Friday, November 27Malwa News
Shadow

Tag: latest news

ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

ਯੁੱਧ ਨਸ਼ਿਆਂ ਵਿਰੁੱਧ’: ਸੂਬਾ ਪੱਧਰੀ ਤਲਾਸ਼ੀ ਅਭਿਆਨ ਦੌਰਾਨ 274 ਹੌਸਪਾਟਾਂ ’ਤੇ ਛਾਪੇਮਾਰੀ ; 386 ਕਾਬੂ

Hot News
ਚੰਡੀਗੜ੍ਹ, 6 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੀਤੇ ਜਾ ਰਹੇ ਨਿਰੰਤਰ ਯਤਨਾਂ ਵਜੋਂ ਪੰਜਾਬ ਪੁਲਿਸ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਪਛਾਣੇ ਗਏ 274 ਹੌਟਸਪਾਟਾਂ( ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ) ਵਿੱਚ ‘ਘੇਰਾਬੰਦੀ ਅਤੇ ਤਲਾਸ਼ੀ ਅਭਿਆਨ’ (ਕਾਸੋ) ਚਲਾਇਆ। ਇਹ ਤਲਾਸ਼ੀ ਅਭਿਆਨ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ । ਇਸ  ਦੌਰਾਨ ਪੁਲਿਸ ਟੀਮਾਂ ਨੇ 233 ਐਫ.ਆਈ.ਆਰਜ਼. ਦਰਜ ਕਰਕੇ 386 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਕੋਲੋਂ 4.1 ਕਿਲੋ ਹੈਰੋਇਨ, 1.4 ਕਿਲੋ ਅਫੀਮ, 4 ਕਿਲੋ ਭੁੱਕੀ, 4237 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 5500 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਅਭਿਆਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅ...
ਸਿੰਗਾਪੁਰ ਦੇ ਤਜਰਬੇ ਅਤੇ ਤਕਨੀਕੀ ਸਹਿਯੋਗ ਨਾਲ ਹਰਿਆਣਾ ਦੀ ਵਿਕਾਸ ਯਾਤਰਾ ਨੂੰ ਮਿਲੇਗੀ ਨਵੀਂ ਗਤੀ – ਮੁੱਖ ਮੰਤਰੀ

ਸਿੰਗਾਪੁਰ ਦੇ ਤਜਰਬੇ ਅਤੇ ਤਕਨੀਕੀ ਸਹਿਯੋਗ ਨਾਲ ਹਰਿਆਣਾ ਦੀ ਵਿਕਾਸ ਯਾਤਰਾ ਨੂੰ ਮਿਲੇਗੀ ਨਵੀਂ ਗਤੀ – ਮੁੱਖ ਮੰਤਰੀ

Haryana
ਚੰਡੀਗੜ੍ਹ, 6 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨਾਲ ਸਿੰਗਾਪੁਰ ਦੇ ਵਿਦੇਸ਼ ਮੰਤਰੀ ਡਾ. ਵਿਵੀਅਨ ਬਾਲਾਕ੍ਰਿਸ਼ਨਨ ਨੇ ਮੰਗਲਵਾਰ ਨੂੰ ਮੁਲਾਕਾਤ ਕਰਕੇ ਹਰਿਆਣਾ ਅਤੇ ਸਿੰਗਾਪੁਰ ਵਿਚਾਲੇ ਸਹਿਯੋਗ ਦੇ ਵੱਖ-ਵੱਖ ਪਹਿਲੂਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿੱਚ ਸਿੱਖਿਆ, ਹੁਨਰ ਵਿਕਾਸ, ਜਲ ਪ੍ਰਬੰਧਨ, ਸ਼ਹਿਰੀ ਵਿਕਾਸ, ਤਕਨੀਕੀ ਇਨੋਵੇਸ਼ਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਰਗੇ ਮਹੱਤਵਪੂਰਨ ਵਿਸ਼ਿਆਂ 'ਤੇ ਚਰਚਾ ਹੋਈ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਸਿੰਗਾਪੁਰ ਸਰਕਾਰ ਵੱਲੋਂ ਦਿੱਤੀ ਗਈ ਗਰਮਜੋਸ਼ੀ ਭਰੀ ਮੇਜ਼ਬਾਨੀ ਲਈ ਡਾ. ਵਿਵੀਅਨ ਬਾਲਾਕ੍ਰਿਸ਼ਨਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਿੰਗਾਪੁਰ ਨੇ ਆਧੁਨਿਕ ਸ਼ਹਿਰੀ ਵਿਕਾਸ, ਜਲ ਪ੍ਰਬੰਧਨ ਅਤੇ ਤਕਨੀਕੀ ਨਵੀਨਤਾ ਦੇ ਖੇਤਰ ਵਿੱਚ ਵਰਨਣਯੋਗ ਤਜਰਬਾ ਹਾਸਲ ਕੀਤਾ ਹੈ ਅਤੇ ਇਨ੍ਹਾਂ ਤਜਰਬਿਆਂ ਤੋਂ ਹਰਿਆਣਾ ਨੂੰ ਵੀ ਬਹੁਤ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਤੇਜ਼ੀ ਨਾਲ ਬਦਲਦੀ ਅਰਥਵਿਵਸਥਾ ਅਤੇ ਨਵੀਂਆਂ ਤਕਨਾਲੋਜੀਆਂ ਦੇ ਅਨੁਕੂਲ ਆਪਣੇ ਵਿਕਾਸ ਮਾਡਲ ਨੂੰ ਅੱਗੇ ਵਧਾ ...
ਸਿੰਗਾਪੁਰ ਤੋਂ ਹਰਿਆਣਾ ਲਈ 5,500 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ, ਵਿਕਾਸ ਅਤੇ ਰੁਜ਼ਗਾਰ ਨੂੰ ਮਿਲੇਗੀ ਨਵੀਂ ਰਫ਼ਤਾਰ

ਸਿੰਗਾਪੁਰ ਤੋਂ ਹਰਿਆਣਾ ਲਈ 5,500 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ, ਵਿਕਾਸ ਅਤੇ ਰੁਜ਼ਗਾਰ ਨੂੰ ਮਿਲੇਗੀ ਨਵੀਂ ਰਫ਼ਤਾਰ

Haryana
ਚੰਡੀਗੜ੍ਹ, 6 ਅਕਤੂਬਰ - ਹਰਿਆਣਾ ਨੂੰ ਗਲੋਬਲ ਨਿਵੇਸ਼ ਨਕਸ਼ੇ 'ਤੇ ਹੋਰ ਮਜ਼ਬੂਤ ਪਛਾਣ ਦਿਵਾਉਣ ਦੀ ਦਿਸ਼ਾ ਵਿੱਚ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਦਾ ਸਿੰਗਾਪੁਰ ਦੌਰਾ ਮਹੱਤਵਪੂਰਨ ਉਪਲਬਧੀ ਨਾਲ ਸਮਾਪਤ ਹੋਇਆ। ਦੌਰੇ ਦੌਰਾਨ ਵੱਖ-ਵੱਖ ਕੰਪਨੀਆਂ ਅਤੇ ਸੰਸਥਾਵਾਂ ਨੇ ਹਰਿਆਣਾ ਵਿੱਚ ਲਗਭਗ 5,500 ਕਰੋੜ ਰੁਪਏ ਦੇ ਨਿਵੇਸ਼ ਲਈ ਸਮਝੌਤਾ ਪੱਤਰਾਂ (ਐਮ.ਓ.ਯੂ.) 'ਤੇ ਸਹਿਮਤੀ ਪ੍ਰਗਟਾਈ। ਇਹਨਾਂ ਨਿਵੇਸ਼ ਪ੍ਰਸਤਾਵਾਂ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਦੇ ਨਾਲ-ਨਾਲ ਆਧੁਨਿਕ ਸਿਹਤ ਸੇਵਾਵਾਂ, ਜਲ ਪ੍ਰਬੰਧਨ, ਸਿੱਖਿਆ, ਹੁਨਰ ਵਿਕਾਸ ਅਤੇ ਰੁਜ਼ਗਾਰ ਦੇ ਨਵੇਂ ਮੌਕਿਆਂ ਨੂੰ ਗਤੀ ਮਿਲਣ ਦੀ ਉਮੀਦ ਹੈ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿੰਗਾਪੁਰ ਦੌਰਾ ‘ਵਿਕਸਿਤ ਹਰਿਆਣਾ-ਵਿਕਸਿਤ ਭਾਰਤ’ ਦੇ ਸੰਕਲਪ ਨੂੰ ਮਜ਼ਬੂਤ ਕਰਨ ਵਾਲਾ ਸਾਬਤ ਹੋਵੇਗਾ। ਹਰਿਆਣਾ ਪ੍ਰਤੀ ਗਲੋਬਲ ਨਿਵੇਸ਼ਕਾਂ ਦੀ ਵਧਦੀ ਰੁਚੀ ਇਹ ਦਰਸਾਉਂਦੀ ਹੈ ਕਿ ਸੂਬਾ ਅੱਜ ਨਿਵੇਸ਼, ਇਨੋਵੇਸ਼ਨ ਅਤੇ ਉਦਯੋਗ ਲਈ ਇੱਕ ਭਰੋਸੇਮੰਦ ਅਤੇ ਆਕਰਸ਼ਕ ਮੰਜ਼ਿਲ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਨਿਵੇਸ਼ਕਾਂ ...
ਮਿਆਦ ਪੁੱਗਿਆ ਭੋਜਨ ਤੁਹਾਡੀ ਸਿਹਤ ਲਈ ਕਿਵੇਂ ਖ਼ਤਰਨਾਕ ਹੋ ਸਕਦਾ ਹੈ? ਜਾਣੋ ਕੀ ਕਹਿੰਦੇ ਹਨ ਮਾਹਰ

ਮਿਆਦ ਪੁੱਗਿਆ ਭੋਜਨ ਤੁਹਾਡੀ ਸਿਹਤ ਲਈ ਕਿਵੇਂ ਖ਼ਤਰਨਾਕ ਹੋ ਸਕਦਾ ਹੈ? ਜਾਣੋ ਕੀ ਕਹਿੰਦੇ ਹਨ ਮਾਹਰ

Health
EXPIRED FOOD CAN BE DANGEROUS: ਖਾਣ-ਪੀਣ ਦੀਆਂ ਵਸਤੂਆਂ 'ਤੇ ਛਪੀ 'ਮਿਆਦ ਸਮਾਪਤੀ ਮਿਤੀ' ਜਾਂ 'ਸਭ ਤੋਂ ਪਹਿਲਾਂ ਦੀ ਤਾਰੀਖ਼' ਸਿੱਧੇ ਤੌਰ 'ਤੇ ਸਾਡੀ ਸਿਹਤ ਅਤੇ ਸੁਰੱਖਿਆ ਨਾਲ ਜੁੜੀ ਹੋਈ ਹੈ। ਉਨ੍ਹਾਂ ਦਾ ਮੁੱਖ ਉਦੇਸ਼ ਖਪਤਕਾਰਾਂ ਨੂੰ ਇਸ ਬਾਰੇ ਸੂਚਿਤ ਕਰਨਾ ਹੈ ਕਿ ਭੋਜਨ ਕਿੰਨੀ ਦੇਰ ਤੱਕ ਸੁਰੱਖਿਅਤ, ਪੌਸ਼ਟਿਕ ਅਤੇ ਚੰਗੀ ਗੁਣਵੱਤਾ ਵਾਲਾ ਰਹੇਗਾ। ਹਾਲਾਂਕਿ, ਜਦੋਂ ਇਹ ਤਾਰੀਖ਼ਾਂ ਪੈਕ ਕੀਤੇ ਜਾਂ ਡੱਬਾਬੰਦ ​​ਭੋਜਨ 'ਤੇ ਮਿਟਾਈਆਂ ਜਾਂਦੀਆਂ ਹਨ, ਧੁੰਦਲੀਆਂ ਹੁੰਦੀਆਂ ਹਨ, ਜਾਂ ਪੜ੍ਹਨਯੋਗ ਨਹੀਂ ਹੁੰਦੀਆਂ, ਤਾਂ ਖਪਤਕਾਰਾਂ ਲਈ ਇਹ ਨਿਰਧਾਰਤ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ ਕਿ ਭੋਜਨ ਖਪਤ ਲਈ ਢੁਕਵਾਂ ਹੈ ਜਾਂ ਨਹੀਂ। ਅਜਿਹੀ ਸਥਿਤੀ ਵਿੱਚ ਖਰਾਬ ਭੋਜਨ ਖਾਣ ਨਾਲ ਭੋਜਨ ਜ਼ਹਿਰ ਅਤੇ ਹੋਰ ਕਈ ਗੰਭੀਰ ਸਿਹਤ ਸਮੱਸਿਆਵਾਂ ਹੋ ਸਕਦੀਆਂ ਹਨ। ਉਦਾਹਰਣ ਵਜੋਂ... ਸੀਕੇ ਬਿਰਲਾ ਹਸਪਤਾਲ, ਜੈਪੁਰ ਵਿਖੇ ਸੀਨੀਅਰ ਡਾਇਟੀਸ਼ੀਅਨ, ਡਾ. ਦਿਵਿਆ ਜੈਨ, ਸੀਨੀਅਰ ਡਾਇਟੀਸ਼ੀਅਨ, ਦਾ ਕਹਿਣਾ ਹੈ ਕਿ ਜਦੋਂ ਭੋਜਨ ਨੂੰ ਇਸ ਦੀ ਸ਼ੈਲਫ ਲਾਈਫ ਤੋਂ ਵੱਧ ਸਟੋਰ ਕੀਤਾ ਜਾਂਦਾ ਹੈ, ਤਾਂ ਇਸਦਾ ਪੌਸ਼ਟਿਕ ਮੁੱਲ ਘਟਾਇਆ...
ਸਿੱਧੂ ਮੂਸੇਵਾਲਾ ਦਾ ਆਖਰੀ Voice Note ਆਇਆ ਸਾਹਮਣੇ, ਰਾਜਾ ਕੁਮਾਰੀ ਨੇ ‘ਗਿਆਰਾ’ ’ਚ ਕੈਦ ਕੀਤੀ ਯਾਦ

ਸਿੱਧੂ ਮੂਸੇਵਾਲਾ ਦਾ ਆਖਰੀ Voice Note ਆਇਆ ਸਾਹਮਣੇ, ਰਾਜਾ ਕੁਮਾਰੀ ਨੇ ‘ਗਿਆਰਾ’ ’ਚ ਕੈਦ ਕੀਤੀ ਯਾਦ

Entertainment
Sidhu Moose Wala last Voice Note: ਗ੍ਰੈਮੀ-ਨਾਮਜ਼ਦ ਭਾਰਤੀ-ਅਮਰੀਕੀ ਕਲਾਕਾਰ ਰਾਜਾ ਕੁਮਾਰੀ ਦੇ ਨਵੇਂ ਗੀਤ ‘ਗਿਆਰਾ’ ਵਿੱਚ ਸਵਰਗੀ ਪੰਜਾਬੀ ਕਲਾਕਾਰ ਸਿੱਧੂ ਮੂਸੇਵਾਲਾ ਦਾ ਆਖਰੀ ਵੌਇਸ ਨੋਟ ਸ਼ਾਮਲ ਹੈ। ਇਹ ਗੀਤ ਉਨ੍ਹਾਂ ਦੀ ਆਉਣ ਵਾਲੀ ਐਲਬਮ "Zindabad: The Dekade" ਦਾ ਹਿੱਸਾ ਹੈ। ਇਹ ਰਾਜਾ ਦਾ ਪੰਜਾਬੀ ਵਿੱਚ ਪਹਿਲਾ ਗੀਤ ਹੈ ਅਤੇ ਇਸਦਾ ਵਿਸ਼ੇਸ਼ ਭਾਵਨਾਤਮਕ ਮਹੱਤਵ ਹੈ। ਦਰਅਸਲ, ਵੌਇਸ ਨੋਟ ਵਿੱਚ ਸਵਰਗੀ ਗਾਇਕ ਮੂਸੇਵਾਲਾ ਨੂੰ ਰਾਜਾ ਦੇ ਗੀਤ 'ਤੇ ਉਤਸ਼ਾਹ ਨਾਲ ਪ੍ਰਤੀਕਿਰਿਆ ਕਰਦੇ ਸੁਣਿਆ ਜਾ ਸਕਦਾ ਹੈ। ਉਹ ਕਹਿੰਦਾ ਹੈ ਕਿ ਉਸਨੂੰ ਇਹ ਗੀਤ ਬਹੁਤ ਪਸੰਦ ਆਇਆ ਅਤੇ ਉਸਨੂੰ ਵਿਸ਼ਵਾਸ ਹੈ ਕਿ ਇਹ "ਹਿੱਟ" ਹੋਵੇਗਾ। ਉਹ ਉਸਨੂੰ ਭਰੋਸਾ ਵੀ ਦਿਵਾਉਂਦਾ ਹੈ, "ਇਸ ਬਾਰੇ ਚਿੰਤਾ ਨਾ ਕਰੋ, ਅਸੀਂ ਇਹ ਕਰਾਂਗੇ।" ਸਾਲਾਂ ਬਾਅਦ ਰਾਜਾ ਨੇ ਉਸ ਪਲ ਨੂੰ ਗੀਤ ‘ਗਿਆਰਾ’ ਵਿੱਚ ਕੈਦ ਕਰਨ ਦਾ ਫੈਸਲਾ ਕੀਤਾ। ਗਾਣੇ ਬਾਰੇ ਗੱਲ ਕਰਦਿਆਂ ਰਾਜਾ ਕੁਮਾਰੀ ਨੇ ਨਿਊਜ਼ਵਾਇਰ ਨੂੰ ਦੱਸਿਆ, "ਸਿੱਧੂ ਦਾ ਦੇਹਾਂਤ ਮੇਰੀ ਜ਼ਿੰਦਗੀ ਦਾ ਇੱਕ ਅਜਿਹਾ ਪਲ ਸੀ, ਜਿਸਦੀ ਡੂੰਘਾਈ ਸ਼ਾਇਦ ਬਾਹਰਲੇ ਲੋਕ ਨਹੀਂ ਸਮਝ ਸਕਦੇ। ਉਹ ਮੇ...
ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਘਰ-ਘਰ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ – ਡਾ.ਅਨੰਦ ਘਈ

ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਘਰ-ਘਰ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ – ਡਾ.ਅਨੰਦ ਘਈ

Local
ਕੀਰਤਪੁਰ ਸਾਹਿਬ 06  ਅਕਤੂਬਰ: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਮੁਫਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਘਰ-ਘਰ ਵੰਡਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸਰਕਾਰ ਵੱਲੋਂ ਇਸ ਸਬੰਧੀ ਕਾਰਡ ਜਾਰੀ ਕੀਤੇ ਗਏ ਹਨ ਤਾਂ ਜੋ ਲੋੜਵੰਦ ਪਰਿਵਾਰ ਇਸ ਸਿਹਤ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈ ਸਕਣ।         ਸਿਵਲ ਸਰਜਨ ਰੂਪਨਗਰ ਡਾ.ਵਿਵੇਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐਚ.ਸੀ. ਕੀਰਤਪੁਰ ਸਾਹਿਬ ਅਧੀਨ ਸੀਨੀਅਰ ਮੈਡੀਕਲ ਅਫਸਰ ਡਾ.ਅਨੰਦ ਘਈ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਵੱਲੋਂ ਪਿੰਡਾਂ ਵਿੱਚ ਘਰ-ਘਰ ਜਾ ਕੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ ਵੰਡੇ ਜਾ ਰਹੇ ਹਨ। ਇਸ ਮੁਹਿੰਮ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਇਸ ਸਹੂਲਤ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਾਮ ਚੁਰਾਸੀ ਹਲਕੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Local
ਹੁਸ਼ਿਆਰਪੁਰ, 06 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਸੰਬੰਧਤ ਅਧਿਕਾਰੀਆਂ ਨੂੰ ਚੱਲ ਰਹੇ ਕੰਮ ਤੈਅ ਸਮੇਂ ਵਿਚ ਮੁਕੰਮਲ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਲੋਕ ਨਿਰਮਾਣ ਵਿਭਾਗ, ਨਹਿਰੀ ਵਿਭਾਗ, ਸਿੱਖਿਆ ਵਿਭਾਗ, ਪੁਲਿਸ ਪ੍ਰਸ਼ਾਸਨ, ਜਲ ਸਪਲਾਈ ਤੇ ਸੈਨੀਟੇਸ਼ਨ ਸਮੇਤ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਜਾਣਕਾਰੀ ਲੈੰਦਿਆਂ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ 'ਤੇ ਕੋਈ ਸਮਝੌਤਾ ਨਾ ਹੋਵੇ ਅਤੇ ਸਾਰੇ ਪ੍ਰੋਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਡਾ. ਰਵਜੋਤ ਸਿੰਘ ਨੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਚੱਲ ਰਹੇ ਕੰਮਾਂ ਲਿੰਕ ਸੜਕਾਂ, ਸਕੂਲ਼ਾਂ ਵਿਚ ਲੋੜੀਂਦੇ ਕਾਰਜ, &n...
ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਬੁੱਧਵਾਰ ਨੂੰ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਬੁੱਧਵਾਰ ਨੂੰ ਦਿੱਤੇ ਜਾਣਗੇ ਮਾਲਕੀ ਦੇ ਹੱਕਾਂ ਵਾਲੇ ਕਾਰਡ : ਡਿਪਟੀ ਕਮਿਸ਼ਨਰ

Local
ਹੁਸ਼ਿਆਰਪੁਰ, 6 ਅਕਤੂਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਲਾਲ ਲਕੀਰ ਦੇ ਘੇਰੇ ਵਿਚ ਬਣੇ ਮਕਾਨਾਂ ਦੀ ਮਾਲਕੀ ਦੇ ਹੱਕ ਦੇਣ ਲਈ ‘ਮੇਰਾ ਘਰ-ਮੇਰੇ ਨਾਮ’ ਸਕੀਮ ਤਹਿਤ ਜ਼ਿਲੇ ਵਿਚ ਪ੍ਰਾਪਰਟੀ ਕਾਰਡ ਵੰਡਣ ਦੀ ਸ਼ੁਰੂਆਤ ਬੁੱਧਵਾਰ ਤੋਂ ਕੀਤੀ ਜਾ ਰਹੀ ਹੈ ਜਿਸ ਬਾਰੇ ਪ੍ਰਕਿਰਿਆ ਨੂੰ ਅੰਤਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ । ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡਣ ਦੀ ਪ੍ਰਕਿਰਿਆ ਬਾਰੇ ਸੰਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਲਾਲ ਲਕੀਰ ਅੰਦਰ ਬਣੇ ਘਰਾਂ ਦੀ ਮਾਲਕੀ ਦੇ ਹੱਕਾਂ ਵਾਲੇ ਕਾਰਡ ਬੁੱਧਵਾਰ ਤੋਂ ਪੜਾਅਵਾਰ ਵੰਡੇ ਜਾਣਗੇ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਡਾਂ ਦੀ ਸ਼ੁਰੂਆਤ ਸ਼ਾਮਚੁਰਾਸੀ ਹਲਕੇ ਦੇ ਪਿੰਡ ਹਾਜੀ ਖਾਨਪੁਰ, ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਠੁੱਲਾ, ਦਸੂਹਾ ਹਲਕੇ ਦੇ ਪਿੰਡ ਗੰਗਾ ਚੱਕ, ਟਾਂਡਾ ਦੇ ਪਿੰਡ ਰਸੂਲਪੁਰ, ਮੁਕੇਰੀਆਂ ਦੇ ਪਿੰਡ ਚੱਕ ਸਰਵਾਣੀ ਅਤੇ ਗੜ੍ਹਸ਼ੰਕਰ ਦੇ ਪਿੰਡ ਰਸੂਲਪੁਰ ਵਿਖੇ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿਚ 300 ਤੋਂ ਵੱਧ ਪ੍ਰਾਪਰਟੀ ਕਾਰਡ ਦੇ ਕੇ ਇ...
‘ਖੇਡਾਂ ਵਤਨ ਪੰਜਾਬ ਦੀਆਂ-2026ְ’ ਤਹਿਤ ਜਲੰਧਰ ’ਚ 10 ਤੋਂ 17 ਅਕਤੂਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ

‘ਖੇਡਾਂ ਵਤਨ ਪੰਜਾਬ ਦੀਆਂ-2026ְ’ ਤਹਿਤ ਜਲੰਧਰ ’ਚ 10 ਤੋਂ 17 ਅਕਤੂਬਰ ਤੱਕ ਹੋਣਗੇ ਰਾਜ ਪੱਧਰੀ ਖੇਡ ਮੁਕਾਬਲੇ

Local
ਜਲੰਧਰ, 6 ਅਕਤੂਬਰ : ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜਲੰਧਰ ਵਿੱਚ ਰਾਜ ਪੱਧਰੀ ਖੇਡਾਂ ਦੇ ਮੁਕਾਬਲੇ 10 ਤੋਂ 17 ਅਕਤੂਬਰ ਤੱਕ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਕੈਟਾਗਰੀਜ਼ ਅਤੇ ਉਮਰ ਵਰਗ ਦੇ ਖਿਡਾਰੀ ਹਿੱਸਾ ਲੈਣਗੇ।   ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਰਾਜ ਪੱਧਰੀ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਤਰੰਜ ਅਤੇ ਵਾਲੀਬਾਲ ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲੇ 10 ਤੋਂ 15 ਅਕਤੂਬਰ ਤੱਕ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ, ਜਲੰਧਰ ਵਿਖੇ ਕਰਵਾਏ ਜਾਣਗੇ, ਜਦਕਿ ਟੇਬਲ ਟੈਨਿਸ ਦੇ ਮੁਕਾਬਲੇ 12 ਤੋਂ 17 ਅਕਤੂਬਰ ਤੱਕ ਹੰਸਰਾਜ ਸਟੇਡੀਅਮ ਵਿਖੇ ਹੋਣਗੇ। ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਜ ਪੱਧਰੀ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੇ ਖਿਡਾਰੀਆਂ ਦੀ ਰਿਹਾਇਸ਼ ਤੇ ਖਾਣ-ਪੀਣ ਲਈ ਢੁੱਕਵੇਂ ਪ੍ਰਬੰਧ ਪਹਿਲਾਂ ਹੀ ...
ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ

Hot News
ਲੰਬੀ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੀ ਮੰਡੀ ਕਿੱਲਿਆਂਵਾਲੀ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀ ਕਿੱਲਿਆਂਵਾਲੀ ਵਿਕਾਸ ਦੇ ਪ੍ਰੋਜੈਕਟਾਂ ਦੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਮੰਡੀ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਵਾਰਡ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ। ...