ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ
ਐਸ.ਏ.ਐਸ. ਨਗਰ (ਮੁਹਾਲੀ) , 24 ਅਕਤੂਬਰ : ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।
ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਮੀਟਿੰਗ ਦੌਰਾਨ ਸਮੂਹ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਸ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਵਿੱਚ ਸਾਫ਼ ਸੁਥਰਾ, ਭ੍ਰਿਸ਼ਟਾਚਾਰ ਮੁਕਤ ਅਤੇ ਵਧੀਆ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ, ਇਸ ਲਈ ਡਿਊਟੀ ਨਿਭਾਉਣ ਵਿੱਚ ਕਿਸੇ ਵੀ ਅਧਿਕਾਰੀ ਵੱਲੋਂ ਕੀਤੀ ਕੋਈ ਵੀ ਕੁਤਾਹੀ ਅਤੇ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਵਿੱਚ ਇੰਜੀਨੀਅਰਿੰਗ ਵਿੰਗ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਦੀ ਸਥਿਤੀ ਬਾਰੇ ਜਾਣਨ ਤੋਂ ਬਾਅਦ ਸ. ਮੁੰਡੀਆਂ ਨੇ ਅਧਿਕਾਰੀਆਂ ਨੂੰ ਸਾਰੇ ਕੰਮ ਤੈਅ ਸਮੇਂ ਵਿੱਚ ਪੂਰਾ ਕਰਨ ...