Sunday, October 4Malwa News
Shadow

Tag: latest news

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਬਦਲੀ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ

Local
ਬਰਨਾਲਾ, 9 ਅਗਸਤ        ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਨੇ ਜ਼ਿਲ੍ਹੇ ਦੇ ਪਿੰਡ ਬਡਬਰ ਦੀ ਹਰਜਿੰਦਰ ਕੌਰ ਦੀ ਜ਼ਿੰਦਗੀ ਵਿਚ ਆਰਥਿਕ ਖੁਸ਼ਹਾਲੀ ਲਿਆਂਦੀ ਹੈ। ਜਿੱਥੇ ਉਸਦਾ ਪਰਿਵਾਰ ਪਹਿਲਾਂ ਦਿਹਾੜੀ ਕਰਕੇ ਗੁਜ਼ਾਰਾ ਕਰਦਾ ਸੀ, ਹੁਣ ਉਹ ਆਪਣੇ ਕਾਰੋਬਾਰ ਦੇ ਖ਼ੁਦ ਮਾਲਕ ਹਨ। ਉਹ ਸਵੈ ਸਹਾਇਤਾ ਸਮੂਹ ਨਾਲ ਜੁੜ ਕੇ ਜਿੱਥੇ ਆਪ ਆਰਥਿਕ ਤੌਰ ਉੱਤੇ ਆਤਮ ਨਿਰਭਰ ਹੋਈ, ਓਥੇ ਆਪਣੀ ਪਤੀ ਦਾ ਵੀ ਕਾਰੋਬਾਰ ਸ਼ੁਰੂ ਕੀਤਾ ਜਿਸ ਨਾਲ ਹੁਣ ਉਹ ਚਾਰ ਗੁਣਾ ਵੱਧ ਕਮਾਈ ਕਰ ਰਹੇ ਹਨ।    ਹਰਜਿੰਦਰ ਕੌਰ (36 ਸਾਲ) ਪਤਨੀ ਗੁਰਜਿੰਦਰ ਸਿੰਘ ਵਾਸੀ ਪਿੰਡ ਬਡਬਰ ਨੇ ਦੱਸਿਆ ਕਿ ਉਸ ਦੇ ਪਤੀ ਦਿਹਾੜੀ ਕਰਦੇ ਸਨ ਅਤੇ ਘਰ ਦਾ ਗੁਜ਼ਾਰਾ ਮੁਸ਼ਕਿਲ ਨਾਲ ਚਲਦਾ ਸੀ। ਉਹ ਪਰਿਵਾਰ ਦੀ ਆਰਥਿਕ ਖੁਸ਼ਹਾਲੀ ਦੀ ਸੋਚ ਨਾਲ ਸਾਲ 2019 ਵਿਚ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਸਵੈ ਸਹਾਇਤਾ ਗਰੁੱਪ ਨਾਲ ਜੁੜੀ। ਉਹਨਾਂ ਨੇ 10 ਮੈਂਬਰਾਂ ਦਾ "ਬਾਬਾ ਵਾਲਮੀਕਿ ਜੀ ਸਵੈ ਸਹਾਇਤਾ ਸਮੂਹ" ਬਣਾਇਆ। ਗਰੁੱਪ ਦੇ ਸਾਰੇ ਮੈਂਬਰਾਂ ਨੇ ਪ੍ਰਤੀ ਮਹੀਨਾ 100 ਰੁਪਏ ਬੱਚਤ ਕਰਕੇ ਜਮ੍ਹਾਂ ਕਰਨੀ ਸ਼ੁਰੂ ਕੀਤੀ। ਕਰੀਬ ਤਿੰਨ ਮਹੀਨਿਆ...

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਚੱਲ ਰਹੀ ਸਫਾਈ ਵਿਵਸਥਾ ਦਾ ਲਿਆ ਜਾਇਜ਼ਾ

Local
ਫਾਜ਼ਿਲਕਾ 8 ਅਗਸਤ 2026… ਵਿਧਾਨ ਸਭਾ ਸੈਸ਼ਨ ਤੋਂ ਬਾਅਦ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਸ਼ਹਿਰ ਦੀ ਚੱਲ ਰਹੀ ਸਫਾਈ ਵਿਵਸਥਾ ਦਾ ਜਾਇਜ਼਼ਾ ਲੈਣ ਪਹੁੰਚੇ।ਇਸ ਮੌਕੇ ਬੋਲਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ ਹੋਣ ਬਾਅਦ ਹੀ ਸ਼ਹਿਰ ਦੀ ਸਫਾਈ ਦੇ ਕੰਮ ਸ਼ੁਰੂ ਹੋ ਗਏ ਸਨ ਤੇ ਹੁਣ ਸਫਾਈ ਦੇ ਕੰਮ ਜ਼ੋਰਾਂ ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਦੇ ਅੰਦਰ ਹੀ ਫਾਜ਼ਿਲਕਾ ਸ਼ਹਿਰ ਨੂੰ ਪੂਰੀ ਤਰ੍ਹਾਂ ਸਾਫ ਕਰ ਦਿੱਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਵਿੱਚ ਲੱਗੀ ਹੈ। ਇਸੇ ਤਹਿਤ ਹੀ ਹੁਣ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਵਿੱਚ ਵੀ ਵਾਧਾ ਕੀਤਾ ਹੈ ਤਾਂ ਜੋ ਇਨ੍ਹਾਂ ਕਰਮਚਾਰੀਆਂ ਦੇ ਘਰ ਦਾ ਗੁਜ਼ਾਰਾ ਵਧੀਆ ਚੱਲ ਸਕੇ। ਉਨ੍ਹਾਂ ਕਿਹਾ ਕਿ ਸਾਡੇ ਇਹ ਸਫਾਈ ਕਰਮਚਾਰੀਆਂ ਦੀ ਮਿਹਨਤ ਸਦਕਾ ਹੀ ਸਾਡਾ ਸ਼ਹਿਰ ਤੇ ਆਲਾ ਦੁਆਲਾ ਸਾਫ ਹੈ। ਹੁਣ ਇਹ ਕਰਮਚਾਰੀ ਬੜੀ ਮਿਹਨਤ ਤੇ ਸਿੱਦਤ ਨਾਲ ਸ਼ਹਿਰ ਨੂੰ ਸਾਫ ਸੁਥਰਾ ਕਰਨ ਵਿੱਚ ਲੱਗੇ ਹੋਏ ਹਨ।ਉਨ੍ਹ...
ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ‘ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ ‘ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News, Punjab Politics
ਨਵੀਂ ਦਿੱਲੀ; 8 ਅਗਸਤ 2026: ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਏ 18 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਅਨਾਜ ਦੇ ਪੁਰਾਣੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤ ਹੋ ਗਈ ਹੈ, ਜਿਸ ਨਾਲ ਸੂਬੇ ਵਿੱਚ ਝੋਨੇ ਦੀ ਸੰਭਾਵਿਤ ਬੰਪਰ ਫਸਲ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਖਾਲੀ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿਖੇ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸਬੰਧਤ ਮੁੱਦੇ ਉਠਾਏ। ਉਨਬ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਨਾਲ ਹੀ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ। ਇਹ ਆਖਦਿਆਂ ਕਿ ਇਸ ਸਾਲ ਪੰਜਾਬ ਵੱਲੋਂ 170 ਲੱਖ ਮੀਟ੍ਰਿਕ ਟਨ ਮਿਆਰੀ ਗੁਣਵੱਤਾ ਦਾ ਚਾਵਲ ਮੁਹੱਈਆ ਕਰਵਾਏ ਜਾਣ ਦੀ ਉਮੀਦ ਹੈ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲ...
‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ 8 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ ਨੂੰ ਕਿਹਾ ਕਿ ‘ਬੇਅਦਬੀ’ ਪਾਰਟੀ (ਅਕਾਲੀ ਦਲ) ਅਤੇ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਲਾਹੇ ਲਈ ਵਾਰ-ਵਾਰ ਆਪਣੇ ਸਿਆਸੀ ਸਟੈਂਡ ਨਾਲ ਸਮਝੌਤਾ ਕੀਤਾ ਹੈ ਅਤੇ ਹੁਣ ਉਹ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ। ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਅੱਜ ਸੁਖਬੀਰ ਸਿੰਘ ਬਾਦਲ ਕਹਿ ਰਹੇ ਹਨ ਕਿ ਉਹ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੁਝ ਬਿਲਾਂ ਨਾਲ ਪੂਰੀ ਤਰ੍ਹਾਂ ਸਹਿਮਤ ਹਨ। ਪਰ ਪੰਜਾਬ ਦੇ ਲੋਕਾਂ ਨੂੰ ਚੰਗੀ ਤਰ੍ਹਾਂ ਯਾਦ ਹੈ ਕਿ ਜਦੋਂ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਪੂਰਾ ਬਾਦਲ ਪਰਿਵਾਰ ਉਨ੍ਹਾਂ ਕਾਨੂੰਨਾਂ ਦੇ ਹੱਕ ਵਿੱਚ ਵੀਡੀਓਜ਼ ਬਣਾਉਂਦਾ ਨਜ਼ਰ ਆਇਆ ਸੀ।" ਬਲਤੇਜ ਪੰਨੂ ਨੇ ਕਿਹਾ ਕਿ ਵੱਡੇ ਪੱਧਰ 'ਤੇ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨ ਤੋਂ ਬਾਅਦ ਹੀ ਬਾਦਲਾਂ ਨੇ ਆਪਣਾ ਰੁੱਖ ਬਦਲਿਆ ਅਤੇ ਆਪਣੇ ਆਪ ਨੂੰ ਕਿਸਾਨਾਂ ਦੇ ਹਮਦਰਦ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵਿੱਚ ਖੇਤੀ ਕਾਨ...
ਮਹਿਲਾ ਏਸ਼ੀਆ ਕੱਪ ਦਾ ਪੂਰਾ ਸ਼ਡਿਊਲ, ਭਾਰਤ ਅਤੇ ਪਾਕਿਸਤਾਨ ਇਸ ਤਰੀਕ ਨੂੰ ਹੋਣਗੇ ਆਹਮੋ-ਸਾਹਮਣੇ

ਮਹਿਲਾ ਏਸ਼ੀਆ ਕੱਪ ਦਾ ਪੂਰਾ ਸ਼ਡਿਊਲ, ਭਾਰਤ ਅਤੇ ਪਾਕਿਸਤਾਨ ਇਸ ਤਰੀਕ ਨੂੰ ਹੋਣਗੇ ਆਹਮੋ-ਸਾਹਮਣੇ

National News
ਹੈਦਰਾਬਾਦ: ਮਹਿਲਾ ਏਸ਼ੀਆ ਕੱਪ 2026 ਦਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਟੀ-20 ਫਾਰਮੈਟ ਵਿੱਚ ਖੇਡਿਆ ਜਾਣ ਵਾਲਾ ਇਹ ਟੂਰਨਾਮੈਂਟ 28 ਅਗਸਤ ਨੂੰ ਯੂਏਈ ਵਿੱਚ ਸ਼ੁਰੂ ਹੋਵੇਗਾ, ਜਿਸ ਦਾ ਫਾਈਨਲ 13 ਸਤੰਬਰ ਨੂੰ ਹੋਵੇਗਾ। ਭਾਰਤ ਨੇ ਹੁਣ ਤੱਕ ਟੀ-20 ਫਾਰਮੈਟ ਵਿੱਚ ਖੇਡੇ ਗਏ ਪੰਜ ਟੂਰਨਾਮੈਂਟਾਂ ਵਿੱਚੋਂ ਤਿੰਨ ਵਾਰ ਖਿਤਾਬ ਜਿੱਤਿਆ ਹੈ। ਇਹ ਖੇਡ ਦੇ ਸਭ ਤੋਂ ਛੋਟੇ ਫਾਰਮੈਟ ਵਿੱਚ ਟੂਰਨਾਮੈਂਟ ਦਾ ਛੇਵਾਂ ਐਡੀਸ਼ਨ ਹੋਵੇਗਾ। ਭਾਰਤ ਅਤੇ ਪਾਕਿਸਤਾਨ ਵਿਚਕਾਰ ਪੁਰਾਣੀ ਦੁਸ਼ਮਣੀ ਇੱਕ ਵਾਰ ਫਿਰ ਦੇਖਣ ਨੂੰ ਮਿਲੇਗੀ, ਕਿਉਂਕਿ ਇਹ ਦੋਵੇਂ ਧੁਰ ਵਿਰੋਧੀ 5 ਸਤੰਬਰ ਨੂੰ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਆਹਮੋ-ਸਾਹਮਣੇ ਹੋਣਗੇ। ਇਸ ਟੂਰਨਾਮੈਂਟ ਵਿੱਚ ਕੁੱਲ ਅੱਠ ਟੀਮਾਂ ਹਿੱਸਾ ਲੈ ਰਹੀਆਂ ਹਨ। ਭਾਰਤ ਨੂੰ ਗਰੁੱਪ ਏ ਵਿੱਚ ਪਾਕਿਸਤਾਨ, ਥਾਈਲੈਂਡ ਅਤੇ ਹਾਂਗਕਾਂਗ ਦੇ ਨਾਲ ਰੱਖਿਆ ਗਿਆ ਹੈ, ਜਦੋਂ ਕਿ ਗਰੁੱਪ ਬੀ ਵਿੱਚ ਸ਼੍ਰੀਲੰਕਾ, ਬੰਗਲਾਦੇਸ਼, ਯੂਏਈ ਅਤੇ ਇੰਡੋਨੇਸ਼ੀਆ ਸ਼ਾਮਲ ਹਨ। ਭਾਰਤ ਆਪਣੀ ਮੁਹਿੰਮ ਦੀ ਸ਼ੁਰੂਆਤ 30 ਅਗਸਤ ਨੂੰ ਥਾਈਲੈਂਡ ਵਿਰੁੱਧ ਮੈਚ ਨਾਲ ਕਰੇਗਾ। ਸਾਰੇ ਮੈਚ ਦੁਬਈ ਵਿੱ...
ਰੋਜ਼ਾਨਾ ਖਾਲੀ ਪੇਟ ਪੀਓ ਹਲਦੀ ਅਤੇ ਆਂਵਲੇ ਦਾ ਜੂਸ, ਸਿਰਫ਼ ਇੱਕ ਹਫ਼ਤੇ ਅੰਦਰ ਦਿਖਣਗੇ ਨਤੀਜੇ…!

ਰੋਜ਼ਾਨਾ ਖਾਲੀ ਪੇਟ ਪੀਓ ਹਲਦੀ ਅਤੇ ਆਂਵਲੇ ਦਾ ਜੂਸ, ਸਿਰਫ਼ ਇੱਕ ਹਫ਼ਤੇ ਅੰਦਰ ਦਿਖਣਗੇ ਨਤੀਜੇ…!

Health
DRINK TURMERIC AND AMLA JUICE: ਆਯੁਰਵੇਦ ਵਿੱਚ, ਹਲਦੀ ਅਤੇ ਆਂਵਲਾ ਦੋਵਾਂ ਨੂੰ ਉਨ੍ਹਾਂ ਦੇ ਔਸ਼ਧੀ ਗੁਣਾਂ ਲਈ ਮਹੱਤਵ ਦਿੱਤਾ ਜਾਂਦਾ ਹੈ। ਹਲਦੀ ਵਿੱਚ ਪਾਇਆ ਜਾਣ ਵਾਲਾ ਕਰਕਿਊਮਿਨ ਇੱਕ ਅਸਰਦਾਰ ਐਂਟੀ ਇਫਲੇਮੈਂਟਰੀ ਅਤੇ ਐਂਟੀਆਕਸੀਡੈਂਟ ਮਿਸ਼ਰਣ ਹੈ, ਜਦੋਂ ਕਿ ਆਂਵਲਾ ਵਿਟਾਮਿਨ ਸੀ ਨਾਲ ਭਰਪੂਰ ਇੱਕ ਕੁਦਰਤੀ ਟੌਨਿਕ ਹੈ। ਸਵੇਰੇ ਖਾਲੀ ਪੇਟ ਕੋਸੇ ਪਾਣੀ ਨਾਲ ਇਸ ਮਿਸ਼ਰਣ ਦਾ ਸੇਵਨ ਕਰਨ ਨਾਲ ਇਮਿਊਨਿਟੀ ਵਧਦੀ ਹੈ ਅਤੇ ਪਾਚਨ ਕਿਰਿਆ ਵਿੱਚ ਸੁਧਾਰ ਹੁੰਦਾ ਹੈ, ਨਾਲ ਹੀ ਚਮੜੀ ਅਤੇ ਵਾਲਾਂ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਇਸ ਸਧਾਰਨ ਪਰ ਬਹੁਤ ਪ੍ਰਭਾਵਸ਼ਾਲੀ ਘਰੇਲੂ ਉਪਾਅ ਨੂੰ ਆਪਣੀ ਰੋਜ਼ਾਨਾ ਰੁਟੀਨ ਵਿੱਚ ਸ਼ਾਮਲ ਕਰਨ ਨਾਲ ਤੁਸੀਂ ਲੰਬੇ ਸਮੇਂ ਲਈ ਚੰਗੀ ਸਿਹਤ ਬਣਾਈ ਰੱਖ ਸਕਦੇ ਹੋ। ਇਸਦੇ ਫਾਇਦਿਆਂ ਤੋਂ ਜਾਣੂ ਹੋਣਾ ਮਹੱਤਵਪੂਰਨ ਹੈ। ਇਮਿਊਨਿਟੀ ਵਧਾਉਣ ਵਿੱਚ ਕਰਦਾ ਹੈ ਮਦਦ ਕਰਦਾ ਆਂਵਲੇ ਵਿੱਚ ਮੌਜੂਦ ਵਿਟਾਮਿਨ ਸੀ ਅਤੇ ਹਲਦੀ ਵਿੱਚ ਮੌਜੂਦ ਕਰਕਿਊਮਿਨ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਲਈ ਇਕੱਠੇ ਕੰਮ ਕਰਦੇ ਹਨ, ਜਿਸ ਨਾਲ ਸਰੀਰ ਨੂੰ ਮੌਸਮੀ ਬਿਮਾਰੀਆਂ ਅਤੇ ਵਾਇਰਲ ਇਨਫੈਕਸ਼ਨਾ...
Priti Sapru On Drugs: ਨਸ਼ਿਆਂ ਖਿਲਾਫ਼ ਜੰਗ ਛੇੜੇਗੀ ਪ੍ਰੀਤੀ ਸਪਰੂ, ਪੰਜਾਬ ਦੀਆਂ ਮਾਵਾਂ ਨੂੰ ਦਿੱਤਾ ਇੱਕਜੁੱਟ ਹੋਣ ਦਾ ਸੱਦਾ

Priti Sapru On Drugs: ਨਸ਼ਿਆਂ ਖਿਲਾਫ਼ ਜੰਗ ਛੇੜੇਗੀ ਪ੍ਰੀਤੀ ਸਪਰੂ, ਪੰਜਾਬ ਦੀਆਂ ਮਾਵਾਂ ਨੂੰ ਦਿੱਤਾ ਇੱਕਜੁੱਟ ਹੋਣ ਦਾ ਸੱਦਾ

Entertainment
Priti Sapru Drugs Awareness Campaign: ਪੰਜਾਬ ਵਿੱਚ ਲਗਾਤਾਰ ਵੱਧਦੇ ਜਾ ਰਹੇ ਨਸ਼ਿਆਂ ਦੇ ਰੁਝਾਨ ਕਾਰਨ ਜਿੱਥੇ ਪੰਜਾਬ ਦਾ ਹਰ ਵਰਗ ਚਿੰਤਾ ਵਿੱਚ ਹੈ, ਉਥੇ ਹੀ ਫਿਲਮੀ ਦੁਨੀਆ ਨਾਲ ਜੁੜੇ ਹੋਏ ਪੰਜਾਬੀ ਲੋਕ ਵੀ ਨਸ਼ਿਆਂ ਖਿਲਾਫ਼ ਹੁਣ ਵੱਡੇ ਪੱਧਰ 'ਤੇ ਮੁਹਿੰਮ ਵਿੱਢਣ ਦਾ ਐਲਾਨ ਕਰ ਰਹੇ ਹਨ। ਬਠਿੰਡਾ ਵਿਖੇ ਤੀਆਂ ਦੇ ਤਿਉਹਾਰ ਵਿੱਚ ਸ਼ਿਰਕਤ ਕਰਨ ਪਹੁੰਚੀ ਫਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਨੇ ਉਨਾਂ ਨੂੰ ਬਹੁਤ ਮਾਣ ਸਨਮਾਨ ਦਿੱਤਾ ਹੈ ਅਤੇ ਦੁਨੀਆਂ ਭਰ ਵਿੱਚ ਉਨਾਂ ਦਾ ਨਾਮ ਸਿਰਫ਼ ਪੰਜਾਬ ਕਰਕੇ ਹੀ ਜਾਣਿਆ ਜਾਂਦਾ ਹੈ। ਪਰ ਉਨਾਂ ਨੂੰ ਹੁਣ ਪੰਜਾਬ ਨੂੰ ਦੇਖ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬ ਵਿੱਚ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਹਨ, ਉਹ ਪਿਛਲੇ ਦਿਨੀਂ ਬਠਿੰਡਾ ਦੇ ਏਮਜ਼ ਹਸਪਤਾਲ ਜਾ ਕੇ ਆਏ, ਜਿੱਥੋਂ ਉਨਾਂ ਨੂੰ ਨਸ਼ਾ ਦੇ ਆਦੀ ਨੌਜਵਾਨਾਂ ਸੰਬੰਧੀ ਵੱਡੀ ਗਿਣਤੀ ਵਿੱਚ ਰਿਕਾਰਡ ਮਿਲਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨਾਂ ਵੱਲੋਂ 'ਮਾਂ ਸੰਸਥ...
ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵੱਲੋਂ ਪੰਚਕੂਲਾ ਗਰਵਨਮੈਂਟ ਕਾਲਜ ਦਾ ਅਚਨਚੇਤ ਨਿਰੀਖਣ: ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਜਾਣੀਆਂ ਸਮੱਸਿਆਵਾਂ, ਐਮ.ਪੀ.ਐਡ. ਕੋਰਸ ਸ਼ੁਰੂ ਕਰਨ ਦਾ ਦਿੱਤਾ ਭਰੋਸਾ

ਸਿੱਖਿਆ ਮੰਤਰੀ ਮਹੀਪਾਲ ਢਾਂਡਾ ਵੱਲੋਂ ਪੰਚਕੂਲਾ ਗਰਵਨਮੈਂਟ ਕਾਲਜ ਦਾ ਅਚਨਚੇਤ ਨਿਰੀਖਣ: ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਜਾਣੀਆਂ ਸਮੱਸਿਆਵਾਂ, ਐਮ.ਪੀ.ਐਡ. ਕੋਰਸ ਸ਼ੁਰੂ ਕਰਨ ਦਾ ਦਿੱਤਾ ਭਰੋਸਾ

Haryana
ਚੰਡੀਗੜ੍ਹ, 8 ਅਗਸਤ - ਹਰਿਆਣਾ ਦੇ ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਨੇ ਅੱਜ ਪੰਚਕੂਲਾ ਦੇ ਸੈਕਟਰ-1 ਸਥਿਤ ਸਰਕਾਰੀ ਕਾਲਜ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਾਲਜ ਕੈਂਪਸ ਦਾ ਜਾਇਜ਼ਾ ਲਿਆ ਅਤੇ ਵਿਦਿਆਰਥੀਆਂ ਵਿੱਚ ਜਾ ਕੇ ਬਹੁਤ ਹੀ ਨਿੱਘੇ ਸੁਭਾਅ ਨਾਲ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੀਆਂ ਵਿਦਿਅਕ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਛੇਤੀ ਹੱਲ ਲਈ ਮੌਕੇ 'ਤੇ ਮੌਜੂਦ ਕਾਲਜ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ। ਨਿਰੀਖਣ ਦੌਰਾਨ ਵਿਦਿਆਰਥੀਆਂ ਨੇ ਕਾਲਜ ਵਿੱਚ ਵੱਖ-ਵੱਖ ਕੋਰਸਾਂ, ਸਰੋਤਾਂ ਅਤੇ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਮੰਤਰੀ ਅੱਗੇ ਆਪਣੀ ਗੱਲ ਰੱਖੀ। ਵਿਦਿਆਰਥੀਆਂ ਨੇ ਖ਼ਾਸ ਤੌਰ 'ਤੇ ਕਾਲਜ ਵਿੱਚ ਸਰੀਰਕ ਸਿੱਖਿਆ ਵਿੱਚ ਪੋਸਟ ਗ੍ਰੈਜੂਏਸ਼ਨ ਯਾਨੀ ਐਮ.ਪੀ.ਐਡ. ਦਾ ਕੋਰਸ ਸ਼ੁਰੂ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਚੁੱਕੀ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ...
ਆਮ ਲੋਕਾਂ ਦੀ ਸੁਖਾਲੀ ਅਤੇ ਸੁਰੱਖਿਅਤ ਆਵਾਜਾਈ ਸੂਬਾ ਸਰਕਾਰ ਦਾ ਮੁੱਖ ਟੀਚਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਆਮ ਲੋਕਾਂ ਦੀ ਸੁਖਾਲੀ ਅਤੇ ਸੁਰੱਖਿਅਤ ਆਵਾਜਾਈ ਸੂਬਾ ਸਰਕਾਰ ਦਾ ਮੁੱਖ ਟੀਚਾ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 8 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਸੂਬਾ ਸਰਕਾਰ ਦਾ ਮੁੱਖ ਅਤੇ ਮੁੱਢਲਾ ਟੀਚਾ ਰਾਜ ਦੇ ਨਾਗਰਿਕਾਂ ਨੂੰ ਸੁਖਾਲੀ, ਸੁਰੱਖਿਅਤ ਅਤੇ ਬਿਨਾਂ ਕਿਸੇ ਰੁਕਾਵਟ ਦੇ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਸੜਕਾਂ ਦੇ ਨਿਰਮਾਣ, ਚੌੜਾ ਕਰਨ ਅਤੇ ਮੁਰੰਮਤ ਦੇ ਸਾਰੇ ਕੰਮ ਨਿਰਧਾਰਤ ਸਮੇਂ-ਸੀਮਾ ਦੇ ਅੰਦਰ ਪੂਰੇ ਕੀਤੇ ਜਾਣ। ਸੜਕਾਂ ਦੀ ਗੁਣਵੱਤਾ ਅਤੇ ਨਿਰਮਾਣ ਕੰਮ ਦੀ ਰਫ਼ਤਾਰ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਕੋਤਾਹੀ ਨਾ ਵਰਤੀ ਜਾਵੇ। ਮੁੱਖ ਮੰਤਰੀ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ 10 ਪ੍ਰਮੁੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਲ 2025-26 ਦੇ ਰੋਡ ਵਰਕਸ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਪੀ.ਡਬਲਯੂ.ਡੀ., ਐਚ.ਐਸ.ਏ.ਐਮ.ਬੀ., ਪੰਚਾਇਤ ਵਿਭਾਗ, ਐਫ.ਐਮ.ਡੀ.ਏ., ਜੀ.ਐਮ.ਡੀ.ਏ., ਐਸ.ਐਮ.ਡੀ.ਏ., ਪੀ.ਐਮ.ਡੀ.ਏ.,&n...
ਸ਼ੂਗਰ ਮਿੱਲਾਂ ਦੀ ਆਰਥਿਕ ਹਾਲਤ ਮਜ਼ਬੂਤ ਕਰਨ ਅਤੇ ਕਿਸਾਨਾਂ ਦੀਆਂ ਸਹੂਲਤਾਂ ਵਧਾਉਣ ‘ਤੇ ਸਰਕਾਰ ਦਾ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸ਼ੂਗਰ ਮਿੱਲਾਂ ਦੀ ਆਰਥਿਕ ਹਾਲਤ ਮਜ਼ਬੂਤ ਕਰਨ ਅਤੇ ਕਿਸਾਨਾਂ ਦੀਆਂ ਸਹੂਲਤਾਂ ਵਧਾਉਣ ‘ਤੇ ਸਰਕਾਰ ਦਾ ਫੋਕਸ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 8 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਦੀਆਂ ਸਹਿਕਾਰੀ ਸ਼ੂਗਰ ਮਿੱਲਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਲਈ ਉਤਪਾਦਨ ਲਾਗਤ ਘਟਾਉਣ, ਖੰਡ ਦੀ ਰਿਕਵਰੀ ਵਧਾਉਣ ਅਤੇ ਉਪਲਬਧ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮਿੱਲਾਂ ਦੀ ਕਾਰਜਕੁਸ਼ਲਤਾ ਵਧਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲ ਹੈ। ਮੁੱਖ ਮੰਤਰੀ ਨੇ ਸ਼ਨੀਵਾਰ ਨੂੰ ਹਰਿਆਣਾ ਨਿਵਾਸ ਵਿਖੇ ਹਰਿਆਣਾ ਸਟੇਟ ਫੈਡਰੇਸ਼ਨ ਆਫ਼ ਕੋਆਪ੍ਰੇਟਿਵ ਸ਼ੂਗਰ ਮਿਲਜ਼ ਦੀ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਿੱਲਾਂ ਦੇ ਸੰਚਾਲਨ ਵਿੱਚ ਬੇਲੋੜੇ ਸਟਾਪੇਜ ਨੂੰ ਘੱਟ ਤੋਂ ਘੱਟ ਰੱਖਿਆ ਜਾਵੇ ਅਤੇ ਮਸ਼ੀਨਰੀ ਦੀ ਸਮੇਂ ਸਿਰ ਮੁਰੰਮਤ ਅਤੇ ਜ਼ਰੂਰੀ ਸਪੇਅਰ ਪਾਰਟਸ ਦੀ ਉਪਲਬਧਤਾ ਪਹਿਲਾਂ ਹੀ ਯਕੀਨੀ ਬਣਾਈ ਜਾਵੇ। ਉਨ੍ਹਾਂ ਮਿੱਲਾਂ ਦੇ ਪ੍ਰਬੰਧ ਨਿਦੇਸ਼ਕਾਂ ਤੋਂ ਸੀਜ਼ਨ ਦੌਰਾਨ ਹੋਏ ਸਟਾਪੇਜ ਦੇ ਘੰਟਿਆਂ ਦੀ ਜਾਣਕਾਰੀ ਵੀ ਲਈ। ਗੰਨੇ ਦੀ ਤੁਲਾਈ ਦੇ ਕੇਂ...