Monday, October 5Malwa News
Shadow

Tag: latest news

ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

Breaking News
ਚੰਡੀਗੜ੍ਹ, 19 ਅਪ੍ਰੈਲ: ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਭਾਖੜਾ ਨੰਗਲ ਡੈਮ ਦੇ ਆਲੇ-ਦੁਆਲੇ ਵਸੇ ਇਸ ਸ਼ਹਿਰ ਨੂੰ ਦੀ ਸ਼ਾਨ ਨੂੰ ਮੁੜ ਸੁਰਜੀਤ ਕਰਨ ਮੰਗ ਰੱਖੀ। ਨੰਗਲ ਨੂੰ ਇੱਕ ਮਾਡਲ ਸ਼ਹਿਰ ਅਤੇ ਵਿਸ਼ਵ ਪੱਧਰੀ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਕੇਂਦਰੀ ਮੰਤਰੀ ਤੋਂ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਸ. ਹਰਜੋਤ ਬੈਂਸ ਨੇ ਕੇਂਦਰੀ ਮੰਤਰੀ ਅੱਗੇ ਵੱਖ-ਵੱਖ ਪ੍ਰਾਜੈਕਟਾਂ ਦਾ ਪ੍ਰਸਤਾਵ ਰੱਖਿਆ, ਜਿਸ ਵਿੱਚ ਇੱਕ ਵਿਆਪਕ ਟਾਊਨਸ਼ਿਪ ਵਿਕਸਿਤ ਕਰਨ ਦੇ ਨਾਲ-ਨਾਲ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਨੰਗਲ ਲੇਕ ਰਿਵਰਫਰੰਟ ਦੇ ਆਲੇ-ਦੁਆਲੇ ਦੇ ਖੇਤਰ ਦਾ ਵਿਕਾਸ, ਮਨਮੋਹਕ ਦ੍ਰਿਸ਼ਾਂ ਨਾਲ ਲਬਰੇਜ ਸੁੰਦਰ ਰੇਲਵੇ ਲਾਈਨ ਵਿਛਾਉਣਾ ਅਤੇ ਭਾਖੜਾ ਨੰਗਲ ਡੈਮ ਅਜਾਇਬ ਘਰ ਦੇ ਉਸਾਰੀ ਕਾਰਜ ਨੂੰ ਪੂਰਾ ਕਰਨਾ ਸ਼ਾਮਲ ਸੀ। ਨੰਗਲ ਦੀ ਇਤਿਹਾਸਕ ਮਹੱਤ...

ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

Hot News
ਜਲੰਧਰ, 19 ਅਪ੍ਰੈਲ : ਪੰਜਾਬ ਸਰਕਾਰ ਵਲੋਂ ਵਿੱਢੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ। ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਇਸ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ-5 ਅਧੀਨ ਪੈਂਦੇ ਮਾਡਲ ਹਾਊਸ ਜਲੰਧਰ ਵਿਖੇ ਸਰਕਾਰੀ ਜ਼ਮੀਨ 'ਤੇ ਉਸਾਰੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਵੈਸਟ ਸਵਰਨਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਇਸ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਗੈਰ ਕਾਨੂੰਨੀ ਜਗ੍ਹਾ ਵਿੱਚ ਰਹਿ ਰਹੇ ਲਖਬੀਰ ਕੌਰ ਰੇਖਾ, ਉਸਦੇ ਪਤੀ ਸੰਦੀਪ ਕੁਮਾਰ ਅਤੇ ਰਿਸ਼ਤੇਦਾਰ ਸੂਰਜ ਖਿਲਾਫ ਤਿੰਨ-ਤਿੰਨ ਨਾਰਕੋ...
ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ

ਪੁਲਿਸ ਨੇ ਗ੍ਰਿਫਤਾਰ ਕੀਤਾ 24 ਸਾਲਾ ਮਾਸਟਰਮਾਈਂਡ

Hot News
ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇੱਕ 24 ਸਾਲਾ ਨੌਜਵਾਨ, ਜੋ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ ਤੋਂ ਜ਼ਬਰਨ ਪੈਸੇ ਵਸੂਲਣ ਦੀ ਕੋਸ਼ਿਸ਼, ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਸ਼ਨੀਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੋਸ਼ੀ, ਜਿਸਦੀ ਪਛਾਣ ਲਵਜੀਤ ਸਿੰਘ ਵਾਸੀ ਬਰਗਾੜੀ, ਫਰੀਦਕੋਟ ਵਜੋਂ ਹੋਈ ਹੈ, ਨੇ ਸ਼ਿਕਾਇਤਕਰਤਾ ਤੋਂ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਰਕਮ ਨਾ ਦੇਣ ਦੀ ਸੂਰਤ ਵਿੱਚ ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਪੁਲਿਸ ਤੋਂ ਬਚਣ ਲਈ ਆਪਣੀ ਪਛਾਣ ਛੁਪਾਉਣ ਅਤੇ ਫਿਰੌਤੀ ਕਾਲਾਂ ਕਰਨ ਲਈ ਵਰਚੁਅਲ ਨੰਬਰਾਂ ਅਤੇ ਸੋਸ਼ਲ ਮੀਡੀਆ ...

ਸਰਕਾਰ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦੇਵੇਗੀ: ਗੁਰਮੀਤ ਸਿੰਘ ਖੁੱਡੀਆਂ

Breaking News
ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ 'ਚਿੱਟੇ ਸੋਨੇ' ਭਾਵ ਨਰਮੇ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ 'ਤੇ 33 ਫੀਸਦ ਸਬਸਿਡੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬਸਿਡੀ ਪ੍ਰੋਗਰਾਮ ਲਈ 20 ਕਰੋੜ ਰੁਪਏ ਅਲਾਟ ਕੀਤੇ ਗਏ ਹਨ ਅਤੇ ਇਸ ਸਬਿਸਿਡੀ ਪ੍ਰੋਗਰਾਮ ਦਾ ਪੂਰਾ ਖ਼ਰਚਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸਹਿਣ ਕੀਤਾ ਜਾਵੇਗਾ। ਇਸ ਨਾਲ ਨਰਮਾ ਕਾਸ਼ਤਕਾਰਾਂ 'ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ-ਨਾਲ ਕਿਸਾਨਾਂ ਨੂੰ ਨਰਮੇ ਦੇ ਗੈਰ-ਸਿਫ਼ਾਰਸ਼ ਕੀਤੇ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਨਾ ਕਰਕੇ ਚੰਗੀ ਪੈਦਾਵਾਰ ਵਾਲੇ ਕੀਟ-ਰੋਧਕ ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਲਈ ਉਤਸ਼ਾਹਿਤ ਕੀਤਾ ਜਾ ਸਕੇਗਾ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹ...
ਸੈਟਲਮੈਂਟ ਸਕੀਮਾਂ ਰਾਹੀਂ 175 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇੱਕਤਰ ਕੀਤਾ

ਸੈਟਲਮੈਂਟ ਸਕੀਮਾਂ ਰਾਹੀਂ 175 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਇੱਕਤਰ ਕੀਤਾ

Breaking News
ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਖਪਤਕਾਰਾਂ ਲਈ ਸੇਵਾਵਾਂ ਵਿੱਚ ਵਾਧਾ ਕਰਨ, ਮਾਲੀਆ ਵਧਾਉਣ ਅਤੇ ਵਿਆਪਕ ਸੰਚਾਲਨ ਸੁਧਾਰਾਂ ਨੂੰ ਲਾਗੂ ਕਰਨ ਦੀ ਦਿਸ਼ਾ ਵਿੱਚ ਬੇਮਿਸਾਲ ਵਿਕਾਸ ਕਰ ਰਹੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਬਿਜਲੀ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਦੇ ਵਪਾਰਕ ਵਿਭਾਗ ਨੇ ਪਿਛਲੇ ਵਿੱਤੀ ਸਾਲ ਦੌਰਾਨ 31 ਦਸੰਬਰ, 2024 ਤੱਕ ਕਈ ਮਹੱਤਵਪੂਰਨ ਮੀਲ ਪੱਥਰ ਪ੍ਰਾਪਤ ਕੀਤੇ ਹਨ, ਜਿਸ ਵਿੱਚ ਖਪਤਕਾਰਾਂ ਦੇ ਅਨੁਭਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਸੰਚਾਲਨ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਤਿਆਰ ਕੀਤੀਆਂ ਗਈਆਂ ਰਣਨੀਤਕ ਪਹਿਲਕਦਮੀਆਂ ਨੂੰ ਲਾਗੂ ਕੀਤਾ ਗਿਆ ਹੈ। ਵਨ ਟਾਈਮ ਸੈਟਲਮੈਂਟ (ਓਟੀਐਸ) ਸਕੀਮ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਨੇ ਇਹ ਪਹਿਲ 23 ਸਤੰਬਰ, 2024 ਨੂੰ ਸ਼ੁਰੂ ਕੀਤੀ ਸੀ, ਜਿਹੜੀ ਖੇਤੀਬਾੜੀ ਪੰਪ-ਸੈੱਟ ਅਤੇ ਸਰਕਾਰੀ ਕੁਨੈਕਸ਼ਨਾਂ ਨੂੰ ਛੱਡ ਕੇ ਸਾਰੇ ਡਿਫਾਲਟ ਖਪਤਕਾਰਾਂ 'ਤੇ ਲਾਗੂ ਹੁੰਦੀ ਹੈ। ਇਹ ਸਕੀਮ 30 ਸਤੰਬਰ, 2023 ਤੱਕ ਦ...

ਨੁਕਸਾਨੀ ਗਈ ਫਸਲ ਦਾ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ- ਸੰਧਵਾਂ

Local
ਕੋਟਕਪੂਰਾ 19 ਅਪ੍ਰੈਲ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਲਕਾ ਕੋਟਕਪੂਰਾ ਦੇ ਪਿੰਡ ਦੇਵੀਵਾਲਾ ਵਿਖੇ ਕਣਕ ਦੀ ਫਸਲ ਨੂੰ ਲੱਗੀ ਅੱਗ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਲੋਕਾਂ ਦੇ ਸਹਿਯੋਗ ਨਾਲ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਕਬੇ ਦੀ ਗਿਰਦਾਵਰੀ ਕਰਵਾਈ ਜਾਵੇ ਤਾਂ ਜੋ ਨੁਕਸਾਨੀ ਗਈ ਫਸਲ ਦਾ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੰਨਾ ਸਮਾਂ ਕਣਕ ਦੀ ਕਟਾਈ ਦਾ ਕੰਮ ਚੱਲ ਰਿਹਾ ਹੈ ਉਨਾਂ ਸਮਾਂ ਤੂੜੀ ਵਾਲੀਆਂ ਮਸ਼ੀਨਾਂ ਨਾ ਚਲਾਈਆਂ ਜਾਣ। ਇਸ ਸਬੰਧੀ ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਲਿਖਤੀ ਹੁਕਮ ਜਾਰੀ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।...

ਬੀ.ਕੇ.ਆਈ. ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼ 

Hot News
ਚੰਡੀਗੜ੍ਹ, 19 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਰਾਜ ਬਣਾਉਣ ਲਈ ਚੱਲ ਰਹੀ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਵੱਲੋਂ ਵਿਦੇਸ਼ਾਂ ਤੋਂ ਚਲਾਏ ਜਾ ਰਹੇ ਦੋ ਵੱਖ-ਵੱਖ ਆਈਐਸਆਈ-ਸਮਰਥਿਤ ਅੱਤਵਾਦੀ ਮਾਡਿਊਲਾਂ ਦਾ ਸਫਲਤਾਪੂਰਵਕ ਪਰਦਾਫਾਸ਼ ਕਰਕੇ ਰਾਜ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਇੱਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਵਿਸਫੋਟਕ-ਜਿਸ ਵਿੱਚ ਦੋ ਰਾਕੇਟ ਪ੍ਰੋਪੇਲਡ ਗ੍ਰਨੇਡ (ਆਰਪੀਜੀ) ਸਮੇਤ ਇੱਕ ਲਾਂਚਰ ਸ਼ਾਮਲ ਹਨ, ਵੀ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਸਾਂਝੀ ਕੀਤੀ। ਜ਼ਿਕਰਯੋਗ ਹੈ ਕਿ ਦੋ ਵੱਖ-ਵੱਖ ਖੁਫੀਆ ਆਪ੍ਰੇਸ਼ਨਾਂ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਅਤੇ ਜ਼ਿਲ੍ਹਾ ਪੁਲਿਸ ਬਟਾਲਾ ਨੇ ਦੋਵਾਂ ਮਾਡਿਊਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਸ਼ਟ ਕੀਤਾ ਅਤੇ ਇੱਕ ਨਾਬਾਲਗ ਸਮੇਤ 13 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਡੀਜੀਪੀ ਨੇ ਕਿਹਾ, ‘‘ਪਾਕਿਸਤਾਨ-ਅਧਾਰਤ ਆਈਐਸਆਈ ਵੱਲੋਂ ਸਪਾਂਸਰ ਕੀਤੇ...

131 ਨਸ਼ਾ ਤਸਕਰ ਗ੍ਰਿਫ਼ਤਾਰ; 1.7 ਕਿਲੋ ਹੈਰੋਇਨ, 3.5 ਕਿਲੋ ਅਫ਼ੀਮ ਬਰਾਮਦ

Punjab News
ਚੰਡੀਗੜ੍ਹ, 19 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 50ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 131 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ ਅਤੇ 3.5 ਕਿਲੋ ਅਫ਼ੀਮ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 50 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 6737 ਹੋ ਗਈ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਆਪਰੇਸ਼ਨ ਦੇ ਵੇਰਵੇ ਦਿੰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਤੇ...

ਆਮ ਆਦਮੀ ਪਾਰਟੀ ਪੰਜਾਬ ਦੇ ਸੋਸ਼ਲ ਮੀਡੀਆ ਵਲੰਟੀਅਰਾਂ ਦੀ ਹੋਈ ਸੂਬਾ ਪੱਧਰੀ ਮੀਟਿੰਗ

Punjab Politics
ਚੰਡੀਗੜ੍ਹ,19 ਅਪ੍ਰੈਲ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸੈਂਕੜੇ ਸਰਗਰਮ ਸੋਸ਼ਲ ਮੀਡੀਆ ਯੋਧਿਆਂ ਲਈ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਹੈ। ਇਸ ਪ੍ਰੋਗਰਾਮ ਵਿੱਚ ਆਮ ਆਦਮੀ ਪਾਰਟੀ ਦੇ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਅਤੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਮੌਜੂਦ ਹਨ। ਇਸ ਪ੍ਰੋਗਰਾਮ ਵਿੱਚ ਬੂਥ ਪੱਧਰ ਤੱਕ ਸੋਸ਼ਲ ਮੀਡੀਆ ਟੀਮ ਨੂੰ ਮਜ਼ਬੂਤ ​​ਕਰਨ 'ਤੇ ਚਰਚਾ ਕੀਤੀ ਗਈ। ਇਸ ਸੰਵਾਦ ਪ੍ਰੋਗਰਾਮ ਦੌਰਾਨ, ਉਨ੍ਹਾਂ ਨੇ ਵਰਕਰਾਂ ਨੂੰ ਡਿਜੀਟਲ ਰਣਨੀਤੀਆਂ, ਸਰਕਾਰੀ ਨੀਤੀਆਂ ਨੂੰ ਜਨਤਾ ਤੱਕ ਪਹੁੰਚਾਉਣ ਅਤੇ ਆਨਲਾਈਨ ਪ੍ਰਚਾਰ ਦੀਆਂ ਪ੍ਰਭਾਵਸ਼ਾਲੀ ਤਕਨੀਕਾਂ ਬਾਰੇ ਵਿਸ਼ੇਸ਼ ਸਿਖਲਾਈ ਦਿੱਤੀ। ਇਸ ਮੌਕੇ ਪੰਜਾਬ ਸੋਸ਼ਲ ਮੀਡੀਆ ਟੀਮ ਦੇ ਮੈਂਬਰ ਅਕਾਸ਼ ਨੂਰ ਗ਼ਦਰੀ, ਹਰਜੀਤ ਖੋਸਾ, ਗੁਰਸੇਵਕ ਸਿੰਘ ਕੰਗ ਅਤੇ ਹੋਰ ਬਹੁਤ ਸਾਰੇ ਮੈਂਬਰ ਮੌਜੂਦ ਸਨ। ਮਨੀਸ਼ ਸਿਸੋਦੀਆ ਨੇ ਕਿਹਾ, “ਸੋਸ਼ਲ ਮੀਡੀਆ ਅੱਜ ਦੀ ਰਾਜਨੀਤੀ ਵਿੱਚ ਇੱਕ ਸ਼ਕਤੀਸ਼ਾਲੀ ਸਾਧਨ ਬਣ ਗਿਆ ਹੈ। ਸਾਡੀ ਸਰਕਾਰ ਦੇ ਕੰਮ, ਇਮਾਨਦਾਰ ਰਾਜਨੀਤੀ, ਸਿੱਖਿਆ ਕ੍ਰਾਂਤੀ, ਨਸ਼ਿਆਂ ਵਿਰੁੱਧ ਜੰਗ ਅਤੇ ਜਨਤਕ ਹਿ...
ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਹਿੰਦੋਸਤਾਨ ਟਾਈਮਜ਼ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ੍ਰੀ ਹਿਲੇਰੀ ਵਿਕਟਰ ਦੇ ਪਿਤਾ ਸ੍ਰੀ ਜੌਹਨ ਵਿਕਟਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ੍ਰੀ ਜੌਹਨ ਵਿਕਟਰ, ਜੋ 86 ਵਰ੍ਹਿਆਂ ਦੇ ਸਨ, ਨੇ ਅੱਜ ਸਵੇਰੇ ਆਪਣੇ ਘਰ ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕ ਪਿਤਾ ਪੂਰੇ ਪਰਿਵਾਰ ਲਈ ਤਾਕਤ ਦਾ ਸੋਮਾ ਹੁੰਦਾ ਹੈ, ਜੋ ਆਪਣੇ ਬੱਚਿਆਂ ਨੂੰ ਜੀਵਨ ਦੇ ਕੀਮਤੀ ਸਬਕ ਸਿਖਾਉਂਦਾ ਤ ਮਾਰਗਦਰਸ਼ਨ ਕਰਦਾ ਹੈ। ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ।...