Thursday, October 8Malwa News
Shadow

Tag: latest news

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

Hot News
ਚੰਡੀਗੜ੍ਹ, 20 ਜੂਨ: ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੋਟਕਪੂਰਾ ਦੇ ਪਿਊਸ਼ ਗੋਇਲ ਦੁਆਰਾ ਚਲਾਏ ਜਾ ਰਹੇ ਇਸ ਗੋਦਾਮ ਵਿੱਚੋਂ ਖਾਦ ਅਤੇ ਕੀਟਨਾਸ਼ਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰਨ ਬਾਰੇ ਪਤਾ ਲੱਗਿਆ, ਜਿਸ ਉਪਰੰਤ ਉਥੇ ਪਏ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ ਵਸਤਾਂ ਵਿੱਚ ਜ਼ਿੰਕ ਸਲਫੇਟ ਦੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ‘ਤੇ ਮੈਨੂਫੈਕਚਰਿੰਗ ਤਰੀਕ ਅਤੇ ਬੈਚ ਨੰਬਰ ਨਹੀਂ ਸਨ, ਜੋ ਇਨ੍ਹਾਂ ਉਤਪਾਦਾਂ ਦੇ ਨਕਲੀ ਹੋਣ ਦਾ ਸ਼ੱਕ ਪੈਦਾ ਕਰਦਾ ਹੈ। ਸ. ਖੁੱਡੀਆਂ ਨੇ ਦੱਸਿਆ ਕਿ ਜਾਇੰਟ ਡਾਇਰੈਕਟਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੀ ਅਗਵ...

ਓਐਲਐਕਸ  ਰੈਂਟਲ ਫ਼ਰਾਡ ਦਾ ਪਰਦਾਫਾਸ਼; 23 ਪੀੜਤਾਂ ਨਾਲ 5 ਲੱਖ ਰੁਪਏ ਦੀ ਠੱਗੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਾਈਬਰ ਅਪਰਾਧ ਵਿਰੁੱਧ ਅਹਿਮ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੇ ਰਾਜ ਸਾਈਬਰ ਅਪਰਾਧ ਪੁਲਿਸ ਸਟੇਸ਼ਨ ਨੇ ਓਐਲਐਕਸ ਰੈਂਟਲ ਫਰਾਡ  ਦੇ ਕਈ ਮਾਮਲਿਆਂ ਵਿੱਚ ਸ਼ਾਮਲ ਇੱਕ ਵਿਅਕਤੀ  ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ , ਜਿਸਦੀ  ਪਛਾਣ ਮੋਹਾਲੀ ਦੇ ਖਰੜ ਵਿੱਚ ਰਹਿਣ ਵਾਲੇ ਪਰਮਜੀਤ ਸਿੰਘ ਵਜੋਂ ਹੋਈ ਹੈ, ਨੂੰ ਇੰਸਪੈਕਟਰ ਦਲਜੀਤ ਸਿੰਘ ਨੇ, ਭਾਰਤੀ ਗ੍ਰਹਿ ਮੰਤਰਾਲੇ ਦੇ ਸਾਈਬਰ ਅਪਰਾਧ ਤਾਲਮੇਲ ਕੇਂਦਰ (ਆਈ4ਸੀ) ਦੇ ਪ੍ਰਤੀਬਿੰਬ ਪੋਰਟਲ ’ਤੇ ਰਿਪੋਰਟ ਕੀਤੇ ਗਏ ਸਾਈਬਰ ਧੋਖਾਧੜੀ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੇ ਓਐਲਐਕਸ ’ਤੇ ਜਾਅਲੀ ਕਿਰਾਇਆ ਇਸ਼ਤਿਹਾਰਾਂ ਰਾਹੀਂ ਪੰਜਾਬ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਆਦਿ ਰਾਜਾਂ ਨਾਲ ਸਬੰਧਤ ਘੱਟੋ-ਘੱਟ 23 ਪੀੜਤਾਂ ਨਾਲ ਲਗਭਗ 5 ਲੱਖ ਰੁਪਏ ਦੀ ਠੱਗੀ ਮਾਰੀ ਹੈ। ...

ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਬਜ਼ੁਰਗਾਂ ਦੀ ਪੈਨਸ਼ਨ ਲਈ ਚਾਲੂ ਸਾਲ ਦੌਰਾਨ 6175 ਕਰੋੜ ਰੁਪਏ ਦਾ ਉਪਬੰਧ:-ਡਾ ਬਲਜੀਤ ਕੌਰ

Punjab Politics
ਚੰਡੀਗੜ੍ਹ, 20 ਜੂਨ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬਜੁਰਗਾਂ, ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਲਈ ਨਿਰੰਤਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਸਕੀਮਾਂ ਲਈ 6175 ਕਰੋੜ ਰੁਪਏ ਦੀ ਰਾਸ਼ੀ ਦਾ ਉਪਬੰਧ ਕੀਤਾ ਗਿਆ ਹੈ। ਇਸ ਵਿੱਚੋਂ 1539 ਕਰੋੜ ਰੁਪਏ ਦੀ ਰਕਮ 34.40 ਲੱਖ ਲਾਭਪਾਤਰੀਆਂ ਨੂੰ ਮਈ 2025 ਤੱਕ ਨਿਯਮਤ ਪੈਨਸ਼ਨ ਵਜੋਂ ਜਾਰੀ ਕੀਤੀ ਜਾ ਚੁੱਕੀ ਹੈ। "ਸਾਡੇ ਬਜ਼ੁਰਗ ਸਾਡਾ ਮਾਣ" ਸਰਵੇ ਜਲਦ ਪੂਰਾ ਕਰਨ ਦੇ ਹੁਕਮ ਕਿਸਾਨ ਭਵਨ ਵਿਖੇ ਵਿਭਾਗ ਦੇ ਸੀਨੀਅਰ ਅਤੇ ਖੇਤਰੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਇਹਨਾਂ ਸਕੀਮਾਂ ਦੀ ਨਿਗਰਾਨੀ ਅਤੇ ਯੋਗ ਲਾਭਪਾਤਰੀਆਂ ਤੱਕ ਲਾਭ ਦੀ ਪਹੁੰਚ ਬਿਨਾਂ ਦੇਰੀ ਯਕੀਨੀ ਬਣਾਉਣ ਸੰਬੰਧੀ ਹੁਕਮ ਜਾਰੀ ਕੀਤੇ। ਡਾ ਬਲਜੀਤ ਕੌਰ ਨੇ 'ਸਾਡੇ ਬਜ਼ੁਰਗ, ਸਾਡਾ ਮਾਣ' ਸਰਵੇ ਨੂੰ ...

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ  ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

Hot News
ਚੰਡੀਗੜ੍ਹ, 20 ਜੂਨ: ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ। ਇਸ ਰਿਪੋਰਟ ਦੇ ਨਤੀਜੇ ਪੰਜਾਬ ਵਿਧਾਨ ਵੱਲੋਂ ਗਠਿਤ ਗੁਰਜੀਤ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ 6 ਵਿਧਾਇਕਾਂ ਦੀ ਵਿਧਾਨ ਸਭਾ ਕਮੇਟੀ ਨੂੰ ਸੌਂਪੇ ਗਏ ਹਨ। ਕਮੇਟੀ ਨੇ ਇਸ ਰਿਪੋਰਟ ਦੀ ਸ਼ਲਾਘਾ ਕੀਤੀ ਹੈ ਅਤੇ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸਿੰਮਣ ਪੈਟਰਨ ਨੂੰ ਮਾਪਣ ਦੇ ਨਾਲ-ਨਾਲ ਕਾਰਬਨ ਡੇਟਿੰਗ ਅਤੇ ਆਈਸੋਟੋਪ ਤਕਨਾਲੋਜੀਆਂ ਦੀ ਵਰਤੋਂ ਕਰਕੇ ਇਸ ਦੇ ਦਾਇਰੇ ਨੂੰ ਸੂਖਮ ਦਰ ਤੱਕ ਵਧਾਉਣ ਲਈ ਅਧਿਐਨ ਕਰੇ।  ਪੰਜਾਬ ਦੀਆਂ ਵੱਧ ਰਹੀਆਂ ਪਾਣੀ ਦੀਆਂ ਚੁਣੌਤੀਆਂ ਨਾਲ ਨਜਿੱਠਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਅੱਜ ਪ੍ਰਮੁੱਖ ਜਲ ਮਾਹਿਰਾਂ ਅਤੇ ਵਿਗਿਆਨੀਆਂ ਦੀ 15 ਏਜੰਡਾ ਨੁਕਤਿਆਂ ਤਹਿਤ ਉੱਚ ਪੱਧਰੀ ਮੀਟਿੰਗ ਸੱਦੀ ਜਿਸ ਦੀ ਪ੍ਰਧਾਨਗੀ ਕਮਿਸ਼ਨ ਦੇ ਚੇਅਰਮੈਨ ਪ੍ਰੋ. ਸੁਖਪਾਲ ਸਿੰਘ ਨੇ ਕੀਤੀ,...

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਦਕੀ ਵਿਖੇ ਨਹਿਰੀ ਪਾਣੀ ਪੀਣਯੋਗ ਬਣਾ ਕੇ ਘਰਾਂ ਤੱਕ ਪਹੁੰਚਾਉਣ ਦੇ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

Hot News
ਚੰਡੀਗੜ੍ਹ/ ਫ਼ਿਰੋਜ਼ਪੁਰ, 20 ਜੂਨਃ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਕਸਬਾ ਮੁੱਦਕੀ ਨਗਰ ਪੰਚਾਇਤ ਦੀ ਹੱਦੂਦ ਅੰਦਰ ਰਹਿਣ ਵਾਲੇ ਹਰ ਘਰ ਨੂੰ ਪੀਣ ਵਾਲਾ ਸਾਫ ਨਹਿਰੀ ਪਾਣੀ ਮੁਹਈਆ ਕਰਵਾਉਣ ਦੇ ਮਕਸਦ ਨਾਲ ਅੱਜ ਕੈਬਨਿਟ ਮੰਤਰੀ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਡਾ. ਰਵਜੋਤ ਸਿੰਘ ਨੇ 14.27 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਹਲਕਾ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਸ੍ਰੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਜ਼ੀਰਾ ਸ੍ਰੀ ਨਾਰੇਸ਼ ਕਟਾਰੀਆ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।   ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ  ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ  ਦੀ ਅਗਵਾਈ ਹੇਠ  ਮੁਕੰਮਲ ਹੋਣ ਵਾਲੇ ਇਸ ਮੈਗਾ ਪ੍ਰਾਜੈਕਟ ਨਾਲ ਮੁੱਦਕੀ ਵਾਸੀਆਂ ਨੂੰ ਕੁਦਰਤੀ ਤੱਤਾਂ ਤੋਂ ਭਰਪੂਰ ਨਹਿਰੀ ਪਾਣੀ ਨਾਲ ਤੰਦਰੁਸਤ ਜੀਵਨ ਲਈ ਬਹੁਤ ਵੱਡੀ ਸੋਗਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਵਿੱਚ ਤਿਆਰ ਹੋ ਜਾਵੇਗਾ ਅਤੇ ਇਸ ਦੇ ਨਾਲ ਮੁੱਦਕੀ ਦੇ 2400 ਘਰਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱ...

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

Breaking News
ਚੰਡੀਗੜ੍ਹ : 20 ਜੂਨਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਅੱਜ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਨੂੰ ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ ਰਖਾਵ ਸਬੰਧੀ ਵਿੱਦਿਅਕ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕੀਤਾ ਜਾਵੇ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ੀ ਮੁਲਕਾਂ ਵਿੱਚ ਭੇਜਿਆ ਜਾਵੇ ਜੋ ਕਿ ਸੜਕ ਨਿਰਮਾਣ, ਰੱਖ-ਰਖਾਵ ਅਤੇ ਸੜਕ ਸੁਰੱਖਿਆ ਦੇ ਮਾਮਲੇ ਵਿੱਚ ਮੋਹਰੀ ਹਨ। ਮੀਟਿੰਗ ਦੌਰਾਨ ਉਨ੍ਹਾਂ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30.06.2025 ਤੱਕ ਰਾਜ ਮਾਰਗਾਂ ਤੋਂ ਪਟਰੋਲ ਪੰਪਾਂ ਅਤੇ ਹੋਰ ਵਪਾਰਿਕ  ਅਦਾਰਿਆਂ ਨੂੰ  ਪਹੁੰਚ ਮਾਰਗ ਦੀ ਸੇਵਾ ਲਈ ਬਣਦੀ ਸਰਕਾਰੀ ਫੀਸਾਂ  ਦੀ ਪ੍ਰਾਪਤੀ ਬਾਰੇ  ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ। ਇਸ ਦੌਰਾਨ ਉਨ੍ਹਾਂ ਇਹ...

ਐਸ.ਏ.ਐਸ ਨਗਰ ‘ਚ ਬਣੇਗਾ ਜੇਲ੍ਹ ਵਿਭਾਗ ਦਾ ਮੁੱਖ ਦਫ਼ਤਰ; ਲਾਲਜੀਤ ਭੁੱਲਰ ਨੇ ਰੱਖਿਆ ਨੀਂਹ ਪੱਥਰ

Breaking News
ਚੰਡੀਗੜ੍ਹ, 20 ਜੂਨ: ਪੰਜਾਬ ਸਰਕਾਰ ਵੱਲੋਂ ਐਸ.ਏ.ਐਸ ਨਗਰ ਵਿਖੇ ਜੇਲ੍ਹ ਵਿਭਾਗ ਦਾ ਮੁੱਖ ਦਫਤਰ ‘ਜੇਲ੍ਹ ਭਵਨ’ ਬਣਾਇਆ ਜਾਵੇਗਾ, ਇਸ ਸਬੰਧੀ ਸਮੁੱਚੀਆਂ ਪ੍ਰਵਾਨਗੀਆਂ ਮਗਰੋਂ ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਨੀਂਹ ਪੱਥਰ ਰੱਖਿਆ। ਇਸ ਉਸਾਰੇ ਜਾ ਰਹੇ ਨਵੇਂ ਮੁੱਖ ਦਫਤਰ ਦੀ ਅਜੋਕੇ ਸਮੇਂ ਦੀਆਂ ਲੋੜਾਂ ਅਨੁਸਾਰ ਨਿਰਮਾਣ ਪ੍ਰਕਿਰਿਆ ਸ਼ੁਰੂਆਤ ਹੋ ਗਈ ਹੈ। ਜੇਲ੍ਹ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜੇਲ੍ਹ ਵਿਭਾਗ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੀਆਂ ਸਮੁੱਚੀਆਂ ਜੇਲ੍ਹਾਂ ਨੂੰ ਅਤੀ ਆਧੁਨਿਕ ਉਪਕਰਨਾਂ ਅਤੇ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਉੱਥੇ ਹੀ ਜੇਲ੍ਹ ਵਿਭਾਗ ਦੇ ਵੱਖਰੇ ਮੁੱਖ ਦਫ਼ਤਰ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਜੇਲ੍ਹ ਵਿਭਾਗ ਅਤੀ ਆਧੁਨਿਕ ਅਤੇ ਪ੍ਰਸ਼ਾਸਨਿਕ ਸਚੱਜੇਪਣ ਵੱਲ ਕਦਮ ਪੁੱਟ ਰਿਹਾ ਹੈ। ਵਿਭਾਗ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਨਵਾਂ ਉਸਾਰਿਆ ਜਾ ਰਿਹਾ ਜੇਲ੍ਹ ਭ...

ਜਲ ਸਰੋਤਾਂ ਨੂੰ ਭਰਨ ਤੇ ਸੰਭਾਲਣ ਲਈ ਪਹਿਲੀ ਦਫ਼ਾ ਪੰਜਾਬ ਅਪਣਾਏਗਾ ਏਕੀਕ੍ਰਿਤ ਸੂਬਾਈ ਜਲ ਯੋਜਨਾ

Hot News
ਚੰਡੀਗੜ੍ਹ, 20 ਜੂਨ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਅਤੇ ਪਾਣੀ ਦਾ ਪੱਧਰ ਉੱਪਰ ਚੁੱਕਣ ਲਈ ਏਕੀਕ੍ਰਿਤ ਸੂਬਾਈ ਜਲ ਯੋਜਨਾ ਦੇ ਹਿੱਸੇ ਵਜੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ ਦੇ ਦਿੱਤੀ। ਏਕੀਕ੍ਰਿਤ ਸੂਬਾਈ ਜਲ ਯੋਜਨਾ ਬਾਰੇ ਜਲ ਸਰੋਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲ ਸਰੋਤ ਵਿਭਾਗ ਵੱਲੋਂ ਇਹ ਯੋਜਨਾ ਸਾਰੇ ਪ੍ਰਮੁੱਖ ਵਿਭਾਗਾਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਤ ਬਹੁਤ ਬਾਰੀਕੀ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸਥਿਤੀ ਬਹੁਤ ਚਿੰਤਾਜਨਕ ਹੈ ਕਿਉਂਕਿ ਕੁੱਲ 153 ਵਿੱਚੋਂ 115 ਬਲਾਕਾਂ ਵਿੱਚ ਧਰਤੀ ਹੇਠੋਂ ਵੱਧ ਪਾਣੀ ਕੱਢਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਯੋਜਨਾ ਵਿੱਚ ਪੂਰਾ ਧਿਆਨ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਵੱਖ-ਵੱਖ ਮੰਤਵਾਂ ਲਈ ਨਹਿਰੀ ਪਾਣੀ ਦੀ ਵਰਤੋਂ ਵਧਾਉਣ ਉਤੇ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਧਰਤੀ ਹੇਠੋਂ 5.2 ਬਿਲੀਅਨ ਕਿਊਬਿਕ ਮੀਟਰ ਪਾਣੀ ਕੱਢਣ ਕਾਰਨ ਪਾਣੀ ਦੇ ਪੱਧਰ ਵਿੱਚ ਸਾਲਾਨਾ ਔਸਤਨ 0.7 ਮੀਟਰ ...

ਬੇਸਹਾਰਾ ਬੱਚਿਆਂ ਦਾ ਸਹਾਰਾ ਬਣੀ ਪੰਜਾਬ ਸਰਕਾਰ; ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵਾਂਗੇ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 19 ਜੂਨ: ਪੰਜਾਬ ਸਰਕਾਰ ਸੂਬੇ ਭਰ ਦੇ ਬੇਸਹਾਰਾ ਬੱਚਿਆਂ ਦੇ ਸੁਨਹਿਰੀ ਭਵਿੱਖ ਯਕੀਨੀ ਬਣਾਉਣ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਕਾਨੂੰਨੀ ਤੇ ਸੁਰੱਖਿਅਤ ਬਣਾਵੇਗੀ। ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਵਿਖੇ ‘ਅਡਾਪਸ਼ਨ ਰੈਗੂਲੇਸ਼ਨ-2022’ ਸਬੰਧੀ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕਾਨੂੰਨੀ ਤੇ ਸੁਰੱਖਿਅਤ ਤੌਰ ਤੇ ਬੇਸਹਾਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਬਣਾਇਆ ਜਾਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਬੇਸਹਾਰਾ ਬੱਚਿਆਂ ਦੇ ਸੁਨਹਿਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਿਖਲਾਈ ਦੇਣ ਦਾ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਅਡਾਪਸਨ ਮਗਰੋਂ ਕਿਸੇ ਕਿਸਮ ਦੀ ਕਾਨੂੰਨੀ ਰੁਕਾਵਟ ਨਾ ਆਵੇ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਕੇਂਦਰੀ ਅਡਾਪਸ਼ਨ ਰਿਸੋਰਸ ਅਥਾਰਟੀ (ਕਾਰਾ) ਅਤੇ ਨੈਸ਼ਨਲ ਇੰਸਟੀਚਿਊਟ ਆਫ ਪਬਲਿਕ ਕੋਆਪਰੇਸ਼ਨ ਐਂਡ ਚਾਇਲਡ ਡ...

ਨੀਲ ਗਰਗ ਨੇ ਸੁਖਬੀਰ ਬਾਦਲ ਦੇ ਗੁੰਮਰਾਹਕੁੰਨ ਦਾਅਵਿਆਂ ਦਾ ਕੀਤਾ ਪਰਦਾਫਾਸ਼, ਕਿਹਾ- ਅਸੀਂ ਵਿਰਾਸਤ ਵਿੱਚ ਮਿਲੀ ਗੰਦਗੀ ਨੂੰ ਸਾਫ਼ ਕਰ ਰਹੇ ਹਾਂ

Punjab Politics
ਚੰਡੀਗੜ੍ਹ, 19 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਵਿੱਚ ਬਿਜਲੀ ਦਰਾਂ ਅਤੇ ਉਦਯੋਗਿਕ ਨੀਤੀਆਂ ਸਬੰਧੀ ਕੀਤੇ ਗਏ ਗੁੰਮਰਾਹਕੁੰਨ ਦਾਅਵਿਆਂ ਦਾ ਸਖ਼ਤੀ ਨਾਲ ਖੰਡਨ ਕੀਤਾ ਹੈ। ਗਰਗ ਨੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਦੇ ਮਾੜੇ ਟਰੈਕ ਰਿਕਾਰਡ ਨੂੰ ਉਜਾਗਰ ਕੀਤਾ ਅਤੇ ਇਸ ਦੀ ਤੁਲਨਾ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਪਰਿਵਰਤਨਸ਼ੀਲ ਸ਼ਾਸਨ ਨਾਲ ਕੀਤੀ। ਗਰਗ ਨੇ ਕਿਹਾ, "ਜਿਸ ਡੇਅ ਟੈਰਿਫ਼ ਬਾਰੇ ਬਾਦਲ ਅਫ਼ਸੋਸ ਕਰ ਰਹੇ ਹਨ, ਉਹ 2017 ਵਿੱਚ ਕਾਂਗਰਸ ਸਰਕਾਰ ਦੌਰਾਨ ਲਾਗੂ ਕੀਤਾ ਗਿਆ ਸੀ, ਨਾ ਕਿ 'ਆਪ' ਸਰਕਾਰ ਦੌਰਾਨ। ਅਕਾਲੀ-ਭਾਜਪਾ ਸਰਕਾਰ ਭ੍ਰਿਸ਼ਟਾਚਾਰ, ਅਕੁਸ਼ਲਤਾ ਅਤੇ ਕਰਜ਼ੇ ਦੀ ਵਿਰਾਸਤ ਛੱਡ ਕੇ ਗਈ ਹੈ। ਸਾਨੂੰ ਇਹ ਗੜਬੜ ਵਿਰਾਸਤ ਵਿੱਚ ਮਿਲੀ ਹੈ ਅਤੇ ਅਸੀਂ ਇਸ ਨੂੰ ਸਾਫ਼ ਕਰਨ ਲਈ ਅਣਥੱਕ ਮਿਹਨਤ ਕਰ ਰਹੇ ਹਾਂ।"ਗਰਗ ਦੇ ਅਨੁਸਾਰ, ਅਕਾਲੀ-ਭਾਜਪਾ ਸਰਕਾਰ ਦੌਰਾਨ, ਉਦਯੋਗਾਂ ਤੋਂ ਪ੍ਰਤੀ ਯੂਨਿਟ 8.75 ਰੁਪਏ (ਲੇਵੀ ਸਮੇਤ) ਵਸੂਲੇ ਜਾਂਦੇ ਸਨ, ਉਨ੍ਹਾਂ ਨੂੰ ਵਾਰ-ਵਾਰ ਬਿਜਲੀ ਕੱਟ...