ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ
ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ।
ਹਲਕਾ ਵਿਧਾਇਕ ਨੇ ਅਧਿਆਪਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਇਸ ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸਨੂੰ ਸਿ...








