Thursday, October 8Malwa News
Shadow

Tag: latest news

ਕੇਂਦਰੀ ਟੀਮ ਨੇ ਜਲੰਧਰ ਜ਼ਿਲ੍ਹੇ ’ਚ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

Hot News
ਜਲੰਧਰ, 21 ਜੂਨ : ਜਲ ਸ਼ਕਤੀ ਅਭਿਆਨ ਦੀ ਦੋ ਮੈਂਬਰੀ ਟੀਮ ਵੱਲੋਂ ਜ਼ਿਲ੍ਹੇ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ ਪ੍ਰਾਜੈਕਟਾਂ ਅਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਆਪਣੇ ਦੌਰੇ ਦੌਰਾਨ ਕੇਂਦਰੀ ਟੀਮ, ਜਿਸ ਵਿੱਚ ਵਿੱਤੀ ਸੇਵਾਵਾਂ ਵਿਭਾਗ ਦੇ ਡਾਇਰੈਕਟਰ ਤੇ ਜਲ ਸ਼ਕਤੀ ਅਭਿਆਨ ਲਈ ਕੇਂਦਰੀ ਨੋਡਲ ਅਫ਼ਸਰ ਵਿਵੇਕ ਗੁਪਤਾ ਅਤੇ ਕੇਂਦਰੀ ਜਲ ਕਮਿਸ਼ਨ ਦੇ ਡਿਪਟੀ ਡਾਇਰੈਕਟਰ ਤੇ ਤਕਨੀਕੀ ਅਫ਼ਸਰ ਸੰਜੀਵ ਕੁਮਾਰ ਸ਼ਾਮਲ ਸਨ, ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦਾ ਦੌਰਾ ਕਰਕੇ ਪਾਣੀ ਦੀ ਸੰਭਾਲ ਸਬੰਧੀ ਕੀਤੇ ਜਾ ਰਹੇ ਯਤਨਾਂ ਦੀ ਸਮੀਖਿਆ ਕੀਤੀ।   ਕੇਂਦਰੀ ਟੀਮ ਨੇ ਬਿਆਸ ਪਿੰਡ ਵਿਖੇ ਨਹਿਰ ਨਾਲ ਪਿੰਡ ਦੇ ਛੱਪੜ ਦੀ ਲਿੰਕਿੰਗ, ਸ਼ਕਰਪੁਰ ਤੇ ਕਡਿਆਣਾ ਵਿਖੇ ਚੈੱਕ ਡੈਮ, ਪਿੰਡ ਅਲਾਵਲਪੁਰ ਦੇ ਕਮਿਊਨਿਟੀ ਸੈਂਟਰ ਵਿਖੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਸਿਕੰਦਰਪੁਰ ਤੇ ਜੰਡੂ ਸਿੰਘਾ ਵਿਖੇ ਥਾਪਰ ਮਾਡਲ ਤਲਾਬ, ਸੁਰਾਨੁੱਸੀ ਵਿਖੇ ਜੰਗਲਾਤ ਵਿਭਾਗ ਦੀ ਨਰਸਰੀ, ਪਿੰਡ ਉਦੇਸੀਆਂ ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਪਾਣੀ ਨਾਲ ਸਿੰਜਾਈ ਸਬੰਧੀ ਪ੍ਰਾਜੈਕਟ, ਪਿੰਡ ਨੰਗਲ ਜੀਵਨ ਵ...

ਮਾਨ ਸਰਕਾਰ ਬਾਲ ਸੁਰੱਖਿਆ ਪ੍ਰਤੀ ਵਚਨਬੱਧ; ਪੰਜਾਬ ’ਚ ਬਾਲ ਭਿਖਿਆ ਦੇ ਖ਼ਾਤਮੇ ਲਈ ਸਰਕਾਰ ਦਾ ਸਖ਼ਤ ਐਕਸ਼ਨ, ਬੈਗਰੀ ਐਕਟ ‘ਚ ਹੋਵੇਗੀ ਸੋਧ :-ਡਾ ਬਲਜੀਤ ਕੌਰ

Hot News
ਚੰਡੀਗੜ੍ਹ, 21 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਬਾਲ ਸੁਰੱਖਿਆ ਪ੍ਰਤੀ ਵਚਨਬੱਧ ਹੈ, ਉਥੇ ਹੀ ਬੱਚਿਆਂ ਨੂੰ ਭੀਖ ਮੰਗਣ ਦੀ ਭੈੜੀ ਸਮਾਜਿਕ ਕੁਰੀਤੀ ਤੋਂ ਬਚਾਉਣ ਲਈ ਬੇਹਦ ਸੰਵੇਦਨਸ਼ੀਲ ਅਤੇ ਸਖ਼ਤ ਰਵੱਈਆ ਅਪਣਾ ਰਹੀ ਹੈ। ਇਸ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਹੈ ਕਿ ਪੰਜਾਬ ਬੈਗਰੀ ਐਕਟ (1971) ਵਿੱਚ ਸੋਧਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਰਾਹੀਂ ਰੋਡ ਲਾਈਟਾਂ ਅਤੇ ਚੌਂਕਾਂ 'ਤੇ ਭੀਖ ਮੰਗਵਾਉਣ ਵਾਲੇ ਰੈਕੇਟਾਂ, ਮਾਪਿਆਂ ਜਾਂ ਸਰਪ੍ਰਸਤਾਂ ਵਿਰੁੱਧ ਸਖ਼ਤ ਸਜ਼ਾਵਾਂ ਅਤੇ ਭਾਰੀ ਜੁਰਮਾਨਿਆਂ ਦਾ ਉਪਬੰਧ ਕੀਤਾ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਰਾਜ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ 'ਚ ਟਰੈਫਿਕ ਲਾਈਟਾਂ ਅਤੇ ਚੌਂਕਾਂ ’ਤੇ ਭੀਖ ਮੰਗਵਾਉਣ ਵਾਲੇ ਗੁਨਾਹਗਾਰ ਰੈਕਟਾਂ ਦਾ ਪਤਾ ਲਗਾਉਣ ਲਈ ਪੁਲਿਸ ਪ੍ਰਸ਼ਾਸਨ ਦੇ ਨਾਲ ਤਾਲਮੇਲ ਕਰਕੇ ਵਿਸ਼ੇਸ਼ ਟੀਮਾਂ ਬਣਾ...

ਮੁੱਖ ਮੰਤਰੀ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

Hot News
ਚੰਡੀਗੜ੍ਹ, 21 ਜੂਨ: ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਜੇਲ੍ਹ ਸਟਾਫ਼ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਜੇਲ੍ਹ ਵਿਭਾਗ, ਪੰਜਾਬ ਵਿੱਚ ਸਿੱਧੀ ਭਰਤੀ ਕੋਟੇ ਤਹਿਤ ਸਹਾਇਕ ਸੁਪਰਡੈਂਟ, ਵਾਰਡਰ ਅਤੇ ਮੈਟਰਨ ਦੀਆਂ 500 ਖ਼ਾਲੀ ਅਸਾਮੀਆਂ ਦੀ ਭਰਤੀ ਨੂੰ ਸਹਿਮਤੀ ਦੇ ਦਿੱਤੀ ਹੈ। ਇਸ ਭਰਤੀ ਵਿੱਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਸ਼ਾਮਲ ਹੋਣਗੇ, ਜਿਨ੍ਹਾਂ ਦੀ ਚੋਣ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੁਆਰਾ ਕੀਤੀ ਜਾਵੇਗੀ, ਜਿਸ ਨਾਲ ਜੇਲ੍ਹਾਂ ਵਿੱਚ ਸੁਰੱਖਿਆ ਵਧਾਉਣ ਵਿੱਚ ਮਦਦ ਮਿਲੇਗੀ। ਇਹ ਕਦਮ ਜੇਲ੍ਹਾਂ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਰੱਖਿਅਤ ਬਣਾਉਣ ਵਿੱਚ ਸਹਾਈ ਹੋਵੇਗਾ। ...

ਪੰਜਾਬ ਵਿੱਚ ਵੱਡੇ ਪੱਧਰ ‘ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

Breaking News
ਚੰਡੀਗੜ੍ਹ, 21 ਜੂਨਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਪੰਜਾਬ ਰਾਜ ਨੇ ਇਸ ਸਾਲ ਇੱਕ ਨਵਾਂ ਇਤਿਹਾਸ ਰਚਿਆ ਅਤੇ ਸਮੁੱਚੇ ਭਾਰਤ ਲਈ ਇੱਕ ਮਿਸਾਲ ਕਾਇਮ ਕੀਤੀ। 21 ਜੂਨ ਨੂੰ ਆਯੋਜਿਤ 11ਵੇਂ ਅੰਤਰਰਾਸ਼ਟਰੀ ਯੋਗ ਦਿਵਸ 'ਤੇ, ਪੰਜਾਬ ਦੇ 23 ਜ਼ਿਲ੍ਹਿਆਂ ਦੇ ਸਾਰੇ ਬਲਾਕਾਂ, ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਇੱਕੋ ਸਮੇਂ ਸਮੂਹਿਕ ਯੋਗ ਸੈਸ਼ਨ ਆਯੋਜਿਤ ਕੀਤੇ ਗਏ। ਇਸ ਸ਼ਾਨਦਾਰ ਸਮਾਗਮ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ ਜਿੱਥੇ ਯੋਗ ਦਿਵਸ ਇੰਨੇ ਵੱਡੇ ਪੱਧਰ 'ਤੇ ਮਨਾਇਆ ਗਿਆ। ਇਸ ਰਾਜ-ਪੱਧਰੀ ਸਮਾਗਮ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਬਹੁਤ ਉਤਸ਼ਾਹਜਨਕ ਸੀ। ਵੱਖ-ਵੱਖ ਉਮਰ ਸਮੂਹਾਂ ਦੇ ਹਜ਼ਾਰਾਂ ਲੋਕਾਂ ਨੇ ਯੋਗ ਸੈਸ਼ਨਾਂ ਵਿੱਚ ਹਿੱਸਾ ਲਿਆ ਅਤੇ ਨਾ ਸਿਰਫ਼ ਸਿਹਤ ਪ੍ਰਤੀ ਆਪਣੀ ਜਾਗਰੂਕਤਾ ਦਾ ਪ੍ਰਦਰਸ਼ਨ ਕੀਤਾ, ਸਗੋਂ ਯੋਗ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦਾ ਵੀ ਸੰਕਲਪ ਲਿਆ। ਪ੍ਰੋਗਰਾਮ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ, ਲੋਕ ਪ੍ਰਤੀਨਿਧੀਆਂ, ਸੀਨੀਅਰ ਨਾਗਰਿਕਾਂ ਅਤੇ ਵਿਦਿਆਰਥੀਆਂ ਸਮੇਤ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਸੀ। ਇਸ  ਸਮਾਗਮ ਵਿੱਚ 'ਸੀਐਮ ਦੀ ਯੋਗਸ਼ਾਲਾ' ਦੀ...

ਯੂ.ਕੇ.ਅਧਾਰਤ ਧਰਮਾ ਸੰਧੂ ਦੀ ਅਗਵਾਈ ਵਾਲੇ ਬੀ.ਕੇ.ਆਈ. ਟੈਰਰ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; ਛੇ ਅਤਿ-ਆਧੁਨਿਕ ਪਿਸਤੌਲਾਂ ਸਮੇਤ ਇੱਕ ਗ੍ਰਿਫ਼ਤਾਰ

Hot News
ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂਕੇ-ਅਧਾਰਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਵੱਲੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਟੈਰਰ ਮਾਡਿਊਲ ਦੇ ਇੱਕ ਸਥਾਨਕ ਕਾਰਕੁੰਨ ਨੂੰ ਛੇ ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਨੂੰ ਨੇਸਤ-ਏ-ਨਾਬੂਤ ਕਰ ਦਿੱਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਉਰਫ਼ ਨਵਾਬ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਜਲਾਲਉਸਮਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਕੋਲੋਂ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਡਰੋਨ ਰਾਹੀਂ ਤਸਕਰੀ ਕੀਤੇ ਗਏ, ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਪੀਐਕਸ5 ਪਿਸਤੌਲ ਬਰਾਮਦ ਕੀਤੀ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ...

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

Breaking News
ਚੰਡੀਗੜ੍ਹ, 21 ਜੂਨ: ਪੰਜਾਬ ਅਤੇ ਹਰਿਆਣਾ ਹਾਈ ਕੋਰਟ,  ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ। ਇਸ ਮੌਕੇ, ਯੋਗ ਟਰੇਨਰ ਵੱਲੋਂ ਯੋਗਾ , ਜੋ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਖ਼ਜ਼ਾਨਾ ਹੈ , ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ।  ਉਨ੍ਹਾਂ ਦੱਸਿਆ  ਕਿ ਯੋਗਾ ਸਰੀਰਕ ਵਿਕਾਸ ਅਤੇ ਮਾਨਸਿਕ ਰਾਹਤ ਦੇ ਨਾਲ-ਨਾਲ ਤਾਕਤ, ਲਚਕੀਲਾਪਣ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਮਦਦ ਕਰਦਾ ਹੈ। ਮੌਜੂਦਾ ਸਮਿਆਂ ਵਿੱਚ ...

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

Hot News
ਚੰਡੀਗੜ੍ਹ, 21 ਜੂਨ: ਨਵੇਂ ਭਰਤੀ ਹੋਏ ਨੌਜਵਾਨਾਂ ਨੇ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਪ੍ਰਦਾਨ ਕਰ ਕੇ ਉਨ੍ਹਾਂ ਦੀ ਕਿਸਮਤ ਬਦਲਣ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਪਟਿਆਲਾ ਤੋਂ ਨਵ-ਨਿਯੁਕਤ ਸਹਾਇਕ ਪ੍ਰੋਫੈਸਰ ਡਾ. ਜਸਵਿੰਦਰ ਨੇ ਨਿਰਪੱਖ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਇਹ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਇੱਕ ਸੁਪਨਾ ਸੀ। ਸੁਨਾਮ ਤੋਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਸ ਨੇ ਸਰਕਾਰੀ ਨੌਕਰੀ ਦੀ ਆਸ ਲਗਪਗ ਖ਼ਤਮ ਕਰ ਦਿੱਤੀ ਸੀ ਅਤੇ ਵਿਦੇਸ਼ ਜਾਣ ਲਈ ਆਈਲੈਟਸ ਦੀ ਪ੍ਰੀਖਿਆ ਵੀ ਦਿੱਤੀ ਸੀ। ਹਾਲਾਂਕਿ ਸੂਬਾ ਸਰਕਾਰ ਵੱਲੋਂ ਦਿੱਤੇ ਮੌਕੇ ਨੇ ਉਸ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੇ ਯੋਗ ਬਣਾਇਆ। ਉਸ ਨੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਧਾਰ ਕਲਾਂ, ਪਠਾਨਕੋਟ ਦੇ ਕੁਨਾਲ ਠਾਕੁਰ ਨੇ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਨਿਰਪੱਖ ਅਤੇ ਪਾਰਦਰਸ਼ੀ ਦੱਸਦਿਆਂ ਇਸ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਸਾਹਮਣੇ ਦੇਖਣਾ ਮਾਣ ਵਾਲੀ ਗੱਲ ਹੈ। ਉਸ ਨੇ ਕਿਹਾ...

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

Breaking News
ਚੰਡੀਗੜ੍ਹ, 21 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ ਲਈ ਖੜ੍ਹੇ ਹਨ, ਜੋ ਕਿ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਭ੍ਰਿਸ਼ਟ ਅਤੇ ਪਿਛਾਂਹਖਿੱਚੂ ਨੀਤੀਆਂ ਨੇ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੌਜਵਾਨਾਂ ਨੂੰ ਨੌਕਰੀਆਂ ਦੇਰ ਨਾਲ ਮਿਲੀਆਂ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਰੋਜ਼ਗਾਰ ਦੇਣ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ, ਜਿਸ ਨਾਲ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਹੋਇਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਭਾਵੇਂ ਇਨ੍ਹਾ...

ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਕਰਨ ਲਈ ਏਡੀਜੀਪੀ ਨੂੰ ਦਿੱਤੇ ਆਦੇਸ਼

Breaking News
ਚੰਡੀਗੜ੍ਹ, 20 ਜੂਨ:ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਇੱਕ ਪੱਤਰ ਜਾਰੀ ਕਰਦਿਆਂ ਪੰਜਾਬ ਰਾਜ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਾਈਬਰ ਕ੍ਰਾਈਮ) ਨੂੰ ਸੋਸ਼ਲ ਮੀਡੀਆ ਤੇ ਲੱਚਰਤਾ ਫੈਲਾਉਣ ਵਾਲਿਆਂ ਖਿਲਾਫ਼ ਕਾਰਵਾਈ ਲਈ ਆਦੇਸ਼ ਦਿੱਤੇ ਗਏ ਹਨ।ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੰਵਰਦੀਪ ਸਿੰਘ ਦੇ ਹਸਾਤਖ਼ਰਾਂ ਹੇਠ ਜਾਰੀ ਪੱਤਰ ਵਿੱਚ ਕਿਹਾ ਗਿਆ ਕਿ ਸੋਸ਼ਲ ਮੀਡੀਆ ਦਾ ਪ੍ਰਭਾਵ ਬੱਚਿਆਂ ਉੱਤੇ ਦਿਨੋਂ-ਦਿਨ ਵਧਦਾ ਜਾ ਰਿਹਾ ਹੈ ਅਤੇ ਕੁਝ ਲੋਕ ਪੈਸਾ ਕਮਾਉਣ ਖਾਤਰ ਸੋਸ਼ਲ ਮੀਡੀਆ ਉਤੇ ਗ਼ਲਤ ਕੰਟੈਂਟ ਲਗਾਤਾਰ ਅਪਲੋਡ ਕਰ ਰਹੇ ਹਨ। ਜਿਸਦਾ ਬੱਚਿਆਂ ਉੱਤੇ ਮਾੜਾ ਪ੍ਰਭਾਵ ਪੈਣਾ ਯਕੀਨੀ ਹੈ।ਉਨ੍ਹਾਂ ਕਿਹਾ ਕਿ ਸੋਸਲ ਮੀਡੀਆ(ਫੇਸਬੁੱਕ, ਇੰਨਸਟਾਗ੍ਰਾਮ) ਤੇ ਲੱਚਰ ਭਾਸ਼ਾ, ਦੋ-ਅਰਥੀ ਵੀਡਿਓ, ਨਸ਼ਿਆਂ ਅਤੇ ਗੰਨ ਕਲਚਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਵੀਡਿਓਜ਼ ਨੂੰ ਤੁਰੰਤ ਪ੍ਰਭਾਵ ਨਾਲ ਸੋਸ਼ਲ ਮੀਡੀਆ ਤੋਂ ਹਟਾਉਣ ਅਤੇ ਬੈਨ ਕਰਨ ਲਈ ਕਾਰਵਾਈ ਕੀਤੀ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਅਜਿਹੀ ਸਮੱਗਰੀ ਤੇ ਨਜ਼ਰ ਰੱਖਣ ਲਈ ਮੁੱਖ ਦਫਤਰ ਵਿਖੇ ਇੱਕ ਨੋਡਲ ਅਫਸਰ ਨਾਮਜ਼ਦ ਕੀਤਾ ਜਾਵੇ। ਜੇਕਰ ਅ...

ਆਪ੍ਰੇਸ਼ਨ ਸੀਲ-15: ਪੰਜਾਬ ਵਿੱਚ ਨਸ਼ਾਂ ਅਤੇ ਸ਼ਰਾਬ ਤਸਕਰਾਂ ‘ਤੇ ਨਜ਼ਰ ਰੱਖਣ ਲਈ 93 ਐਂਟਰੀ/ਐਗਜ਼ਿਟ ਪੁਆਇੰਟ ‘ਤੇ ਲਾਏ ਨਾਕੇ

Breaking News
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦਰਮਿਆਨ ਪੰਜਾਬ ਪੁਲਿਸ ਵੱਲੋਂ ਅੱਜ ਇੱਕ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-15' ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਤਸਕਰੀ 'ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਸਰਹੱਦੀ ਰਾਜ ਪੰਜਾਬ ਵਿੱਚ ਦਾਖਲ ਹੋਣ ਜਾਂ ਇਥੋਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਜ਼ਿਲ੍ਹਿਆਂ ਦੀਆਂ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਾਉਣ ਦੇ ਨਾਲ-ਨਾਲ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਾਉਣ ਲਈ ਵੱਧ ਤੋਂ ਵੱਧ ਕਾਰਜਬਲ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀ...