Thursday, October 8Malwa News
Shadow

Tag: latest news

ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਐਚਪੀਪੀਸੀ ਅਤੇ ਐਚਪੀਡਬਲਿਯੂਪੀਸੀ ਦੀ ਮੀਟਿੰਗ

Haryana
ਚੰਡੀਗੜ੍ਹ, 27 ਜੂਨ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਅੱਜ ਇੱਥੇ ਹੋਏ ਉੱਚ ਅਧਿਕਾਰੀ ਪ੍ਰਾਪਤ ਪਰਚੇਜ ਕਮੇਟੀ (ਐਚਪੀਪੀਸੀ), ਅਤੇ ਹਾਈ ਪਾਰਵਰਡ ਵਰਕਸ ਪਰਚੇਜ ਕਮੇਅੀ (ਐਚਪੀਡਬਲਿਯੂਪੀਸੀ) ਦੀ ਮੀਟਿੰਗ ਵਿੱਚ ਲਗਭਗ 718 ਕਰੋੜ ਰੁਪਏ ਤੋਂ ਵੱਧ ਦੇ ਕੰਟ੍ਰੈਕਟ ਅਤੇ ਵੱਖ-ਵੱਖ ਵਸਤੂਆਂ ਦੀ ਖਰੀਦ ਨੂੰ ਮੰਜੂਰੀ ਦਿੱਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਬੋਲੀਦਾਤਾਵਾਂ ਨਾਲ ਨੈਗੋਸਇਏਸ਼ਨ ਦੇ ਬਾਅਦ ਦਰਾਂ ਤੈਟ ਕਰ ਕੇ ਲਗਭਗ 26 ਕਰੋੜ ਰੁਪਏ ਤੋਂ ਵੱਧ ਦੀ ਬਚੱਤ ਕੀਤੀ ਗਈ ਹੈ। ਮੀਟਿੰਗ ਵਿੱਚ ਕੈਬੀਨੇਟ ਮੰਤਰੀ ਸ੍ਰੀ ਮਹੀਪਾਲ ਢਾਂਡਾ, ਸ੍ਰੀ ਵਿਪੁਲ ਗੋਇਲ, ਸ੍ਰੀ ਸ਼ਿਆਮ ਸਿੰਘ ਰਾਣਾ, ਸ੍ਰੀ ਰਣਬੀਰ ਗੰਗਵਾ ਅਤੇ ਸ੍ਰੀਮਤੀ ਸ਼ਰੂਤੀ ਚੌਧਰੀ ਮੌਜੂਦ ਰਹੇ।ਮੀਟਿੰਗ ਵਿੱਚ ਹਰਿਆਣਾ ਬਿਜਲੀ ਪ੍ਰਸਾਰਣ ਨਿਗਮ ਲਿਮੀਟੇਡ ਅਤੇ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਵੱਲੋਂ ਵਿੱਤੀ ਸਾਲ 2024-25 ਲਈ ਟ੍ਰਾਂਸਮਿਸ਼ਨ ਲਾਇਨ ਟਾਵਰਾਂ ਅਤੇ ਸਬ-ਸਟੇਸ਼ਨ ਢਾਂਚਿਆਂ ਦੇ ਮੈਨੂਫੈਕਚਰਿੰਗ ਅਤੇ ਸਪਲਾਈ, ਐਚਟੀ ਅੰਡਰ ਗਰਾਉਂਡ ਲਾਇਨਾਂ ਆਦਿ ਦੇ ਲਈ ਵੀ ਲਗਭਗ 132 ਕਰੋੜ ਰੁਪਏ ਦੇ ਰੇਟ ਕੰਟ੍ਰੈਕਟ ਨੂੰ ਮੰਜੂਰੀ ਦਿੱਤੀ ਗਈ। ਇਸ...

ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

Breaking News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਕਟਰ 65/66 ਜੰਕਸ਼ਨ ਤੋਂ ਲੈ ਕੇ ਸੈਕਟਰ 66 ਬੀ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਨਿਰੀਖਣ ਕੀਤਾ ਗਿਆ। ਸ. ਮੁੰਡੀਆ ਵੱਲੋਂ ਕੀਤੇ ਨਿਰੀਖਣ ਵਿੱਚ ਜਿੱਥੇ ਕੰਮ ਦੀ ਹੌਲੀ ਗਤੀ ਸਾਹਮਣੇ ਆਈ ਉਥੇ ਕੰਮ ਵੀ ਮਿਆਰਾਂ ਮੁਤਾਬਕ ਨਹੀਂ ਹੋ ਰਿਹਾ ਸੀ ਜਿਨ੍ਹਾਂ ਦਾ ਉਨ੍ਹਾਂ ਮੌਕੇ ਉਤੇ ਹੀ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਫਿਟਕਾਰ ਲਗਾਈ। ਉਨ੍ਹਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਗਜ਼ਾਂ ਵਿੱਚ ਕੰਮ ਦੀ ਦਿਖਾਈ ਪ੍ਰਗਤੀ ਦੇ ਉਲਟ ਜ਼ਮੀਨ ਉਤੇ ਕੰਮ ਘੱਟ ਹੋਇਆ ਹੈ। ਇਸ ਤੋਂ ਇਲਾਵਾ ਕੰਮ ਦੀ ਗੁਣਵੱਤਾ ਵੀ ਮਿਆਰਾਂ ਮੁਤਾਬਕ ਨਹੀਂ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹੇ ਵਿਭਾਗ ਦਾ ਕੋਈ ਅਧਿਕਾਰੀ ਜਾਂ ਠੇਕੇਦਾਰ ਇਸ ਲਈ ਜ਼ਿੰਮੇਵਾਰ ਹੋਵੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ...

ਏ.ਐਸ.ਆਈ. ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

Hot News
ਚੰਡੀਗੜ੍ਹ 27 ਜੂਨ : ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜ...

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 27 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਇੱਕ ਸ਼ਾਨਦਾਰ ਪਹਿਲਕਦਮੀ ਵਿੱਚ, ਮ੍ਰਿਤਕ ਪੈਨਸ਼ਨ ਲਾਭਪਾਤਰੀਆਂ ਦੀ ਪਛਾਣ ਕਰਨ ਅਤੇ ਸਹੀ ਪ੍ਰਾਪਤ ਕਰਤਾਵਾਂ ਨੂੰ ਪੈਨਸ਼ਨਾਂ ਦੀ ਵੰਡ ਨੂੰ ਸੁਚਾਰੂ ਬਣਾਉਣ ਲਈ “ਸਾਡੇ ਬੁਜ਼ੁਰਗ ਸਾਡਾ ਮਾਣ” ਸਿਰਲੇਖ ਹੇਠ ਇੱਕ ਵਿਸ਼ੇਸ਼ ਸਰਵੇਖਣ ਕੀਤਾ ਗਿਆ। ਅੱਜ ਇਹ ਖੁਲਾਸਾ ਕਰਦਿਆਂ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਵਿਆਪਕ ਸਰਵੇਖਣ ਰਾਹੀਂ, 67,852 ਮ੍ਰਿਤਕ ਪੈਨਸ਼ਨਰਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੇ ਖਾਤਿਆਂ ਵਿੱਚ ਸਮੇਂ ਦੇ ਨਾਲ ਲਗਭਗ 252 ਕਰੋੜ ਰੁਪਏ ਇਕੱਠੇ ਹੋਏ ਸਨ। ਇਸ ਰਕਮ ਵਿੱਚੋਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀਆਂ ਅਤੇ ਬੈਂਕਾਂ ਦੇ ਸਹਿਯੋਗ ਨਾਲ 166 ਕਰੋੜ ਰੁਪਏ ਦੀ ਵੱਡੀ ਰਕਮ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਬਾਕੀ 86 ਕਰੋੜ ਰੁਪਏ ਦੀ ਵਸੂਲੀ ਵਿੱਚ ਤੇਜ਼ੀ ਲਿਆਉਣ ਅਤੇ ਇਹ ਯਕੀਨੀ ਬਣਾਉਣ ਲਈ ਕਿ...

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

Hot News
ਚੰਡੀਗੜ੍ਹ, 27 ਜੂਨ: ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਵੱਖ-ਵੱਖ ਔਨਲਾਈਨ ਪਲੇਟਫਾਰਮਾਂ ਦੀ ਵਰਤੋਂ ਜ਼ਰੀਏ ਬੱਚਿਆਂ ਦੇ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਵਾਲੀ ਸਮੱਗਰੀ (ਸੀਐਸਈਏਐਮ) ਨੂੰ ਦੇਖਣ, ਪ੍ਰਸਾਰਿਤ ਕਰਨ ਅਤੇ ਅੱਗੇ ਭੇਜਣ ਦੀਆਂ ਕਾਰਵਾਈਆਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਸਖ਼ਤ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ 33 ਸ਼ੱਕੀਆਂ ਦੀ ਪਛਾਣ ਕੀਤੀ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਆਪ੍ਰੇਸ਼ਨ ਸੀਐਸਈਏਐਮ-4 ਦੇ ਨਾਮ ਹੇਠ ਗ੍ਰਹਿ ਮੰਤਰਾਲੇ ਦੇ ਇੰਡੀਅਨ ਸਾਈਬਰ ਕ੍ਰਾਈਮ ਕੋਆਰਡੀਨੇਸ਼ਨ ਸੈਂਟਰ (ਆਈ4ਸੀ) ਤੋਂ ਪ੍ਰਾਪਤ ਕਾਰਵਾਈਯੋਗ ਸਾਈਬਰ ਟਿਪ-ਲਾਈਨਜ਼ ਦੇ ਆਧਾਰ ‘ਤੇ 18 ਜ਼ਿਲ੍ਹਿਆਂ ਅਤੇ ਤਿੰਨ ਕਮਿਸ਼ਨਰੇਟਾਂ ਵਿੱਚ 40 ਥਾਵਾਂ 'ਤੇ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮਾਣਯੋਗ ਸੁਪਰੀਮ ਕੋਰਟ ਨੇ ਇੱਕ ਫੈਸਲੇ ਵਿੱਚ ਸਪੱਸ਼ਟ ਕੀਤਾ ਸੀ ਕਿ ਸੀਐਸਈਏਐਮ ਸਮੱਗਰੀ ਨੂੰ ਦੇਖਣਾ, ਰੱਖਣਾ ਅਤੇ ਇਸਦੀ ਰਿਪੋਰਟ ਨਾ...

ਯੁੱਧ ਨਸ਼ਿਆਂ ਵਿਰੁੱਧ’ ਦਾ 118ਵਾਂ ਦਿਨ: 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ, 1.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ 125 ਨਸ਼ਾ ਤਸਕਰ ਕਾਬੂ

Hot News
ਚੰਡੀਗੜ੍ਹ, 27 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ 118ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 125 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 710 ਗ੍ਰਾਮ ਹੈਰੋਇਨ, 1 ਕਿਲੋ ਅਫੀਮ ਅਤੇ 1.22 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, 118 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 19,473 ਹੋ ਗਈ ਹੈ। ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ...

ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੇ ਪੁਰਹੀਰਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

Local
ਹੁਸ਼ਿਆਰਪੁਰ, 27 ਜੂਨ :        ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਪੁਰਹੀਰਾਂ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ। ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ ਨੇ ਇਸ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਗਰੂਕ ਕਰਨਾ ਅੱਜ ਸਮੇਂ ਦੀ ਮੁੱਖ ਲੋੜ ਹੈ।        ਇਸ ਦੌਰਾਨ ਪੈਨਲ ਐਡਵੋਕੇਟ ਸ਼ਵੇਤਾ ਸ਼ਰਮਾ ਅਤੇ ਪੈਰਾਲੀਗਲ ਵਲੰਟੀਅਰ ਬਲਵੀਰ ਸਿੰਘ ਵੱਲੋਂ ਮੁਫ਼ਤ ਕਾਨੂੰਨੀ ਸਲਾਹ-ਮਸ਼ਵਰਾ, ਉਪ ਮੰਡਲ ਅਦਾਲਤਾਂ, ਜ਼ਿਲ੍ਹਾ ਅਦਾਲਤਾਂ, ਮਾਨਯੋਗ ਹਾਈਕੋਰਟ ਜਾਂ ਮਾਨਯੋਗ ਸੁਪਰੀਮ ਕੋਰਟ ਪੱਧਰ ‘ਤੇ ਦੀਵਾਨੀ, ਫ਼ੌਜਦਾਰੀ ਅਤੇ ਮਾਲ ਦੀਆਂ ਕਚਹਿਰੀਆਂ ਵਿਚ ਚਾਰਾਜੋਈ ਲਈ ਵਕੀਲ ਦੀਆਂ ਸੇਵਾਵਾਂ, ਕੋਰਟ ਫੀਸ, ਤਲਬਾਨਾ ਫੀਸ, ਗਵਾਹਾਂ ਦੇ ਖਰਚਿਆਂ, ਵਕੀਲ ਦ...

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

Breaking News
ਚੰਡੀਗੜ੍ਹ, 27 ਜੂਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਖ਼ੇਤਰ ਵਿੱਚ ਪਿਛਲੇ ਤਿੰਨ ਸਾਲਾਂ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕ੍ਰਾਂਤੀਕਾਰੀ ਕਦਮਾਂ ਨਾਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਮਿਲਿਆ ਹੈ, ਜਿਸ ਕਾਰਨ ਇਨ੍ਹੀਂ ਦਿਨੀਂ ਵਿਦਿਆਰਥੀ ਹਰੇਕ ਖ਼ੇਤਰ ਵਿੱਚ ਸਫ਼ਲਤਾ ਦੇ ਝੰਡੇ ਗੱਡ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 509 ਵਿਦਿਆਰਥੀਆਂ ਨੇ ਨੀਟ ਦੀ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ, ਸਿਹਤ, ਬੁਨਿਆਦੀ ਢਾਂਚਾ, ਸਨਅਤ, ਖੇਡਾਂ ਤੇ ਨੌਕਰੀਆਂ ਦੇ ਨਾਲ-ਨਾਲ ਨਸ਼ਿਆਂ ਦਾ ਖ਼ਾਤਮਾ ਸੂਬਾ ਸਰਕਾਰ ਦੇ ਤਰਜੀਹੀ ਖ਼ੇਤਰਾਂ ਵਿੱਚੋਂ ਹਨ। ...

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

Punjab Development
ਬਟਾਲਾ, 27 ਜੂਨ (     ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਨੇ ਡੇਅਰੀ ਫਾਰਮਿੰਗ ਖੇਤਰ ਨੂੰ ਹੁਲਾਰਾ ਦਿੰਦਿਆਂ ਡੇਅਰੀ ਕਿੱਤੇ ਨਾਲ ਜੁੜੇ ਕਿਸਾਨਾਂ ਨੂੰ ਅਹਿਮ ਵਿੱਤੀ ਸੁਰੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਰਾਖੀ ਕਰਨ ਵਾਸਤੇ ਮਹਿਜ਼ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 30,598 ਦੁਧਾਰੂ ਪਸ਼ੂਆਂ ਦਾ ਬੀਮਾ ਕਰਵਾ ਕੇ ਮੀਲ ਪੱਥਰ ਸਥਾਪਤ ਕੀਤਾ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਅਰੀ ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਸਰਗਰਮੀ ਨਾਲ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਵਿਭਾਗੀ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ ਕਿਹਾ ਗਿਆ ਹੈ ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਕੌਮੀ ਪਸ਼ੂਧਨ ਮਿਸ਼ਨ ਦੀ ਜੋਖਮ ਪ੍ਰਬੰਧਨ ਅਤੇ ਪਸ਼ੂਧਨ...

ਨੌਜਵਾਨਾਂ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਜਲਦੀ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਨੂੰ ਕੀਤਾ ਜਾ ਰਿਹੈ ਮਜਬੂਤ-ਵਿਧਾਇਕ ਦਵਿੰਦਰਜੀਤ ਸਿੰਘ

Local
ਮੋਗਾ, 27 ਜੂਨ,           ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਸਹਿਯੋਗ ਨਾਲ ਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਅੰਤਰ ਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਜਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਿਸ ਵਿੱਚ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਮੁੱਖ ਮਹਿਮਾਨ ਵਜੋਂ ਪਹੁੰਚੇ ਅਤੇ ਸਮਾਗਮ ਦੀ ਅਗਵਾਈ ਸਹਾਇਕ ਕਮਿਸ਼ਨਰ (ਜ) ਸ਼੍ਰੀ ਹਿਤੇਸ਼ਵੀਰ ਗੁਪਤਾ ਨੇ ਕੀਤੀ।           ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਕਿਸੇ ਵੀ ਨਸ਼ਾ ਕਰਨ ਵਾਲੇ ਬਿਮਾਰ ਵਿਅਕਤੀ ਨਾਲ ਵਿਤਕਰਾ ਜਾਂ ਘਿਰਣਾ ਨਹੀਂ ਕਰਨੀ ਚਾਹੀਦੀ ਸਗੋਂ ਉਸਦਾ ਸਹਿਯੋਗ ਕਰਕੇ ਉਸਨੂੰ ਹੌਂਸਲੇ ਨਾਲ, ਉਤਸ਼ਾਹਿਤ ਕਰਕੇ ਨਸ਼ਾ ਛੁਡਾਊ ਕੇਂਦਰ ਜਾਂ ਕਿਸੇ ਨੇੜੇ ਦੀ ਸਿਹਤ ਸੰਸਥਾ ਵਿੱਚ ਪਹੁੰਚਾਉਣ ਲਈ ਮਦਦ ਕਰਨੀ ਚਾਹੀਦੀ ਹੈ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਭਰ ਵਿੱਚ ਚੱਲ ਰਹੇ ਸਰਕਾਰੀ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵ...