ਅਰਾਵਲੀ ਦੀ ਹਰਿਆਲੀ ਬਚਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ – ਮੁੱਖ ਮੰਤਰੀ
ਚੰਡੀਗੜ੍ਹ, 7 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਵਾਤਾਵਰਣ ਦੀ ਸੰਭਾਲ ਸਿਰਫ਼ ਸਰਕਾਰੀ ਪ੍ਰੋਗਰਾਮ ਨਹੀਂ, ਸਗੋਂ ਹਰ ਨਾਗਰਿਕ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਸੱਦਾ ਦਿੱਤਾ ਕਿ ਹਰਿਆਣਾ ਦਾ ਹਰ ਪਰਿਵਾਰ ਕੁਦਰਤ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਾਵੇ ਅਤੇ ਉਸਦੀ ਦੇਖਭਾਲ ਵੀ ਯਕੀਨੀ ਬਣਾਵੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁੱਕਰਵਾਰ ਨੂੰ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਆਯੋਜਿਤ 77ਵੇਂ ਰਾਜ ਪੱਧਰੀ ਵਣ ਮਹਾਂਉਤਸਵ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਸੰਬੋਧਨ ਕਰ ਰਹੇ ਸਨ। ਪ੍ਰੋਗਰਾਮ ਦੀ ਪ੍ਰਧਾਨਗੀ ਹਰਿਆਣਾ ਦੇ ਵਾਤਾਵਰਣ, ਵਣ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਰਾਓ ਨਰਬੀਰ ਸਿੰਘ ਨੇ ਕੀਤੀ, ਜਦਕਿ ਕੇਂਦਰੀ ਵਾਤਾਵਰਣ, ਵਣ ਅਤੇ ਜਲਵਾਯੂ ਪਰਿਵਰਤਨ ਮੰਤਰੀ ਸ੍ਰੀ ਭੂਪੇਂਦਰ ਯਾਦਵ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ।
ਮੁੱਖ ਮੰਤਰੀ ਨੇ ਪ੍ਰੋਗਰਾਮ ਵਾਲੀ ਥਾਂ 'ਤੇ ਲਗਾਈ ਗਈ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ ਅਤੇ ਬੂਟੇ ਲਗਾਏ। ਉਨ੍ਹਾਂ ਮੌਜੂਦ ਲੋਕਾਂ ਨੂੰ ‘ਇੱ...








