ਗੋਇਲ ਨੇ ਕੀਤੀ। ਇਸ ਦੌਰਾਨ ਕਰਵਾਏ ਗਏ ਵਿਰਾਸਤੀ ਖੇਡਾਂ ਦੇ ਮੁਕਾਬਲਿਆਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਗੱਤਕਾ ਮੁਕਾਬਲੇ ਵੀ ਕਰਵਾਏ ਗਏ। ਬਹੁਤ ਹੀ ਵਿਧੀਵਤ ਢੰਗ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ 12 ਰਾਜਾਂ ਦੇ 200 ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿ...

ਪੰਜਾਬ ‘ਚ ਸਰਹੱਦੀ ਸੁਰੱਖਿਆ ਪ੍ਰਬੰਧਾਂ ਲਈ ਕੇੇਂਦਰ ਤੋਂ ਮੰਗੇ ਇਕ ਹਜਾਰ ਕਰੋੜ

Hot News
ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਸਥਾਨ ਵਿਚ ਹੋਈ ਪ੍ਰੀ ਬੱਜਟ ਮੀਟਿੰਗ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜਿਲਿਆਂ ਵਿਚ ਪੰਜਾਬ ਪੁਲੀਸ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਲਈ ਇਕ ਹਜਾਰ ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਜਾਵੇ।ਅੱਜ ਚੰਡੀਗੜ੍ਹ ਵਿਖੇ ਜਾਰੀ ਇਕ ਬਿਆਨ ਵਿਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਨਾਬਾਰਡ ਦੀ ਸਾਲ 2024–25 ਲਈ ਸੀਜ਼ਨਲ ਐਗਰੀਕਲਚਰਲ ਅਪ੍ਰੇਸ਼ਨਜ਼ ਦੀ ਸੀਮਾ ਵੀ ਘਟਾ ਕੇ 1100 ਕਰੋੜ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਹ ਸੀਮਾ ਵਧਾ ਕੇ 3041 ਕਰੋੜ ਰੁਪਏ ਕਰਨ ਦੀ ਮੰਗ ਕੀਤੀ ਹੈ। ਇਸ ਮੀਟਿੰਗ ਵਿਚ ਰਾਜਪੁਰਾ ਵਿਚ ਪ੍ਰਧਾਨ ਮੰਤਰੀ ਗਤੀ ਸ਼ਕਤੀ ਸਕੀਮ ਦੇ ਅਧੀਨ ਸੜਕ ਸੰਪਰਕ ਦਾ ਮਾਮਲਾ ਵੀ ਉਠਾਇਆ ਗਿਆ ਅਤੇ ਇਸ ਵਾਸਤੇ 100 ਕਰੋੜ ਰੁਪਏ ਦੀ ਗਰਾਂਟ ਦੀ ਮੰਗ ਕੀਤੀ ਗਈ। ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ਵਿਚ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ ਵਿੱਤੀ ਸਹਾਇਤਾ ਦੀ ਵੀ ਮੰਗ ਕੀਤੀ ਗਈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ, ਇਸ ਲਈ...

ਜਲੰਧਰ ਨਿਗਮ ‘ਤੇ ਵੀ ਆਪ ਦਾ ਕਬਜਾ : ਦੋ ਕਾਂਗਰਸੀ ਕੌਂਸਲਰ ਆਪ ‘ਚ ਸ਼ਾਮਲ

Breaking News
ਜਲੰਧਰ, 23 ਦਸੰਬਰ : ਨਗਰ ਨਿਗਮ ਚੋਣਾ ਦੌਰਾਨ ਜਲੰਧਰ ਵਿਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦੋ ਕਾਂਗਰਸੀ ਕੌਂਸਲਰਾਂ ਨੇ ਆਪ ਦਾ ਪੱਲਾ ਫੜ੍ਹ ਲਿਆ ਅਤੇ ਪਾਰਟੀ ਆਪਣਾ ਮੇਅਰ ਬਣਾਉਣ ਦੇ ਨੇੜੇ ਪਹੁੰਚ ਗਈ ਹੈ।ਨਗਰ ਨਿਗਮ ਚੋਣਾ ਦੌਰਾਨ ਜਲੰਧਰ ਦੇ 85 ਵਾਰਡਾਂ ਵਿਚੋਂ 38 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਸੀ। ਪਰ ਮੇਅਰ ਬਣਾਉਣ ਲਈ 43 ਕੌਂਸਲਰਾਂ ਦੀ ਲੋੜ ਹੈ। ਇਸ ਲਈ ਹੁਣ ਵਾਰਡ ਨੰਬਰ 81 ਤੋਂ ਚੋਣ ਜਿੱਤਣ ਵਾਲੀ ਕੌਂਸਲਰ ਸੀਮਾ ਰਾਣੀ ਅਤੇ ਵਾਰਡ ਨੰਬਰ 65 ਤੋਂ ਕੌਂਸਲਰ ਪਰਵੀਨ ਵਾਸਨ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹ ਦੋਵੇਂ ਕੌਂਸਲਰ ਕਾਂਗਰਸ ਪਾਰਟੀ ਦੇ ਸਨ। ਹੁਣ ਆਮ ਆਦਮੀ ਪਾਰਟੀ ਕੋਲ 40 ਕੌਂਸਲਰ ਹੋ ਗਏ ਹਨ ਅਤੇ ਮੇਅਰ ਬਣਾਉਣ ਲਈ ਤਿੰਨ ਹੋਰ ਕੌਂਸਲਰਾਂ ਦੀ ਲੋੜ ਹੈ। ਆਮ ਆਦਮੀ ਪਾਰਟੀਆਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਜਲੰਧਰ ਦਾ ਮੇਅਰ ਬਣਾਉਣ ਲਈ ਲੋੜੀਂਦਾ ਬਹੁਮੱਤ ਹਾਸਲ ਕਰਨ ਵਿਚ ਕਾਮਯਾਬ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨ...

ਗੁਰਦਾਸਪੁਰ ਥਾਣੇ ‘ਤੇ ਹਮਲੇ ਵਾਲਿਆਂ ਦਾ ਯੂ.ਪੀ. ‘ਚ ਇਨਕਾਊਂਟਰ : 3 ਦੀ ਮੌਤ

Breaking News
ਪੀਲੀਭੀਤ (ਯੂ.ਪੀ.), 23 ਦਸੰਬਰ : ਅੱਜ ਸਵੇਰੇ ਸਵੇਰੇ ਹੀ ਉੱਤਰ ਪ੍ਰਦੇਸ਼ ਦੇ ਪੀਲੀਭੀਤ ਇਲਾਕੇ ਵਿਚ ਹੋਏ ਇਕ ਪੁਲੀਸ ਮੁਕਾਬਲੇ ਵਿਚ ਤਿੰਨ ਖਾਲਿਸਤਾਨੀ ਕਾਰਕੁੰਨਾਂ ਦੇ ਮਾਰੇ ਜਾਣ ਦੀ ਖਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਪੁਲੀਸ ਨੇ ਪਿਛਲੇ ਦਿਨੀਂ ਜਿਲਾ ਗੁਰਦਾਸਪੁਰ ਦੀ ਇਕ ਪੁਲੀਸ ਚੌਕੀ 'ਤੇ ਹਮਲਾ ਕਰਨ ਵਾਲਿਆਂ ਦਾ ਪਤਾ ਲਗਾਉਣ ਲਈਮ ਮੁਹਿੰਮ ਸ਼ੁਰੂ ਕੀਤੀ ਸੀ। ਇਸ ਦੌਰਾਨ ਪੁਲੀਸ ਕੁੱਝ ਹਮਲਾਵਰਾਂ ਦੇ ਯੂ ਪੀ ਵਿਚ ਛੁਪੇ ਹੋਣ ਦੀ ਸੂਚਨਾ ਮਿਲੀ ਸੀ। ਇਸ ਲਈ ਪੰਜਾਬ ਪੁਲੀਸ ਨੇ ਯੂ.ਪੀ. ਪੁਲੀਸ ਦੇ ਸਹਿਯੋਗ ਨਾਲ ਪੀਲੀਭੀਤ ਇਲਾਕੇ ਵਿਚ ਦੱਸੀ ਗਈ ਜਗ੍ਹਾ ਨੂੰ ਘੇਰਾ ਪਾ ਲਿਆ। ਪੁਲੀਸ ਦਾ ਘੇਰਾ ਦੇਖ ਕੇ ਅੱਗੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲੀਸ ਨੇ ਵੀ ਫਾਇਰਿੰਗ ਕੀਤੀ ਤਾਂ ਮੁਕਾਬਲਾ ਚੱਲ ਪਿਆ। ਪੁਲੀਸ ਨੇ ਇਸ ਮੁਕਾਬਲੇ ਵਿਚ ਤਿੰਨ ਕਾਰਕੁੰਨਾਂ ਨੂੰ ਮਾਰ ਦਿੱਤਾ। ਇਸ ਪੁਲੀਸ ਮੁਕਾਬਲੇ ਵਿਚ ਮਾਰੇ ਗਏ ਵਿਅਕਤੀਆਂ ਦੀ ਪਛਾਣ ਜਿਲਾ ਗੁਰਦਾਸਪੁਰ ਦੇ ਵਾਸੀ ਗੁਰਵਿੰਦਰ ਸਿੰਘ, ਵਰਿੰਦਰ ਸਿੰਘ ਰਵੀ ਅਤੇ ਜਸਪ੍ਰੀਤ ਸਿੰਘ ਵਜੋਂ ਕੀਤੀ ਗਈ ਹੈ। ਇਹ ਤਿੰਨੇ ਨੌਜਵਾਨ ਹੀ ਖਾਲਿਸਤਾਨੀ ਕਾਰਕੁੰਨ ਦੱਸੇ ਜਾ ਰਹੇ ਹਨ। ਇਸ ਦ...