ਮੁੱਖ ਮੰਤਰੀ ਨੇ ਹੜ੍ਹ ਸੁਰੱਖਿਆ ਕਾਰਜਾਂ ਲਈ ਪੁਖ਼ਤਾ ਯੋਜਨਾਬੰਦੀ ਦੀ ਕੀਤੀ ਸਿਫ਼ਾਰਸ਼
ਚੰਡੀਗੜ੍ਹ, 5 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੜ੍ਹ ਸੁਰੱਖਿਆ ਲਈ ਪੰਜਾਬ ਭਰ ਵਿੱਚ ਮਾਸਟਰ ਪਲਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਪੁਖ਼ਤਾ ਯੋਜਨਾਬੰਦੀ ਦੀ ਲੋੜ ਤੇ ਜ਼ੋਰ ਦਿੱਤਾ। ਹੜ੍ਹ ਸੁਰੱਖਿਆ ਦੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਆਪਣੀ ਸਰਕਾਰੀ ਰਿਹਾਇਸ਼ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਸਟਰ ਪਲਾਨ ਨਾ ਸਿਰਫ਼ ਫੰਡਾਂ ਦੀ ਤਰਕਸੰਗਤ ਵਰਤੋਂ ਯਕੀਨੀ ਬਣਾਏਗਾ, ਸਗੋਂ ਹੜ੍ਹ ਪੀੜਤਾਂ ਨੂੰ ਫਸਲਾਂ ਦੇ ਨੁਕਸਾਨ ਅਤੇ ਜਾਇਦਾਦ ਦੇ ਨੁਕਸਾਨ ਲਈ ਮੁਆਵਜ਼ਾ ਦੇਣ ਤੇ ਖ਼ਰਚੇ ਜਾ ਰਹੇ ਕਰੋੜਾਂ ਰੁਪਏ ਦੀ ਬੱਚਤ ਕਰਨ ਵਿੱਚ ਵੀ ਮਦਦ ਕਰੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਡਰੇਨਾਂ ਅਤੇ ਦਰਿਆਵਾਂ ਦੇ ਪ੍ਰਬੰਧਨ ਦੀ ਯੋਜਨਾ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨਾਲ ਸਿੱਧਾ ਤਾਲਮੇਲ ਕਰ ਕੇ ਬਣਾਈ ਜਾਣੀ ਚਾਹੀਦੀ ਹੈ। ਇਸ ਨਾਲ ਹੜ੍ਹ ਸੁਰੱਖਿਆ ਬੁਨਿਆਦੀ ਢਾਂਚੇ ਦੀ ਨਿਯਮਤ ਤੌਰਤੇ ਸਾਫ਼-ਸਫ਼ਾਈ ਅਤੇ ਮਜ਼ਬੂਤੀ ਯਕੀਨੀ ਬਣਾਈ ਜਾ ਸਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪ੍ਰਬੰਧ ਮੌਨਸੂਨ ਦੌਰਾਨ ਹੜ੍ਹਾਂ ਕਾਰਨ ਹੋਣ ਵਾਲੀ ਤਬਾਹੀ ਤੋਂ ਸੂਬਾ ਵਾ...






