ਭਗਵੰਤ ਮਾਨ ਦਾ ਪਰਾਲੀ ਸਾੜਨ ਨੂੰ ਲੈ ਕੇ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕਿਸਾਨਾਂ ਲਈ ਐਲਾਨ ਕੀਤਾ ਹੈ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ ਅਤੇ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਮਸ਼ੀਨਰੀ ਉੱਪਰ 50 ਤੋਂ 80 ਪ੍ਰਤੀਸ਼ਤ ਤੱਕ ਸਬਸਿਡੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਅੱਜ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਾਰੀਆਂ ਸਹਿਕਾਰੀ ਸੋਸਾਇਟੀਆਂ ਵਲੋਂ 'ਫਸਲੀ ਰਹਿੰਦ ਖੂੰਹਦ ਪ੍ਰਬੰਧਨ ਕਰਜਾ ਯੋਜਨਾ' ਚਲਾਈ ਜਾ ਰਹੀ ਹੈ। ਇਸ ਤਹਿਤ ਕੋਈ ਵੀ ਕਿਸਾਨ ਯੋਜਨਾ ਦਾ ਲਾਹਾ ਲੈ ਸਕਦਾ ਹੈ।
ਸ੍ਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਬਿੱਲਕੁੱਲ ਨਾ ਸਾੜੀ ਜਾਵੇ, ਸਗੋਂ ਸਰਕਾਰ ਦੀ ਇਸ ਯੋਜਨਾ ਦਾ ਲਾਹਾ ਲੈ ਕੇ ਰਹਿੰਦ ਖੂੰਹਦ ਸਾਫ ਕਰਨ ਵਾਲੀ ਮਸ਼ੀਨਰੀ ਖਰੀਦਣ। ਤੁਹਾਨੂੰ ਦੱਸ ਦੇਈਏ ਪਰਾਲੀ ਨੂੰ ਜ਼ਮੀਨ ਵਿਚ ਹੀ ਕੱਟ ਕੇ ਖਾਦ ਰੂਪ ਵਿਚ ਵੀ ਵਰਤਿਆ ਜਾ ਸਕਦਾ ਹੈ ਅਤੇ ਪਰਾਲੀ ਨੂੰ ਕੱਟ ਕੇ ਬਿਜਲੀ ਪੈਦਾ ਕਰਨ ਅਤੇ ਹੋਰ ਕੰਮਾਂ ਲਈ ਵੀ ਵਰਤਿਆ ਜਾ ਸਕਦਾ ਹੈ। ਇਸ ਕੰਮ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਲਈ ਸਰਕਾਰ ਵਲੋਂ ਸਬਸਿਟੀ ਦਿੱਤੀ ਜਾਂਦੀ ਹੈ। ਮੁ...








