ਨਵੀਂਆਂ ਚੁਣੀਆਂ ਪੰਚਾਇਤਾਂ ਪਿੰਡਾਂ ਦੇ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਲਈ ਡਟਕੇ ਕੰਮ ਕਰਨ- ਡਾ.ਰਵਜੋਤ ਸਿੰਘ
ਕਪੂਰਥਲ਼ਾ, 19 ਨਵੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਨਵੇਂ ਚੁਣੇ ਪੰਚਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕ ਭਲਾਈ ਲਈ ਡਟ ਕੇ ਕੰਮ ਕਰਨ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਲਿਆਂਦਾ ਜਾ ਸਕੇ।
ਅੱਜ ਇੱਥੇ ਕਪੂਰਥਲਾ ਜ਼ਿਲ੍ਹੇ ਦੇ ਅਡੀਸ਼ਨਲ ਯਾਰਡ ਜੇ.ਜੇ ਫਾਰਮ ਵਿਖੇ ਨਵੇਂ ਚੁਣੇ ਗਏ 3127 ਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣ ਮੌਕੇ ਸੰਬੋਧਨ ਕਰਦਿਆਂ ਡਾ.ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਨੂੰ ਬਿਨ੍ਹਾਂ ਕਿਸੇ ਪਾਰਟੀ ਦੇ ਚੋਣ ਨਿਸ਼ਾਨ ਤੋਂ ਕਰਵਾਉਣ ਦੇ ਫੈਸਲੇ ਨੇ ਪਿੰਡਾਂ ਵਿਚ ਭਾਈਚਾਰਕ ਸਾਂਝ ਦਾ ਮੁੱਢ ਬੰਨਿਆ ਹੈ।
ਉਨ੍ਹਾਂ ਕਿਹਾ ਕਿ ਪੰਚਾਇਤ ਸਾਡੇ ਲੋਕਤੰਤਰ ਦੀ ਸਭ ਤੋਂ ਮੁੱਢਲੀ ਇਕਾਈ ਹੈ ਜਿਸ ਰਾਹੀਂ ਜਿੱਥੇ ਪਿੰਡ ਦੇ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ ,ਉੱਥੇ ਹੀ ਪਿੰਡਾਂ ਦੇ ਛੋਟੇ-ਮੋਟੇ ਝਗੜੇ ਤੇ ਮਸਲੇ ਪਿੰਡਾਂ ਵਿਚ ਹੀ ਨਿਪਟਾ ਕੇ ਆਪਸੀ ਭਾਈਚਾਰੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ...