ਸਟ੍ਰੋਕ ਦੇ ਮਰੀਜ਼ਾਂ ਨੂੰ ਮੁਫ਼ਤ ਮਕੈਨੀਕਲ ਥ੍ਰੋਮਬੈਕਟੋਮੀ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ
ਚੰਡੀਗੜ੍ਹ, 29 ਅਕਤੂਬਰ: ਵਿਸ਼ਵ ਸਟ੍ਰੋਕ ਦਿਵਸ ਮੌਕੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪੰਜਾਬ ਸਰਕਾਰ, ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐੱਮ.ਸੀ.) ਲੁਧਿਆਣਾ ਅਤੇ ਇੰਡੀਆ ਮੈਡਟ੍ਰੋਨਿਕ ਪ੍ਰਾਈਵੇਟ ਲਿਮਟਿਡ ਦਰਮਿਆਨ ਸਾਂਝੇਦਾਰੀ ਦਾ ਐਲਾਨ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਇਸ ਨਿਵੇਕਲੀ ਪਹਿਲਕਦਮੀ ਦਾ ਉਦੇਸ਼ ਜਨਤਕ-ਨਿੱਜੀ ਭਾਈਵਾਲੀ ਤਹਿਤ ਸਟ੍ਰੋਕ ਦੇ ਮਰੀਜ਼ਾਂ ਲਈ ਬਿਹਤਰੀਨ ਇਲਾਜ ਸੇਵਾਵਾਂ ਮੁਹੱਈਆ ਕਰਵਾ ਕੇ ਸੂਬੇ ਵਿੱਚ ਸਟ੍ਰੋਕ ਦੇ ਵੱਧ ਰਹੇ ਮਾਮਲਿਆਂ ਨਾਲ ਨਜਿੱਠਣਾ ਹੈ।
ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਭਾਈਵਾਲੀ ਸੂਬੇ ਵਿੱਚ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਮਿਆਰੀ ਸਿਹਤ ਸੇਵਾਵਾਂ ਤੱਕ ਪੰਜਾਬ ਦੇ ਲੋਕਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸੀਐਮਸੀ ਲੁਧਿਆਣਾ, ਅਤੇ ਮੈਡਟ੍ਰੋਨਿਕ ਦਰਮਿਆਨ ਇਹ ਸਾਂਝੇਦਾਰੀ ਹੈਲਥਕੇਅਰ ਇਨੋਵੇਸ਼ਨ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਮੀਲ ਪ...
