59 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ; 54 ਲੱਖ ਮੀਟਰਕ ਟਨ ਝੋਨੇ ਦੀ ਕੀਤੀ ਗਈ ਖਰੀਦ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 28 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਝੋਨੇ ਦੇ ਖਰੀਦ ਸੀਜ਼ਨ 2024-25 ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਸਾਰੇ ਭਾਈਵਾਲਾਂ ਭਾਵ ਕਿਸਾਨਾਂ, ਆੜ੍ਹਤੀਆਂ, ਮਿੱਲਰਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਲਈ ਸੂਬੇ ਭਰ ਦੀਆਂ ਸਾਰੀਆਂ ਮੰਡੀਆਂ ਵਿੱਚ ਸਮਾਂਬੱਧ ਢੰਗ ਨਾਲ ਖਰੀਦ, ਲਿਫਟਿੰਗ ਅਤੇ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਪ੍ਰਭਾਵੀ ਕਾਰਜਵਿਧੀ ਲਾਗੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਦਾ ਜਾਇਜ਼ਾ ਲੈਣ ਲਈ ਸਮੂਹ ਡੀ.ਐਫ.ਐਸ.ਸੀਜ਼, ਜ਼ਿਲ੍ਹਾ ਪ੍ਰਬੰਧਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਅੱਜ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 59,79,723.94 ਮੀਟ੍ਰਿਕ ਟਨ (ਐਮ.ਟੀ.) ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 54,98,389.72 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਖਰ...