32.78 ਕਰੋੜ ਰੁਪਏ ਦੀ ਲਾਗਤ ਨਾਲ ਨੌਂ ਏਕੜ ਜ਼ਮੀਨ ਵਿੱਚ ਤਿਆਰ ਕੀਤਾ ਪ੍ਰੋਜੈਕਟ
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਵਿਖੇ ਸਥਿਤ ਅਤਿ ਆਧੁਨਿਕ ਭਗਵਾਨ ਵਾਲਮੀਕਿ ਜੀ ਪੈਨੋਰਮਾ ਲੋਕਾਈ ਨੂੰ ਸਮਰਪਿਤ ਕੀਤਾ।
ਇਹ ਪ੍ਰੋਜੈਕਟ ਲੋਕਾਈ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਦਾ ਪਹਿਲਾ ਮਹਾਂਕਾਵਿ ਰਾਮਾਇਣ ਆਦਿ ਕਵੀ ਭਗਵਾਨ ਵਾਲਮੀਕਿ ਜੀ ਵੱਲੋਂ ਲਿਖਿਆ ਗਿਆ ਸੀ, ਜਿਨ੍ਹਾਂ ਆਪਣੀ ਸਿਆਣਪ ਅਤੇ ਫ਼ਲਸਫ਼ੇ ਨਾਲ ਦੁਨੀਆ ਨੂੰ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੇ ਇਸ ਪਹਿਲੇ ਪੈਨੋਰਮਾ ਵਿੱਚ ਤਕਨਾਲੋਜੀ ਦਾ ਜਾਦੂ ਡੂੰਘੇ ਬਿਰਤਾਂਤ ਨਾਲ ਮੇਲ ਖਾਂਦਾ ਹੈ, ਜਿਸ ਨਾਲ ਸੈਲਾਨੀਆਂ ਲਈ ਇਲਾਹੀ ਮਾਹੌਲ ਪੈਦਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੈਨੋਰਮਾ ਸ਼ਾਨ, ਸੁਹਜ ਅਤੇ ਆਰਕੀਟੈਕਚਰ ਦਾ ਸੰਪੂਰਨ ਸੁਮੇਲ ਹੈ ਅਤੇ ਇਹ ਸੂਬਾ ਸਰਕਾਰ ਵੱਲੋਂ ਭਗਵਾਨ ਸ੍ਰੀ ਵਾਲਮੀਕਿ ਜੀ ਨੂੰ ਨਿਮਰ ਸ਼ਰਧਾਂਜਲੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੈਨੋਰਮਾ ਕੰਪਲੈਕਸ 9 ਏਕੜ ਰਕਬੇ ਵਿੱਚ ਬਣਾਇਆ ਗਿਆ ਹੈ ਅਤੇ ਇਸ ਦੀ ਉਸਾਰੀ 32.78 ਕਰੋੜ ਰੁਪਏ ਦੀ ਲਾਗਤ ਨਾਲ ਕੀਤੀ ਗਈ ਹੈ। ਉਨ੍ਹਾ...
